Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਮੋਹਾਲੀ ਪੁਲਿਸ ਨੇ ਖੋਹ ਕਰਨ ਵਾਲੇ ਦੋਸ਼ੀ ਨੂੰ ਕੁਝ ਹੀ ਸਮੇਂ ਬਾਅਦ ਕੀਤਾ ਗ੍ਰਿਫਤਾਰ :ਜ਼ਿਲ੍ਹਾ ਪੁਲਿਸ ਮੁਖੀ

ਇੰਦਰ ਮੋਹਨ ਸਿੰਘ ਭੱਟੀ
ਇੰਦਰ ਮੋਹਨ ਸਿੰਘ ਭੱਟੀ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 07 Feb 2014

Last updated on: Feb 07, 2014, 00:00 IST

ਮੋਹਾਲੀ ਪੁਲਿਸ ਨੇ ਖੋਹ ਕਰਨ ਵਾਲੇ ਦੋਸ਼ੀ ਨੂੰ ਕੁਝ ਹੀ ਸਮੇਂ ਬਾਅਦ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਦੋਸ਼ੀ ਪਾਸੋਂ ਖੋਹ ਕੀਤਾ ਸਮਾਨ ਸਮੇਤ ਨਕਦੀ ਵੀ ਬਰਾਮਦ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਪੁਲਿਸ ਮੁੱਖੀ ਇੰਦਰ ਮੋਹਨ ਸਿੰਘ ਭੱਟੀ ਨੇ ਦੱਸਿਆ ਹੈ ਕਿ ਥਾਣਾ ਫੇਸ-1 ਮੋਹਾਲੀ ਵਿਖੇ ਪ੍ਰਵੀਨ ਕੁਮਰ ਪੁੱਤਰ ਰਮੇਸ਼ਵ ਕੌਸ਼ਲ ਵਾਸੀ ਮਕਾਨ ਨੰਬਰ 781 ਫਸਟ ਫਲੋਅਰ ਫੇਸ-4 ਮੋਹਾਲੀ ਦੇ ਬਿਆਨ ਤੇ ਮੁਕੱਦਮਾ ਨੰਬਰ 20 ਮਿਤੀ 07.02.14 ਅ/ਧ 382,34 ਹਿੰ:ਦੰ: ਦਰਜ ਰਜਿਸਟਰ ਕੀਤਾ ਗਿਆ ਸੀ ਅਤੇ ਪ੍ਰਵੀਨ ਕੁਮਾਰ ਨੇ ਪੁਲਿਸ ਨੂੰ ਇਤਲਾਹ ਦਿੱਤੀ ਸੀ ਕਿ ਉਹ ਅੱਜ ਸਵੇਰੇ  ਕਰੀਬ 5.00 ਵਜੇ ਜੰਮੂ ਤੋਂ ਮੋਹਾਲੀ ਵਿਖੇ ਆਇਆ ਸੀ, ਜਦੋਂ ਉਹ ਫੇਸ 3/5 ਮੋਹਾਲੀ ਦੀਆਂ ਲਾਈਟਾਂ ਵਾਲੇ ਚੌਕ ਕੋਲ ਪੁੱਜਾ ਤਾ ਦੋ ਨਾ ਮਾਲੂਮ ਲੜਕਿਆਂ ਨੇ ਤਲਵਾਰ ਅਤੇ ਕੁਹਾੜੀ ਨਾਲ ਡਰਾਅ ਧਮਕਾ ਕੇ ਉਸ  ਦਾ ਬੈਗ, ਪਰਸ, ਏਟੀਐਮ ਕਾਰਡ ਅਤੇ ਡਾਇਰੀ ਆਦਿ ਖੋਹ ਕੇ ਫਰਾਰ ਹੋ ਗਏ ਸਨ।  ਉਨ੍ਹਾਂ ਦੱਸਿਆ ਕਿ ਇਹ ਖੋਹ ਦੀ ਵਾਰਦਾਤ ਹੋਣ ਤੋਂ ਬਾਅਦ ਤੁਰੰਤ ਸ਼ਹਿਰ ਵਿੱਚ ਤਾਇਨਾਤ ਪੀ.ਸੀ.ਆਰ. ਪਾਰਟੀਆਂ ਨੂੰ ਅਲਰਟ ਕੀਤਾ ਗਿਆ। ਪੀ.ਸੀ.ਆਰ. ਪੁਲਿਸ ਵਲੋਂ ਕਾਰਵਾਈ ਕਰਦਿਆਂ ਨਾਈਟ ਡਿਊਟੀਆਂ ਦੀ ਚੈਕਿੰਗ ਕਰਨ ਵਾਲੇ ਅਫਸਰ ਇੰਸਪੈਕਟਰ ਸੁਖਜੀਤ ਸਿੰਘ ਸਮੇਤ ਸਿਪਾਹੀ ਅਮੋਲਕ ਸਿੰਘ ਨੇ ਉਕੱਤ ਵਾਰਦਾਤ ਦੇ ਦੋਸ਼ੀਆਂ ਵਿਚੋਂ ਦੋਸ਼ੀ ਸਾਹਿਲ ਪੁੱਤਰ ਮੁਲਾਂਜੀ ਉਮਰ ਕਰੀਬ 17 ਸਾਲ ਵਾਸੀ ਕਿਰਾਏਦਾਰ ਪਿੰਡ ਮਦਨਪੁਰ ਨੂੰ ਖੋਹ ਕੀਤੇ ਸਮਾਨ ਸਮੇਤ ਗ੍ਰਿਫਤਾਰ ਕਰਾਉਣ ਵਿੱਚ ਬਹੁਤ ਅਹਿਮ ਯੋਗਦਾਨ ਪਾਇਆ।  ਗ੍ਰਿਫਤਾਰ ਕੀਤੇ ਗਏ ਦੋਸ਼ੀ ਪਾਸੋਂ ਖੋਹ ਕੀਤਾ ਸਾਰਾ ਸਮਾਨ ਬ੍ਰਾਮਦ ਹੋ ਚੁੱਕਾ ਹੈ। ਦੋਸ਼ੀ ਦੀ ਮੁੱਢਲੀ ਪੁੱਛਗਿੱਛ ਦੌਰਾਨ ਪਾਇਆ ਗਿਆ ਕਿ ਦੋਸ਼ੀ ਪਿੰਡ ਮਟੌਰ ਵਿਖੇ ਵੈਦਵਾਨ ਕੈਟਰਿੰਗ ਵਾਲਿਆਂ ਕੋਲ ਮਜਦੂਰੀ ਦਾ ਕੰਮ ਕਰਦਾ ਹੈ। ਇਸ ਵਾਰਦਾਤ ਵਿੱਚ ਇਸ ਦੋਸ਼ੀ ਦਾ ਇੱਕ ਸਾਥੀ ਦੋਸ਼ੀ ਅਜੇ ਫਰਾਰ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਮੁਕੱਦਮੇ ਦੀ ਤਫਤੀਸ਼ ਜਾਰੀ ਹੈ। 

 

Tags: crime news india

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD