Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਡੀ.ਸੀ. ਵੱਲੋਂ ਪੋਹੀੜ ਵਿਖੇ ਟੀਕਾਕਰਨ ਕੈਂਪ ਦੀ ਸੁਰੂਆਤ

ਵੈਕਸੀਨੇਸ਼ਨ ਇਸ ਮਹਾਂਮਾਰੀ ਦੀ ਤਾਜ਼ਾ ਲਹਿਰ ਨੂੰ ਠੱਲ੍ਹ ਪਾਉਣ ਲਈ ਹੈ ਮਹੱਤਵਪੂਰਨ - ਐਮ.ਐਲ.ਏ. ਅਤੇ ਡੀ.ਸੀ.

DC Ludhiana, Varinder Kumar Sharma, Deputy Commissioner Ludhiana, Punjab Fights Corona, Kuldeep Singh Vaid, Punjab Congress

Web Admin

Web Admin

5 Dariya News

ਲੁਧਿਆਣਾ , 01 Apr 2021

Last updated on: Apr 01, 2021, 00:00 IST

ਵੈਕਸੀਨੇਸ਼ਨ ਦੀ ਗਤੀ ਨੂੰ ਵਧਾਉਣ ਦੇ ਉਦੇਸ਼ ਨਾਲ, ਖ਼ਾਸਕਰ ਪੇਂਡੂ ਖੇਤਰ ਵਿਚ ਲੋਕਾਂ ਦੇ ਘਰਾਂ ਨੇੜੇ ਟੀਕਾਕਰਨ ਦੀਆਂ ਹੋਰ ਥਾਵਾਂ ਸਥਾਪਤ ਕਰਦਿਆਂ ਵਿਧਾਨ ਸਭਾ ਹਲਕਾ ਗਿੱਲ ਤੋਂ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਪੋਹੀੜ ਪਿੰਡ ਵਿਚ ਟੀਕਾਕਰਨ ਕੈਂਪ ਦੀ ਸੁਰੂਆਤ ਕੀਤੀ।ਆਪਣੀ ਖੱਬੀ ਬਾਂਹ ਵਿਚ ਟੀਕਾ ਲਗਵਾ ਕੇ ਕੈਂਪ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਵੈਦ ਨੇ ਡਿਪਟੀ ਕਮਿਸ਼ਨਰ ਦੇ ਨਾਲ ਕਿਹਾ ਕਿ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਸਨੀਕ ਹੁਣ ਕੋਰੋਨਾ ਵਾਇਰਸ ਟੀਕਿਆਂ ਦੇ ਯੋਗ ਹਨ, ਪ੍ਰਸ਼ਾਸਨ ਪਹਿਲਾਂ ਹੀ ਇਸ ਮਿਸ਼ਨ 'ਤੇ ਕੰਮ ਕਰ ਰਿਹਾ ਅਤੇ ਹੁਣ ਤੱਕ ਲਗਭਗ 250 ਟੀਕਾਕਰਨ ਕੈਂਪ ਲਗਾਏ ਜਾ ਚੁੱਕੇ ਹਨ, ਜਿਸ ਵਿੱਚ ਸਿਵਲ ਹਸਪਤਾਲ, ਸਬ-ਡਵੀਜ਼ਨਲ, ਨਿੱਜੀ ਸੰਸਥਾਵਾਂ ਅਤੇ ਹੈਲਥ ਐਂਡ ਵੈਲਨੈੱਸ ਸੈਂਟਰ ਸ਼ਾਮਲ ਹਨ ਅਤੇ ਅਸੀਂ ੳਮੀਦ ਕਰਦੇ ਹਾਂ ਕਿ ਲੋਕਾਂ ਵੱਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਵੈਕਸੀਨੇਸ਼ਨ ਕਰਵਾਈ ਜਾਵੇ।ਉਨ੍ਹਾਂ ਕਿਹਾ ਕਿ ਇਹ ਟੀਕਾ ਇਸ ਮਹਾਂਮਾਰੀ ਦੀ ਤਾਜ਼ਾ ਲਹਿਰ ਨੂੰ ਠੱਲ੍ਹ ਪਾਉਣ ਲਈ ਮਹੱਤਵਪੂਰਨ ਹੈ ਅਤੇ ਕੀਮਤੀ ਜਾਨਾਂ ਬਚਾਉਣ ਵਿੱਚ ਵੀ ਸਹਿਯੋਗ ਕਰੇਗਾ।ਸਰਪੰਚਾਂ ਅਤੇ ਸਥਾਨਕ ਸੰਸਥਾਵਾਂ ਦੇ ਹੋਰ ਨੁਮਾਇੰਦਿਆਂ ਨੂੰ ਵੈਕਸੀਨੇਸ਼ਨ ਸਬੰਧੀ ਝੁੱਠੀਆਂ ਅਫਵਾਹਾਂ ਅਤੇ ਗਲਤ ਜਾਣਕਾਰੀ ਨੂੰ ਫੈਲਾਉਣ ਤੋਂ ਰੋਕਣ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਜ਼ੋਰ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦਾ ਰਾਸ਼ਟਰੀ ਫਰਜ਼ ਬਣਦਾ ਹੈ ਜਿਸ ਨੂੰ ਦੇਸ਼ ਵਾਸੀਆਂ ਦੀ ਜਾਨ ਬਚਾ ਕੇ ਨਿਭਾਇਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਯੋਗ ਸ਼੍ਰੇਣੀ ਦੇ ਲੋਕਾਂ ਦੀ ਵੈਕਸੀਨੇਸ਼ਨ ਲਈ ਕੈਂਪਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ।ਉਨ੍ਹਾਂ ਇੱਕ ਵੱਡੀ ਆਬਾਦੀ ਦੇ ਵਸਨੀਕਾਂ ਨੂੰ ਥੋੜੇ ਸਮੇਂ ਵਿੱਚ ਟੀਕਾਕਰਣ ਨੂੰ ਯਕੀਨੀ ਬਣਾਉਣ ਲਈ ਇਸ ਮੁਹਿੰਮ ਨੂੰ ਇੱਕ ਵਿਸ਼ਾਲ ਅੰਦੋਲਨ ਵਿੱਚ ਬਦਲਣ ਦੀ ਲੋੜ 'ਤੇ ਜ਼ੋਰ ਦਿੱਤਾ।ਇਸ ਮੌਕੇ ਪ੍ਰਮੁੱਖ ਤੌਰ 'ਤੇ ਚੇਅਰਮੈਨ ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਰਣਜੀਤ ਸਿੰਘ ਮਾਂਗਟ, ਸਰਪੰਚ ਰਵਦੀਪ ਸਿੰਘ, ਬਲਬੀਰ ਸਿੰਘ, ਦਵਿੰਦਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

 

Tags: DC Ludhiana , Varinder Kumar Sharma , Deputy Commissioner Ludhiana , Punjab Fights Corona , Kuldeep Singh Vaid , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD