Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਹਲਕਾ ਪਾਇਲ ਵਿਧਾਇਕ ਵੱਲੋਂ ਦਾਣਾ ਮੰਡੀ ਦੋਰਾਹਾ ਵਿਖੇ ਟੀਕਾਕਰਨ ਕੈਂਪ ਦੀ ਸ਼ੁਰੂਆਤ

Congress, Punjab Congress, Payal, Lakhbir Singh Lakha, Doraha Grain Market, Doraha, Coronavirus, COVID 19, Novel Coronavirus, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Coronavirus Vaccine, Mankanwal Singh Chahal

Web Admin

Web Admin

5 Dariya News

ਪਾਇਲ (ਲੁਧਿਆਣਾ) , 01 Apr 2021

Last updated on: Apr 01, 2021, 00:00 IST

ਕੋਵਿਡ-19 ਮਹਾਂਮਾਰੀ ਦੀ ਦੂਜੀ ਲਹਿਰ 'ਤੇ ਫਤਿਹ ਪਾਉਣ ਲਈ ਟੀਕਾਕਰਨ ਸਰਬੋਤਮ ਹੈ, ਇਸ ਗੱਲ ਤੇ ਜ਼ੋਰ ਦਿੰਦਿਆਂ ਹਲਕਾ ਪਾਇਲ ਤੋਂ ਵਿਧਾਇਕ ਸ.ਲਖਬੀਰ ਸਿੰਘ ਲੱਖਾ ਵੱਲੋਂ ਅੱਜ ਦਾਣਾ ਮੰਡੀ ਦੋਰਾਹਾ ਵਿਖੇ ਟੀਕਾਕਰਨ ਕੈਂਪ ਦੀ ਸ਼ੁਰੂਆਤ ਕੀਤੀ।ਕੈਂਪ ਵਿੱਚ ਐਸ.ਡੀ.ਐਮ. ਪਾਇਲ ਸ.ਮਨਕੰਵਲ ਸਿੰਘ ਚਾਹਲ ਦੇ ਨਾਲ ਵਿਧਾਇਕ ਨੇ ਕਿਹਾ ਕਿ ਇਹ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਹੈ ਅਤੇ ਜਿਹੜੇ ਦੇਸ਼ਾਂ ਵਿੱਚ ਭਾਰਤ ਤੋਂ ਪਹਿਲਾਂ ਟੀਕਾਕਰਣ ਦੀ ਸ਼ੁਰੂਆਤ ਕੀਤੀ ਗਈ, ਉੱਥੇ ਕੋਵਿਡ ਪੋਜਟਿਵ ਮਰੀਜਾਂ ਦੀ ਗਿਣਤੀ ਵਿੱਚ ਗਿਰਾਵਟ ਆਈ ਹੈ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੈਕਸੀਨ ਕਰਾਉਣ ਲਈ ਅੱਗੇ ਆਉਣਾ ਚਾਹੀਦਾ ਜੋ ਕੋਵਿਡ-19 ਲੜੀ ਨੂੰ ਤੋੜਨ ਵਿਚ ਸਹਾਈ ਸਿੱਧ ਹੋਵੇਗੀ।ਉਨ੍ਹਾਂ ਟੀਕਾ ਲਗਾਉਣ ਲਈ ਆਏ ਲੋਕਾਂ ਨੂੰ ਵੈਕਸੀਨੇਸ਼ਨ ਸਬੰਧੀ ਫੈਲੀਆਂ ਝੁੱਠੀਆਂ ਅਫਵਾਹਾਂ ਦਾ ਖੰਡਨ ਕਰਦਿਆਂ ਹੋਰ ਲੋਕਾਂ ਨੂੰ ਵੀ ਟੀਕਾ ਲਗਾਉਣ ਸਬੰਧੀ ਪ੍ਰੇਰਿਤ ਕਰਨ ਦੀ ਅਪੀਲ ਕੀਤੀ ਅਤੇ ਇਸ ਬਿਮਾਰੀ ਨੂੰ ਜਲਦ ਠੱਲ੍ਹ ਪਾਉਣ ਲਈ ਪੰਚਾਇਤਾਂ, ਬਲਾਕ ਸੰਮਤੀਆਂ ਅਤੇ ਆੜ੍ਹਤੀਆਂ ਤੋਂ ਵੀ ਸਹਿਯੋਗ ਦੀ ਮੰਗ ਕੀਤੀ।ਵਿਧਾਇਕ ਵੱਲੋਂ ਨਗਰ ਕੌਸਲ ਦੇ ਸਾਬਕਾ ਪ੍ਰਧਾਨ ਸ.ਬੰਤ ਸਿੰਘ ਦਬੁਰਜੀ ਅਤੇ ਹੋਰ ਕੌਂਸਲਰਾਂ ਵੱਲੋਂ ਕੈਂਪ ਵਿਚ ਵੈਕਸੀਨੇਸ਼ਨ ਕਰਵਾਉਣ ਲਈ ਸ਼ਲਾਘਾ ਕੀਤੀ।ਵਿਧਾਇਕ ਵੱਲੋ ਵੀ ਇਸ ਟੀਕੇ ਪ੍ਰਤੀ ਆਪਣੀ ਉਤਸੁਕਤਾ ਦਿਖਾਈ ਗਈ, ਪਰ ਡਾਕਟਰਾਂ ਨੇ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਕਿਉਂਕਿ ਕੁਝ ਹਫ਼ਤੇ ਪਹਿਲਾਂ ਉਨ੍ਹਾਂ ਦੀ ਕੋਰੋਨਾ ਰਿਪੋਰਟ ਪੋਜਟਿਵ ਆਈ ਸੀ ਅਤੇ ਹੁਣੇ ਇਕਾਂਤਵਾਸ ਤੋਂ ਬਾਹਰ ਆਏ ਹਨ।ਇਸ ਮੌਕੇ ਉਨ੍ਹਾਂ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪਿੰਡ ਧਮੋਟ ਵਿਖੇ ਲਗਾਏ ਗਏ ਕੈਂਪ ਦਾ ਮੁਆਇਨਾ ਵੀ ਕੀਤਾ ਅਤੇ ਲੋਕਾਂ ਨੂੰ ਸਕੀਮ ਤਹਿਤ ਨਕਦ ਰਹਿਤ ਬੀਮੇ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ।

 

Tags: Congress , Punjab Congress , Payal , Lakhbir Singh Lakha , Doraha Grain Market , Doraha , Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Mankanwal Singh Chahal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD