Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਮੁੱਖ ਮੰਤਰੀ ਪੰਜਾਬ ਵਲੋ ਸਰਕਾਰੀ ਬੱਸਾਂ ਵਿਚ ਔਰਤਾਂ ਨੂੰ ਮੁਫਤ ਸਫਰ ਸਹੂਲਤ ਦਾ ਵਰਚੂਅਲ ਤੌਰ ਤੇ ਆਗਾਜ਼

ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦੇ ਕੇ ਬੱਸ ਨੂੰ ਕੀਤਾ ਰਵਾਨਾ

 DC Amritsar, Gurpreet Singh Khaira, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 01 Apr 2021

Last updated on: Apr 01, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਵਿਚ ਚੱਲਣ ਵਾਲੀਆਂ ਸਾਰੀਆਂ ਸਰਕਾਰੀ ਬੱਸਾਂ ਵਿਚ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਸਹੂਲਤ ਦਾ ਵਰਚੂਅਲ ਤੌਰ ਤੇ ਆਗਾਜ਼ ਕੀਤਾ। ਇਸ ਮੌਕੇ ਜ਼ਿਲਾ੍ਹ ਪੱਧਰੀ ਸਮਾਗਮ ਸਮਾਜਿਕ ਸੁਰੱਖਿਆ ਇਸਤਰੀ ਦੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲਾ੍ਹ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਇਆ ਗਿਆ।ਵਰਚੂਅਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਨੇ ਦੱਸਿਆ ਕਿ ਅਸਲ ਵਿੱਚ ਉਨ੍ਹਾਂ ਦੀ ਸਰਕਾਰ ਨੇ ਔਰਤਾਂ ਲਈ ਟਿਕਟ ਦਰ ਵਿੱਚ 50 ਫੀਸਦੀ ਕਟੌਤੀ ਦਾ ਵਾਅਦਾ ਕੀਤਾ ਸੀ ਪਰ ਇਸ ਤੋਂ ਵੀ ਇਕ ਕਦਮ ਅੱਗੇ ਵੱਧਦੇ ਹੋਏ ਇਸ ਸਹੂਲਤ ਨੂੰ ਔਰਤਾਂ ਲਈ ਬਿਲਕੁਲ ਮੁਫ਼ਤ ਕਰ ਦਿੱਤਾ ਗਿਆ ਹੈ।  ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰ ਔਰਤਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਟਰਾਂਸਪੋਰਟ ਵਿਭਾਗ ਵਾਹਨਾਂ ਦੀ ਟਰੈਕਿੰਗ ਲਈ ਸਾਰੀਆਂ ਪ੍ਰਾਈਵੇਟ ਤੇ ਸਰਕਾਰੀ ਬੱਸਾਂ ਵਿੱਚ ਜੀ:ਪੀ:ਐਸ ਸਿਸਟਮ ਲਗਾਉਣ ਜਾ ਰਿਹਾ ਹੈ ਅਤੇ ਮੁਸ਼ਕਲ ਸਮੇਂ ਦੌਰਾਨ ਪੈਨਿਕ ਬਟਨ ਦੀ  ਸਹੂਲਤ ਵੀ ਹੋਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਔਰਤਾਂ ਤੇ ਲੜਕੀਆਂ ਦੇ ਵਿਕਾਸ ਲਈ ਰਾਜ ਸਰਕਾਰ ਨੇ ਪਹਿਲਾਂ ਹੀ ਸਥਾਨਕ ਸਰਕਾਰੀ ਸੰਸਥਾਵਾਂ ਵਿੱਚ 50 ਫੀਸਦੀ ਰਾਖਵਾਂਕਰਨ ਕੀਤਾ ਹੈ। ਉਨ੍ਹਾਂ  ਕਿਹਾ ਕਿ ਰਾਜ ਸਰਕਾਰ ਨੇ ਵੱਡੀ ਗਿਣਤੀ ਵਿੱਚ ਲੜਕੀਆਂਨੂੰ ਪੜ੍ਹਾਈ ਵਿੱਚ ਮਦਦ ਲਈ ਸਮਾਰਟ ਫੋਨ ਵੀ ਮੁਹੱਈਆ ਕਰਵਾਏ ਹਨ।

ਇਸ ਉਪਰੰਤ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਸਥਾਨਕ ਬੱਸ ਅੱਡੇ ਤੇ ਜਾ ਕੇ ਰੋਡਵੇਜ਼ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਬਟਾਲੇ ਲਈ ਰਵਾਨਾ ਕੀਤਾ। ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਖਹਿਰਾ ਨੇ ਦੱਸਿਆ ਕਿ ਮੁਫ਼ਤ ਸਫਰ ਸਕੀਮ ਦਾ ਰਾਜ ਵਿੱਚ 1.31 ਕਰੋੜ ਔਰਤਾਂ ਤੇ ਲੜਕੀਆਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਮੁਫ਼ਤ ਸਫਰ ਸਹੂਲਤ ਲਈ ਸਿਰਫ ਅਧਾਰ ਜਾ ਵੋਟਰ ਕਾਰਡ ਜਾਂ ਕੋਈ ਵੀ ਸ਼ਨਾਖਤੀ ਕਾਰਡ ਦਿਖਾ ਕੇ ਸਰਕਾਰੀ ਗੈਰ ਏ:ਸੀ ਬੱਸਾਂ ਤੇ ਸੂਬੇ ਵਿੱਚ ਚੱਲਣ ਵਾਲੀਆਂ ਬੱਸਾਂ ਵਿੱਚ ਮੁਫ਼ਤ ਸਫਰ ਕਰ ਸਕਦੀਆਂ ਹਨ।  ਸ੍ਰ ਖਹਿਰਾ ਨੇ ਦੱਸਿਆ ਕਿ ਇਸ ਸਹੂਲਤ ਨਾਲ ਕੰਮਕਾਜੀ ਔਰਤਾਂ ਅਤੇ ਪੜ੍ਹਾਈ ਲਈ ਜਾਣ ਵਾਲੀਆਂ ਲੜਕੀਆਂ ਨੂੰ ਕਾਫੀ ਫਾਇਦਾ ਮਿਲੇਗਾ।ਇਸ ਮੌਕੇ ਜਿਲ੍ਹਾ ਪ੍ਰੋਗਰਾਮ ਅਫਸਰ ਸ੍ਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਜਿਲੇ੍ਹ ਅੰਦਰ 99 ਵੱਖ ਵੱਖ ਲੋਕੇਸ਼ਨਾਂ ਤੇ ਇਸ ਵੀਡੀਓਕਾਨਫਰੰਸ ਨੂੰ ਦੇਖਿਆ ਗਿਆ। ਉਨ੍ਹਾਂ  ਦੱਸਿਆ ਕਿ ਕੋਈ ਵੀ ਲੜਕੀ/ਔਰਤ ਆਪਣਾ ਪੰਜਾਬ ਦਾ ਵਾਸੀ ਹੋਣ ਦਾ ਪਹਿਚਾਣ ਪੱਤਰ ਦਿਖਾ ਕੇ ਇਸ ਸਹੂਲਤ ਦਾ ਲਾਭ ਲੈ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਮੁਫ਼ਤ ਸਫਰ ਸਹੂਲਤ ਕੇਵਲ ਪੰਜਾਬ ਦੀ ਹੱਦ ਤੱਕ ਹੀ ਸੀਮਤ ਹੈ।ਇਸ ਮੌਕੇ ਸਹਾਇਕ ਕਮਿਸ਼ਨਰ ਮੈਡਮ ਅਨਮਜੋਤ ਕੌਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਣਬੀਰ ਸਿੰਘ ਮੁੱਧਲ, ਪੰਜਾਬ ਰੋਡਵੇਜ ਦੇ ਜਨਰਲ ਮੈਨੇਜਰ ਸ੍ਰੀ ਚਰਨਜੀਤ ਸਿੰਘ ਬਰਾੜ, ਐਸ:ਐਸ:ਯੂ:ਆਈ ਪੰਜਾਬ ਦੇ ਪ੍ਰਧਾਨ ਸ੍ਰੀ ਅਕਸ਼ੈ ਸ਼ਰਮਾ, ਸੀ:ਡੀ:ਪੀ:ਓ ਜਸਪ੍ਰੀਤ ਸਿੰਘ, ਮੀਨਾ ਦੇਵੀ, ਕੁਲਦੀਪ ਕੌਰ, ਡੀ:ਆਈ:ਓ ਸ੍ਰ ਰਣਜੀਤ ਸਿੰਘ,  ਸੁਪਰਵਾਈਜਰ ਪੰਜਾਬ ਰੋਡਵੇਜ ਸ੍ਰੀ ਅਨਿਲ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ। 

 

Tags: DC Amritsar , Gurpreet Singh Khaira , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD