Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੇ ਮੁੱਖ ਮੰਤਰੀ ਨੇ ਇਕ ਵਾਰ ਫਿਰ ਸਾਬਤ ਕੀਤਾ ਕਿ ਉਹ ਜਨਤਾ ਦੇ ਸੱਚੇ ਨੇਤਾ ਹਨ : ਅਜਾਇਬ ਸਿੰਘ ਭੱਟੀ

ਜਿ਼ਲ੍ਹੇ ਦੀਆਂ ਵੱਖ ਵੱਖ ਥਾਵਾਂ ਤੇ ਔਰਤਾਂ ਨੂੰ ਸਰਕਾਰੀ ਬੱਸਾਂ ਵਿੱਚ ਸਫਰ ਕਰਨ ਲਈ ਬੱਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Web Admin

Web Admin

5 Dariya News

ਮਲੋਟ/ਸ੍ਰੀ ਮੁਕਤਸਰ ਸਾਹਿਬ , 01 Apr 2021

Last updated on: Apr 01, 2021, 00:00 IST

ਪੰਜਾਬ ਵਿੱਚ ਮਹਿਲਾ ਵਰਗ ਨੂੰ ਸਰਕਾਰੀ ਬੱਸਾਂ ਵਿੱਚ ਮੁਫਤ ਸਫਰ ਕਰਨ ਦੀ ਸਹੂਲਤ ਪ੍ਰਦਾਨ ਕਰਨ ਤੇ ਔਰਤ ਵਰਗ ਵਲੋਂ ਸਲਾਘਾ ਕੀਤੀ ਜਾ ਰਹੀ ਹੈ ਅਤੇ ਉਹਨਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਇਹ ਜਾਣਕਾਰੀ ਅੱਜ ਸ.ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਅੱਜ ਮਲੋਟ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਜ ਪੱਧਰੀ ਆਨ ਲਾਈਨ ਪ੍ਰੋਗਰਾਮ ਦੇਖਣ ਉਪਰੰਤ ਦਿੱਤੀ। ਉਹਨਾਂ ਕਿਹਾ ਕਿ ਮੁਫਤ ਬੱਸ ਸਫਰ ਸਹੂਲਤ ਪੰਜਾਬ ਵਿੱਚ ਸ਼ੁਰੂ ਹੋਣ ਨਾਲ ਔਰਤ ਵਰਗ ਨੂੰ ਬਹੁਤ ਜਿ਼ਆਦਾ ਫਾਇਦਾ ਹੋਵੇਗਾ ਅਤੇ ਉਹਨਾਂ ਦਾ ਆਰਥਿਕ ਪੱਧਰ ਉਚਾ ਹੋਵੇਗਾ। ਸ.ਭੱਟੀ ਨੇ ਦੱਸਿਆ ਕਿ ਪੰਜਾਬ ਵਿੱਚ ਅੱਜ 1000 ਤੋਂ ਵੱਧ ਵੱਖ ਵੱਖ ਥਾਵਾਂ ਤੇ ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ ਸਫਰ ਕਰਨ ਲਈ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਸ.ਭੱਟੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਸਲਾਘਾ ਯੋਗ ਫੈਸਲੇ ਨਾਲ ਹੁਣ ਔਰਤਾਂਪੰਜਾਬ ਰੋਡਵੇਜ਼, ਪਨ ਬੱਸ  ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ ਬੱਸਾਂ ਵਿਚ ਬਿਨਾਂ ਪੈਸੇ ਤੇ ਬੱਸਾਂ ਵਿੱਚ ਮੁਫਤ  ਯਾਤਰਾ ਕਰ ਸਕਦੀਆਂ ਹਨ।ਮਹਿਲਾਵਾਂ ਵਰਗ ਲਈ ਮੁਫਤ ਸਫਰ ਸਹੂਲਤ ਸਕੀਮ ਨੂੰ ਕੈਪਟਨ ਸਰਕਾਰ ਦਾ ਇਕ ਹੋਰ ਵੱਡਾ ਫੈਸਲਾ ਕਰਾਰ ਦਿੰਦਿਆਂ ਭੱਟੀ ਨੇ ਕਿਹਾ ਕਿ ਇਸ ਫੈਸਲੇ ਨਾਲ ਸਮਾਜ ਦੇ ਆਰਥਿਕ ਪੱਖੋਂ ਕਮਜ਼ੋਰ ਵਰਗ ਨਾਲ ਸਬੰਧਤ ਔਰਤਾਂ ਨੂੰ ਹੀ ਨਹੀਂ, ਬਲਕਿ ਪੇਂਡੂ ਖੇਤਰ ਦੀਆਂ ਰੋਜ਼ਾਨਾ ਯਾਤਰੀਆਂ, ਵਿਦਿਆਰਥੀਆਂ ਅਤੇ ਬਜ਼ੁਰਗ ਔਰਤਾਂ ਨੂੰ ਵੀ ਸਹਾਇਤਾ ਮਿਲੇਗੀ। 

ਭੱਟੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਨੇ ਔਰਤਾਂ ਦੀ ਸੁਰੱਖਿਆ `ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ ਅਤੇ ਐਲਾਨ ਕੀਤਾ ਹੈ ਕਿ ਹੁਣ ਸਾਰੀਆਂ ਨਿੱਜੀ ਬੱਸਾਂ ਵਿੱਚ ਜੀ ਪੀ ਐਸ ਸਿਸਟਮ ਵੀ ਲਗਾਇਆ ਜਾਵੇ ਅਤੇ ਔਰਤਾਂ ਦੀ ਸੁਰੱਖਿਆ ਲਈ ਸਾਂਝ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ ਅਤੇ ਕਿਸੇ ਵੀ ਮੁਸ਼ਕਿਲ ਸਮੇਂ ਔਰਤਾਂ 181 ਤੇ ਕਾਲ ਕਰਕੇ ਪੁਲਿਸ ਦੀ ਮੱਦਦ ਲੈ ਸਕਦੀਆਂ ਹਨ।ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਸਮਾਜ ਦੇ ਆਰਥਿਕ ਪੱਖੋਂ ਕਮਜ਼ੋਰ ਵਰਗ ਨੂੰ ਭਲਾਈ ਸਕੀਮਾਂ ਰਾਹੀਂ ਅਜਿਹੀਆਂ ਸਹੂਲਤਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ, ਐਸ ਐਸ ਪੀ ਡੀ ਸੁਡਰਵਿਲੀ, ਐਸ ਡੀ ਐਮ ਓਮ ਪ੍ਰਕਾਸ਼ ਸ੍ਰੀ ਅਮਨਪ੍ਰੀਤ ਸਿੰਘ ਭੱਟੀ ਵੀ ਹਾਜ਼ਰ ਸਨ।ਇਸੇ ਹੀ ਤਰ੍ਹਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਆਨ ਲਾਇਨ ਸਮਾਗਮ ਦੀ ਪ੍ਰਧਾਨਗੀ ਸਾਬਕਾ ਵਿਧਾਇਕ ਕਰਨ ਕੌਰ ਬਰਾੜ ਨੇ ਕੀਤੀ ਅਤੇ ਇਸ ਮੌਕੇ ਤੇ ਅਤੇ ਸਾਬਕਾ ਵਿਧਾਇਕ ਅਤੇ ਐਸ.ਡੀ.ਐਮ.ਸਵਰਨਜੀਤ ਕੌਰ ਨੇ ਬੱਸ ਸਟੈਂਡ ਵਿਖੇ ਔਰਤਾਂ ਨੂੰ ਬੱਸ ਵਿੱਚ ਮੁਫਤ ਸਫਰ ਕਰਨ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸੇ ਲੜੀ ਤਹਿਤ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਅੱਜ ਗਿੱਦੜਬਾਹਾ ਵਿਖੇ ਔਰਤਾਂ ਨੂੰ ਸਰਕਾਰੀ  ਬੱਸਾਂ ਵਿੱਚ ਮੁਫਤ ਸਫਰ ਕਰਨ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

 

Tags: Ajaib Singh Bhatti , Congress , Punjab Congress , Punjab , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD