Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰਾਣਾ ਕੇ.ਪੀ. ਸਿੰਘ ਨੇ ਜ਼ਿਲ੍ਹਾ ਰੂਪਨਗਰ ਤੋਂ ਮਹਿਲਾਵਾਂ ਲਈ ਮੁਫਤ ਬੱਸ ਸਫਰ ਦੀ ਸਹੂਲਤ ਦਾ ਕੀਤਾ ਆਗਾਜ਼

ਮਹਿਲਾਵਾਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਝੰਡੀ ਦੇ ਕੇ ਕੀਤਾ ਰਵਾਨਾ

Web Admin

Web Admin

5 Dariya News

ਰੂਪਨਗਰ , 01 Apr 2021

Last updated on: Apr 01, 2021, 00:00 IST

ਪੰਜਾਬ ਸਰਕਾਰ ਵਲੋਂ ਅੱਜ ਆਪਣੇ ਵਾਅਦੇ ਮੁਤਾਬਕ ਸੂਬੇ ਵਿਚ ਚਲਣ ਵਾਲੀਆਂ ਪੰਜਾਬ ਦੀਆਂ ਸਾਰੀਆਂ ਸਰਕਾਰੀ ਬੱਸਾਂ ਵਿਚ ਮਹਿਲਾਵਾਂ ਨੂੰ ਮੁਫਤ ਸਫਰ ਕਰਨ ਦੀ ਸਹੂਲਤ ਦਾ ਰਸਮੀ ਤੌਰ ਤੇ ਆਗਾਜ਼ ਕਰ ਦਿੱਤਾ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੰਡੀਗੜ੍ਹ ਤੋਂ ਵਰਚੂਅਲ ਮਾਧਿਅਮ ਰਾਹੀਂ ਇਸ ਸਹੂਲਤ ਦਾ ਸੂਬੇ ਭਰ ਵਿਚ ਆਗਾਜ਼ ਕੀਤਾ ਗਿਆ ਜਿਸ ਸਬੰਧੀ ਜ਼ਿਲ੍ਹਾ ਰੂਪਨਗਰ ਤੋਂ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ. ਸਿੰਘ ਨੇ ਇਸ ਸਮਾਗਮ ਵਿਚ ਸ਼ਿਰਕਤ ਕੀਤੀ। ਉਪਰੰਤ ਰਾਣਾ ਕੇਪੀ ਸਿੰਘ ਨੇ ਆਪਣੀ ਰੂਪਨਗਰ ਦੀ ਰਿਹਾਇਸ ਤੋਂ ਮੁਫਤ ਸਫਰ ਦਾ ਲਾਭ ਲੈ ਰਹੀਆਂ ਮਹਿਲਾਵਾਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਝੰਡੀ ਦੇ ਰਵਾਨਾ ਕੀਤਾ।ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਰਾਣਾ ਕੇ ਪੀ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅੱਜ ਆਪਣਾ ਇਕ ਹੋਰ ਮਹੱਤਵਪੂਰਨ ਵਾਅਦਾ ਪੂਰਾ ਕਰ ਦਿਤਾ ਹੈ। ਉਨ੍ਹਾਂ ਕਿਹਾ ਕਿ ਮੁਫਤ ਬੱਸ ਸਫਰ ਦੀ ਸਹੂਲਤ ਨਾਲ ਸਾਡੇ ਸਮਾਜ ਵਿਚ ਮਹਿਲਾਵਾਂ ਦਾ ਆਰਥਿਕ ਅਤੇ ਸਮਾਜਿਕ ਰੁਤਬਾ ਵਧੇਗਾ। ਉਨ੍ਹਾਂ ਦੱਸਿਆ ਕਿ ਸਾਡੇ ਸਮਾਜ ਵਿਚ ਕਈ ਅਜਿਹੇ ਵਰਗ ਹਨ ਜਿਵੇਂ ਕੰਮਕਾਜੀ ਮਹਿਲਾਵਾਂ, ਸਕੂਲਾਂ ਵਿਚ ਪੜਦੀਆਂ ਬੱਚੀਆਂ, ਦਿਹਾੜੀਦਾਰ ਮਹਿਲਾਵਾਂ ਜਾਂ ਪਿੰਡਾਂ ਤੇ ਸ਼ਹਿਰਾਂ ਵਿਚ ਵਸਦੀਆਂ ਗਰੀਬ ਪਰਿਵਾਰਾਂ ਨਾਲ ਸਬੰਧਤ ਮਹਿਲਾਵਾਂ ਜ਼ਿਨ੍ਹਾਂ ਨੂੰ ਮੁਫਤ ਬੱਸ ਸਹੂਲਤ ਸ਼ੁਰੂ ਕੀਤੇ ਜਾਣ ਨਾਲ ਕਾਫੀ ਫਾਇਦਾ ਹੋਵੇਗਾ ਕਿਉਂਕਿ ਇਸ ਨਾਲ ਉਹ ਅਸਾਨੀ ਨਾਲ ਦੂਰ ਦੁਰਾਡੇ ਖੇਤਰਾਂ ਵਿਚ ਵੀ ਰੋਜ਼ਗਾਰ ਕਰਨ ਲਈ ਜ਼ਾ ਸਕਦੀਆਂ ਹਨ ਜਿਸ ਨਾਲ ਜਿਥੇ ਉਹ ਆਰਥਿਕ ਤੌਰ ਤੇ ਆਜਾਦ ਹੋਣਗੀਆਂ ਅਤੇ ਸਮਾਜ ਵਿਚ ਉਨ੍ਹਾਂ ਦਾ ਰੁਤਬਾ ਵੀ ਵਧੇਗਾ।ਰਾਣਾ ਕੇ.ਪੀ. ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮਹਿਲਾਵਾਂ ਲਈ ਮੁਫਤ ਬੱਸ ਦੀ ਸਹੂਲਤ ਲਈ ਬਜਟ ਵਿਚ 170 ਕਰੋੜ ਰੁਪਏ ਰਾਖਵੇ ਰੱਖੇ ਹਨ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਛੇਤੀ ਹੀ 150 ਕਰੋੜ ਰੁਪਏ ਖਰਚ ਕਰਕੇ ਨਵੀਆਂ ਸਰਕਾਰੀ ਬੱਸਾਂ ਖਰੀਦੀਆਂ ਜਾਣਗੀਆਂ। ਇਸ ਮੌਕੇ ਵਿਸ਼ੇਸ਼ ਤੌਰ ਤੇ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ, ਸ੍ਰੀਮਤੀ ਕ੍ਰਿਸ਼ਨਾ ਦੇਵੀ ਚੇਅਰਮੈਨ ਜ਼ਿਲ੍ਹਾ ਪ੍ਰੀਸਦ ਅਤੇ ਸ੍ਰੀ ਗੁਰਸੇਵਕ ਸਿੰਘ ਜਨਰਲ ਮੇਨੈਜਰ ਪੰਜਾਬ  ਰੋਡਵੇਜ਼, ਡਿਪੂ ਰੂਪਨਗਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਮੋਹਤਵਰ ਮੌਜੂਦ ਸਨ।

 

Tags: Rana K.P. Singh , Rana Kanwarpal Singh , Speaker Punjab Vidhan Sabha , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , DC Ropar , Sonali Giri , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD