Thursday, 04 June 2026

 

 

ਖ਼ਾਸ ਖਬਰਾਂ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ

 

ਪੰਜਾਬ ਸਰਕਾਰ ਵੱਲੋਂ ਨਵੀਂ ਮਲਟੀ ਡਿਸਟ੍ਰਿਕਟ ਵਾਟਰ ਟੈਸਟਿੰਗ ਲੈਬਾਰਟਰੀ ਦਾ ਮੋਹਾਲੀ ਵਿਖੇ ਉਦਘਾਟਨ

ਸੂਬੇ ਦੇ ਵਸਨੀਕਾਂ ਨੂੰ 100 ਫ਼ੀਸਦੀ ਪਾਈਪ ਅਧਾਰਤ ਸਾਫ਼ ਪੀਣ ਯੋਗ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣ ਨੂੰ ਬਣਾਏਗੀ ਯਕੀਨੀ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 01 Apr 2021

Last updated on: Apr 01, 2021, 00:00 IST

ਸੂਬੇ ਦੇ ਵਸਨੀਕਾਂ ਨੂੰ 100 ਫ਼ੀਸਦੀ ਪਾਈਪ ਅਧਾਰਤ ਸਾਫ਼ ਪੀਣ ਯੋਗ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੇ ਮੱਦੇਨਜ਼ਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਅੱਜ ਵਾਟਰ ਵਰਕਸ ਕੰਪਲੈਕਸ ਫੇਜ਼ -2 ਵਿਖੇ ਨਵੀਂ ਮਲਟੀ ਡਿਸਟ੍ਰਿਕਟ ਵਾਟਰ ਟੈਸਟਿੰਗ ਲੈਬਾਰਟਰੀ ਲੋਕਾਂ ਨੂੰ ਸਮਰਪਿਤ ਕੀਤਾ। ਇਸ ਲੈਬਾਰਟਰੀ ਦਾ ਉਦਘਾਟਨ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਦੀ ਤਰਫੋਂ ਵਿਭਾਗ ਦੀ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੀਤਾ।ਇਸ ਸਬੰਧੀ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਇੱਥੋਂ ਜਾਰੀ ਇਕ ਸੰਦੇਸ਼ ਵਿੱਚ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਹਰ ਘਰ ਪਾਣੀ, ਹਰ ਘਰ ਸਫ਼ਾਈ’ ਮਿਸ਼ਨ ਤਹਿਤ ਲੋਕਾਂ ਨੂੰ ਇਹ ਤੋਹਫ਼ਾ ਦਿੱਤਾ ਗਿਆ ਹੈ ਜਿਸਦਾ ਉਦੇਸ਼ ਮਾਰਚ 2022 ਤੱਕ 100 ਫ਼ੀਸਦੀ ਪਾਈਪ ਅਧਾਰਤ ਸਾਫ ਪੀਣ ਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਪੰਜਾਬ ਸਰਕਾਰ ਦੀ ਪੇਂਡੂ ਵਸੋਂ ਨੂੰ ਮੁਹੱਈਆ ਕਰਵਾਏ ਜਾ ਰਹੇ ਪੀਣ ਵਾਲੇ ਪਾਣੀ ਦੀ ਜਾਂਚ ਅਤੇ ਨਿਗਰਾਨੀ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੇ ਦ੍ਰਿੜ ਸੰਕਲਪ ਦੀ ਪੂਰਤੀ ਕਰੇਗੀ। ਸ੍ਰੀਮਤੀ ਸੁਲਤਾਨਾ ਨੇ ਦੱਸਿਆ ਕਿ ਇਹ ਲੈਬਰਾਟਰੀ ਅਲਟਰਾ ਵਾਇਲਟ (ਯੂਵੀ) - ਵਿਜ਼ੀਬਲ ਸਪੈਕਟ੍ਰੋਫੋਟੋਮੀਟਰ, ਆਇਨ ਮੀਟਰ, ਬੀਓਡੀ ਇੰਕਯੂਬੇਟਰ, ਸੀਓਡੀ ਡਾਈਜੈਸਟਰ, ਟਰਬਿਡੀਟੀ ਮੀਟਰ ਅਤੇ ਹੋਰ ਪੀਣ ਵਾਲੇ ਪਾਣੀ ਦੇ 18 ਕੈਮੀਕਲ ਮਾਪਦੰਡਾਂ ਦੀ ਜਾਂਚ ਕਰਨ ਲਈ ਆਧੁਨਿਕ ਉਪਕਰਨਾਂ ਨਾਲ ਲੈਸ ਹੈ।

ਮੰਤਰੀ ਨੇ ਕਿਹਾ ਕਿ ਵਿਭਾਗ ਦੇ ਪੇਂਡੂ ਜਲ ਸਪਲਾਈ ਸਰੋਤਾਂ ਦੀ ਨਿਯਮਤ ਨਿਗਰਾਨੀ ਅਤੇ ਸਰਵੇਖਣ ਤੋਂ ਇਲਾਵਾ ਇਹ ਲੈਬਾਰਟਰੀ ਸਰਕਾਰ ਵੱਲੋਂ ਨਿਰਧਾਰਤ ਮਾਮੂਲੀ ਖਰਚਿਆਂ `ਤੇ ਜਨਤਕ ਅਤੇ ਹੋਰ ਵਿਭਾਗਾਂ/ਸੰਸਥਾਵਾਂ ਲਈ ਵੀ ਖੁੱਲ੍ਹੀ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਲੈਬਾਰਟਰੀ ਮੁੱਖ ਤੌਰ ‘ਤੇ ਐਸ.ਏ.ਐਸ.ਨਗਰ, ਰੂਪਨਗਰ ਅਤੇ ਐਸ.ਬੀ.ਐਸ.ਨਗਰ ਜ਼ਿਲ੍ਹਿਆਂ ਦੀਆਂ ਲੋੜਾਂ ਦੀ ਪੂਰਤੀ ਕਰੇਗੀ। ਸ੍ਰੀਮਤੀ ਸੁਲਤਾਨਾ ਨੇ ਅੱਗੇ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਐਸ.ਏ.ਐੱਸ. ਨਗਰ ਵਿਖੇ ਇਕ ਸਟੇਟ ਲੈਬ, ਛੇ ਮਲਟੀ ਡਿਸਟ੍ਰਿਕਟ ਵਾਟਰ ਟੈਸਟਿੰਗ ਲੈਬਜ਼ ਅਤੇ 24 ਸਬ ਯੂਨਿਟ ਲੈਬਾਂ `ਤੇ ਅਧਾਰਤ ਵਾਟਰ ਟੈਸਟਿੰਗ ਲੈਬਾਰਟਰੀਆਂ ਦਾ ਤਿੰਨ ਪੱਧਰੀ ਨੈਟਵਰਕ ਸਥਾਪਤ ਕਰਨ ਦੀ ਯੋਜਨਾ ਉਲੀਕੀ ਹੈ।ਵਿਭਾਗ ਦੀ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਦੱਸਿਆ ਕਿ ਇਨ੍ਹਾਂ ਲੈਬਾਰਟਰੀਆਂ ਵਿਚੋਂ ਸਟੇਟ ਲੈਬ ਐਸ.ਏ.ਐਸ.ਨਗਰ ਅਤੇ ਪਟਿਆਲਾ ਦੀ ਹਾਈ- ਟੈਕ ਮਲਟੀ ਡਿਸਟ੍ਰਿਕਟ ਲੈਬ ਪਹਿਲਾਂ ਹੀ ਐਨ.ਏ.ਬੀ.ਐਲ. ਤੋਂ ਪ੍ਰਵਾਨਿਤ ਹਨ ਜਦਕਿ ਬਾਕੀ ਪੰਜ ਮਲਟੀ ਡਿਸਟ੍ਰਿਕਟ ਲੈਬਾਰਟਰੀਆਂ ਨੂੰ ਜੂਨ 2021 ਤੱਕ ਪ੍ਰਵਾਨਗੀ ਮਿਲ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜੂਨ 2021 ਤੱਕ  24 ਸਬ-ਯੂਨਿਟ ਲੈਬਾਂ ਦਾ 11 ਬੁਨਿਆਦੀ ਮਾਪਦੰਡਾਂ ਦੇ ਅਧਾਰ ’ਤੇ ਮਜਬੂਤੀਕਰਨ ਕੀਤਾ ਜਾਵੇਗਾ  ਅਤੇ 15 ਅਗਸਤ 2021 ਤੱਕ ਐਨ.ਏ.ਬੀ.ਐਲ. ਤੋਂ ਮਾਨਤਾ ਪ੍ਰਾਪਤ ਕਰਨ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਚੰਗੀ ਗੁਣਵੱਤਾ ਦਾ ਲੈਬ ਨੈਟਵਰਕ ਸਥਾਪਤ ਕਰਨ ਲਈ ਵਿਭਾਗ ਨੇ ਚੀਫ ਕੈਮਿਸਟ/ਸੀਨੀਅਰ ਕੈਮਿਸਟ/ਮਾਈਕ੍ਰੋਬਾਇਓਲੋਜਿਸਟ/ਕੈਮਿਸਟ ਦੀਆਂ ਅਸਾਮੀਆਂ ਨੂੰ ਮਨਜੂਰੀ ਦੇ ਦਿੱਤੀ ਹੈ।ਕਾਬਿਲੇਗੌਰ ਹੈ ਕਿ ਇਨ੍ਹਾਂ ਲੈਬਾਂ ਦੇ ਪ੍ਰਬੰਧਨ ਲਈ ਉੱਚ ਯੋਗਤਾ ਪ੍ਰਾਪਤ ਸਟਾਫ ਦੀ ਭਰਤੀ ਕੀਤੀ ਗਈ ਹੈ।ਚੁਣੇ ਗਏ 16 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਜਿਨ੍ਹਾਂ ਵਿੱਚ ਤਿੰਨ ਸੀਨੀਅਰ ਕੈਮਿਸਟ, ਛੇ ਮਾਈਕਰੋਬਾਇਓਲਾਜਿਸਟ ਅਤੇ ਸੱਤ ਕੈਮਿਸਟ  ਸ਼ਾਮਲ ਹਨ ਤਾਂ ਜੋ ਸਟੇਟ ਵਾਟਰ ਟੈਸਟਿੰਗ ਲੈਬਾਰਟਰੀ ਅਤੇ ਛੇ ਮਲਟੀ ਡਿਸਟ੍ਰਿਕਟ ਲੈਬਾਂ ਦੇ ਸਹੀ ਕੰਮਕਾਜ ਨੂੰ ਯਕੀਨੀ ਬਣਾਇਆ ਜਾ ਸਕੇ।ਇਸ ਮੌਕੇ ਵਿਭਾਗ ਦੇ ਮੁਖੀ ਅਮਿਤ ਤਲਵਾੜ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Punjab Admin , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar , Jaspreet Talwar , Water Supply and Sanitation , Har Ghar Pani Har Ghar Safai

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD