Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿਚ ਵੱਖ-ਵੱਖ ਅਸਾਮੀਆਂ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪਿੰਡਾਂ ਵਿਚ ਪਾਣੀ ਦੀ ਸਪਲਾਈ ਅਤੇ ਸੈਨੀਟੇਸ਼ਨ ਨਾਲ ਸਬੰਧਤ ਕੰਮਾਂ ਵਿਚ ਆਵੇਗੀ ਤੇਜ਼ੀ- ਰਜ਼ੀਆ ਸੁਲਤਾਨਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 01 Apr 2021

Last updated on: Apr 01, 2021, 00:00 IST

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਵੱਖ-ਵੱਖ ਸ਼੍ਰੇਣੀਆਂ ਨਾਲ ਸਬੰਧਤ 28 ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ ਗਏ। ਇਸ ਤੋਂ ਇਲਾਵਾ ਵੱਖ-ਵੱਖ ਅਸਾਮੀਆਂ ਲਈ ਠੇਕੇ ‘ਤੇ ਭਰਤੀ ਕੀਤੇ ਉਮੀਦਵਾਰਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਗਏ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਦੀ ਤਰਫੋਂ  ਨਿਯੁਕਤੀ ਪੱਤਰ ਵਿਭਾਗ ਦੀ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਸੌਂਪੇ। ਇਹ ਸਮਾਗਮ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੋਹਾਲੀ ਸਥਿਤ ਦਫਤਰ ਵਿਖੇ ਕੀਤਾ ਗਿਆ। ਇਕ ਸੰਦੇਸ਼ ਵਿਚ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਸਮਾਜ ਦੇ ਸਮੂਹ ਵਰਗਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਵਾਲੇ ਮੁਖੀ ਦੀ ਮੌਤ ਦਾ ਘਾਟਾ ਤਾਂ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਅੱਜ ਇਨਾਂ ਨੌਜਵਾਨਾਂ ਨੂੰ ਵੱਖ-ਵੱਖ ਅਹੁਦਿਆਂ ’ਤੇ ਤੈਨਾਤ ਕਰਕੇ ਆਪਣੇ ਪਰਿਵਾਰ ਲਈ ਕਮਾਈ ਦਾ ਸਹਾਰਾ ਬਣਾਉਣ ਲਈ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਗਈ ਹੈ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਉਹ ਆਸ ਕਰਦੇ ਹਨ ਕਿ ਨਵ-ਨਿਯੁਕਤ ਕਰਮਚਾਰੀ ਆਪੋ-ਆਪਣੇ ਦਫ਼ਤਰਾਂ ’ਚ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।ਇਸ ਤੋਂ ਇਲਾਵਾ ਨਵੀਂ ਭਰਤੀ ਕੀਤੇ ਗਏ 177 ਬੀ.ਆਰ.ਸੀ (ਬਲਾਕ ਰਿਸੋਰਸ ਕੋਆਰਡੀਨੇਟਰ), 20 ਸੀ.ਡੀ.ਐਸ (ਕਮਿਊਨਿਟੀ ਡਿਵੈਲਪਮੈਂਟ ਸਪੈਸ਼ਲਿਸਟ) ਅਤੇ 16 ਆਈ.ਈ.ਸੀ (ਇੰਫਰਮੇਸ਼ਨ ਐਜੂਕੇਸ਼ਨ ਐਂਡ ਕਮਿਊਨੀਕੇਸ਼ਨ ਸਪੈਸ਼ਲਿਸਟ) ਨੂੰ ਵੀ ਕੰਟਰੈਕਟ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪਣ ਦੀ ਰਸਮ ਅਦਾ ਕੀਤੀ ਗਈ। ਇਨਾਂ ਦੀ ਨਿਯੁਕਤੀ ਹੋਣ ਨਾਲ ਪਿੰਡਾਂ ਵਿਚ ਪਾਣੀ ਦੀ ਸਪਲਾਈ ਅਤੇ ਸੈਨੀਟੇਸਨ ਨਾਲ ਸਬੰਧਤ ਗ੍ਰਾਮ ਪੰਚਾਇਤਾਂ, ਗ੍ਰਾਮ ਪੰਚਾਇਤ ਜਲ ਸਪਲਾਈ ਅਤੇ ਸੈਨੀਟੇਸ਼ਨ ਕਮੇਟੀ ਮੈਂਬਰਾਂ, ਗ੍ਰਾਮ ਭਾਈਚਾਰੇ ਵਿੱਚ ਜਾਗਰੂਕਤਾ ਪੈਦਾ ਕਰਨ, ਵਿਕਾਸ ਤੇ ਸੰਚਾਰ ਗਤੀਵਿਧੀਆਂ ਅਤੇ ਸਮਾਜਿਕ ਅਤੇ ਆਈ.ਈ.ਸੀ ਨਾਲ ਸਬੰਧਤ ਮਹੱਤਵਪੂਰਣ ਕੰਮ ਕਰਨ ਵਿੱਚ ਤੇਜ਼ੀ ਆਵੇਗੀ। ਇਸ ਮੌਕੇ ਵਿਭਾਗ ਮੁਖੀ ਅਮਿਤ ਤਲਵਾੜ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Punjab Admin , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar , Jaspreet Talwar , Water Supply and Sanitation

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD