Thursday, 23 July 2026

 

 

ਖ਼ਾਸ ਖਬਰਾਂ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ

 

ਸੁਖਵਿੰਦਰ ਸਿੰਘ ਬਿੰਦਰਾ, ਵਿਧਾਇਕ ਅਤੇ ਡੀ.ਸੀ. ਵੱਲੋਂ ਔਰਤਾਂ ਲਈ ਸਰਕਾਰੀ ਬੱਸਾਂ ਵਿੱਚ ਮੁਫਤ ਬੱਸ ਯਾਤਰਾ ਸਹੂਲਤ ਦੀ ਸੁਰੂਆਤ

ਸਕੀਮ ਦਾ ਮੁੱਖ ਟੀਚਾ, ਔਰਤਾਂ ਨੂੰ ਆਸਾਨ ਤੇ ਸੁਵਿਧਾਜਨਕ ਯਾਤਰਾ ਮੁਹੱਈਆ ਕਰਵਾਉਣਾ

Web Admin

Web Admin

5 Dariya News

ਲੁਧਿਆਣਾ , 01 Apr 2021

Last updated on: Apr 01, 2021, 00:00 IST

ਨਾਰੀ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਦੇ ਹੋਏ, ਲੁਧਿਆਣਾ ਕੇਂਦਰੀ ਹਲਕੇ ਤੋਂ ਵਿਧਾਇਕ ਸ੍ਰੀ ਸੁਰਿੰਦਰ ਡਾਵਰ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਔਰਤਾਂ ਨੂੰ ਸਾਰੀਆਂ ਸਰਕਾਰੀ ਬੱਸਾਂ ਵਿੱਚ ਮੁਫਤ ਬੱਸ ਯਾਤਰਾ ਦੀ ਸਹੂਲਤ ਦੀ ਸੁਰੂਆਤ ਕੀਤੀ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਰਾਜ ਪੱਧਰੀ ਸੇਵਾ ਦੀ ਵਰਚੂਅਲ ਸ਼ੁਰੂਆਤ ਵਿੱਚ ਹਿੱਸਾ ਲੈਂਦੇ ਹੋਏ ਵਿਧਾਇਕ ਅਤੇ ਡੀ.ਸੀ. ਨਾਲ ਪੰਜਾਬ ਯੁਵਾ ਵਿਕਾਸ ਬੋਰਡ (ਪੀ.ਵਾਈ.ਡੀ.ਬੀ) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਬੈਕਫਿੰਕੋ ਦੇ ਉਪ-ਚੇਅਰਮੈਨ ਮੁਹੰਮਦ ਗੁਲਾਬ, ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਸ ਮਹੱਤਵਪੂਰਨ ਫੈਸਲੇ ਤਹਿਤ ਸਾਰੀਆਂ ਔਰਤਾਂ ਸਰਕਾਰੀ ਬੱਸਾਂ ਜਿਸ ਵਿੱਚ ਪੰਜਾਬ ਰੋਡਵੇਜ਼ ਟ੍ਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ), ਪੰਜਾਬ ਰੋਡਵੇਜ਼ ਬੱਸਾਂ (ਪਨਬੱਸ) ਅਤੇ ਸਿਟੀ ਬੱਸ ਸਰਵਿਸ ਜੋਕਿ ਲੋਕਲ ਬਾਡੀ ਵੱਲੋ ਚਲਾਈ ਜਾਂਦੀ ਹੈ, ਸ਼ਾਮਲ ਹਨ।ਉਨ੍ਹਾਂ ਖੁਲਾਸਾ ਕੀਤਾ ਕਿ ਔਰਤਾਂ ਕੋਲ ਸੂਬੇ ਦੀਆਂ ਹੱਦਾਂ ਵਿਚ ਮੁਫਤ ਯਾਤਰਾ ਕਰਨ ਲਈ ਸਿਰਫ ਪੰਜਾਬ ਦੇ ਵਸਨੀਕ ਹੋਣ ਦਾ ਕੋਈ ਆਈ.ਡੀ. ਕਾਰਡ ਹੋਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸਾਰੀਆਂ ਬੱਸਾਂ ਵਿੱਚ ਜੀ.ਪੀ.ਐਸ, ਪੈਨਿਕ ਬਟਨ, ਰਾਖਵੀਂਆਂ ਸੀਟਾਂ, ਬੱਸ ਅੱਡਿਆਂ 'ਤੇ ਸੀ.ਸੀ.ਟੀ.ਵੀ. ਤੋਂ ਇਲਾਵਾ ਔਰਤਾਂ ਲਈ ਸੁਰੱਖਿਅਤ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਮਹਿਲਾ ਕਰਮਚਾਰਨਾਂ ਦੀ ਵੀ ਤਾਇਨਾਤੀ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੂਬੇ ਵਿੱਚ ਨਾਰੀ ਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਦੇ ਮੱਦੇਨਜ਼ਰ, ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਸਖਤ ਮਿਹਨਤ ਕਰ ਰਹੀ ਹੈ ਅਤੇ ਇਹ ਸਹੂਲਤ ਉਨ੍ਹਾਂ ਲੜਕੀਆ/ਕੰਮਕਾਜੀ ਔਰਤਾਂ ਲਈ ਲਾਹੇਵੰਦ ਹੋਵੇਗੀ, ਜਿਹੜੀਆਂ ਬੱਸਾਂ ਰਾਹੀਂ ਲੰਬੀ ਯਾਤਰਾ ਕਰਦੀਆਂ ਹਨ।ਉਨ੍ਹਾਂ ਅਮਰ ਸ਼ਹੀਦ ਸੁਖਦੇਵ ਇੰਟਰਸਟੇਟ ਬੱਸ ਟਰਮੀਨਲ ਤੋਂ ਪੰਜਾਬ ਰੋਡਵੇਜ਼ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਮੌਕੇ ਏ.ਡੀ.ਸੀ.(ਡੀ) ਸ੍ਰੀ ਸੰਦੀਪ ਕੁਮਾਰ, ਸਕੱਤਰ ਆਰ.ਟੀ.ਏ. ਸ੍ਰੀ ਸੰਦੀਪ ਸਿੰਘ ਗੜ੍ਹਾ ਅਤੇ ਹੋਰ ਵੀ ਸ਼ਾਮਲ ਸਨ।ਸੁਰਿੰਦਰ ਕੌਰ (35) ਜੋ ਬੱਸ ਰਾਹੀਂ ਲੁਧਿਆਣਾ ਤੋਂ ਖਰੜ ਜਾ ਰਹੀ ਸੀ, ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਹਿਲਾਂ ਉਹ 115 ਰੁਪਏ ਬੱਸ ਕਿਰਾਏ ਵਜੋਂ ਅਦਾ ਕਰਦੀ ਸੀ ਪਰ ਹੁਣ ਉਹ ਔਰਤਾਂ ਨੂੰ ਮੁਫਤ ਬੱਸ ਸੇਵਾ ਦੇਣ ਤੋਂ ਬਹੁਤ ਖੁਸ਼ ਹੈ।ਇਸੇ ਤਰ੍ਹਾਂ, ਉਮਾ ਦੇਵੀ (40) ਨੇ ਦੱਸਿਆ ਕਿ ਬੱਸ ਦਾ ਕਿਰਾਇਆ ਬਹੁਤ ਜ਼ਿਆਦਾ ਸੀ ਅਤੇ ਉਹ ਲੁਧਿਆਣਾ ਤੋਂ ਜਲੰਧਰ ਲਈ ਰੋਜ਼ਾਨਾ 85 ਰੁਪਏ ਖਰਚ ਕਰਦੀ ਸੀ, ਪਰ ਹੁਣ ਮੁਫਤ ਸਹੂਲਤ ਨਾਲ ਪੈਸੇ ਦੀ ਬਚਤ ਕਰੇਗੀ ਅਤੇ ਪਰਿਵਾਰ 'ਤੇ ਬਿਹਤਰ ਧਿਆਨ ਕੇਂਦ੍ਰਿਤ ਕਰੇਗੀ। ਉਮਾ ਦੇਵੀ ਵੱਲੋਂ ਇਸ ਮਹੱਤਵਪੂਰਨ ਫੈਸਲੇ ਲਈ ਸੂਬਾ ਸਰਕਾਰ ਦਾ ਤਹਿਦਿਲੋਂ ਧੰਨਵਾਦ ਕੀਤਾ।

 

Tags: Sukhwinder Singh Bindra , Punjab Youth Development Board , Congress , Chandigarh , Punjab Congress , Government of Punjab , Punjab Government , Punjab , PYDB , Surinder Dawar , DC Ludhiana , Mission Fateh , Varinder Sharma , Varinder Kumar Sharma , Ludhiana , Deputy Commissioner Ludhiana , Free Bus Service

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD