Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਔਰਤਾਂ ਲਈ ਮੁਫ਼ਤ ਸਫਰ ਦੀ ਸਕੀਮ ਦੀ ਵਰਚੂਅਲ ਸਮਾਗਮ ਰਾਹੀਂ ਸ਼ੁਰੂਆਤ, 1.31 ਕਰੋੜ ਔਰਤਾਂ ਨੂੰ ਹੋਵੇਗਾ ਲਾਭ

ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਔਰਤਾਂ ਲਈ ਮੁਫ਼ਤ ਸਫਰ ਦੀ ਸਹੂਲਤ ਵਾਲੀ ਬੱਸ ਨੂੰ ਹਰੀ ਝੰਡੀ ਵਿਖਾ ਕੇ ਕੀਤਾ ਰਵਾਨਾ

Web Admin

Web Admin

5 Dariya News

ਫਿਰੋਜ਼ਪੁਰ , 01 Apr 2021

Last updated on: Apr 01, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਵਰਚੂਅਲ ਸਮਾਗਮ ਰਾਹੀਂ ਰਾਜ ਦੀਆਂ ਵਸਨੀਕ ਔਰਤਾਂ ਲਈ ਸਰਕਾਰੀ ਬੱਸਾਂ ਵਿਚ ਮੁਫ਼ਤ ਸਫਰ ਦੀ ਸਕੀਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਵੱਖ-ਵੱਖ ਥਾਂਵਾਂ ਤੋਂ ਆਨਲਾਈਨ ਜੁੜੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਔਰਤਾਂ ਨੂੰ 50 ਫੀਸਦੀ ਕਿਰਾਏ ਵਿਚ ਛੋਟ ਦੇ ਵਾਅਦੇ ਦੇ ਮੁਕਾਬਲੇ 100 ਫੀਸਦੀ ਕਿਰਾਇਆ ਛੋਟ ਦੇ ਕੇ ਮਹਿਲਾ ਸ਼ਸਕਤੀਕਰਨ ਲਈ ਸਰਕਾਰ ਦੀ ਵਚਨਬੱਧਤਾ ਦਿਖਾਈ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਕੈਬਨਿਟ ਮੰਤਰੀ ਖੇਡਾਂ ਤੇ ਯੁਵਕ ਸੇਵਾਵਾਂ ਰਾਣਾ ਗੁਰਮੀਤ ਸਿੰਘ ਸੋਢੀ ਇਸ ਆਨ ਲਾਈਨ ਵਰਚੂਅਲ ਸਮਾਗਮ ਨਾਲ ਜੁੜੇ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਾਹਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨ.) ਰਾਜਦੀਪ ਕੌਰ ਵੀ ਮੌਜੂਦ ਸਨ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਮੈਨੀਫੈਸਟੋ ਵਿਚ ਕੀਤੇ ਵਾਅਦਿਆਂ ਵਿਚੋਂ 85 ਫੀਸਦੀ ਪੂਰੇ ਕਰ ਦਿੱਤੇ ਗਏ ਹਨ ਅਤੇ ਇਹ ਹੁਣ ਤੱਕ ਦਾ ਰਿਕਾਰਡ ਹੈ ਜਦ ਕਿ ਚਾਲੂ ਸਾਲ ਦੌਰਾਨ ਬਾਕੀ ਵਾਅਦੇ ਵੀ ਪੂਰੇ ਕਰ ਦਿੱਤੇ ਜਾਣਗੇ। ਉਨਾਂ ਨੇ ਕਿਹਾ ਕਿ ਔਰਤਾਂ ਦੇ ਸ਼ਸਕਤੀਕਰਨ ਲਈ ਉਨਾਂ ਦੀ ਸਰਕਾਰ ਵੱਲੋਂ ਪਹਿਲਾਂ ਪੰਚਾਇਤੀ ਰਾਜ ਸੰਸਥਾਵਾਂ ਅਤੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿਚ 50 ਫੀਸਦੀ ਦਾ ਰਾਖਵਾਂਕਰਨ ਦਿੱਤਾ ਗਿਆ ਹੈ ਅਤੇ ਹੁਣ ਸਰਕਾਰੀ ਨੌਕਰੀਆਂ ਵਿਚ ਵੀ 33 ਫੀਸਦੀ ਦਾ ਰਾਖਵਾਂਕਰਨ ਔਰਤਾਂ ਨੂੰ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਔਰਤਾਂ ਨੂੰ ਮੁਫ਼ਤ ਸਫਰ ਦੀ ਸਹੁਲਤ ਦਾ 1.31 ਕਰੋੜ ਔਰਤਾਂ ਨੂੰ ਲਾਭ ਹੋਵੇਗਾ। ਉਨਾਂ ਨੇ ਕਿਹਾ ਕਿ ਇਸ ਤੋਂ ਬਿਨਾਂ ਬੱਸਾਂ ਵਿਚ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਬੱਸਾਂ ਵਿਚ ਜੀਪੀਐਸ ਸਿਸਟਮ ਲਗਾਏ ਗਏ ਹਨ ਅਤੇ ਨਿੱਜੀ ਬੱਸਾਂ ਵਿਚ ਵੀ 31 ਅਗਸਤ ਤੱਕ ਇਹ ਸਿਸਟਮ ਲਗਾਉਣ ਲਈ ਕਿਹਾ ਗਿਆ ਹੈ।ਇਸ ਸਮਾਗਮ ਤੋਂ ਬਾਅਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਤੋਂ ਇਸ ਸਮਾਗਮ ਵਿਚ ਜੁੜੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਔਰਤਾਂ ਲਈ ਮੁਫ਼ਤ ਸਫਰ ਦੀ ਸਹੂਲਤ ਵਾਲੀ ਬੱਸ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਔਰਤਾਂ ਲਈ ਇਹ ਸਕੀਮ ਬਹੁਤ ਲਾਹੇਵੰਦ ਹੈ ਅਤੇ ਇਸ ਨਾਲ ਔਰਤਾਂ ਨੂੰ ਸਮਾਜਿਕ ਬਰਾਬਰੀ ਮਿਲੇਗੀ ਅਤੇ ਉਨਾਂ ਨੂੰ ਪੜਨ ਅਤੇ ਅੱਗੇ ਵੱਧਣ ਦੇ ਵੀ ਵਧੇਰੇ ਮੌਕੇ ਮਿਲਣਗੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸੇ ਵੀ ਸੂਬੇ ਅੰਦਰ ਏਨੀਆਂ ਸਹੂਲਤਾਂ ਲੋਕਾਂ ਨੂੰ ਪ੍ਰਦਾਨ ਨਹੀਂ ਕੀਤੀਆਂ ਜਾਂਦੀਆਂ ਜਿੰਨੀਆਂ ਕਿ ਪੰਜਾਬ ਸਰਕਾਰ ਨੇ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੈਨਸ਼ਨ ਦੀ ਰਕਮ ਵਿੱਚ ਵਾਧਾ ਕਰਕੇ ਉਸ ਨੂੰ 1500/-ਰੁਪਏ ਕਰਨਾ, ਆਸ਼ੀਰਵਾਦ ਸਕੀਮ ਦੀ ਰਕਮ ਵਧਾ ਕੇ 51000/-ਰੁਪਏ ਕਰਨਾ, ਇਹ ਇਸ ਗੱਲ ਦਾ ਹਾਮੀ ਭਰਦੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਹਮੇਸ਼ਾਂ ਆਪਣੀ ਕਹਿਣੀ ਤੇ ਪੂਰੇ ਉਤਰੇ ਹਨ।

 

Tags: Rana Gurmeet Singh Sodhi , Punjab Pradesh Congress Committee , Congress , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD