Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਸੀਂ ਤੁਹਾਡੇ ਨਾਲ ਖੜੇ ਹਾਂ, ਤੁਹਾਡੇ ਲਈ ਲੜਾਈ ਜਾਰੀ ਰੱਖਾਂਗੇ-ਮੁੱਖ ਮੰਤਰੀ ਨੇ ਸਿੱਧੀ ਅਦਾਇਗੀ ਦੇ ਮੁੱਦੇ ਉਤੇ ਆੜਤੀਆਂ ਨੂੰ ਦਿੱਤਾ ਭਰੋਸਾ

ਪੰਜਾਬ ਆੜਤੀਆ ਐਸੋਸੀਏਸ਼ਨ ਫੈਡਰੇਸ਼ਨ ਨੇ ਆੜਤੀਆਂ ਨਾਲ ਧੋਖਾ ਕਰਨ ਉਤੇ ਖੱਟਰ ਦੀ ਆਲੋਚਨਾ ਕੀਤੀ, ਕੈਪਟਨ ਅਮਰਿੰਦਰ ਸਿੰਘ ਵਿਚ ਭਰੋਸਾ ਪ੍ਰਗਟਾਇਆ

Web Admin

Web Admin

5 Dariya News

ਚੰਡੀਗੜ੍ਹ , 01 Apr 2021

Last updated on: Apr 01, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਨਾਜ ਦੀ ਖਰੀਦ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿਚ ਪਾਉਣ ਦੇ ਮੁੱਦੇ ਉਤੇ ਕਿਸੇ ਤਰਾਂ ਦੀ ਢਿੱਲ ਨਾ ਦੇਣ ਬਾਰੇ ਕੇਂਦਰ ਦੇ ਤਾਜਾ ਹੁਕਮਾਂ ਦੇ ਮੱਦੇਨਜਰ ਆੜਤੀਆਂ ਨੂੰ ਉਨਾਂ ਦੀ ਸਰਕਾਰ ਵੱਲੋਂ ਪੂਰਨ ਸਮਰਥਨ ਦਾ ਭਰੋਸਾ ਦਿੱਤਾ ਹੈ। ਸੂਬੇ ਦੇ ਆੜਤੀਆਂ ਨਾਲ ਵਰਚੂਅਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ, “ਮੇਰੇ ਦਰਵਾਜੇ ਤੁਹਾਡੇ ਲਈ ਹਮੇਸ਼ਾ ਖੁੱਲੇ ਹਨ।“ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਉਨਾਂ ਦੇ ਨਾਲ ਖੜੀ ਰਹੇਗੀ ਅਤੇ ਕਿਸਾਨਾਂ ਨੂੰ ਆੜਤੀਆਂ ਰਾਹੀਂ ਅਦਾਇਗੀ ਕਰਨ ਦੀ ਸਥਾਪਤ ਪ੍ਰਣਾਲੀ ਨੂੰ ਤਬਾਹ ਕਰਨ ਲਈ ਕੇਂਦਰ ਸਰਕਾਰ ਦੇ ਕਦਮ ਖਿਲਾਫ ਲੜਾਈ ਲੜੇਗੀ। ਉਨਾਂ ਨੇ ਐਲਾਨ ਕੀਤਾ ਕਿ ਪੰਜਾਬ ਵਿਚ ਆੜਤੀਏ ਖਰੀਦ ਪ੍ਰਣਾਲੀ ਦਾ ਅਨਿੱਖੜਵਾਂ ਅੰਗ ਬਣੇ ਰਹਿਣਗੇ। ਮੁੱਖ ਮੰਤਰੀ ਨੇ ਸਬੰਧਤ ਵਿਭਾਗ ਨੂੰ ਆੜਤੀਆਂ ਦੇ ਸੂਬਾ ਸਰਕਾਰ ਵੱਲ ਬਕਾਇਆ 131 ਕਰੋੜ ਰੁਪਏ ਜਾਰੀ ਕਰਨ ਦੇ ਹੁਕਮ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਡੀ.ਬੀ.ਟੀ. ਦੇ ਮੁੱਦੇ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਸੋਂ ਮਿਲਣ ਲਈ ਸਮਾਂ ਮੰਗਿਆ ਹੈ ਜੋ ਸ਼ਾਇਦ ਵੱਖ-ਵੱਖ ਸੂਬਿਆਂ ਵਿਚ ਚੋਣ ਮੁਹਿੰਮ ਵਿਚ ਰੁੱਝੇ ਹੋਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਭਾਵੇਂ ਉਹ ਇਹ ਨਹੀਂ ਸੋਚਦੇ ਕਿ ਪ੍ਰਧਾਨ ਮੰਤਰੀ ਉਨਾਂ ਨੂੰ ਮਿਲਣ ਲਈ ਸਮਾਂ ਦੇ ਦੇਣਗੇ ਪਰ ਉਹ ਅਤੇ ਉਨਾਂ ਦੀ ਸਰਕਾਰ ਕੇਂਦਰ ਸਰਕਾਰ ਨੂੰ ਪੱਤਰ ਲਿਖਣੇ ਅਤੇ ਉਨਾਂ ਦੇ ਦਰਵਾਜੇ ਖੜਕਾਉਣਾ ਜਾਰੀ ਰੱਖੇਗੀ। ਕੈਪਟਨ ਅਮਰਿੰਦਰ ਸਿੰਘ ਨੇ ਆੜਤੀਆਂ ਨੂੰ ਦੱਸਿਆ ਕਿ ਉਨਾਂ ਨੇ 19 ਮਾਰਚ ਨੂੰ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਸੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਨਿੱਜੀ ਤੌਰ ਉਤੇ ਗੱਲਬਾਤ ਕੀਤੀ ਸੀ ਅਤੇ ਕੇਂਦਰੀ ਮੰਤਰੀ ਨੇ ਉਨਾਂ ਨੂੰ ਇਸ ਮਸਲੇ ਉਤੇ ਮਦਦ ਦਾ ਭਰੋਸਾ ਦਿੱਤਾ ਸੀ। 

ਉਨਾਂ ਨੇ ਖੁਲਾਸਾ ਕੀਤਾ ਕਿ ਸੂਬੇ ਦੇ ਖੁਰਾਕ, ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਰਤ ਭੂਸ਼ਣ ਆਸ਼ੂ ਨੇ ਇਸ ਮੁੱਦੇ ਨੂੰ ਲੈ ਕੇ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ।ਮੀਟਿੰਗ ਦੌਰਾਨ ਫੈਡਰੇਸ਼ਨ ਆਫ ਆੜਤੀਆ ਐਸੋਸੀਏਸ਼ਨ ਆਫ ਪੰਜਾਬ ਨੇ ਹਰਿਆਣਾ ਉਪਰ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀ ਡੀ.ਬੀ.ਟੀ. ਦੇ ਪ੍ਰਸਤਾਵ ਨੂੰ ਪ੍ਰਵਾਨ ਕਰਕੇ ਉਨਾਂ ਨਾਲ ਧੋਖਾ ਕੀਤਾ ਗਿਆ। ਉਨਾਂ ਨੇ ਗੁਆਂਢੀ ਸੂਬੇ ਦੇ ਮੁੱਖ ਮੰਤਰੀ ਐਮ.ਐਲ. ਖੱਟਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਸਿੱਕੇ ਦੇ ਦੋ ਪਾਸੇ ਦੱਸਿਆ। ਉਨਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ, “ਪਰ ਅਸੀਂ ਤੁਹਾਡੇ ਉਤੇ ਭਰੋਸਾ ਕਰਦੇ ਹਾਂ।“ਆੜਤੀਆਂ ਲਈ ਆਪਣੇ ਵੱਲੋਂ ਬਿਹਤਰ ਕਰਨ ਦਾ ਵਾਅਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਕਿਸਾਨਾਂ ਦੀ ਆੜਤੀਆਂ ਨਾਲ ਚਿਰੋਕਣੀ ਸਾਂਝ ਅਤੇ ਪਰਖ ਦੀ ਘੜੀ ਉਤੇ ਖਰਾ ਉਤਰਿਆ ਰਿਸ਼ਤਾ ਹੈ। ਉਨਾਂ ਨੇ ਸੂਬੇ ਵਿਚ ਆੜਤੀਆਂ ਨੂੰ ਕਾਮਯਾਬ ਖਰੀਦ ਪ੍ਰਣਾਲੀ ਲਈ ਰੀੜ ਦੀ ਹੱਡੀ ਦੱਸਿਆ।ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਆੜਤੀਆਂ ਨਾਲ ਉਨਾਂ ਦੇ ਸਰੋਕਾਰ ਵਿਚਾਰੇ ਅਤੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਸ ਮਸਲੇ ਦੇ ਹੱਲ ਲਈ ਸਾਰੇ ਸੰਭਵ ਰਾਹ ਤਲਾਸ਼ੇਗੀ ਅਤੇ ਇਸ ਸਬੰਧੀ ਭਾਰਤ ਸਰਕਾਰ ਕੋਲ ਵੀ ਪਹੁੰਚ ਕਰੇਗੀ। ਆੜਤੀਆਂ ਵੱਲੋਂ ਅਦਾਇਗੀ ਬਾਰੇ ਮੌਜੂਦਾ ਵਿਵਸਥਾ ਕਾਇਮ ਰੱਖਣ ਦੇ ਨਾਲ-ਨਾਲ ਭਾਰਤੀ ਖੁਰਾਕ ਨਿਗਮ ਪਾਸੋਂ ਸਾਰੇ ਬਕਾਏ ਦੇ ਨਿਪਟਾਰੇ ਦੀ ਮੰਗ ਕੀਤੀ ਜਾ ਰਹੀ ਹੈ। ਉਨਾਂ ਵੱਲੋਂ ਮੰਡੀਆਂ ਵਿਚ ਲਿਆਂਦੀ ਜਾਣ ਵਾਲੀ ਕਿਸਾਨਾਂ ਦੀ ਉਪਜ ਨੂੰ ਜਮੀਨੀ ਰਿਕਾਰਡ ਨਾਲ ਜੋੜਨ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ। ਫੈਡਰੇਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਦੀ ਅਗਵਾਈ ਵਿਚ ਆੜਤੀਆਂ ਨੇ ਕਿਹਾ ਕਿ ਮੌਜੂਦਾ ਏ.ਪੀ.ਐਮ.ਸੀ. ਐਕਟ ਜਾਂ ਨਿਯਮਾਂ ਵਿਚ ਅਜਿਹੀ ਕੋਈ ਵਿਵਸਥਾ ਨਹੀਂ ਹੈ ਜੋ ਇਸ ਨੂੰ ਜਮੀਨੀ ਰਿਕਾਰਡ ਨਾਲ ਜੋੜਨ ਜਾਂ ਕਿਸਾਨਾਂ ਪਾਸੋਂ ਅਜਿਹਾ ਡਾਟਾ ਮੰਗਦੀ ਹੋਵੇ। ਜੇਕਰ ਇਸ ਨੂੰ ਲਾਗੂ ਵੀ ਕੀਤਾ ਜਾਣਾ ਹੈ ਤਾਂ ਇਸ ਸੂਰਤ ਵਿਚ ਵੀ ਏ.ਪੀ.ਐਮ.ਸੀ. ਦੇ ਨਿਯਮਾਂ ਵਿਚ ਸੋਧ ਕਰਨੀ ਹੋਵੇਗੀ।  

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Punjab , Direct Bank Transfer , DBT , Arhtiyas

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD