Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ 100 ਫੀਸਦੀ ਮੁਫਤ ਸਫਰ ਕਰਨ ਦੀ ਸਹੂਲਤ ਦਾ ਵਰਚੁਅਲ ਤੌਰ ’ਤੇ ਆਗਾਜ਼

ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਵੀ ਦਰਾਂ ਘਟਾਉਣ ਦੀ ਕੀਤੀ ਅਪੀਲ, 31 ਅਗਸਤ ਤੱਕ ਜੀ.ਪੀ.ਐਸ. ਲਗਾਉਣ ਅਤੇ 25 ਨਵੇਂ ਬੱਸ ਅੱਡਿਆਂ ਦਾ ਕੀਤਾ ਐਲਾਨ

Web Admin

Web Admin

5 Dariya News

ਚੰਡੀਗੜ੍ਹ , 01 Apr 2021

Last updated on: Apr 01, 2021, 00:00 IST

ਮਹਿਲਾ ਸਸ਼ਕਤੀਕਰਨ ਵੱਲ ਇਕ ਹੋਰ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ ਵਿੱਚ ਚੱਲਣ ਵਾਲੀਆਂ ਸਾਰੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਸਹੂਲਤ ਦਾ ਵਰਚੁਅਲ ਤੌਰ ’ਤੇ ਆਗਾਜ਼ ਕੀਤਾ।ਮੁੱਖ ਮੰਤਰੀ ਨੇ 85 ਫੀਸਦੀ ਰਿਕਾਰਡ ਵਾਅਦੇ ਪੂਰੀ ਕਰਨ ਦੀ ਗੱਲ ਕਰਦਿਆਂ ਕਿਹਾ, ‘‘ਇਸ ਦੇ ਨਾਲ ਅਸੀਂ ਇਕ ਹੋਰ ਚੋਣ ਮੈਨੀਫੈਸਟੋ ਦਾ ਵਾਅਦਾ ਪੂਰਾ ਕਰ ਦਿੱਤਾ।’’ ਉਨਾਂ ਕਿਹਾ ਕਿ ਸੂਬਾ ਸਰਕਾਰ 100 ਫੀਸਦੀ ਵਾਅਦਿਆਂ ਨੂੰ ਪੂਰਾ ਕਰਨ ਵੱਲ ਹੋਰ ਅੱਗੇ ਵਧ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਜਿਨਾਂ ਸੂਬਿਆਂ ਵਿੱਚ ਚੋਣਾਂ ਹੋ ਰਹੀਆਂ ਹਨ, ਉਨਾਂ ਵਿੱਚ ਵੀ ਹੋਰਨਾਂ ਪਾਰਟੀਆਂ ਵੱਲੋਂ ਮਹਿਲਾਵਾਂ ਨੂੰ ਮੁਫਤ ਬੱਸ ਸਫਰ ਦੇ ਵਾਅਦੇ ਕੀਤੇ ਜਾ ਰਹੇ ਹਨ। ਉਨਾਂ ਅੱਗੇ ਕਿਹਾ ਕਿ ਹਾਲਾਂਕਿ ਹਰ ਕੋਈ ਮਹਿਲਾ ਸਸ਼ਕਤੀਕਰਨ ਦੀ ਗੱਲ ਕਰਦਾ ਹੈ ਪਰ ਸੂਬਾ ਸਰਕਾਰ ਨੇ ਇਸ ਦਿਸ਼ਾ ਵਿੱਚ ਠੋਸ ਕਦਮ ਚੁੱਕੇ ਹਨ। ਅਸਲ ਵਿੱਚ ਉਨਾਂ ਦੀ ਸਰਕਾਰ ਨੇ ਔਰਤਾਂ ਲਈ ਟਿਕਟ ਦਰਾਂ ਵਿੱਚ 50 ਫੀਸਦੀ ਕਟੌਤੀ ਦਾ ਵਾਅਦਾ ਕੀਤਾ ਸੀ ਪਰ ਇਸ ਤੋਂ ਵੀ ਇਕ ਕਦਮ ਅੱਗੇ ਵਧਦਿਆਂ ਇਸ ਸਹੂਲਤ ਨੂੰ ਬਿਲਕੁਲ ਮੁਫਤ ਕਰ ਦਿੱਤਾ ਗਿਆ ਹੈ। ਉਨਾਂ ਪ੍ਰਾਈਵੇਟ ਬੱਸ ਅਪਰੇਟਰਾਂ ਨੂੰ ਵੀ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝਦਿਆਂ ਦਰਾਂ ਘਟਾਉਣ ਦੀ ਅਪੀਲ ਕੀਤੀ ਹੈ।ਇਸ ਮੁਫਤ ਸਫਰ ਸਕੀਮ ਦਾ ਸੂਬੇ ਵਿੱਚ 1.31 ਕਰੋੜ ਔਰਤਾਂ ਤੇ ਲੜਕੀਆਂ ਨੂੰ ਫਾਇਦਾ ਹੋਵੇਗਾ। ਸਾਰੀਆਂ ਮਹਿਲਾਵਾਂ ਚਾਹੇ ਉਹ ਕੋਈ ਵੀ ਵਿੱਤੀ ਰੁਤਬਾ ਰੱਖਦੀਆਂ ਹੋਣ, ਸਿਰਫ ਆਧਾਰ ਜਾਂ ਵੋਟਰ ਜਾਂ ਕੋਈ ਵੀ ਯੋਗ ਸ਼ਨਾਖਤੀ ਕਾਰਡ ਦਿਖਾ ਕੇ ਸਾਰੀਆਂ ਗੈਰ ਏ.ਸੀ.ਬੱਸਾਂ ਤੇ ਸੂਬੇ ਅੰਦਰ ਚੱਲਣ ਵਾਲੀਆਂ ਬੱਸਾਂ ਵਿੱਚ ਮੁਫਤ ਸਫਰ ਕਰ ਸਕਦੀਆਂ ਹਨ।ਔਰਤਾਂ ਖਿਲਾਫ ਜੁਰਮ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਔਰਤਾਂ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਟਰਾਂਸਪੋਰਟ ਵਿਭਾਗ ਵਾਹਨਾਂ ਦੀ ਟਰੈਕਿੰਗ ਲਈ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਵਿੱਚ ਜੀ.ਪੀ.ਐਸ. ਸਿਸਟਮ ਲਗਾਉਣ ਜਾ ਰਿਹਾ ਹੈ। ਇਸ ਤੋਂ ਇਲਾਵਾ ਹੰਗਾਮੀ ਹਾਲਤ ਲਈ ਪੈਨਿਕ ਬਟਨ ਹੋਵੇਗਾ। ਸਰਕਾਰੀ ਬੱਸਾਂ ਵਿੱਚ ਇਹ ਪ੍ਰਕਿਰਿਆ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਪ੍ਰਾਈਵੇਟ ਅਪਰੇਟਰਾਂ ਨੂੰ 31 ਅਗਸਤ ਤੱਕ ਪੂਰਾ ਕਰਨ ਲਈ ਆਖਿਆ ਗਿਆ ਹੈ। ਉਨਾਂ ਔਰਤਾਂ ਦੀ ਸੁਰੱਖਿਆ ਲਈ ਨਿਵੇਕਲੀ ਪਹਿਲਕਦਮੀ ਲਈ ਟਰਾਂਸਪੋਰਟ ਵਿਭਾਗ ਦੀ ਸਲਾਹੁਤਾ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਐਲਾਨ ਕੀਤਾ ਕਿ ਸੂਬੇ ਵਿੱਚ ਬਿਹਤਰ ਸੜਕੀ ਨੈਟਵਰਕ ਲਈ 25 ਹੋਰ ਬੱਸ ਅੱਡੇ ਉਸਾਰੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਮੁਫਤ ਬੱਸ ਸਫਰ ਸਕੀਮ ਸੂਬਾ ਸਰਕਾਰ ਦੀ ਔਰਤਾਂ ਤੇ ਲੜਕੀਆਂ ਦੇ ਸੰਗਠਿਕ ਵਿਕਾਸ ਤੇ ਤਰੱਕੀ ਲਈ ਦੂਰਦਿ੍ਰਸ਼ਟੀ ਦਾ ਪ੍ਰਤੀਕ ਹੈ ਜਿਨਾਂ ਨੂੰ ਸੂਬਾ ਸਰਕਾਰ ਨੇ ਪਹਿਲਾਂ ਹੀ ਪੰਚਾਇਤੀ ਰਾਜ ਤੇ ਸਥਾਨਕ ਸਰਕਾਰਾਂ ਸੰਸਥਾਵਾਂ ਵਿੱਚ 50 ਫੀਸਦੀ ਰਾਖਵਾਂਕਰਨ ਅਤੇ ਸਰਕਾਰੀ ਨੌਕਰੀਆਂ ਵਿੱਚ 33 ਫੀਸਦੀ ਰਾਖਵਾਂਕਰਨ ਦੀ ਸਹੂਲਤ ਦਿੱਤੀ ਹੈ। ਇਸੇ ਪ੍ਰਤੀਬੱਧਤਾ ਦੀ ਦਿਸ਼ਾ ਵਿੱਚ ਸੂਬੇ ’ਚ 33000 ਔਰਤਾਂ ਨੂੰ ਮੌਜੂਦਾ ਸਾਲ ਵਿੱਚ ਨੌਕਰੀ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਲੜਕੀਆਂ ਨੂੰ ਕੋਵਿਡ ਦੌਰਾਨ ਪੜਾਈ ਵਿੱਚ ਮੱਦਦ ਲਈ ਸਮਾਰਟਫੋਨ ਮੁਹੱਈਆ ਕਰਵਾਏ ਗਏ ਹਨ।ਵਰਚੁਅਲ ਤੌਰ ’ਤੇ ਕੀਤੇ ਆਗਾਜ਼ ਸਮਾਰੋਹ ਵਿੱਚ 1036 ਥਾਵਾਂ ਉਤੇ 30000 ਲੋਕ ਜੁੜੇ ਹੋਏ ਸਨ। ਆਪਣੀਆਂ ਦਵਾਈਆਂ ਲੈਣ ਲਈ ਬਾਘਾਪੁਰਾਣਾ ਤੋਂ ਜਲੰਧਰ ਤੱਕ ਸਫਰ ਕਰ ਰਹੀ ਸੁਰਿੰਦਰ ਕੌਰ ਨੇ ਕਿਹਾ ਕਿ ਅੱਜ ਉਸ ਨੂੰ ਸਵੇਰੇ ਬੱਸ ਵਿੱਚ ਬੈਠਦਿਆਂ ਇਸ ਸਕੀਮ ਦਾ ਪਤਾ ਲੱਗਣ ਨਾਲ ਬੜੀ ਖੁਸ਼ਗਵਾਰ ਹੈਰਾਨੀ ਹੋਈ। ਇਹ ਸਕੀਮ ਗਰੀਬ ਪਰਿਵਾਰਾਂ ਦੀਆਂ ਔਰਤਾਂ ਲਈ ਬਹੁਤ ਮੱਦਦਗਾਰ ਹੋਵੇਗੀ।ਇਕ ਨੈਣਾ ਨਾਂ ਦੀ ਮਹਿਲਾ ਨੇ ਕਿਹਾ ਕਿ ਇਹ ਫੈਸਲਾ ਹੁਣ ਉਸ ਨੂੰ ਆਪਣੇ ਪਰਿਵਾਰ ਤੇ ਰਿਸ਼ਤੇਦਾਰਾਂ ਨੂੰ ਬਿਨਾਂ ਕੋਈ ਖਰਚਾ ਕੀਤੇ ਮਿਲਣ ਲਈ ਬਹੁਤ ਸਹਾਈ ਸਿੱਧ ਹੋਵੇਗਾ। ਇਕ ਹੋਰ ਔਰਤ ਨੇ ਇਸ ਮਹਾਨ ਫੈਸਲੇ ਨੂੰ ਮਹਿਲਾਵਾਂ ਦੇ ਸਸ਼ਕਤੀਕਰਨ ਦਾ ਫੈਸਲਾ ਕਰਾਰ ਦਿੱਤਾ।ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਉਨਾਂ ਦਾ ਵਿਭਾਗ ਸਰਕਾਰੀ ਤੇ ਪ੍ਰਾਈਵੇਟ ਟਰਾਂਸਪੋਰਟ ਵਿੱਚ ਔਰਤਾਂ ਦੀ ਸੁਰੱਖਿਆ ਲਈ ਕੰਮ ਜਾਰੀ ਰੱਖੇਗਾ। ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਇਸ ਸਕੀਮ ਨੂੰ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਔਰਤਾਂ ਦੀ ਭਲਾਈ ਤੇ ਵਿਕਾਸ ਲਈ ਇਕ ਹੋਰ ਅਹਿਮ ਪਹਿਲਕਦਮੀ ਕਰਾਰ ਦਿੱਤਾ।ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਨੂੰ ਔਰਤਾਂ ਦੇ ਦਿਨ ਦਾ ਤੋਹਫਾ ਦੱਸਦਿਆਂ ਕਿਹਾ ਕਿ ਸੂਬਾ ਸਰਕਾਰ ਦੀ ਮਾਨਸਿਕਤਾ ਉਤਰ ਪ੍ਰਦੇਸ਼ ਤੇ ਅਜਿਹੇ ਹੀ ਹੋਰ ਸੂਬਿਆਂ ਤੋਂ ਵੱਖਰੀ ਹੈ ਜਿਹੜੇ ਔਰਤਾਂ ਖਿਲਾਫ ਜੁਰਮ ਲਈ ਬਦਨਾਮ ਹਨ।ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤੋਂ ਸੂਬਾ ਸਰਕਾਰ ਦੀਆਂ ਮਹਿਲਾਵਾਂ ਦੇ ਸਸ਼ਕਤੀਕਰਨ ਦੇ ਸਿਧਾਂਤਾਂ ਦਾ ਝਲਕਾਰਾ ਮਿਲਦਾ ਹੈ। ਉਹ ਸੂਬਾ ਜਿੱਥੇ ਹੁਣ ਪਹਿਲੀ ਵਾਰ ਮਹਿਲਾ ਮੁੱਖ ਸਕੱਤਰ ਬਣਾਈ ਗਈ। ਉਨਾਂ ਸਿੱਖਿਆ ਨੂੰ ਹੁਲਾਰਾ ਦੇਣ ਲਈ ਵਿਦਿਆਰਥੀਆਂ ਲਈ ਮੁਫਤ ਸਫਰ ਲਈ ਵੀ ਪ੍ਰੇਰਿਤ ਕੀਤਾ ਤਾਂ ਜੋ ਉਹ ਆਪਣੇ ਵਿਦਿਅਕ ਅਦਾਰਿਆਂ ਤੱਕ ਜਾ ਸਕਣ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Punjab , Direct Bank Transfer , DBT , Arhtiyas

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD