Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਕੋਰੋਨਾ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਹੁਣ ਖ਼ੁਸ਼ਹਾਲੀ ਦੇ ਰਾਖੇ ਵੀ ਪਾਉਣਗੇ ਆਪਣਾ ਯੋਗਦਾਨ : ਤੇਜ਼ ਪਰਤਾਪ ਸਿੰਘ ਫੂਲਕਾ

ਸਰਕਾਰੀ ਅਤੇ ਗੈਰ ਸਰਕਾਰੀ ਅਦਾਰਿਆਂ ਚ ਨੋ ਮਾਸਕ, ਨੋ ਐਂਟਰੀ ਦਾ ਸੁਨੇਹਾ ਪਹੁੰਚਿਆ ਪਿੰਡ-ਪਿੰਡ਼

DC Barnala, Deputy Commissioner Barnala, Tej Partap Singh Phoolka, Barnala

Web Admin

Web Admin

5 Dariya News

ਬਰਨਾਲਾ , 02 Apr 2021

Last updated on: Apr 02, 2021, 00:00 IST

ਵੱਧ ਰਹੇ ਕੋਰੋਨਾ ਦੇ ਕੇਸਾਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਸਰਕਾਰੀ ਅਤੇ ਗੈਰ-ਸਰਕਾਰੀ ਅਦਾਰਿਆਂ ਚ ਨੋ ਮਾਸਕ, ਨੋ ਐਂਟਰੀ ਮੁਹਿੰਮ ਵਿੱਢੀ ਗਈ ਹੈ, ਜਿਸ ਦਾ ਮੁੱਖ ਮੰਤਵ ਲੋਕਾਂ ਨੂੰ ਮਾਸਕ ਲਗਾਉਣ ਲਈ ਪ੍ਰੇਰਨਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਤੇਜ਼ ਪਰਤਾਪ ਸਿੰਘ ਫੂਲਕਾ ਨੇ ਖੁਸ਼ਹਾਲੀ ਦੇ ਰਾਖਿਆਂ (guardians of governance), ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੀਮਾਂ ਨੂੰ ਪਿੰਡ ਪੱਧਰ ਉੱਤੇ ਸੁਚੱਜੇ ਤਰੀਕੇ ਨਾਲ ਲਾਗੂ ਕਰਨ ਲਈ ਲਗਾਏ ਗਏ ਸਾਬਕਾ ਫੌਜੀਆਂ, ਨਾਲ ਕੀਤੀ ਵਿਸ਼ੇਸ਼ ਬੈਠਕ ਨੂੰ ਸੰਬੋਧਨ ਕਰਦਿਆਂ ਦਿੱਤੀ।ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਖੁਸ਼ਹਾਲੀ ਦੇ ਰਾਖਿਆਂ ਨੇ ਫੌਜ ਚ ਨੌਕਰੀ ਦੌਰਾਨ ਆਪਣੇ ਦੇਸ਼ ਦੀ ਰੱਖਿਆ ਕੀਤੀ ਹੈ, ਉਸ ਤਰ੍ਹਾਂ ਹੀ ਉਹ ਹੁਣ ਇਸ ਕੋਰੋਨਾ ਮਹਾਮਾਰੀ ਦੇ ਸਮੇਂ ਦੌਰਾਨ ਵੀ ਆਪਣੀਆਂ ਵੱਡਮੁੱਲੀਆਂ ਸੇਵਾਵਾਂ ਦੇ ਕੇ ਸਿਹਤਯਾਬ ਪੰਜਾਬ ਨੂੰ ਰੂਪ ਦੇਣਗੇ ਅਤੇ ਕੋਰੋਨਾ ਖਿਲਾਫ ਜੰਗ ਚ ਆਮ ਲੋਕਾਂ ਦੀ ਮੱਦਦ ਕਰਨਗੇ। ਉਨ੍ਹਾਂ ਇਹ ਵੀ ਪ੍ਰੇਰਿਆ ਕਿ ਲੋਕ ਮਾਸਕ ਜ਼ਰੂਰ ਪਾਉਣ, ਵਾਰ-ਵਾਰ ਹੱਥ ਧੋਣ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣ।ਉਨ੍ਹਾਂ ਖੁਸ਼ਹਾਲੀ ਦੇ ਰਾਖਿਆਂ ਨਾਲ ਵੱਖ-ਵੱਖ ਕੰਮਾਂ ਦੀ ਸਮੀਖਿਆ ਵੀ ਕੀਤੀ ਅਤੇ ਉਨ੍ਹਾਂ ਵੱਲੋਂ  ਕੀਤੇ ਜਾ ਰਹੇ ਚੰਗੇ ਕੰਮਾਂ ਲਈ ਉਨ੍ਹਾਂ ਨੂੰ ਸ਼ਾਬਾਸ਼ ਦਿੱਤੀ। ਮੀਟਿੰਗ ਚ ਸ਼ਾਮਲ ਖੁਸ਼ਹਾਲੀ ਦੇ ਰਾਖਿਆਂ ਨੂੰ ਜਿ਼ਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਬਣਾਏ ਗਏ ਪੋਸਟਰ ਦਿੱਤੇ ਗਏ, ਜਿਸ ਵਿਚ ਨੋ ਮਾਸਕ, ਨੋ ਐਂਟਰੀ ਸਬੰਧੀ  ਜਾਣਕਾਰੀ ਦਿੱਤੀ ਗਈ ਹੈ।ਇਸ ਮੌਕੇ ਜ਼ਿਲ੍ਹਾ ਬਰਨਾਲਾ ਦੇ ਖੁਸ਼ਹਾਲੀ ਦੇ ਰਾਖਿਆਂ ਦੇ ਇਨ ਚਾਰਜ ਲੈਫ਼ਟੀਨੈਂਟ ਕਰਨਲ ਲਾਭ ਸਿੰਘ (ਸੇਵਾ ਮੁਕਤ) ਵੀ ਹਾਜ਼ਰ ਸਨ।

 

Tags: DC Barnala , Deputy Commissioner Barnala , Tej Partap Singh Phoolka , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD