Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕਰਨ ਵਾਲੀ ਕਾਂਗਰਸ ਹੁਣ ਘਰ ਘਰ ਬੇਰੁਜ਼ਾਗਰ ਪੈਦਾ ਕਰਨ ਲੱਗੀ : ਹਰਪਾਲ ਸਿੰਘ ਚੀਮਾ

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਆਉਟਸੋਰਸਿੰਗ ਵਾਲੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਉਤੇ ਆਮ ਆਦਮੀ ਪਾਰਟੀ ਵੱਲੋਂ ਸਖਤ ਨਿੰਦਾ

 Harpal Singh Cheema, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 02 Apr 2021

Last updated on: Apr 02, 2021, 00:00 IST

ਆਮ ਆਦਮੀ ਪਾਰਟੀ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਆਉਟਸੋਰਸਿੰਗ ਰਾਹੀਂ ਕੰਮ ਕਰਦੇ ਮੁਲਾਜ਼ਮਾਂ ਨੂੰ ਕੱਢਣ ਦੀ ਸਖਤ ਨਿੰਦਿਆਂ ਕਰਦਿਆਂ ਕਿਹਾ ਕਿ ਘਰ ਘਰ ਰੁਜ਼ਗਾਰ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਕੈਪਟਨ ਅਮਰਿੰਦਰ ਸਿੰਘ ਹੁਣ ਨੌਜਵਾਨਾਂ ਦਾ ਰੁਜ਼ਗਾਰ ਖੋਹਣ ਲੱਗੇ ਹੋਏ ਹਨ। ਪਾਰਟੀ ਹੈੱਡਕੁਆਟਰ ਉਤੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਜੋ ਚੋਣਾਂ ਤੋਂ ਪਹਿਲਾਂ ਵਾਅਦੇ ਕੀਤੇ ਸਨ, ਹੁਣ ਸੱਤਾ ਦੇ ਨਸ਼ੇ ਵਿੱਚ ਸਭ ਕੁਝ ਉਸਦੇ ਉਲਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਸ਼ਾਂਤ ਕਿਸ਼ੋਰ ਨੇ ਮਿਲਕੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਘਰ ਘਰ ਨੌਜਵਾਨਾਂ ਨੂੰ ਰੁਜ਼ਗਾਰ ਦੇਣਗੇ, ਇਹ ਵੀ ਕਿਹਾ ਸੀ ਜੇਕਰ ਨੌਕਰੀ ਨਾ ਮਿਲੀ ਤਾਂ 2500 ਰੁਪਏ ਬੇਰੁਜ਼ਾਗਰੀ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਉਸਦੇ ਉਲਟ ਪੰਜਾਬ ਸਰਕਾਰ ਪਿਛਲੇ ਲੰਬੇ ਸਮੇਂ ਤੋਂ ਆਉਟਸੋਰਸਿੰਗ ਨੀਤੀ ਦੇ ਤਹਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਿੱਚ ਵੱਖ-ਵੱਖ ਅਸਾਮੀਆਂ ਉਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਹਟਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਘਰ-ਘਰ ਰੁਜ਼ਗਾਰ ਦਾ ਵਾਅਦਾ ਹੁਣ ਘਰ-ਘਰ ਬੇਰੁਜ਼ਾਗਰੀ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਨੌਕਰੀਓ ਕੱਢੇ ਗਏ ਮੁਲਾਜ਼ਮਾਂ ਵੱਲੋਂ ਕੀਤੇ ਜਾਣ ਵਾਲੇ ਸੰਘਰਸ਼ ਵਿੱਚ ਆਮ ਆਦਮੀ ਪਾਰਟੀ ਡੱਟਕੇ ਸਾਥ ਦੇਵੇਗੀ।ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵੱਲੋਂ ਜਾਂਦੇ ਸਮੇਂ ਸਾਲ 2016 ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਬਣਾਇਆ ਐਕਟ ਉਤੇ ਹਾਈਕੋਰਟ ਵੱਲੋਂ ਹੁਣ ਤੱਕ ਸਟੇਅ ਲੱਗੀ ਹੋਈ ਹੈ, ਕੈਪਟਨ ਸਰਕਾਰ ਨੇ ਉਸ ਸਟੇਅ ਨੂੰ ਖਤਮ ਕਰਾਉਣ ਲਈ ਕੋਈ ਉਪਰਾਲਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਾਲੇ ਐਕਟ ਨੂੰ ਲਾਗੂ ਨਹੀਂ ਕੀਤਾ।ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਨੌਜਵਾਨ ਨੌਕਰੀਆਂ ਦੀ ਮੰਗ ਨੂੰ ਲੈ ਕੇ ਟਾਵਰਾਂ ਉਤੇ ਚੜ੍ਹਕੇ, ਸੜਕਾਂ ਉਤੇ ਸੰਘਰਸ਼ ਕਰ ਰਹੇ ਹਨ। ਪਰ ਕੈਪਟਨ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਅੱਤਿਆਚਾਰ  ਕਰ ਰਹੀ ਹੈ। ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਕੈਪਟਨ ਵੱਲੋਂ ਕੀਤੇ ਜਾ ਰਹੇ ਅੱਤਿਆਚਾਰ ਦਾ ਬਦਲਾ ਜ਼ਰੂਰ ਲੈਣਗੇ।ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਕਰੀਬ 12 ਲੱਖ ਨੌਜਵਾਨਾਂ ਤੋਂ ਨੌਕਰੀ ਵਾਲੇ ਕਾਰਡ ਭਰਵਾਏ ਸਨ, ਪਰ ਕਿਸੇ ਵੀ ਨੌਜਵਾਨ ਨੂੰ ਨੌਕਰੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਉਤੇ ਜੋ ਨੌਕਰੀ ਲਈ ਕੈਪਟਨ ਨੇ ਕਾਰਡ ਵੰਡੇ ਸਨ ਉਨ੍ਹਾਂ ਕਾਰਡਾਂ ਉਤੇ ਨੌਕਰੀ ਦਿੱਤੀ ਜਾਵੇਗੀ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD