Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਪਿੰਡਾਂ ਵਿੱਚ ਲੱਖਾਂ ਦੀ ਲਾਗਤ ਨਾਲ ਬਣੇ ਪ੍ਰਾਜੈਕਟਾਂ ਨੂੰ ਲੋਕ ਅਰਪਣ ਕੀਤਾ

ਹਲਕਾ ਕਾਦੀਆਂ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣਾ ਉਨ੍ਹਾਂ ਦਾ ਟੀਚਾ : ਫਤਹਿਜੰਗ ਸਿੰਘ ਬਾਜਵਾ

Fateh Jung Singh Bajwa, Congress, Punjab Congress, Batala

Web Admin

Web Admin

5 Dariya News

ਕਾਦੀਆਂ , 02 Apr 2021

Last updated on: Apr 02, 2021, 00:00 IST

ਹਲਕਾ ਕਾਦੀਆਂ ਤੋਂ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਅੱਜ ਬਲਾਕ ਕਾਹਨੂੰਵਾਨ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਲੋਕਲ ਅਰਪਣ ਕੀਤਾ ਅਤੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟ ਤਕਸੀਮ ਕੀਤੀ। ਵਿਧਾਇਕ ਸ. ਬਾਜਵਾ ਵੱਲੋਂ ਪਿੰਡ ਲਖਨਪੁਰ ਵਿੱਚ 1665000 ਰੁਪਏ ਦੀ ਲਾਗਤ ਨਾਲ ਬਣੀਆਂ ਗਲੀਆਂ-ਨਾਲੀਆਂ ਦਾ ਉਦਘਾਟਨ ਕੀਤਾ ਅਤੇ ਛੱਪੜ ਦੇ ਨਵੀਨੀਕਰਨ ਵਾਸਤੇ ਹੋਰ ਰਕਮ ਅਲਾਟ ਕੀਤੀ  ਸ. ਬਾਜਵਾ ਨੇ ਭੈਣੀ ਖਾਦਰ ਪਿੰਡ ਵਿੱਚ 5100000 ਰੁਪਏ ਦੇ ਹੋਏ ਕੰਮਾਂ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਪਿੰਡ ਭੈਣੀ ਮੀਆਂ ਖਾਂ ਵਿੱਚ 9700000 ਰੁਪਏ ਦੇ ਹੋਏ ਵਿਕਾਸ ਕਾਰਜਾਂ ਨੂੰ ਲੋਕ ਅਰਪਣ ਕੀਤਾ। ਇਸ ਤੋਂ ਇਲਾਵਾ ਸ. ਬਾਜਵਾ ਨੇ ਪਿੰਡ ਗੋਤ ਖੁਰਦ ਨੂੰ ਵਿਕਾਸ ਕਾਰਜਾਂ ਲਈ 3273000 ਰੁਪਏ ਦੀ ਹੋਰ ਗ੍ਰਾਂਟ ਦਿੱਤੀ। ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਕਾਦੀਆਂ ਹਲਕੇ ਨੂੰ ਵਿਕਾਸ ਪੱਖੋਂ ਪੰਜਾਬ ਦਾ ਨੰਬਰ ਵਨ ਹਲਕਾ ਬਣਾਉਣ ਲਈ ਉਨ੍ਹਾਂ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਹਲਕੇ ਦੇ ਵਿਕਾਸ ਵਿੱਚ ਗ੍ਰਾਂਟਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਾਲ ਵਿਕਾਸ ਵਰ੍ਹੇ ਵਜੋਂ ਮਨਾਇਆ ਜਾ ਰਿਹਾ ਹੈ ਅਤੇ ਸਾਰੇ ਪਿੰਡ ਮਾਡਲ ਵਿਲੇਜ ਵਜੋਂ ਵਿਕਸਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਵਿੱਚ ਪਾਰਕਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵਿੱਚ ਪਿੰਡਾਂ ਦੀ ਨੁਹਾਰ ਬਦਲ ਗਈ ਹੈ ਅਤੇ ਸਹੂਲਤਾਂ ਦੇ ਪੱਖ ਤੋਂ ਪਿੰਡ ਵੀ ਹੁਣ ਸ਼ਹਿਰਾਂ ਤੋਂ ਘੱਟ ਨਹੀਂ ਰਹੇ ਹਨ।ਇਸ ਮੌਕੇ ਮੈਂਬਰ ਐਸ ਐਸ ਬੋਰਡ ਭੁਪਿੰਦਰਪਾਲ ਸਿੰਘ ਵਿੱਟੀ, ਚੇਅਰਮੈਨ ਠਾਕੁਰ ਬਲਰਾਜ ਸਿੰਘ, ਚੇਅਰਮੈਨ ਕੁਲਵੰਤ ਸਿੰਘ ਭੈਣੀ ਖੁਰਦ, ਚੇਅਰਮੈਨ ਕੁਲਦੀਪ ਸਿੰਘ ਪਸਵਾਲ, ਬਲਵਿੰਦਰ ਸਿੰਘ ਭਿੰਦਾ ਨੈਨੇਕੋਟ, ਸਤਨਾਮ ਸਿੰਘ ਡੇਅਰੀਵਾਲ, ਅੰਗਰੇਜ਼ ਸਿੰਘ ਵਿਠਵਾਂ, ਰਾਹੁਲ ਕੋਟ ਖਾਨ ਮੁਹੰਮਦ, ਡੀਐਸਪੀ ਕੁਲਵਿੰਦਰ ਸਿੰਘ ਵਿਰਕ ਅਤੇ ਇਲਾਕੇ ਦੇ ਮੋਹਤਬਰ ਹਾਜ਼ਰ ਸਨ।

 

Tags: Fateh Jung Singh Bajwa , Congress , Punjab Congress , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD