Saturday, 13 June 2026

 

 

ਖ਼ਾਸ ਖਬਰਾਂ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ

 

ਕਾਨੀਆਂ ਕਲਾਂ ਗਊਸ਼ਾਲਾ ਵਿਖੇ 38.55 ਲੱਖ ਦੀ ਲਾਗਤ ਨਾਲ ਬਣਾਇਆ ਜਾਵੇਗਾ ਨਵਾਂ ਕੈਟਲ ਸ਼ੈੱਡ

ਡਿਪਟੀ ਕਮਿਸ਼ਨਰ ਨੇ ਸ਼ਾਹਕੋਟ ਵਿਖੇ ਕੀਤਾ ਗਊਸ਼ਾਲਾ ਅਤੇ ਓਲਡ ਏਜ ਹੋਮ ਦਾ ਦੌਰਾ

 DC Jalandhar, Ghanshyam Thori, Jalandhar, Deputy Commissioner Jalandhar, Kanian Kalan Gaushala, Shahkot

Web Admin

Web Admin

5 Dariya News

ਜਲੰਧਰ , 02 Apr 2021

Last updated on: Apr 02, 2021, 00:00 IST

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਹਕੋਟ ਦੇ ਪਿੰਡ ਕਾਨੀਆਂ ਕਲਾਂ ਦੀ ਗਊਸ਼ਾਲਾ ਵਿਖੇ ਪਸ਼ੂਆਂ ਲਈ ਨਵੇਂ ਸ਼ੈੱਡ ਦਾ ਨਿਰਮਾਣ ਸ਼ੁਰੂ ਕਰਨ ਲਈ ਤਿਆਰੀ ਖਿੱਚ ਦਿੱਤੀ ਗਈ ਹੈ, ਜਿਸ ਦੇ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਐਲਾਨੀ 38.55 ਲੱਖ ਰੁਪਏ ਦੀ ਰਾਸ਼ੀ ਜ਼ਿਲ੍ਹਾ ਖਣਿਜ ਫਾਊਂਡੇਸ਼ਨ ਵੱਲੋਂ ਪਹਿਲਾਂ ਹੀ ਪ੍ਰਵਾਨ ਕੀਤੀ ਜਾ ਚੁੱਕੀ ਹੈ ।ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ. ਸ਼ਾਹਕੋਟ ਡਾ. ਸੰਜੀਵ ਸ਼ਰਮਾ ਨਾਲ ਗਊਸ਼ਾਲਾ ਦਾ ਦੌਰਾ ਕਰਦਿਆਂ ਕਿਹਾ ਕਿ ਇੱਥੇ ਪਸ਼ੂਆਂ ਦੇ ਸ਼ੈੱਡ ਦੀ ਉਸਾਰੀ ਲਈ ਜ਼ਿਲ੍ਹਾ ਖਣਿਜ ਫਾਊਂਡੇਸ਼ਨ ਦੇ ਫੰਡ ਸਬੰਧਤ ਅਥਾਰਟੀ ਨੂੰ ਤਬਦੀਲ ਕੀਤੇ ਜਾਣਗੇ। ਉਨ੍ਹਾਂ ਇਸ ਗਊਸ਼ਾਲਾ ਨੂੰ ਭੇਜੇ ਜਾ ਰਹੇ ਬੇਸਹਾਰਾ ਪਸ਼ੂਆਂ ਦੇ ਬਦਲੇ ਵਿੱਚ ਨਗਰ ਨਿਗਮ ਕੋਲ ਪਏ ਚਾਰੇ ਲਈ ਲੋੜੀਂਦੇ ਫੰਡ ਜਲਦੀ ਜਾਰੀ ਕਰਨ ਦਾ ਗਊਸ਼ਾਲਾ ਦੀ ਮੈਨੇਜਮੈਂਟ ਨੂੰ ਵੀ ਭਰੋਸਾ ਦਿੱਤਾ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਹੋਰ ਉਪਰਾਲਿਆਂ ਤੋਂ ਇਲਾਵਾ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਬੇਸਹਾਰਾ ਪਸ਼ੂਆਂ ਦੀਆਂ ਗਰਦਨਾਂ 'ਤੇ ਰਿਫਲੈਕਟਿਵ ਟੇਪਾਂ ਲਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਪਿੰਡ ਬਿੱਲੀ ਵੜੈਚ ਵਿਖੇ ਸਥਿਤ ਓਲਡ ਏਜ ਹੋਮ ਦਾ ਦੌਰਾ ਕੀਤਾ, ਜੋ ਕਿ ਗਿੱਲ ਵੈੱਲਫੇਅਰ ਸੁਸਾਇਟੀ ਵੱਲੋਂ ਚਲਾਇਆ ਜਾ ਰਿਹਾ ਹੈ। ਉਨ੍ਹਾਂ ਬਜ਼ੁਰਗ ਵਿਅਕਤੀਆਂ ਲਈ ਓਲਡ ਏਜ ਹੋਮ ਚਲਾਉਣ ਅਤੇ ਉਨ੍ਹਾਂ ਨੂੰ ਇਥੇ ਬਿਹਤਰੀਨ ਸਹੂਲਤਾਂ ਪ੍ਰਦਾਨ ਕਰਨ ਲਈ ਸਥਾਨਕ ਨੌਜਵਾਨਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਪ੍ਰਸ਼ਾਸਨ ਵੱਲੋਂ ਪੂਰਨ ਸਹਿਯੋਗ ਦੇਣ ਤੋਂ ਇਲਾਵਾ ਨੌਜਵਾਨਾਂ ਨੂੰ ਇਸ ਪਿੰਡ ਵਿੱਚ ਕੰਮ ਕਰ ਰਹੇ ਨੌਜਵਾਨਾਂ ਦੇ ਨਕਸ਼-ਏ-ਕਦਮਾਂ 'ਤੇ ਚੱਲਣ ਅਤੇ ਬਜ਼ੁਰਗਾਂ ਦੀ ਸੇਵਾ ਕਰਨ ਕਰਨ ਦੀ ਅਪੀਲ ਕੀਤੀ।

 

Tags: DC Jalandhar , Ghanshyam Thori , Jalandhar , Deputy Commissioner Jalandhar , Kanian Kalan Gaushala , Shahkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD