Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵਲੋਂ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ, ਹਰ ਸੰਭਵ ਮਦਦ ਦਾ ਭਰੋਸਾ

ਪਰਿਵਾਰ ਨੂੰ ਜਲਦ ਬਣਦਾ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇਗਾ : ਡਿਪਟੀ ਕਮਿਸ਼ਨਰ

Vijay Sampla, Bharatiya Janata Party, BJP, Chairman National Commission for Scheduled Castes, NCSC, National Commission for Scheduled Castes, DC Hoshiarpur, Deputy Commissioner Hoshiarpur, Apneet Riyait, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 02 Apr 2021

Last updated on: Apr 02, 2021, 00:00 IST

ਥਾਣਾ ਬੁਲੋਵਾਲ ਦੀ ਹੱਦ ਵਿੱਚ ਪੈਂਦੇ ਇਕ ਪਿੰਡ ਵਿੱਚ ਕੁਝ ਦਿਨ ਪਹਿਲਾਂ ਜਹਿਰੀਲਾ ਪਦਾਰਥ ਖਾ ਕੇ ਜਾਨ ਦੇਣ ਵਾਲੀ ਇਕ ਨਾਬਾਲਗ ਲੜਕੀ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨ ਪਹੁੰਚੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਪੀੜਤ ਪਰਿਵਾਰ ਨੂੰ ਕਮਿਸ਼ਨ ਵਲੋਂ ਹਰ ਸੰਭਵ ਮਦਦ ਅਤੇ ਜਲਦ ਤੋਂ ਜਲਦ ਨਿਆਂ ਦੁਆਉਣ ਦਾ ਭਰੋਸਾ ਦਿੱਤਾ।ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਸਮੇਤ ਪਿੰਡ ਪਹੁੰਚੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਪੀੜਤ ਪਰਿਵਾਰ ਤੋਂ ਘਟਨਾ ਸਬੰਧੀ ਸਾਰੀ ਜਾਣਕਾਰੀ ਲੈਣ ਉਪਰੰਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਰਿਵਾਰ ਨੂੰ ਬਣਦਾ ਮੁਆਵਜਾ ਜਲਦ ਤੋਂ ਜਲਦ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ਤੋਂ ਤੁਰੰਤ ਬਾਅਦ ਕਮਿਸ਼ਨ ਵਲੋਂ ਰਿਪੋਰਟ ਮੰਗੀ ਗਈ ਸੀ ਜਿਸ ’ਤੇ ਡੀ.ਜੀ.ਪੀ. ਪੰਜਾਬ ਨੇ ਪੰਜਾਬ ਪੁਲਿਸ ਵਲੋਂ ਕੀਤੀ ਕਾਰਵਾਈ ਬਾਰੇ ਕਮਿਸ਼ਨ ਨੂੰ ਸੂਚਿਤ ਕਰ ਦਿੱਤਾ ਗਿਆ ਸੀ। ਚੇਅਰਮੈਨ ਵਿਜੇ ਸਾਂਪਲਾ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਪੀੜਤ ਪਰਿਵਾਰ ਨੂੰ ਮਿਲਣ ਵਾਲੀਆਂ ਹੋਰਨਾਂ ਸਹੂਲਤਾਂ ਸਬੰਧੀ ਵੀ ਕਾਰਵਾਈ ਸ਼ੁਰੂ ਕੀਤੀ ਜਾਵੇ।ਇਸ ਮੌਕੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀੜਤ ਪਰਿਵਾਰ ਨੂੰ ਮਿਲਣ ਵਾਲੇ ਮੁਆਵਜ਼ੇ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਾਰਵਾਈ ਅਰੰਭੀ ਜਾ ਚੁੱਕੀ ਹੈ ਅਤੇ ਆਉਂਦੇ ਦੋ-ਚਾਰ ਦਿਨਾਂ ਵਿੱਚ ਹੀ ਪਰਿਵਾਰ ਨੂੰ ਮੁਆਵਜ਼ੇ ਦੀ ਪਹਿਲੀ ਕਿਸ਼ਤ ਮੁਹੱਈਆ ਕਰਵਾਈ ਜਾਵੇਗੀ।

ਪੁਲਿਸ ਵਲੋਂ ਦੂਜਾ ਮੁਲਜ਼ਮ ਵੀ ਕਾਬੂ : ਐਸ.ਐਸ.ਪੀ. ਨਵਜੋਤ ਸਿੰਘ ਮਾਹਲ

ਇਸ ਦੌਰਾਨ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪੁਲਿਸ ਟੀਮਾਂ ਵਲੋਂ ਮੁੱਖ ਮੁਲਜ਼ਮ ਪਹਿਲਾਂ ਹੀ ਕਾਬੂ ਕੀਤਾ ਜਾ ਚੁੱਕਾ ਸੀ ਅਤੇ ਦੂਸਰਾ ਮੁਲਜ਼ਮ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਉਪਰੰਤ ਐਸ.ਪੀ. (ਜਾਂਚ) ਰਵਿੰਦਰ ਪਾਲ ਸਿੰਘ ਸੰਧੂ ਅਤੇ ਡੀ.ਐਸ.ਪੀ. (ਔਰਤਾਂ ਖਿਲਾਫ਼ ਜ਼ੁਰਮ) ਮਾਧਵੀ ਸ਼ਰਮਾ ਦੀ ਅਗਵਾਈ ਵਿੱਚ ਟੀਮਾਂ ਦਾ ਗਠਨ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਦੇ ਅਣਥੱਕ ਯਤਨਾਂ, ਕਈ ਤਕਨੀਕੀ ਸੂਹਾਂ ਅਤੇ ਮੋਬਾਇਲ ਫਰੈਂਸਿਕ ਦੀ ਮਦਦ ਨਾਲ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਜਲਦ ਤੋਂ ਜਲਦ ਜਾਂਚ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਘੱਟੋ-ਘੱਟ ਸਮੇਂ ’ਚ ਚਾਲਾਨ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕੇ।ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪੁਲਿਸ ਟੀਮਾਂ ਵਲੋਂ ਮਾਮਲੇ ਦੀ ਤਹਿ ਤੱਕ ਜਾਂਦਿਆਂ 17 ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਕੇ ਮੁੱਖ ਮੁਲਜ਼ਮ ਨੂੰ ਬੀਤੇ ਕੱਲ੍ਹ ਕਾਬੂ ਕਰਨ ਉਪਰੰਤ ਦੂਸਰੇ ਮੁਲਜ਼ਮ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਦੱÎਸਿਆ ਕਿ 29 ਮਾਰਚ ਨੂੰ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਲੜਕੀ ਦੀ ਮਾਂ ਨੇ ਥਾਣਾ ਬੁਲੋਵਾਲ ਵਿੱਚ ਮਾਮਲਾ ਦਰਜ ਕਰਵਾਇਆ ਸੀ ਜਿਸ ਵਿੱਚ ਉਨ੍ਹਾਂ ਦੱਸਿਆ ਕਿ ਉਸ ਦੀ ਲੜਕੀ 28 ਮਾਰਚ ਨੂੰ ਸਵੇਰੇ 10.30 ਵਜੇ ਦੇ ਕਰੀਬ ਆਪਣੀ ਸਹੇਲੀ ਦੇ ਘਰ ਸਕੂਲ ਦਾ ਕੰਮ ਕਰਨ ਗਈ ਸੀ ਅਤੇ ਰਸਤੇ ਵਿੱਚ ਦੋ ਲੜਕੇ ਉਸ ਨੂੰ ਅਗਵਾ ਕਰਕੇ ਗੱਡੀ ਵਿੱਚ ਲੈ ਗਏ ਅਤੇ ਉਹ ਕਿਸੇ ਤਰ੍ਹਾਂ ਉਨ੍ਹਾਂ ਤੋਂ ਛੁੱਟ ਕੇ ਘਰ ਆ ਗਈ ਸੀ ਜਿਸ ਉਪਰੰਤ ਉਸ ਨੇ ਜ਼ੇਰੇ ਇਲਾਜ ਦਮ ਤੋੜ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਥਾਣਾ ਬੁਲੋਵਾਲ ਵਿੱਚ ਆਈ.ਪੀ.ਸੀ. ਦੀ ਧਾਰਾ 306, 365, 366-ਏ, 506, 34, 376-ਡੀ ਅਤੇ ਪੋਕਸੋ ਐਕਟ ਦੀ ਧਾਰਾ 4 ਤੇ 6 ਦੇ ਨਾਲ-ਨਾਲ ਐਸ.ਸੀ./ਐਸ.ਟੀ. ਐਕਟ ਦੀ ਧਾਰਾ 3 ਤਹਿਤ ਮਾਮਲਾ ਦਰਜ ਕੀਤਾ ਗਿਆ।

 

Tags: Vijay Sampla , Bharatiya Janata Party , BJP , Chairman National Commission for Scheduled Castes , NCSC , National Commission for Scheduled Castes , DC Hoshiarpur , Deputy Commissioner Hoshiarpur , Apneet Riyait , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD