Thursday, 16 May 2024

 

 

ਖ਼ਾਸ ਖਬਰਾਂ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ

 

ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਨੁਕਸਾਨੀ ਗਈ ਫ਼ਸਲ ਦਾ ਮੌਕੇ ਤੇ ਜਾਇਜ਼ਾ ਲਿਆ

Web Admin

Web Admin

5 Dariya News

ਬਟਾਲਾ , 03 Apr 2021

ਬੀਤੇ ਦਿਨੀ ਬੇਮੌਸਮੀ ਬਾਰਿਸ਼ ਤੇ ਤੇਜ ਹਵਾਵਾਂ ਨਾਲ ਕਣਕ ਦੀ ਤਿਆਰ ਫ਼ਸਲ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅਮਰਦੀਪ ਸਿੰਘ ਚੀਮਾ ਚੇਅਰਮੈਨ ਪੰਜਾਬ ਹੈਲਥ ਸਿਸਟਮਸ ਕਾਰਪੋਰੇਸ਼ਨ ਨੇ ਬਲਾਕ ਬਟਾਲਾ,  ਫਤਿਹਗੜ੍ਹ ਚੂੜੀਆਂ ਅਤੇ ਡੇਰਾ ਬਾਬਾ ਨਾਨਕ ਦਾ ਵਿਸ਼ੇਸ਼ ਦੌਰਾ ਕੀਤਾ ਤੇ ਨੁਕਸਾਨੀ ਗਈਆਂ ਫ਼ਸਲਾਂ ਦੇ ਹੋਏ ਲੱਕ ਤੋੜਵੀਂ ਕਿਸਾਨਾਂ ਨੂੰ ਪਾਈ ਮਾਰ ਦੇ ਮੱਦੇ ਨਜ਼ਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮਹੰਮਦ ਇਸ਼ਫ਼ਾਕ਼ ਨੂੰ ਸੰਬੰਧਿਤ ਮਹਿਕਮਿਆਂ ਦੇ ਇੰਚਾਰਜਾਂ  ਨੂੰ ਹਿਦਾਇਤ ਕਰਨ ’ਤੇ ਸਪੈਸ਼ਲ ਸਰਵੇਖਣ ਕਰਵਾਉਣ ਲਈ ਆਖਿਆ।ਡਿਪਟੀ ਕਮਿਸ਼ਨਰ ਵੱਲੋਂ ਤੁਰੰਤ ਹਿਦਾਇਤਾਂ ਜਾਰੀ ਕਰਨ ਉਪਰੰਤ ਚੇਅਰਮੈਨ ਸ. ਚੀਮਾ ਨੇ ਇਸ ਕਿਸਾਨੀ ਮਾਰ ਵਾਲੇ ਵਰਤਾਰੇ ਨੂੰ ਪ੍ਰਦੇਸ਼ ਅਤੇ ਰਾਸ਼ਟਰੀ ਪੱਧਰ ਦੇ ਪਰਿਪੇਖ ਵਿਚ ਉਜਾਗਰ ਕਰਨ ਲਈ ਤੇ ਆਉਂਦੀਆਂ ਫ਼ਸਲਾਂ ਦੀ ਅਜਿਹੀ ਕੁਦਰਤੀ ਮਾਰ ਤੋਂ ਬਚਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਲਈ ਡਾਇਰੈਕਟਰ ਖੇਤੀਬਾੜੀ ਪੰਜਾਬ ਡਾਕਟਰ ਸੁਖਦੇਵ ਸਿੰਘ ਨਾਲ ਗੱਲਬਾਤ ਕੀਤੀ, ਜਿਨ੍ਹਾਂ ਤੁਰੰਤ ਇਸ ਸੰਬੰਧੀ ਕਾਰਵਾਈ ਕਰਨ ਲਈ ਹਿਦਾਇਤ ਕਰਦਿਆਂ ਤੁਰੰਤ ਚੀਫ ਐਗਰੀਕਲਚਰ ਅਫਸਰ ਗੁਰਦਾਸਪੁਰ ਡਾਕਟਰ ਹਰਤਰਨ ਪਾਲ ਸਿੰਘ ਅਤੇ ਕੁਲਜੀਤ ਸਿੰਘ ਚੀਫ ਐਗਰੀਕਲਚਰ ਆਫ਼ਿਸਰ ਅੰਮ੍ਰਿਤਸਰ ਨੂੰ ਜਿਨ੍ਹਾਂ ਤੁਰੰਤ ਇਸ ਸੰਬੰਧੀ ਕਾਰਵਾਈ ਕਰਨ ਲਈ ਹਿਦਾਇਤ ਕਰਦਿਆਂ ਸ. ਚੀਮਾ ਨਾਲ ਹੋਰ ਵਿਚਾਰ ਵਟਾਂਦਰੇ ਲਈ ਆਖਿਆ ਤਾਂ ਜੋ ਸਮਾਂ ਰਹਿੰਦੇ ਪਤਾ ਕਣਕ ਦੀ ਵਰਾਇਟੀ ਨੂੰ ਹੋਏ ਨੁਕਾਸਨ ਦਾ ਪਤਾ ਲਗਾਇਆ ਜਾ ਸਕੇ।ਇਸ ਉਪਰੰਤ ਸ. ਅਮਰਦੀਪ ਸਿੰਘ ਚੀਮਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾਕਟਰ ਬਲਦੇਵ ਸਿੰਘ ਢਿੱਲੋਂ ਨਾਲ ਸੰਪਰਕ ਕਰਕੇ ਯੂਨੀਵਰਸਿਟੀ ਦੇ ਮਾਹਿਰਾਂ ਰਾਹੀਂ ਕਣਕ ਦੀ ਫ਼ਸਲ ਨੂੰ ਵਿਸ਼ੇਸ਼ ਬੀਜ ਤੇ ਵਿਸ਼ੇਸ਼ ਹਾਲਾਤਾਂ ਨੂੰ ਮੁਖ ਰੱਖ ਕੇ ਖੇਤੀ ਪਾਸਾਰ ਤੇ ਖੇਤੀ ਖੋਜ ਸੰਸਥਾਨ ਤੇ ਕਣਕ ਖੋਜ ਸੰਸਥਾਨ ਰਹਿਣ ਵਿਗਿਆਨਿਕ ਢੰਗ ਨਾਲ ਇਸ ਕੁਦਰਤੀ ਆਫ਼ਤ ਰਹਿਣ ਹੋਏ ਨੁਕਸਾਨ ਸਬੰਦੀ ਰਿਪੋਰਟ ਬਣਾਉਣ ਲਈ ਆਖਿਆ। ਇਸ ਤੋਂ ਬਾਅਦ ਪੀ ਏ ਯੂ ਦੇ ਉਪ ਕੁਲਪਤੀ ਨੇ ਤੁਰੰਤ ਕਣਕ ਖੋਜ ਸੰਸਥਾਨ ਦੇ ਡਾਇਰੈਕਟਰ ਤੇ ਖੇਤੀ ਖੋਜ ਸੰਸਥਾਨ ਦੇ ਡਾਇਰੈਕਟਰ ਨੂੰ ਹਿਦਾਇਤ ਕੀਤੀ ਕੇ ਉਹ ਤੁਰੰਤ ਇਸ ਸਰਵੇਖਣ ਨੂੰ ਸ. ਅਮਰਦੀਪ ਸਿੰਘ ਚੀਮਾ ਨਾਲ ਗੱਲਬਾਤ ਕਰਕੇ ਤੇ ਬਾਰਡਰ ਦੇ ਇਲਾਕੇ ਵਿਚ ਦੌਰਾ ਕਰਕੇ ਰਿਪੋਰਟ ਸਬਮਿਟ ਕਰਨ ਤੇ ਆਉਂਦੇ ਦਿਨਾਂ ਲਈ ਕਣਕ ਦੇ ਪੌਦਿਆਂ ਵਿਚ ਅਜਿਹੀਆਂ ਮੌਸਮ ਦੀ ਮਾਰ ਨੂੰ ਝੱਲਣ ਲਈ ਨਵੀਂ ਖੋਜ ਤੇ ਜ਼ੋਰ ਲਗਾਉਣ।ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕੇ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਇੰਡੀਅਨ ਕਾਊਂਸਿਲ ਆਫ਼ ਐਗਰੀਕਲਚਰਲ ਰਿਸਰਚ ਦੇ ਗਵਰਨਿੰਗ ਬੋਰਡ ਤੇ ਸੇਵਾਵਾਂ ਦੇ ਰਹੇ ਹਨ ਅਤੇ ਉਹ ਅਜਿਹੀਆਂ ਕੁਦਰਤੀ ਆਫ਼ਤਾਂ ਦੇ ਸਮੇਂ ਕਿਸਾਨੀ ਨੂੰ ਭਵਿੱਖ ਵਿਚ ਘਾਟ ਤੋਂ ਘਾਟ ਨੁਕਸਾਨ ਹੋਣ ਲਈ ਹਰ ਹੀਲਾ ਵਸੀਲਾ ਵਰਤਣ ਲਈ ਤਤਪਰ ਹਨ।ਜਿਕਰਯੋਗ ਹੈ ਕਿ ਚੇਅਰਮੈਮ ਸ. ਅਮਰਦੀਪ ਸਿੰਘ ਚੀਮਾ ਪਹਿਲੇ ਕਿਸਾਨ ਆਗੂ ਸਨ ਜਿਹਨਾਂ ਨੇ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਵਿਚ ਉਹਨਾਂ ਤਰਮੀਮ ਦੀ ਤਜ਼ਵੀਜ਼ ਰੱਖੀ ਸੀ ਜੋ ਪੰਜਾਬ ਪ੍ਰਤੀ ਵਿਸ਼ੇਸ਼ ਰੁੱਖ ਅਪਨਾਉਣ ਲਈ ਪਹਿਲ ਕਦਮੀ ਕਰਨ ਵਾਲਿਆਂ ਹੋਣ ਇਸ ਪਹਿਲ ਕਦਮੀ ਦੀ ਆਵਾਜ਼ ਚੁੱਕਣ ਦੀ ਕਿਸਾਨੀ ਭਾਈਚਾਰੇ ਵੱਲੋਂ ਬੜੀ ਤਾਰੀਫ ਵੀ ਹੋਈ ਸੀ।

 

Tags: Amardeep Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD