Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਪੰਜਾਬ ਐਸ.ਸੀ ਕਮਿਸ਼ਨ ਦੇ 2 ਮੈਂਬਰੀ ਟੀਮ ਨੇ ਦਾਖਾ ਦਾ ਕੀਤਾ ਦੌਰਾ, 12 ਅਪ੍ਰੈਲ ਨੂੰ ਕੀਤੀ ਪੁਲੀਸ ਤੋਂ ਰਿਪੋਰਟ ‘ਤਲਬ’

Web Admin

Web Admin

5 Dariya News

ਲੁਧਿਆਣਾ , 03 Apr 2021

Last updated on: Apr 03, 2021, 00:00 IST

ਪੀੜਤ ਦਲਿਤ ਮਹਿਲਾ ਹਰਜਿੰਦਰ ਕੌਰ ਤੇ ਬੀਤੇ ਦਿਨੀਂ ਹੋਏ ਜਾਨ ਲੇਵਾ ਹਮਲੇ ਦਾ ਨੋਟਿਸ ਲੈਂਦੇ ਹੋਏ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 2 ਮੈਂਬਰੀ ਟੀਮ ਅੱਜ ਪਿੰਡ ਦਾਖਾ ਵਿਖੇ ਪਹੁੰਚੀ।ਚੇਤੇ ਰਹੇ ਕਿ ਬੀਤੇ ਦਿਨੀਂ ਦਲਿਤ ਪੀੜਤ ਮਹਿਲਾ ਹਰਜਿੰਦਰ ਕੌਰ ਤੇ ਜਾਨ ਲੇਵਾ ਹਮਲਾ ਹੋਇਆ ਸੀ।ਜੋ ਕਿ ਇੱਕ ਨਿੱਜੀ ਹਸਪਤਾਲ ਵਿਖੇ ਆਈਸੀਯੂ ਵਿਖੇ ਜ਼ੇਰੇ ਇਲਾਜ ਹੈ।ਕਮਿਸ਼ਨ ਦੇ ਮੈਂਬਰ ਡਾ ਤਰਸੇਮ ਸਿੰਘ ਸਿਆਲਕਾ ਅਤੇ ਸ੍ਰੀ ਗਿਆਨ ਚੰਦ ਦੀਵਾਲੀ ਅਧਾਰਿਤ 2 ਮੈਂਬਰੀ ਟੀਮ ਨੇ ਪੀੜਤ ਦਲਿਤ ਮਹਿਲਾ ਦੇ ਹਮਲੇ ਦੇ ਮਾਮਲੇ ‘ਚ ਅੱਜ 1 ਵਜੇ ਲੁਧਿਆਣਾ ਸਥਿਤ ਸਰਕਟ ਹਾਊਸ ਵਿਖੇ ਪੁਲੀਸ ਜ਼ਿਲ੍ਹਾ ਜਗਰਾਓ ਦੇ ਐਸਪੀ (ਡੀ) ਸ੍ਰ ਬਲਵਿੰਦਰ ਸਿੰਘ, ਡੀਐਸਪੀ ਦਲਜੀਤ ਵਿਰਕ,ਤਹਿਸੀਲ ਭਲਾਈ ਅਫਸਰ ਸ੍ਰ ਕੁਲਵੰਤ ਸਿੰਘ ਸੰਧੂ, ਐਸਐਚਓ ਸ੍ਰ ਪ੍ਰੇਮ ਸਿੰਘ ਭੰਗੂ ਨਾਲ ਬੈਠ ਕੇ ਕੇਸ ਦੇ ਸਬੰਧ ‘ਚ ਚਰਚਾ ਕੀਤੀ।ਇਸ ਮੌਕੇ ਐਸਪੀ (ਡੀ) ਸ੍ਰ ਬਲਵਿੰਦਰ ਸਿੰਘ ਨੇ ਕਮਿਸ਼ਨ ਨੂੰ ਸੂਚਿਤ ਕੀਤਾ ਕਿ ਕਮਿਸ਼ਨ ਦੇ ਦੌਰੇ ਸਬੰਧੀ ਮੀਡੀਆ ‘ਚ ਪ੍ਰਕਾਸ਼ਿਤ ਖਬਰਾਂ ਦਾ ਨੋਟਿਸ ਲੈਂਦਿਆਂ ਪੀੜਤਾ ਦੇ ਪਤੀ ਕਰਮ ਸਿੰਘ ਦੇ ਬਿਆਨਾ ਤੇ ਐਸਸੀਐਸਟੀ ਐਕਟ ਅਤੇ ਹੋਰ ਗੰਭੀਰ ਧਰਾਵਾਂ ਤਹਿਤ ਦੋਸ਼ੀ ਧਿਰ ਦੇ ਖਿਲਾਫ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ।ਪੁਲੀਸ ਕੋਲੋ ਕੇਸ ਦੀ ਸਟੇਟਸ ਰਿਪੋਰਟ ਪ੍ਰਾਪਤ ਕਰਨ ਤੋਂ ਬਾਅਦ ਕਮਿਸ਼ਨ ਦੀ ਟੀਮ ਨੇ ਪੀੜਤਾ ਤੇ ਜਿਥੇ ਹਮਲਾ ਹੋਇਆ ਸੀ, ਉਥੇ ਪਹੁੰਚ ਕੇ ਮੌਕਾ ਮੁਆਇਨਾ ਕੀਤਾ ਅਤੇ ਕਰਮ ਸਿੰਘ ਜੋ ਕਿ ਸ਼ਿਕਾਇਤ ਧਿਰ ਹੈ ਦੇ ਬਿਆਨ ਕਲਮਬੰਦ ਕੀਤੇ।ਮੌਕੇ ਤੇ ਪੁੱਜੇ ਐਸਡੀਐਮ ਜਗਰਾਓ ਨੇ ਵੀ ‘ਕਮਿਸ਼ਨ’ ਨੂੰ ਬਣਦਾ ਸਹਿਯੋਗ ਦਿੱਤਾ।ਉਪਰੰਤ ਪ੍ਰੈਸ ਕਾਨਫਰੰਸ ਦੌਰਾਨ ਡਾ. ਤਰਸੇਮ ਸਿੰਘ ਸਿਆਲਕਾ ਅਤੇ ਸ੍ਰੀ ਗਿਆਨ ਚੰਦ ਨੇ ਦੱਸਿਆ ਕਿ ਮਾਮਲਾ ਬੇਹੱਦ ਗੰਭੀਰ ਸੀ। ਜਿਸ ਕਰਕੇ ਕਮਿਸ਼ਨ ਦੇ ਇਸ ਦਾ ਨੋਟਿਸ ਲੈਂਦਿਆਂ ਅੱਜ ਪੀੜਤ ਧਿਰ ਨਾਲ ਮੁਲਾਕਾਤ ਕਰਕੇ ਪੀੜਤ ਪ੍ਰੀਵਾਰ ਦੀ ਸੁਣਵਾਈ ਕਰਨ ਦਾ ਫੈਸਲਾ ਲਿਆ ਹੈ।ਉਨ੍ਹਾ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਪ੍ਰਸਾਸ਼ਨ ਨੂੰ ਹਦਾਇਤ ਕਰ ਦਿੱਤੀ ਗਈ ਹੈ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਜ਼ੁਰਮ ‘ਚ ਵਾਧਾ ਕਰਦਿਆਂ ਪੀੜਤਾ ਦੇ ਬਿਆਨਾ ਤੇ ਵੱਖਰੇ ਤੌਰਤੇ ਕਾਰਵਾਈ ਕਰਨ ਉਪਰੰਤ 12/04/2021 ਨੂੰ ਦਰਜ ਕੀਤੀ ਗਈ ਐਫਆਈਆਰ ਦੀ ਮੌਜੂਦਾ ਸਟੇਟਸ ਰਿਪੋਰਟ ਮੰਗ ਲਈ ਗਈ ਹੈ ਜੋ ਕਿ ਪੰਜਾਬ ਰਾਜ ਐਸਸੀ ਕਮਿਸ਼ਨ ਦੇ ਚੰਡੀਗੜ੍ਹ ਸਥਿਤ  ਦਫਤਰ ਵਿਖੇ ਡੀਐਸਪੀ ਰੈਂਕ  ਦਾ ਅਫਸਰ ਖੁਦ ਲੈ ਕੇ ਕਮਿਸ਼ਨ ਦੇ ਪੇਸ਼ ਹੋਵੇਗਾ।ਉਨਾਂ ਨੇ ਦੱਸਿਆਂ ਕਿ ਭਲਾਈ ਵਿਭਾਗ ਤੋਂ ਵੀ ਪੀੜਤ ਦੀ ਆਰਥਿਕ ਮਦਦ ਕਰਵਾਏ ਜਾ ਰਹੀ ਹੈ।ਇਸ ਮੌਕੇ ਹੁਸਨਪ੍ਰੀਤ ਸਿੰਘ ਸਿਆਲਕਾ, ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਦੇ ਪ੍ਰਧਾਨ ਸ੍ਰ ਸਤਨਾਮ ਸਿੰਘ ਗਿੱਲ, ਲਖਵਿੰਦਰ ਸਿੰਘ ਅਟਾਰੀ, ਮੈਡਮ ਹਰਮਿੰਦਰ ਕੌਰ ਸਿੱਧੂ ਅਤੇ ਕਈ ਹੋਰ ਹਾਜਰ ਸਨ।

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD