Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਚੰਗੀ ਸੇਧ ਦਿੰਦੇ ਗੀਤਾਂ ਦੀ ਬੇਹੱਦ ਲੋੜ : ਅਲਕਾ ਮੀਨਾ

ਐਸ. ਐਸ. ਪੀ ਨੇ ‘ਨਸ਼ਿਆਂ ’ਚ ਕਰੀਂ ਨਾ ਤਬਾਹ’ ਗੀਤ ਦੀ ਸਮੁੱਚੀ ਟੀਮ ਨੂੰ ਕੀਤਾ ਸਨਮਾਨਿਤ

 Alka Meena, Shaheed Bhagat Singh Nagar, Nawanshahr, S.B.S. Nagar, SSP S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 03 Apr 2021

Last updated on: Apr 03, 2021, 00:00 IST

ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਚੰਗੀ ਸੇਧ ਦਿੰਦੇ ਗੀਤਾਂ ਦੀ ਇਸ ਸਮੇਂ ਬੇਹੱਦ ਲੋੜ ਹੈ, ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰਨਾਂ ਸਮਾਜਿਕ ਅਲਾਮਤਾਂ ਤੋਂ ਦੂਰ ਰੱਖਿਆ ਜਾ ਸਕੇ। ਇਹ ਪ੍ਰਗਟਾਵਾ ਐਸ. ਐਸ. ਪੀ ਅਲਕਾ ਮੀਨਾ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੰਦੇ ਜ਼ਿਲਾ ਕੋਆਰਡੀਨੇਟਰ ਵਿਵਹਾਰ ਪਰਿਵਰਤਨ ਮੰਗ ਗੁਰਪ੍ਰਸ਼ਾਦ ਉਰਫ਼ ਮੰਗਾ ਮਹਿਮਾਨ ਦੇ ਗੀਤ ‘ਨਸ਼ਿਆਂ ’ਚ ਕਰੀਂ ਨਾ ਤਬਾਹ’ ਦੀ ਸਮੁੱਚੀ ਟੀਮ ਨੂੰ ਸਨਮਾਨਿਤ ਕਰਨ ਮੌਕੇ ਕੀਤਾ। ਉਨਾਂ ਕਿਹਾ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਰਿਕਾਰਡ ਕਰਵਾਇਆ ਗਿਆ ਇਹ ਗੀਤ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਦਾ ਇਕ ਸ਼ਲਾਘਾਯੋਗ ਉਪਰਾਲਾ ਹੈ। ਉਨਾਂ ਕਿਹਾ ਕਿ ਬੇਹੱਦ ਚਰਚਾ ਦਾ ਵਿਸ਼ਾ ਬਣਿਆ ਇਹ ਗੀਤ ਨਸ਼ਾ ਗ੍ਰਸਤ ਮਰੀਜ਼ਾਂ ਅਤੇ ਭੈੜੀ ਸੰਗਤ ਵਿਚ ਪੈ ਕੇ ਕੁਰਾਹੇ ਪਏ ਲੋਕਾਂ ਲਈ ਵੱਡਾ ਪ੍ਰੇਰਣਾ ਸਰੋਤ ਬਣੇਗਾ। ਉਨਾਂ ਕਿਹਾ ਕਿ ਕਿਸੇ ਕਾਰਨ ਨਸ਼ਿਆਂ ਦਾ ਸ਼ਿਕਾਰ ਹੋਏ ਨੌਜਵਾਨਾਂ ਨੂੰ ਇਸ ਗੀਤ ਤੋਂ ਸੇਧ ਲੈਣ ਦੀ ਲੋੜ ਹੈ।ਉਨਾਂ ਇਸ ਮੌਕੇ ਮੰਗ ਗੁਰਪ੍ਰਸ਼ਾਦ ਤੋਂ ਇਲਾਵਾ ਇਸ ਗੀਤ ਵਿਚ ਆਪਣੀ ਅਦਾਕਾਰੀ ਦੇ ਜੌਹਰ ਵਿਖਾਉਣ ਵਾਲਿਆਂ ਲੈਕਚਰਾਰ ਸੁਰਜੀਤ ਸਿੰਘ ਮਝੂਰ ਅਤੇ ਆਜ਼ਾਦ ਰੰਗ ਮੰਗ ਫਗਵਾੜਾ ਦੇ ਕਲਾਕਾਰਾਂ ਦੀ ਸ਼ਲਾਘਾ ਕਰਦਿਆਂ ਉਨਾਂ ਦਾ ਸਨਮਾਨ ਕੀਤਾ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਰਿਕਾਰਡ ਕਰਵਾਏ ਇਸ ਗੀਤ ਨੂੰ ਘਰ-ਘਰ ਪਹੁੰਚਾਇਆ ਜਾਵੇ। ਡੀ. ਐਸ. ਪੀ ਲਖਵੀਰ ਸਿੰਘ ਨੇ ਇਸ ਮੌਕੇ ਕਿਹਾ ਕਿ ਇਸ ਗੀਤ ਜ਼ਰੀਏ ਨਸ਼ਾ ਮੁਕਤ ਭਾਰਤ ਅਭਿਆਨ ਨੂੰ ਹੋਰ ਹੁਲਾਰਾ ਮਿਲੇਗਾ ਅਤੇ ਨਸ਼ਾ ਗ੍ਰਸਤ ਮਰੀਜ਼ਾਂ ਨੂੰ ਮੁੱਖ ਧਾਰਾ ਨਾਂਲ ਜੋੜਨ ਦਾ ਮਿਲੇਗਾ। ਉਨਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਪੁਲਿਸ ਪ੍ਰਸ਼ਾਸਨ ਦਿਨ-ਰਾਤ ਕੰਮ ਕਰ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਨਸ਼ਾ ਸਪਲਾਈ ਕਰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਉਨਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। 

 

Tags: Alka Meena , Shaheed Bhagat Singh Nagar , Nawanshahr , S.B.S. Nagar , SSP S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD