Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਆਪਣੀ ਪਤਨੀ ਪ੍ਰਨੀਤ ਕੌਰ ਦੇ ਹਲਕੇ ਦੇ ਹਿੱਸਾ ਹੋਣ ਦੇ ਬਾਵਜੂਦ ਵੀ ਚਾਰ ਸਾਲਾਂ ਵਿਚ ਵੀ ਇਕ ਵਾਰ ਜ਼ੀਰਕਪੁਰ ਨਹੀਂ ਆਏ : ਸੁਖਬੀਰ ਸਿੰਘ ਬਾਦਲ

ਐਨ ਕੇ ਸ਼ਰਮਾ ਵੱਲੋਂ ਕੀਤੇ ਕੰਮਾਂ ਦੀ ਕੀਤੀ ਸ਼ਲਾਘਾ, ਭਰੋਸਾ ਦੁਆਇਆ ਕਿ ਅਕਾਲੀ ਸਰਕਾਰ ਆਉਣ ’ਤੇ ਕੈਬਨਿਟ ਮੰਤਰੀ ਬਣਾਇਆ ਜਾਵੇਗਾ

Sukhbir Singh Badal, Shiromani Akali Dal, SAD, Akali Dal, Harsimrat Kaur Badal, Ranjit Singh Gill, NK Sharma, Zirakpur, Dera Bassi

5 Dariya News

ਜ਼ੀਰਕਪੁਰ (ਡੇਰਾ ਬੱਸੀ) , 04 Apr 2021

Last updated on: Apr 04, 2021, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸੰਘ ਨੇ ਡੇਰਾ ਬਸੀ ਦੇ ਉਹਨਾਂ ਦੀ ਧਰਮ ਪਤਨੀ ਪ੍ਰਨੀਤ ਕੌਰ ਦੇ ਲੋਕ ਸਭਾ ਹਲਕੇ ਦਾ ਹਿੱਸਾ ਹੋਣ ਦੇ ਬਾਵਜੂਦ ਵੀ ਚਾਰ ਸਾਲਾਂ ਵਿਚ ਇਕ ਵਾਰ ਵਾਰ ਵੀ ਇਸ ਹਲਕੇ ਵਿਚ ਆ ਕੇ ਨਹੀਂ ਵੇਖਿਆ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਸਮੇਂ ਹਲਕੇ ਦੇ ਵਿਕਾਸ ’ਤੇ 1256 ਕਰੋੜ ਰੁਪਏ ਖਰਚ ਕੀਤੇ ਗਏ।ਇਥੇ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬੀ ਅਜਿਹੇ ਮੁੱਖ ਮੰਤਰੀ ਤੋਂ ਕੋਈ ਆਸ ਨਹੀਂ ਰੱਖ ਸਕਦੇ ਜੋ ਆਪਣਾ ਫਾਰਮ ਛੱਡ ਕੇ ਅਜਿਹੇ ਹਲਕੇ ਵਿਚ ਜਾਣ ਵਾਸਤੇ ਤਿਆਰ ਨਹੀਂ ਹੈ ਜੋ ਚੰਡੀਗੜ੍ਹ ਦੇ ਬਿਲਕੁਲ ਨਾਲ ਲੱਗਦਾ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਚਾਰ ਸਾਲਾਂ ਵਿਚ ਸਿਰਫ 11 ਵਾਰ ਆਪਣੇ ਦਫਤਰ ਗਏ । ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਸੂਬਾ ਹਰ ਪੈਮਾਨੇ ਤੋਂ ਹੇਠਾਂ ਚਲਾ ਗਿਆ ਹੈ ਅਤੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਲੋਕਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਖੋਹ ਲਈਆਂ ਗਈਆਂ ਹਨ। ਉਹਨਾਂ ਕਿਹਾ ਕਿ ਲੋਕ ਇਸ ਕਰ ਕੇ ਵਿਲਕ ਰਹੇ ਹਨ ਕਿਉਂਕਿ ਲੱਖਾਂ ਲੋਕਾਂ ਦੇ ਨਟਾਂ ਆਟਾ ਦਾਲ ਤੇ ਬੁਢਾਪਾ ਪੈਨਸ਼ਨ ਵਰਗੀਆਂ ਸਕੀਮਾਂ ਵਿਚੋਂ ਕੱਢ ਦਿੱਤੇ ਗਏ ਤੇ ਸਰਕਾਰੀ ਹਸਪਤਾਲਾਂ ਵਿਚ ਮੁਫਤ ਦਵਾਈਆਂ ਤੇ ਸੇਵਾ ਕੇਂਦਰ ਜੋ ਸਾਡੀ ਸਰਕਾਰ ਨੇ ਲੋਕਾਂ ਵਾਸਤੇ ਬਣਾਏ ਸਨ, ਬੰਦ ਕਰ ਦਿੱਤੇ ਗਏ ਹਨ।ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ  ਨੁੰ ਸਿਰਫ ਆਪਣੇ ਭ੍ਰਿਸ਼ਟ ਮੰਤਰੀਆਂ ਨੁੰ ਕਲੀਨ ਚਿੱਟ ਦੇਣ ਦੀ ਚਿੰਤਾ ਹੈ ਹਾਲਾਂਕਿ ਅਸਲੀਅਤ ਇਹ ਹੈ ਕਿ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੁੰ ਉਹਨਾਂ ਦੇ ਆਪਣੇ ਹੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ 64 ਕਰੋੜ ਰੁਪਏ ਦਾ ਘੁਟਾਲਾ ਕਰਨ ਦਾ ਦੋਸ਼ੀ ਠਹਿਰਾਇਆ ਹੈ ਪਰ ਮੁੱਖ ਮੰਤਰੀ ਨੇ ਉਹਨਾਂ ਨੂੰ ਕਲੀਨ ਚਿੱਟ ਦੇ ਦਿੱਤੀ। ਉਹਨਾਂ ਕਿਹਾ ਕਿ ਇਸੇ ਤਰੀਕੇ ਮੁੱਖ ਮੰਤਰੀ ਨੇ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ, ਹਰਦਿਆਲ ਕੰਬੋਜ ਤੇ ਗੁਰਕੀਰਤ ਕੋਟਲੀ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜੋ ਕਿ ਆਪਣੇ ਭਰੋਸੇਯੋਗ ਵਿਅਕਤੀਆਂ ਰਾਹੀਂ ਨਜਾਇਜ਼ ਸ਼ਰਾਬ ਫੈਕਟਰੀਆਂ ਚਲਾ ਰਹੇ ਹਨ। ਉਹਨਾਂ ਕਿਹਾ ਕਿ ਇਸੇ ਤਰੀਕੇ ਰਾਜਸਥਾਨ ਤੇ ਜੰਮੂ ਤੋਂ ਆਏ ਬਾਹਰਲੇ ਲੋਕ ਕਾਂਗਰਸੀ ਵਿਧਾਇਕਾਂ ਨਾਲ ਰਲ ਕੇ ਰੇਤ ਮਾਫੀਆ ਬਣਾ ਕੇ ਨਜਾਇਜ਼ ਰੇਤ ਮਾਇਨਿੰਗ ਕਰ ਕੇ ਸੂਬੇ ਦੇ ਖ਼ਜ਼ਾਨੇ ਨੂੰ ਲੁੱਟ ਰਹੇ ਹਨ। ਉਹਨਾਂ ਕਿਹਾ ਕਿ ਜਿਥੇ ਸੁਬੇ ਨੂੰ ਆਬਕਾਰੀ ਮਾਲੀਏ ਦਾ 6500 ਕਰੋੜ ਰੁਪਏ ਦਾ ਘਾਟਾ ਪਿਆ, ਉਥੇ ਹੀ ਸੂਬਾ ਕਾਂਗਰਸ ਸਰਕਾਰ ਵੱਲੋਂ ਰੇਤ ਮਾਇਨਿੰਗ ਤੋਂ ਹੋਣ ਵਾਲੀ 1400 ਕਰੋੜ ਰੁਪਏ ਆਮਦਨ ਵਿਚੋਂ 100 ਕਰੋੜ ਰੁਪਏ ਵੀ ਨਹੀਂ ਵਸੂਲ ਸਕੀ।

ਸ੍ਰੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਇਕ ਵਾਰ ਸੁਬੇ ਵਿਚ ਸਰਕਾਰ ਬਣਨ ’ਤੇ ਇਹਨਾਂ ਸਾਰੇ ਗਲਤ ਕੰਮਾਂ ਦੀ ਜਾਂਚ ਕਰਵਾਏਗਾ। ਉਹਨਾਂ ਕਿਹਾ ਕਿ ਅਸੀਂ ਮਨਰੇਗਾ ਫੰਡਾਂ ਦੇ ਘੁਟਾਲੇ ਦੀ ਨਿਸ਼ਚਿਤ ਸਮੇਂ ਅੰਦਰ ਜਾਂਚ ਕੀਤੇ ਜਾਣ ਦੇ ਹੁਕਮ ਵੀ ਦੇਵਾਂਗੇ। ਉਹਨਾਂ ਕਿਹਾ ਕਿ ਕਾਂਗਰਸੀ ਵਿਧਾਇਕ ਮਨਰੇਗਾ ਕੰਮਾਂ ਵਿਚ ਵਰਤਣ ਵਾਸਤੇ ਆਪਣੀਆਂ ਇੰਟਰ ਲਾਕਿੰਗ ਟਾਈਲਾਂ ਦੀਆਂ ਫੈਕਟਰੀਆਂ ਲਗਾ ਕੇ ਸੂਬਾ ਪ੍ਰਸ਼ਾਸਨ ਨੁੰ ਇਹਨਾਂ ਦੀ ਵਰਤੋਂ ਕਰਨ ਵਾਸਤੇ ਦਬਾਅ ਬਣਾ ਰਹੇ ਹਨ ਤੇ ਸੂਬੇ ਦੇ ਖ਼ਜ਼ਾਨੇ ਨੁੰ ਲੁੱਟ ਰਹੇ ਹਨ।ਸ੍ਰੀ ਬਾਦਲ ਨੇ ਡੇਰਾ ਬੱਸੀ ਦੇ ਵਿਧਾਇਕ ਸ੍ਰੀ ਐਨ ਕੇ ਸ਼ਰਮਾ ਵੱਲੋਂ ਹਲਕੇ ਵਿਚ ਕੀਤੇ ਕੰਮਾਂ ਦੀ ਵੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਸ੍ਰੀ ਸ਼ਰਮਾ ਹਲਕੇ ਦੀ ਹਰ ਗਲੀ ਹਰ ਕੋਨੇ ਤੋਂ ਜਾਣੂ ਹਨ ਤੇ ਲੋਕਾਂ ਦੀਆਂ ਮੁਸ਼ਕਿਲਾਂ ਸਮਝਦੇ ਹਨ ਤੇ ਉਹਨਾਂ ਨੁੰ ਛੇਤੀ ਤੋਂ ਛੇਤੀ ਹੱਲ ਕਰਵਾਉਣ ਵਾਸਤੇ ਹਮੇਸ਼ਾ ਪੱਬਾਂ ਭਾਰ ਰਹਿੰਦੇ ਹਨ। ਉਹਨਾਂ ਕਿਹਾ ਕਿ ਇਕ ਵਾਰ ਸਾਡੀ ਸਰਕਾਰ ਬਣੀ ਤਾਂ ਅਸੀਂ  ਉਹਨਾਂ ਨੂੰ ਸੂਬਾ ਸਰਕਾਰ ਵਿਚ ਕੈਬਨਿਟ ਮੰਤਰੀ ਬਣਾ ਕੇ ਲੋਕਾਂ ਦੀ ਕੀਤੀ ਸੇਵਾ ਬਦਲੇ ਉਹਨਾਂ ਦਾ ਸਨਮਾਨ ਕਰਾਂਗੇ।ਉਹਨਾਂ ਨੇ ਲੋਕਾਂ ਨੁੰ ਭਰੋਸਾ ਦੁਆਇਆ ਕਿ ਅਕਾਲੀ ਦਲ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਦਾ ਰਹੇਗਾ।ਸ੍ਰੀ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਸਰਕਾਰ ਬਣਨ ’ਤੇ ਤਿੰਨ ਖੇਤੀ ਕਾਨੂੰਨ ਸੂਬੇ ਵਿਚ ਲਾਗੂ ਨਹੀਂ ਹੋਣ ਦਿੱਤੇ ਜਾਣਗੇ। ਉਹਨਾਂ ਇਹ ਵੀ ਐਲਾਨ ਕੀਤਾ ਕਿ ਖੇਤੀ ਜਿਣਸਾਂ ਲਈ ਐਮ ਐਸ ਪੀ ਦੇ ਨਾਲ ਨਾਲ ਸਬਜ਼ੀਆਂ, ਫਲਾਂ ਤੇ ਦੁੱਧ ਲਈ ਵੀ ਐਮ ਐਸ ਪੀ ਸ਼ੁਰੂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਘਰੇਲੂ ਖਪਤਕਾਰਾਂ ਦੇ ਬਿੱਲ ਅੱਧੇ ਕੀਤੇ ਜਾਣਗੇ ਜਦਕਿ ਐਸ ਸੀ ਤੇ ਬੀ ਸੀ ਵਰਗ ਦੇ ਵਿਦਿਆਰਥੀਆਂ ਨੁੰ ਮੁਫਤ ਸਿੱਖਿਆ ਦਿੱਤੀ ਜਾਵੇਗੀ।ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਸੂਬੇ ਦਾ ਅਜਿਹਾ ਕੁਪ੍ਰਬੰਧ ਕੀਤਾ ਹੈ ਕਿ ਇਸਦੇ ਸਿਰਫ ਚਾਰ ਸਾਲਾਂ ਵਿਚ ਹੀ 1 ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹ ਗਿਆ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਭਾਵੇਂ ਉਹ ਆਟਾ ਦਾਲ ਸਕੀਮ ਹੋਵੇ, ਸ਼ਗਨ ਸਕੀਮ ਜਾਂ ਫਿਰ ਬੁਢਾਪਾ ਪੈਨਸ਼ਨ। ਉਹਨਾਂ ਕਿਹਾ ਕਿ ਦੂਜੇ ਪਾਸੇ ਪੰਜਾਬ ਵਿਚ ਝੂਠੇ ਕੇਸਾਂ ਤੇ ਦਮਨਕਾਰੀ ਨੀਤੀਆਂ ਵਿਚ ਚੋਖਾ ਵਾਧਾ ਹੋਇਆ ਹੈ। ਉਹਨਾਂ ਕਿਹਾ ਕਿ ਇਕ ਵਾਰ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣ ਗਈ ਤਾਂ ਸਰਕਾਰ ਮਹਿਲਾਵਾਂ ਦੀ ਭਲਾਈ ਵੱਲ ਵਿਸ਼ੇਸ਼ ਧਿਆਨ ਦੇਵੇਗੀ।ਡੇਰਾ ਬੱਸੀ ਦੇ ਵਿਧਾਇਕ ਸ੍ਰੀ ਐਨ ਕੇ ਸ਼ਰਮਾ ਨੇ ਆਪਣੇ ਪ੍ਰੇਰਨਾ ਦਾਇਕ ਭਾਸ਼ਣ ਵਿਚ ਕਿਹਾ ਕਿ ਹਲਕੇ ਨਾਲ ਕਾਂਗਰਸ ਰਾਜ ਵੇਲੇ ਵਿਤਕਰਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਹਲਕੇ ਨੂੰ ਪਿਛਲੇ ਚਾਰ ਸਾਲਾਂ ਦੌਰਾਨ ਕਾਂਗਰਸੀ ਐਮ ਪੀ ਪ੍ਰਨੀਤ ਕੌਰ ਤੋਂ ਸਿਰਫ 25 ਲੱਖਰੁਪਏ ਦਾ ਚੈਕ ਮਿਲਿਆ ਤੇ ਉਹ ਵੀ ਬਾਉਂਸ ਹੋ ਗਿਆ। ਉਹਨਾਂ ਨੇ ਅਕਾਲੀ ਦਲ ਪ੍ਰਧਾਨ ਨੂੰ ਅਪੀਲ ਕੀਤੀ ਕਿ ਅਕਾਲੀ ਸਰਕਾਰ ਬਣਨ ’ਤੇ ਜ਼ੀਰਕਪੁਰ ਨੁੰ ਨਗਰ ਨਿਗਮ ਬਣਾਇਆ ਜਾਵੇ ਤੇ ਜ਼ੀਰਕਪੁਰ ਵਿਚ 200 ਬਿਸਤਰਿਆਂ ਵਾਲਾ ਸਰਕਾਰੀ ਹਸਪਤਾਲ ਤੇ ਲੜਕੀਆਂ ਲਈ  ਲਾਲੜੂ ਵਿਖੇ ਕਾਲਜ ਬਣਾਇਆ ਜਾਵੇ।ਰੈਲੀ ਵਿਚ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਤੇ ਡਾ. ਦਲਜੀਤ ਸਿੰਘ ਚੀਮਾ ਵੀ ਹਾਜ਼ਰ ਸਨ।

 

Tags: Sukhbir Singh Badal , Shiromani Akali Dal , SAD , Akali Dal , Harsimrat Kaur Badal , Ranjit Singh Gill , NK Sharma , Zirakpur , Dera Bassi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD