Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ’ਚ ਜਾਨ ਫੂਕਣ ਲਈ ਐਤਵਾਰ ਨੂੰ ਵੀ ਡਟੇ ਰਹੇ ਸਿਹਤ ਅਧਿਕਾਰੀ

ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਟੀਕਾਕਰਨ ਮੁਹਿੰਮ ਦੀ ਖੁਦ ਕਰ ਰਹੇ ਨੇ ਨਿਗਰਾਨੀ

Coronavirus, COVID 19, Novel Coronavirus, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Coronavirus Vaccine, Punjab Fights Corona

Web Admin

Web Admin

5 Dariya News

ਨਵਾਂਸ਼ਹਿਰ , 04 Apr 2021

Last updated on: Apr 04, 2021, 00:00 IST

ਮਾਣਯੋਗ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜ ਦਿੱਤੀ ਹੈ ਅਤੇ ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਐਤਵਾਰ ਨੂੰ ਵੀ ਆਪਣੀ ਟੀਕਾਕਰਨ ਡਿਊਟੀ ਉੱਤੇ ਡਟੇ ਰਹੇ। ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਬਲਾਕ ਵਿੱਚ ਹੁਣ ਹਫਤੇ ਦੇ ਸਾਰੇ ਦਿਨ ਯੋਗ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਅਤੇ ਰੂਰਲ ਮੈਡੀਕਲ ਅਫਸਰ ਡਾ. ਰਣਜੀਤ ਹਰੀਸ਼ ਨੇ ਅੱਜ ਤੰਦਰੁਸਤ ਪੰਜਾਬ ਹੈਲਥ ਵੈਲਨੈਸ ਸੈਂਟਰ ਮੱਲਪੁਰ ਅੜਕਾਂ ਅਤੇ ਜੱਬੋਵਾਲ ਸਮੇਤ ਵੱਖ-ਵੱਖ ਟੀਕਾਕਰਨ ਸੈਂਟਰਾਂ ਉੱਤੇ ਚੱਲ ਰਹੇ ਕੋਵਿਡ ਰੋਕੂ ਟੀਕਾਕਰਨ ਦੇ ਕੰਮ ਦਾ ਜਾਇਜ਼ਾ ਲਿਆ।ਇਸ ਮੌਕੇ ਡਾ. ਗੀਤਾਂਜਲੀ ਸਿੰਘ ਨੇ ਕਿਹਾ ਕਿ “ਆਓ ਆਪਾਂ ਸਾਰੇ ਇਹ ਯਕੀਨੀ ਬਣਾਈਏ ਕਿ ਹਰੇਕ ਯੋਗ ਵਿਅਕਤੀ ਇਹ ਟੀਕਾ ਲਗਵਾਏ।” ਕੋਵਿਡ ਦੇ ਫੈਲਾਅ ਨੂੰ ਰੋਕਣ ਅਤੇ ਸਿਹਤਮੰਦ ਤੇ ਸੁਰੱਖਿਅਤ ਭਵਿੱਖ ਸਿਰਜਣ ਲਈ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ ਅਤੇ ਸਿਹਤ ਵਿਭਾਗ ਦੀਆਂ ਇਨ੍ਹਾਂ ਕੋਸ਼ਿਸ਼ਾਂ ਵਿੱਚ ਲੋਕਾਂ ਨੂੰ ਵੀ ਆਪਣਾ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ।ਇਸ ਦੌਰਾਨ ਰੂਰਲ ਮੈਡੀਕਲ ਅਫਸਰ ਡਾ. ਰਣਜੀਤ ਹਰੀਸ਼ ਨੇ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਲੋਕਾਂ ਨੂੰ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜਾਰੀ ਕੀਤੀਆਂ ਸਾਵਧਾਨੀਆਂ ਅਤੇ ਦਿਸ਼ਾ ਨਿਰਦੇਸ਼ਾਂ ਬਾਰੇ ਜਾਗਰੂਕ ਕਰਨ ਲਈ ਇਕ ਵਿਆਪਕ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਕੋਵਿਡ ਵਿਰੁੱਧ ਰੋਗ ਪ੍ਰਤੀਰੋਧਕ ਸ਼ਕਤੀ ਵਧਾਉਣ ਹਿੱਤ ਚਲਾਈ ਇਹ ਮੁਹਿੰਮ ਹੁਣ ਲੋਕਾਂ ਨੂੰ ਟੀਕਾਕਰਨ ਲਈ ਪ੍ਰੇਰਿਤ ਕਰਨ ਵਿੱਚ ਸਿਲਸਲੇਵਾਰ ਢੰਗ ਨਾਲ ਅੱਗੇ ਵਧ ਰਹੀ ਹੈ।ਉਨ੍ਹਾਂ ਕਿਹਾ ਕਿ ਸਾਡੀਆਂ ਟੀਮਾਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਦਾ ਦੌਰਾ ਕਰ ਰਹੀਆਂ ਹਨ ਅਤੇ ਉੱਥੋਂ ਦੇ ਆਮ ਲੋਕਾਂ ਨੂੰ ਕੋਵਿਡ ਟੀਕਾਕਰਨ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਕੋਵਿਡ ਦੇ ਟੀਕੇ ਨਾਲ ਸਬੰਧਤ ਭਰਮ-ਭੁਲੇਖਿਆਂ ਤੇ ਮਿੱਥਾਂ ਨੂੰ ਦੂਰ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਦੇ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਦੇ ਕੇ ਮੁਹਿੰਮ ਨੂੰ ਕਾਮਯਾਬ ਬਣਾਇਆ ਜਾ ਸਕੇ।

 

Tags: Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Punjab Fights Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD