Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ : ਕੁਲਜੀਤ ਸਿੰਘ ਨਾਗਰਾ

ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇਗੀ

 Kuljit Singh Nagra, Punjab Pradesh Congress Committee, Congress, Punjab Congress, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 04 Apr 2021

Last updated on: Apr 04, 2021, 00:00 IST

ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦਿਆ ਜਾਵੇਗਾ। ਇਸਦੇ ਨਾਲ ਨਾਲ ਖਰੀਦ ਦੌਰਾਨ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਣਕ ਸ਼ੀਜਨ ਸਬੰਧੀ ਮਾਰਕਿਟ ਕਮੇਟੀ ਚਨਾਰਥਲ ਵਿਖੇ ਆੜਤੀਆ ਅਤੇ ਕਿਸਾਨਾ ਨਾਲ ਮੀਟਿੰਗ ਕਰਨ ਉਪਰੰਤ ਕੀਤਾ। ਵਿਧਾਇਕ ਨਾਗਰਾ ਨੇ ਕਿਹਾ ਕਿ ਕਣਕ ਦੀ ਵਾਢੀ ਤੇ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸਬੰਧੀ ਸਮੁੱਚੀ ਪ੍ਰਕਿਰਿਆ ਦੌਰਾਨ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਤੇ ਆੜਤੀਆ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਇਸ ਦੇ ਨਾਲ ਨਾਲ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਕਣਕ ਦੀ ਵਾਢੀ ਤੇ ਖ਼ਰੀਦ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਮਾਸਕ ਤੇ ਹੋਰ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਈ ਜਾਵੇਗੀ।ਸ. ਨਾਗਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਿੱਧੀ ਅਦਾਇਗੀ ਦੇ ਮੁੱਦੇ ਉਤੇ ਆਪਸੀ ਸਹਿਮਤੀ ਬਣਾਉਣ ਤੱਕ ਕਿਸਾਨਾਂ ਨੂੰ ਅਦਾਇਗੀ ਕੀਤੇ ਜਾਣ ਦੀ ਮੌਜੂਦਾ ਪ੍ਰਣਾਲੀ ਜਾਰੀ ਰੱਖਣ ਦੀ ਮੰਗ ਕੀਤੀ ਹੈ।ਇਹ ਜਿਕਰ ਕਰਦਿਆਂ ਕਿ ਆੜ੍ਹਤੀ, ਕਿਸਾਨਾਂ ਅਤੇ ਖਰੀਦ ਏਜੰਸੀਆਂ ਦਰਿਮਆਨ ਵਿਚੋਲੇ ਨਹੀਂ ਹਨ ਸਗੋਂ ਸਰਵਿਸ ਪ੍ਰੋਵਾਈਡਰ ਹਨ, ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਅਨਾਜ ਦੀ ਨਿਰਵਿਘਨ ਖਰੀਦ ਵਿਚ ਸ਼ਾਮਲ ਕਿਸਾਨਾਂ ਅਤੇ ਸਾਰੀਆਂ ਧਿਰਾਂ ਦੀ ਰੋਜੀ-ਰੋਟੀ ਖ਼ਤਰੇ ਵਿਚ ਨਾ ਪਵੇ।ਸ. ਨਾਗਰਾ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਖੁਦ ਇਕ ਫੌਜੀ ਅਤੇ ਕਿਸਾਨ ਹੋਣ ਦੇ ਨਾਤੇ ਉਹ ਅਜਿਹੇ ਖ਼ਤਰਿਆਂ ਨੂੰ ਉਜਾਗਰ ਕਰਨਾ ਚਾਹੁੰਦੇ ਹਨ, ਜੋ ਮੁਲਕ ਦੀ ਅਨਾਜ ਸੁਰੱਖਿਆ ਨੂੰ ਅਸਰਅੰਦਾਜ਼ ਕਰ ਸਕਦੇ ਹਨ।ਹਰੀ ਕ੍ਰਾਂਤੀ ਲਿਆਉਣ ਅਤੇ ਕੌਮੀ ਅੰਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ, ਹਰਿਆਣਾ ਅਤੇ ਪੱਛਮੀ ਉਤਰ ਪ੍ਰਦੇਸ਼ ਦੇ ਮਿਹਨਤਕਸ਼ ਕਿਸਾਨਾਂ ਦੀ ਭੂਮਿਕਾ ਦਾ ਜਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਹੈ ਕਿ ਸੁਰੱਖਿਆ ਢਾਂਚਾ ਦਹਾਕਿਆਂ ਵਿਚ ਖੜ੍ਹਾ ਕੀਤਾ ਗਿਆ ਹੈ ਪਰ ਇਸ ਨੂੰ ਪਲਾਂ ਵਿਚ ਤਾਂ ਤਬਾਹ ਨਹੀਂ ਕੀਤਾ ਜਾ ਸਕਦਾ ਹੈ।ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ,ਵਾਇਸ ਚੇਅਰਮੈਨ ਇੰਦਰਪਾਲ ਸਿੰਘ,ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਬਧੌਛੀ,ਰਾਜਿੰਦਰ ਸਿੰਘ ਜਖਵਾਲੀ,ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ,ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ,ਸਰਪੰਚ ਜਗਦੀਪ ਸਿੰਘ ਨੰਬਰਦਾਰ,ਸਰਪੰਚ ਗੁਰਬਾਜ ਸਿੰਘ,ਭੁਪਿੰਦਰ ਸਿੰਘ ਬਾਠ,ਸਰਪੰਚ ਅਵਤਾਰ ਸਿੰਘ ਹੱਲੋਤਾਲੀ,ਠੇਕੇਦਾਰ ਅਵਤਾਰ ਸਿੰਘ,ਮੋਹਨ ਸਿੰਘ ਭਮਾਰਸੀ,ਸਿੰਗਾਰਾ ਸਿੰਘ ਨਲੀਨੀ ਆਦਿ ਹਾਜ਼ਰ ਸਨ।

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD