Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਪਿੰਡਾਂ ‘ਚ ਕੋਵਿਡ ਟੀਕਾਕਰਨ ਲਈ ਮੋਬਾਈਲ ਵੈਨ ਰਵਾਨਾ 

ਪਿੰਡ ਜਿਆਣ ਤੇ ਭਟਰਾਣਾ ‘ਚ 68 ਲਾਭਪਾਤਰੀਆਂ ਦੇ ਲੱਗੀ ਵੈਕਸੀਨ ਦੀ ਪਹਿਲੀ ਡੋਜ਼ 

Dr. Raj Kumar Chabbewal,Congres, Punjab Congress, Hoshiarpur, Coronavirus, COVID 19, Novel Coronavirus, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Coronavirus Vaccine, Punjab Fights Corona

Web Admin

Web Admin

5 Dariya News

ਚੱਬੇਵਾਲ/ਹੁਸ਼ਿਆਰਪੁਰ , 04 Apr 2021

Last updated on: Apr 04, 2021, 00:00 IST

ਪਿੰਡਾਂ ਦੇ ਵਸਨੀਕਾਂ ਦੀ ਸਹੂਲਤ ਲਈ ਐਮ.ਐਲ.ਏ. ਡਾ. ਰਾਜ ਕੁਮਾਰ ਚੱਬੇਵਾਲ ਨੇ ਇੱਥੋਂ ਮੋਬਾਈਲ ਵੈਨ ਨੂੰ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਇਹ ਵੈਨ ਬਲਾਕ ਹਾਰਟਾ-ਬਡਲਾ ਵਿੱਚ ਪੈਂਦੇ 134 ਪਿੰਡਾਂ ਦੇ ਯੋਗ ਲਾਭਪਾਤਰੀਆਂ ਨੂੰ ਪਿੰਡਾਂ ਵਿੱਚ ਹੀ ਕੋਵਿਡ ਵੈਕਸੀਨ ਲਗਾਵੇਗੀ। ਕੋਵਿਡ ਟੀਕਾਕਰਨ ਲਈ ਮੋਬਾਈਲ ਵੈਨ ਨੂੰ ਪਹਿਲੇ ਪਿੰਡ ਜਿਆਣ ਲਈ ਰਵਾਨਾ ਕਰਨ ਮੌਕੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਹਰ ਪਿੰਡ ਵਿੱਚ ਵਿਸ਼ੇਸ਼ ਕੈਂਪ ਲਗਾ ਕੇ 45 ਸਾਲ ਤੋਂ ਉੱਪਰ ਉਮਰ ਵਰਗ ਦੇ ਹਰ ਲਾਭਪਾਤਰੀ ਦਾ ਟੀਕਾਕਰਨ ਕਰਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੋਬਈਲ ਵੈਨ ਦੇ ਵੱਖ-ਵੱਖ ਪਿੰਡਾਂ ‘ਚ ਲੱਗਣ ਵਾਲੇ ਕੈਂਪਾਂ ਦਾ ਚਾਰਟ ਬਣਾ ਲਿਆ ਗਿਆ ਹੈ ਅਤੇ ਵੈਨ ਰਾਹੀਂ ਦੋ ਪਿੰਡਾਂ ਜਿਆਣ ਅਤੇ ਭਟਰਾਣਾ ਦੇ ਕਰੀਬ 70 ਯੋਗ ਲਾਭਪਾਤਰੀਆਂ ਨੂੰ ਵੈਕਸੀਨ ਦੀ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ। ਡਾ. ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਪਿੰਡਾਂ ਵਿੱਚ ਵਿਸ਼ੇਸ਼ ਟੀਕਾਕਰਨ ਕੈਂਪ ਬਾਰੇ ਲੋਕਾਂ ਨੂੰ ਸਰਪੰਚਾਂ ਅਤੇ ਆਸ਼ਾ ਵਰਕਰਾਂ ਰਾਹੀਂ ਅਗਾਊਂ ਸੂਚਿਤ ਕੀਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਲਾਭਪਾਤਰੀ ਪੰਜਾਬ ਸਰਕਾਰ ਦੀ ਇਸ ਸਹੂਲਤ ਦਾ ਲਾਹਾ ਲੈ ਸਕਣ। ਉਨ੍ਹਾਂ ਦੱਸਿਆ ਕਿ ਮੋਬਾਈਲ ਟੀਕਾਕਰਨ ਵੈਨ ਰਾਹੀਂ ਸਵੇਰੇ 9:30 ਵਜੇ ਤੋਂ ਦੁਪਹਿਰ 3 ਵਜੇ ਤੱਕ ਰੋਜ਼ਾਨਾ ਵੈਕਸੀਨ ਲੱਗੇਗੀ ਅਤੇ ਵੈਨ ਵਿੱਚ ਮਾਹਰ ਡਾਕਟਰ ਤੋਂ ਇਲਾਵਾ , ਇਕ ਵੈਕਸੀਨੇਟਰ ਅਤੇ ਹੋਰ ਲੋੜੀਂਦਾ ਸਟਾਫ਼, ਮੈਡੀਕਲ ਸਹੂਲਤਾਂ ਅਤੇ ਦਵਾਈਆਂ ਉਪਲਬਧ ਹੋਣਗੀਆਂ।ਸੋਮਵਾਰ ਨੂੰ ਪਿੰਡ ਬਡਲਾ ਖ਼ੁਰਦ ਦੀ ਧਰਮਸ਼ਾਲਾ ਵਿੱਚ ਲੱਗਣ ਵਾਲੇ ਵਿਸ਼ੇਸ਼ ਕੈਂਪ ਸੰਬੰਧੀ ਐਮ. ਐਲ.ਏ. ਡਾ. ਰਾਜ ਕੁਮਾਰ ਨੇ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਯੋਗ ਲਾਭਪਾਤਰੀ ਵੈਕਸੀਨ ਲਾਜ਼ਮੀ ਲਗਵਾਉਣ ਦੇ ਨਾਲ-ਨਾਲ ਕੋਵਿਡ-19 ਸੰਬੰਧੀ ਹਦਾਇਤਾਂ ਦੀ ਪਾਲਣਾ ‘ਚ ਢਿੱਲ ਨਾ ਵਰਤਣ ਤਾਂ ਜੋ ਸਮੇਂ ਸਿਰ ਇਸ ਵਾਇਰਲੈਸ ਨੂੰ ਅਸਰਦਾਰ ਢੰਗ ਨਾਲ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਕ ਮਹੀਨੇ ਦੌਰਾਨ ਮੋਬਾਈਲ ਟੀਕਾਕਰਨ ਵੈਨ ਰਾਹੀਂ ਬਲਾਕ ਦੇ ਸਾਰੇ ਪਿੰਡਾਂ ਦੇ ਸਾਰੇ ਲਾਭਪਾਤਰੀ ਕਵਰ ਕੀਤੇ ਜਾਣਗੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ ਐਮ ਓ ਚੱਬੇਵਾਲ ਡਾ. ਰਾਜ ਕੁਮਾਰ, ਮੈਡੀਕਲ ਅਫਸਰ ਡਾ. ਹਿਮਾਨੀ, ਏ. ਐਮ. ਓ. ਡਾ. ਸਰਬਜੀਤ ਆਦਿ ਵੀ ਹਾਜ਼ਰ ਸਨ । 

 

Tags: Dr. Raj Kumar Chabbewal , Congres , Punjab Congress , Hoshiarpur , Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Punjab Fights Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD