Friday, 10 May 2024

 

 

ਖ਼ਾਸ ਖਬਰਾਂ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ- ਵਧੀਕ ਡਿਪਟੀ ਕਮਿਸ਼ਨਰ ਅਗਾਮੀ ਲੋਕ ਸਭਾ ਚੋਣਾਂ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਖ਼ਰਚਾ ਅਬਜ਼ਰਵਰ ਵਲੋਂ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਭਾਰਤੀ-ਅਮਰੀਕੀਆਂ ਨੇ ਸੰਧੂ ਰਾਹੀਂ ਅੰਮ੍ਰਿਤਸਰ ਦੇ ਆਰਥਿਕ ਵਿਕਾਸ ਲਈ 800 ਕਰੋੜ ਰੁਪਏ ਨਿਵੇਸ਼ ਕਰਨ ਦਾ ਐਲਾਨ ਕੀਤਾ- ਡਾ. ਸਰਬਜੀਤ ਸਿੰਘ ਸਠਿਆਲਾ

 

ਡਿਪਟੀ ਕਮਿਸ਼ਨਰ ਵੱਲੋਂ ਕੋਰੋਨਾ ਦੀ ਰੋਕਥਾਮ ਲਈ ਸ਼ਹਿਰੀ ਤੇ ਦਿਹਾਤੀ ਪੱਧਰ 'ਤੇ ਟੈਸਟਿੰਗ ਤੇ ਟੀਕਾਕਰਨ ਵਧਾਉਣ ਦੇ ਆਦੇਸ਼

 DC Mansa, Deputy Commissioner Mansa, Mohinder Pal, Mansa

Web Admin

Web Admin

5 Dariya News

ਮਾਨਸਾ , 05 Apr 2021

ਜ਼ਿਲ੍ਹਾ ਮਾਨਸਾ ਵਿਖੇ ਸ਼ਹਿਰੀ ਤੇ ਦਿਹਾਤੀ ਪੱਧਰ 'ਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੀਤੀ ਜਾ ਰਹੀ ਕੋਰੋਨਾ ਸੈਂਪਲਿੰਗ ਅਤੇ ਟੀਕਾਕਰਨ ਸਬੰਧੀ ਹੁਣ ਤੱਕ ਕੀਤੀ ਗਈ ਕਾਰਵਾਈ ਦਾ ਨਿਰੀਖਣ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਜੇ ਸਿਹਤ ਸਾਵਧਾਨੀਆਂ ਦੀ ਪਾਲਣਾ ਲਈ ਲੋਕ ਸੁਚੇਤ ਨਾ ਹੋਏ ਤਾਂ ਆਉਣ ਵਾਲੇ ਦਿਨਾਂ ਵਿੱਚ ਸਾਨੂੰ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈ ਸਕਦੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੋਜ਼ਾਨਾ ਦੇ ਆਧਾਰ 'ਤੇ ਕੋਵਿਡ ਦੇ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ ਜਿਸ ਦੇ ਕਾਰਨ ਸਿਹਤ ਸਲਾਹਾਂ ਦੀ ਪਾਲਣਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਵੈਕਸੀਨੇਸ਼ਨ ਦੀ ਗਿਣਤੀ ਵਧਾਈ ਜਾਵੇ ਤਾਂ ਜੋ ਸਰਕਾਰ ਦੀਆਂ ਹਦਾਇਤਾਂ ਮੁਤਾਬਕ 45 ਸਾਲ ਤੋਂ ਵੱਧ ਉਮਰ ਦੇ ਹਰੇਕ ਨਾਗਰਿਕ ਨੂੰ ਇਸ ਦੇ ਦਾਇਰੇ ਅਧੀਨ ਛੇਤੀ ਤੋਂ ਛੇਤੀ ਕਵਰ ਕੀਤਾ ਜਾ ਸਕੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਜ ਸੇਵੀ ਸੰਗਠਨਾਂ, ਵਪਾਰਕ ਸੰਸਥਾਨਾਂ, ਪ੍ਰਾਈਵੇਟ ਅਦਾਰਿਆਂ, ਬੈਂਕਾਂ ਆਦਿ ਸਭ ਨੂੰ ਆਪੋ ਆਪਣੇ ਪੱਧਰ 'ਤੇ ਇਸ ਮਹਾਂਮਾਰੀ ਖਿਲਾਫ਼ ਜਾਗਰੂਕਤਾ ਪੈਦਾ ਕਰਨੀ ਚਾਹੀਦੀ ਹੈ ਅਤੇ ਸਮਾਜਿਕ ਦੂਰੀ, ਵਾਰ ਵਾਰ ਹੱਥ ਧੋਂਦੇ ਰਹਿਣ ਦੀ ਪ੍ਰਕਿਰਿਆ ਦੇ ਨਾਲ ਨਾਲ ਟੈਸਟਿੰਗ ਤੇ ਵੈਕਸੀਨੇਸ਼ਨ ਨੂੰ ਲੋਕ ਲਹਿਰ ਵਜੋਂ ਵਿਕਸਤ ਕਰਨ ਵਿੱਚ ਸਰਕਾਰ ਦਾ ਸਹਿਯੋਗ ਦੇਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਘਰੇਲੂ ਇਕਾਂਤਵਾਸ ਵਿਖੇ ਚੱਲ ਰਹੇ ਨਾਗਰਿਕਾਂ ਦੀ ਨਿਗਰਾਨੀ ਕਰਦੇ ਰਹਿਣ ਦੀ ਵੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਅਜਿਹਾ ਵਿਅਕਤੀ ਬਜ਼ਾਰ ਵਿੱਚ ਘੁੰਮਦਾ ਪਾਇਆ ਜਾਂਦਾ ਹੈ, ਜੋ ਕਿ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਘਰੇਲੂ ਇਕਾਂਤਵਾਸ ਵਿੱਚ ਹੈ, ਤਾਂ ਉਸ ਖਿਲਾਫ਼ ਤੁਰੰਤ ਕੇਸ ਦਰਜ ਕੀਤਾ ਜਾਵੇ ਕਿਉਂਕਿ ਇਹ ਵਾਇਰਸ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਤੇਜ਼ੀ ਨਾਲ ਫੈਲਦਾ ਹੈ ਇਸ ਲਈ ਹੀ ਘਰੇਲੂ ਇਕਾਂਤਵਾਸ ਦੇ ਨਿਯਮਾਂ ਦੀ ਪਾਲਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਚੌਕਸੀ ਵਧਾਉਣ ਅਤੇ ਕੋਰੋਨਾ ਨਿਯਮਾਂ ਦੀ ਉਲੰਘਣਾ ਪਾਏ ਜਾਣ 'ਤੇ ਚਲਾਨ ਕੱਟਣ ਦੇ ਆਦੇਸ਼ ਵੀ ਦਿੱਤੇ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਮਰਪ੍ਰੀਤ ਕੌਰ ਸੰਧੂ, ਐਸ.ਡੀ.ਐਮ ਸ਼ਿਖਾ ਭਗਤ, ਐਸ.ਡੀ.ਐਮ ਸਰਦੂਲਗੜ੍ਹ ਸਰਬਜੀਤ ਕੌਰ, ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ, ਡੀ.ਐਸ.ਪੀ ਸਰਬਜੀਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਣਜੀਤ ਸਿੰਘ ਰਾਏ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨਵਨੀਤ ਜੋਸ਼ੀ, ਕਾਰਜਸਾਧਕ ਅਫ਼ਸਰ, ਸੀਨੀਅਰ ਮੈਡੀਕਲ ਅਫ਼ਸਰ ਸਮੇਤ ਹੋਰ ਅਧਿਕਾਰੀ ਵੀ ਮੌਜੁਦ ਸਨ।

 

Tags: DC Mansa , Deputy Commissioner Mansa , Mohinder Pal , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD