Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸ਼ੌਕਤ ਅਲੀ ਪੰਜਾਬੀ ਲੋਕ ਸੰਗੀਤ ਦਾ ਬੇਤਾਜ ਬਾਦਸ਼ਾਹ ਸੀ- ਸੁਰਿੰਦਰ ਸ਼ਿੰਦਾ

Web Admin

Web Admin

5 Dariya News

ਲੁਧਿਆਣਾ , 05 Apr 2021

Last updated on: Apr 05, 2021, 00:00 IST

ਪੰਜਾਬ ਦੇ ਸ਼੍ਰੋਮਣੀ ਪੁਰਸਕਾਰ ਵਿਜੇਤਾ ਗਾਇਕ ਸੁਰਿੰਦਰ ਸ਼ਿੰਦਾ ਨੇ ਲੋਕ ਵਿਰਾਸਤ ਅਕਾਦਮੀ ਵੱਲੋਂ ਰੱਖੀ ਸ਼ੌਕਤ ਅਲੀ ਯਾਦਗਾਰੀ ਸ਼ੋਕ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਪੂਰੇ ਵਿਸ਼ਵ ਚ ਸ਼ੌਕਤ ਅਲੀ ਪੰਜਾਬੀ ਲੋਕ ਸੰਗੀਤ ਦਾ ਬੇਤਾਜ ਬਾਦਸ਼ਾਹ ਸੀ। ਉਸ ਦੀ ਸਮਰੱਥਾ ਉਨ੍ਹਾਂ ਦੀ ਗਾਇਕੀ ਵਿਚਲੀ ਵੰਨਸੁਵੰਨਤਾ ਸੀ। ਉਹ ਪੰਜਾਬੀ ਤੇ ਉਰਦੂ ਗੀਤ ਗ਼ਜ਼ਲ ਲੋਕ ਗੀਤ ਨੂੰ ਇੱਕੋ ਜਿੰਨੀ ਸ਼ਕਤੀ  ਤੇ ਮੁਹਾਰਤ ਨਾਲ ਪੇਸ਼ ਕਰਦੇ ਸਨ।ਸ਼ਰਧਾਂਜਲੀ ਭੇਂਟ ਕਰਦਿਆਂ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ: ਗੁਰਭਜਨ ਗਿੱਲ ਨੇ ਕਿਹਾ ਕਿ ਬਚਪਨ ‘ ਚ ਪਿੰਡ ਬਸੰਤਕੋਟ (ਗੁਰਦਾਸਪੁਰ) ਰਹਿੰਦਿਆਂ ਰੇਡੀਉ ਲਾਹੌਰ ਤੋਂ  ਪਹਿਲ ਪਲੱਕੜੇ ਸੁਣੇ ਉਨ੍ਹਾਂ ਦੇ ਗੀਤ ਚੇਤੇ ਆ ਰਹੇ ਹਨ।

ਕਾਹਨੂੰ ਦੂਰ ਦੂਰ ਰਹਿੰਦੇ ਓ ਹਜ਼ੂਰ ਮੇਰੇ ਕੋਲੋਂ।

ਸਾਨੂੰ ਦੱਸ ਦਿਉ ਹੋਇਆ ਕੀ ਕਸੂਰ ਮੇਰੇ ਕੋਲੋਂ।

ਛੱਲਾ ਤਾਂ ਵੱਖ ਵੱਖ ਦੋਹਾਂ ਭਰਾਵਾਂ ਗਾਇਆ ਹੋਇਆ ਸੀ। ਵੱਡੇ ਵੀਰ ਇਨਾਇਤ ਅਲੀ ਨੇ ਵੀ ਤੇ ਸ਼ੌਕਤ ਅਲੀ ਨੇ ਵੀ। ਦੋਵੇਂ ਕਮਾਲ ਸਨ। ਫਿਰ ਮੀਆਂ ਮੁਹੰਮਦ ਬਖ਼ਸ਼ ਸਾਹਿਬ ਦਾ ਕਲਾਮ ਸੁਣਦੇ ਰਹੇ। ਸ਼ੌਕਤ ਅਲੀ ਦਾ ਸੰਗੀਤ ਸਾਡੇ ਮਨ ਦੇ ਖ਼ਾਲੀ ਕੋਨੇ ਭਰਦਾ ਸੀ। ਲੱਗਦਾ ਸੀ ਕਿ ਕੋਈ ਸੁਰਵੰਤਾ ਵਡਿੱਕਾ ਤੁਹਾਡੇ ਨਾਲ ਵਿਰਸੇ ਦੀ ਬਾਤ ਪਾ ਰਿਹਾ ਹੈ।

ਅੰਮ੍ਰਿਤਾ ਪ੍ਰੀਤਮ ਦਾ ਇੱਕ ਗੀਤ-

ਵੇ ਮੈਂ ਤਿੜਕੇ ਘੜੇ ਦਾ ਪਾਣੀ

ਮੈਂ ਕੱਲ੍ਹ ਤੱਕ ਨਹੀਂ ਰਹਿਣਾ

ਵੀ ਸ਼ੌਕਤ ਭਾ ਜੀ ਨੇ ਕਮਾਲ ਗਾਇਆ। ਅੰਮ੍ਰਿਤਾ ਜੀ ਨੇ ਸ਼ੌਕਤ ਅਲੀ ਦੀ ਮੁਲਾਕਾਤ ਆਧਾਰਿਤ ਲੇਖ ਨਾਗਮਣੀ ਚ ਛਾਪਿਆ। ਸ਼ਮਸ਼ੇਰ ਸਿੰਘ ਸੰਧੂ ਨੇ ਏਧਰ ਪਹਿਲੀ ਵਾਰ ਸੁਰ ਦਰਿਆਉਂ ਪਾਰ ਦੇ ਪੁਸਤਕ ਚ ਸ਼ੌਕਤ ਭਾ ਜੀ ਬਾਰੇ ਲੇਖ ਲਿਖਿਆ। ਫਿਰ ਇਕਬਾਲ ਮਾਹਲ ਜੀ ਦਾ ਲੇਖ ਆਰਸੀ ਮੈਗਜ਼ੀਨ ਚ ਪੜ੍ਹਿਆ।1996 ਸੀ ਜਦ ਨੱਚਦੀ ਜਵਾਨੀ ਕਲਚਰਲ ਸੋਸਾਇਟੀ ਦੇ ਸਹਿਯੋਗ ਨਾਲ ਸ: ਹਰਨੇਕ ਸਿੰਘ ਘੜੂੰਆਂ ਤੇ ਬਾਕੀ ਦੋਸਤਾਂ ਰਲ਼ ਕੇ ਮੋਹਾਲੀ ਚ ਲੋਕ ਸੰਗੀਤ ਉਤਸਵ ਕੀਤਾ। ਉਨ੍ਹਾਂ ਦੇ ਬੁਲਾਵੇ ਤੇ ਇਨਾਇਤ ਹੁਸੈਨ ਭੱਟੀ, ਰੇਸ਼ਮਾਂ, ਸ਼ੌਰਤ ਅਲੀ, ਅਕਰਮ ਰਾਹੀ ਤੇ ਕਈ ਹੋਰ ਕਲਾਕਾਰ ਏਧਰ  ਆਏ। ਸਭਨਾਂ ਨੂੰ ਇਕੱਠਿਆਂ ਵੇਖਣਾ ਕਰਾਮਾਤ ਤੋਂ ਘੱਟ ਨਹੀਂ ਸੀ। ਅਟਾਰੀ ਰੇਲਵੇ ਸਟੇਸ਼ਨ ਤੇ ਸ: ਜਗਦੇਵ ਸਿੰਘ ਜੱਸੋਵਾਲ ਨਾਲ ਜਾ ਕੇ ਸਭਨਾਂ ਦਾ ਸਵਾਗਤ ਕੀਤਾ ਤੇਲ ਚੋ ਕੇ। ਗੁੜ ਨਾਲ ਮੂੰਹ ਜੁਠਾਲ ਕੇ। ਸ਼ੌਕਤ ਅਲੀ ਭਾਜੀ ਸਾਡੇ ਵਾਲੀ ਕਾਰ ਚ ਬਹਿ ਗਏ। ਰੇਸ਼ਮਾਂ ਵੀ ਕਹਿਣ ਲੱਗੇ ਦਰਬਾਰ ਸਾਹਿਬ ਮੱਥਾ ਟੇਕ ਕੇ ਹੀ ਹੋਰ ਕੰਮ ਕਰਨੈ। ਬਾਕੀ ਕਲਾਕਾਰਾਂ ਨੇ ਵੀ ਇਹੀ ਮਿਥਿਆ ਹੋਇਆ ਸੀ। ਮਸ਼ਵਰਾ ਕਰਕੇ ਅਸੀਂ ਉਨ੍ਹਾਂ ਨੂੰ ਦਰਬਾਰ ਸਾਹਿਬ ਲੈ ਤੁਰੇ। ਉਸ ਦਿਨ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸੀ। ਸੰਗਤ ਬੇਸ਼ੁਮਾਰ ਸੀ। ਸ਼੍ਰੋਮਣੀ ਕਮੇਟੀ ਦੇ ਲੋਕ ਸੰਪਰਕ ਅਧਿਕਾਰੀ ਅਮਰਜੀਤ ਸਿੰਘ ਗਰੇਵਾਲ ਨੇ ਸਾਡੀ ਮਦਦ ਕੀਤੀ। ਜਲਦੀ ਮੱਥਾ ਟਿਕਵਾ ਦਿੱਤਾ। ਸੂਚਨਾ ਕੇਂਦਰ ਚ ਮੁੜੇ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਸਭਨਾਂ ਨੂੰ ਸਿਰੋਪਾਉ ਦੀ ਬਖ਼ਸ਼ਿਸ਼ ਕੀਤੀ ਗਈ। ਸ਼ਾਇਦ ਸ: ਕੁਲਵੰਤ ਸਿੰਘ ਰੰਧਾਵਾ ਸਕੱਤਰ ਸਨ। ਰਾਮ ਬਾਗ ਕਲੱਬ ਚ ਸ: ਹਰਨੇਕ ਸਿੰਘ ਘੜੂੰਆਂ ਆਪਣੇ ਸਾਥੀ ਵਿਧਾਇਕਾਂ ਜਸਜੀਤ ਸਿੰਘ ਰੰਧਾਵਾ, ਪਰਮਿੰਦਰ ਸਿੰਘ ਰਾਜਾਸਾਂਸੀ ਤੇ ਸ: ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਆਪਣੇ ਵੱਡੇ ਵੀਰ ਸਮੇਤ ਇਨ੍ਹਾਂ ਨੂੰ ਉਡੀਕ ਰਹੇ ਰਹੇ ਸਨ।  ਮੋਹਾਲੀ ਸੰਗੀਤ ਉਤਸਵ ਚ ਵੀ ਨਾਲ ਹੀ ਰਹੇ।ਦੂਜੀ ਮੁਲਾਕਾਤ 1997 ਚ ਹੋਈ ਜਦ ਮੈਂ ਆਪਣੀ ਜੀਵਨ ਸਾਥਣ ਸਮੇਤ ਪਹਿਲੀ ਵਾਰ ਜਥੇ ਚ ਪਾਕਿਸਤਾਨ ਗਿਆ। ਉਦੋਂ ਉਹ ਕ੍ਰਿਸ਼ਨ ਨਗਰ ਲਾਹੌਰ ਵਾਲੇ ਘਰ ਚ ਰਹਿੰਦੇ ਸਨ। ਅਸੀਂ ਵੀ ਆਪਣੇ ਮਿੱਤਰ ਜਸਵਿੰਦਰ ਸਿੰਘ ਬਲੀੱਏਵਾਲ ਸਮੇਤ ਭਾ ਜੀ ਰੀਤਿੰਦਰ ਸਿੰਘ ਭਿੰਡਰ ਦੇ ਸਬੰਧ ਵਾਲੇ ਵੀਰ ਅਸਲਮ ਖਾਨ ਲੋਧੀ ਸਾਹਿਬ ਦੇ ਘਰ ਠਹਿਰੇ ਹੋਏ ਸਾਂ। ਮੈਂ ਸ਼ੌਕਤ ਅਲੀ ਭਾ ਜੀ ਨੂੰ ਮਿਲਣ ਦੀ ਇੱਛਾ ਪ੍ਰਗਟਾਈ ਤਾਂ ਅਸਲਮ ਭਾਈ ਸਾਹਿਬ ਨੇ ਫੋਨ ਕਰਕੇ ਸਮਾਂ ਨਿਸ਼ਚਤ ਕਰ ਦਿੱਤਾ। ਅਸੀਂ ਦੋਵੇਂ ਜੀਅ ਤੇ ਬਲੀਏਵਾਲ ਸ਼ੌਕਤ ਭਾ ਜੀ ਦੇ ਬੂਹੇ ਤੇ ਜਾ ਟੱਲੀ ਖੜਕਾਈ। ਅਸਲਮ ਭਾਈ ਸਾਹਿਬ ਦਾ ਪੁੱਤਰ ਨਵੀਦ ਲੋਧੀ ਸਾਡੇ ਨਾਲ ਸੀ ਅਗਵਾਈ ਲਈ। ਹੁਣ ਉਹ ਪਾਕਿਸਤਾਨੀ ਪੰਜਾਬ ਦਾ ਸ਼ਾਇਦ ਹੜੱਪਾ ਤੋਂ ਵਿਧਾਇਕ ਹੈ।

ਸ਼ੌਕਤ ਅਲੀ ਭਾ ਜੀ ਦੀ ਬੇਗਮ ਨੇ ਬਰੂਹਾਂ ਤੇ ਤੇਲ ਚੋ ਕੇ ਸਾਡਾ ਸਵਾਗਤ ਕੀਤਾ। ਗੁੜ ਨਾਲ ਮੂੰਹ ਮਿੱਠਾ ਕਰਵਾਇਆ।ਕਮਾਲ ਇਹ ਸੀ ਕਿ ਸਾਰਾ ਟੱਬਰ ਬਰਾਬਰ ਨਹੀਂ ਬੈਠੇ। ਗਲੀਚੇ ਤੇ ਬਹਿ ਕੇ ਖ਼ਾਤਰ ਤਵਾਜ਼ਾ ਕਰਦੇ ਰਹੇ। ਅਸਾਂ ਇੱਕ ਦੋ ਗੀਤ ਸੁਣਨੇ ਚਾਹੇ ਤਾਂ ਉਨ੍ਹਾਂ ਤੁਰੰਤ ਹਾਰਮੋਨੀਅਮ ਖੋਲ੍ਹ ਲਿਆ ਤੇ ਵਜਦ ਚ ਆ ਕੇ ਗਾਉਣ ਲੱਗ ਪਏ  ਪਿਉ ਪੁੱਤਰ। ਦੱਸਿਆ ਕਿ ਇਮਰਾਨ ਨੇ ਤਾਂ ਮੋਟਰ ਵੇਅ ਦੇ ਉਦਘਾਟਨੀ ਸਮਾਗਮ ਚ ਵੀ ਗਾਇਆ ਹੈ ਜਿਸ ਨੂੰ ਪਾਕਿਸਤਾਨ ਟੀ ਵੀ ਨੇ ਟੈਲੀਕਾਸਟ ਕੀਤਾ ਹੈ। ਅਸੀਂ ਲੋਧੀ ਸਾਹਿਬ ਦੇ ਦਾਮਾਦ ਘਰ ਰੋਟੀ ਖਾਣ ਜਾਣਾ ਸੀ,ਉਹ ਸਾਨੂੰ ਨਾਲ ਛੱਡਣ ਗਏ। ਮੇਰੀਆਂ ਅੱਖਾਂ ਚ ਖੁਸ਼ੀ ਦੇ ਹੰਝੂ ਸਨ। ਪੂਰੇ ਗਲੋਬ ਤੇ ਛਾਏ ਬੈਠੇ ਕਲਾਕਾਰ ਵਿੱਚ ਏਨੀ ਸਾਦਗੀ। ਮੇਰੀ ਤੌਬਾ। ਫਿਰ ਉਹ ਭਗਵੰਤ ਮਾਨ ਦੇ ਵਿਆਹ ਤੇ ਲੁਧਿਆਣੇ ਆਏ। ਉਨ੍ਹਾਂ ਦਾ ਪੁੱਤਰ ਮੋਹਸਿਨ ਅਲੀ ਵੀ ਨਾਲ ਸੀ। ਭਗਵੰਤ ਦਾ ਸਰਬਾਲ੍ਹਾ ਬਣਿਆ। ਪਰਵੇਜ਼ ਮਹਿੰਦੀ ਸਾਹਿਬ ਵੀ ਆਏ ਹੋਏ ਸਨ ਆਪਣੇ ਪੁੱਤਰ ਅਲੀ ਪਰਵੇਜ਼ ਸਮੇਤ। ਸ: ਤੇਜ ਪ੍ਰਤਾਪ ਸਿੰਘ ਸੰਧੂ ਦੇ ਸਟੂਡੀਓ ਦੇ ਨਾਲ ਲੱਗਵੇਂ ਹੈਰੀ ਪੈਲਿਸ ਚ ਹੀ ਵਿਆਹ ਸੀ। ਸਾਰੇ ਜਣੇ ਅਸੀਂ ਬਾਬੂ ਸਿੰਘ ਮਾਨ ਸਮੇਤ ਸੰਧੂ ਸਟੂਡੀਓ ਆਣ ਬੈਠੇ।ਪਰਤੇ ਤਾਂ ਸਤਿੰਦਰਪਾਲ ਸਿੰਘ ਸਿੱਧਵਾਂ ਮੰਚ ਤੋਂ ਬੋਲਿਆ- ਮਾਨਾਂ ਦੇ ਵਿਆਹ ਚ ਕਿੰਨੇ ਵੱਡੇ ਵੱਡੇ ਮਾਨ ਆਏ ਨੇ। ਹਰਭਜਨ ਮਾਨ, ਗੁਰਸੇਵਕ ਮਾਨ,ਬਾਬੂ ਸਿੰਘ ਮਾਨ ਤੇ ਕਿੰਨੇ ਹੋਰ। ਬਾਬੂ ਸਿੰਘ ਬੋਲੇ, ਸਤਿੰਦਰ ਚਾਰ ਮੁਸਲ ਮਾਨ ਵੀ ਗਿਣ ਲੈ। ਹਾਸੜ ਪੈ ਗਈ। ਫਿਰ ਇੱਕ ਵਾਰੀ ਉਹ ਬਾਰਾਂ ਕੁ ਸਾਲ ਪਹਿਲਾਂ ਕਪੂਰਥਲਾ ਚ ਸ਼ਰਦ ਫੈਸਟੀਵਲ ਤੇ ਆਏ। ਹਰਭਜਨ ਮਾਨ ਤੇ ਭਗਵੰਤ ਮਾਨ ਨੇ ਇੱਛਾ ਜ਼ਾਹਰ ਕੀਤੀ ਕਿ ਸ਼ੌਕਤ ਭਾ ਜੀ ਨੂੰ ਲੁਧਿਆਣਾ ਚ ਗਿਣਵੇਂ ਚੁਣਵੇਂ ਸਰੋਤਿਆਂ ਨੂੰ ਸੁਣਾਈਏ। ਪ੍ਰਬੰਧ ਕਰਨਾ ਆਸਾਨ ਤਾਂ ਨਹੀਂ ਸੀ ਪਰ ਜੀ ਜੀ ਐੱਨ ਖਾਲਸਾ ਕਾਲਿਜ ਨੇ ਬਾਂਹ ਫੜੀ। ਡਾ: ਐੱਸ ਪੀ ਸਿੰਘ ਤੇ ਪ੍ਰੋ: ਪਿਰਥੀਪਾਲ ਸਿੰਘ ਕਪੂਰ ਜੀ ਨੇ ਸਰਪ੍ਰਸਤੀ ਕੀਤੀ। ਪ੍ਰੋ: ਗੁਣਵੰਤ ਸਿੰਘ ਦੂਆ ਨੇ ਜੀ ਜੀ ਐੱਨ ਆਈ ਐੱਮ ਟੀ ਵੱਲੋਂ ਖੜ੍ਹੇ ਪੈਰ ਪੂਰੇ ਪ੍ਰਬੰਧ ਕਰ ਦਿੱਤੇ। ਹਰਭਜਨ ਮਾਨ ਤੇ ਭਗਵੰਤ ਨੇ ਕੁਰਸੀਆਂ ਤੇ ਬਹਿਣ ਦੀ ਥਾਂ ਭੁੰਜੇ ਚੌਕੜਾ ਮਾਰ ਕੇ ਸਾਰਾ ਪ੍ਰੋਗਰਾਮ ਸੁਣਿਆ। ਤੁਰਨ ਲੱਗਿਆਂ ਦੋ ਲੱਖ ਰੁਪਏ ਦੀ ਰਾਸ਼ੀ ਵੀ ਦਰਸ਼ਨ ਭੇਂਟ ਕੀਤੀ।ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਸੇਵਾ ਮੁਕਤ ਡਿਪਟੀ ਚੀਫ਼ ਇੰਜਨੀਅਰ ਪਰਮਜੀਤ ਸਿੰਘ ਧਾਲੀਵਾਲ ਤੇ ਸੀਨੀਅਰ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਵੀ ਸ਼ੌਕਤ ਅਲੀ ਨੂੰ ਅਕੀਦਤ ਦੇ ਫੁੱਲ ਭੇਂਟ ਕੀਤੇ।

 

Tags: Cultural

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD