Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੇਅਰਮੈਨ ਅਮਰਦੀਪ ਸਿੰਘ ਚੀਮਾ ਵੱਲੋਂ ਬਟਾਲਾ ਤੋਂ `ਸਿਹਤ ਸਹੂਲਤ, ਤੁਹਾਡੇ ਦਵਾਰ` ਪ੍ਰੋਗਰਾਮ ਦੀ ਸ਼ੁਰੂਆਤ

ਸਿਵਲ ਹਸਪਤਾਲ ਬਟਾਲਾ ਤੋਂ ਮੈਡੀਕਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

Web Admin

Web Admin

5 Dariya News

ਬਟਾਲਾ , 05 Apr 2021

Last updated on: Apr 05, 2021, 00:00 IST

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਦੇ ਵਿਸ਼ੇਸ਼ ਉਪਰਾਲੇ ਸਦਕਾ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਸਰਕਾਰ ਵੱਲੋਂ ਅੱਜ 5 ਅਪ੍ਰੈਲ 2021 ਨੂੰ ਬਟਾਲਾ ਨਿਵਾਸੀਆਂ ਨੂੰ ਸਿਹਤ ਸਹੂਲਤਾਂ ਉਹਨਾਂ ਦੇ ਘਰਾਂ ਦੇ ਨੇੜੇ ਦੇਣ ਲਈ ਸ਼ੁਰੂ ਕੀਤੇ ਗਏ ਉਪਰਾਲੇ ਹੇਠ ਅੱਜ ਇੱਕ ਮੋਬਾਇਲ ਮੈਡੀਕਲ ਯੂਨਿਟ  ਵੈਨ ਸਿਵਲ ਹਸਪਤਾਲ ਬਟਾਲਾ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤੀ।ਸ. ਚੀਮਾ ਨੇ ਅੱਜ ਬਟਾਲਾ ਸ਼ਹਿਰ ਨਿਵਾਸੀਆਂ ਜੋ ਕਿਸੇ ਕਾਰਨ ਕਰਕੇ ਸਿਵਲ ਹਸਪਤਾਲ ਨਹੀਂ ਪਹੁੰਚ ਸਕਦੇ ਭਾਵੇਂ ਉਹ ਜ਼ਿੰਦਗੀ ਦੇ ਰੁਝੇਵੇਂ ਕਰਕੇ ਯਾਂ ਆਰਥਿਕ ਮਜ਼ਬੂਰੀ ਯਾਂ ਹੋਰ ਕਾਰਨ ਕਰਕੇ ਸਿਹਤ ਸਹੂਲਤਾਂ ਤੋਂ ਵਾਂਝੇ ਰਹਿ ਜਾਂਦੇ ਹਨ ਲਈ ਐਕਸ ਰੇ, ਮੋਬਾਇਲ ਲੈਬੋਰਟਰੀ ਅਤੇ ਚੈਕਅੱਪ ਸਹੂਲਤਾਂ ਨਾਲ ਲੈਸ ਇਸ ਵੈਨ ਵਿੱਚ ਮੈਡੀਕਲ ਅਫਸਰ ਦੀ ਨਿਗਰਾਨੀ ਹੇਠ ਸਟਾਫ਼ ਨਰਸ, ਫਾਰਮੇਸੀ ਅਫ਼ਸਰ, ਲੈਬ ਟੈੱਕਨੀਸ਼ਨ ਅਤੇ ਸਹਾਇਕ ਦੀ ਮੌਜੂਦਗੀ ਵਿਚ ਆਮ ਲੋਕਾਂ ਦਾ ਇਲਾਜ਼ ਕਰਨਗੇ ਅਤੇ ਮੌਕੇ ’ਤੇ ਹੀ ਦਵਾਈ ਵੀ ਦਿੱਤੀ ਜਾਵੇਗੀ। ਕਿਸੇ ਗੰਭੀਰ ਬਿਮਾਰੀ ਦਾ ਸਮੇ ਸਿਰ ਪਤਾ ਲਗਾਉਣ ਵਿਚ ਇਹ ਵੈਨ ਬੜੀ ਸਹਾਈ ਸਿੱਧ ਹੋਵੇਗੀ।ਇਸ ਮੌਕੇ ਐੱਸ.ਐਮ.ਓ ਬਟਾਲਾ ਡਾ ਸੰਜੀਵ ਭੱਲਾ, ਬੀ ਟੀ ਓ ਡਾ. ਪਰੀਆਗੀਤ  ਕੌਰ, ਡਾ. ਹਰਪਾਲ ਸਿੰਘ, ਡਾ. ਰਵਿੰਦਰ ਸਿੰਘ, ਨਰਸਿੰਗ ਅਸਿਸਟੈਂਟ ਪਰਮਜੀਤ ਕੌਰ, ਐਮ ਪੀ ਐਚ ਡਬਲਯੂ ਅਮਨ ਕੁਮਾਰ ਆਦਿ ਹਾਜ਼ਰ ਸਨ।    

 

Tags: Amardeep Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD