Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡੀ.ਸੀ. ਅਤੇ ਸੀ.ਪੀ. ਵੱਲੋਂ ਡਾਬਾ ਵਿਖੇ ਡਿੱਗੀ ਫੈਕਟਰੀ ਦੀ ਛੱਤ ਦਾ ਲਿਆ ਜਾਇਜ਼ਾ

ਐਨ.ਡੀ.ਆਰ.ਐਫ-ਐਸ.ਡੀ.ਆਰ.ਐਫ ਟੀਮਾਂ ਵੱਲੋਂ 37 ਮਜ਼ਦੂਰਾਂ ਦਾ ਬਚਾਅ ਕੀਤਾ ਗਿਆ, ਬਾਕੀ 3 ਮਜ਼ਦੂਰਾਂ ਦੇ ਬਚਾਅ ਲਈ ਕੋਸ਼ਿਸਾਂ ਜਾਰੀ

DC Ludhiana, Varinder Kumar Sharma, Rakesh Kumar Agrawal, Deputy Commissioner Ludhiana, Commissioner of Police Ludhiana, National Disaster Response Force, NDRF, State Disaster Response Fund, SDRF

Web Admin

Web Admin

5 Dariya News

ਲੁਧਿਆਣਾ , 05 Apr 2021

Last updated on: Apr 05, 2021, 00:00 IST

ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਵੱਲੋਂ ਅੱਜ ਸਵੇਰੇ ਬਾਬਾ ਮੁਕੰਦ ਸਿੰਘ ਨਗਰ, ਡਾਬਾ ਰੋਡ ਵਿਖੇ ਇੱਕ ਡਿੱਗੀ ਫੈਕਟਰੀ ਦੀ ਛੱਤ ਦਾ ਜਾਇਜ਼ਾ ਲਿਆ।ਘਟਨਾ ਸਥੱਲ ਦਾ ਮੁਆਇਨਾ ਕਰਦਿਆਂ ਉਨ੍ਹਾਂ ਨੈਸ਼ਨਲ ਡਿਜਾਸਟਰ ਰਿਸਪਾਂਸ ਫੋਰਸ (ਐਨ.ਡੀ.ਆਰ.ਐਫ), ਸਟੇਟ ਡਿਜਾਸਟਰ ਰਿਸਪਾਂਸ ਫੰਡ (ਐਸ.ਡੀ.ਆਰ.ਐਫ), ਫਾਇਰ ਬ੍ਰਿਗੇਡ, ਸਥਾਨਕ ਪੁਲਿਸ ਅਤੇ ਹੋਰ ਟੀਮਾਂ ਨੂੰ ਬਚਾਅ ਕਾਰਜਾਂ ਦਾ ਜਿੰਮਾ ਸੌਂਪਿਆ ਤਾਂ ਜੋ ਜਸਮੇਲ ਸਿੰਘ ਐਂਡ ਸੰਨਜ ਨਾਮੀ ਆਟੋ-ਪਾਰਟ ਨਿਰਮਾਤਾ ਕੰਪਨੀ ਵਿਚ ਬਾਕੀ ਫਸੇ ਵਿਅਕਤੀਆਂ ਨੂੰ ਬਚਾਇਆ ਜਾ ਸਕੇ।ਉਨ੍ਹਾਂ ਦੱਸਿਆ ਕਿ ਸਵੇਰੇ 09:50 ਵਜੇ ਵਾਪਰੀ ਘਟਨਾ ਮੌਕੇ 40 ਮਜ਼ਦੂਰ ਫੈਕਟਰੀ ਵਿੱਚ ਕੰਮ ਕਰ ਰਹੇੇ ਸਨ ਅਤੇ ਟੀਮਾਂ ਵੱਲੋਂ 37 ਵਿਅਕਤੀਆਂ ਨੂੰ ਬਾਹਰ ਕੱਢ ਕੇ ਵੱਖ-ਵੱਖ ਹਸਪਤਾਲਾਂ ਵਿੱਚ ਭੇਜਿਆ ਗਿਆ ।ਉਨ੍ਹਾਂ ਦੱਸਿਆ ਕਿ ਇਕ ਮਜ਼ਦੂਰ ਨੂੰ ਮ੍ਰਿਤਕ ਘੋਸ਼ਿਤ ਕੀਤਾ ਗਿਆ ਹੈ, ਇਕ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਗਿਆ, ਜਦੋਂ ਕਿ ਮਲਬੇ ਵਿਚੋਂ ਇਕ ਲਾਸ਼ ਬਰਾਮਦ ਕੀਤੀ ਗਈ ਹੈ ਅਤੇ ਸੱਤ ਵਿਅਕਤੀਆਂ ਦੇ ਸੱਟਾਂ ਲੱਗੀਆਂ ਹਨ।ਉਨ੍ਹਾਂ ਦੱਸਿਆ ਕਿ ਫੈਕਟਰੀ ਮਾਲਕ ਕਥਿਤ ਤੌਰ 'ਤੇ ਲੈਂਟਰ ਦੀ ਉਚਾਈ ਨੂੰ ਚੁੱਕਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਛੱਤ ਡਿੱਗ ਗਈ।ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਇਸ ਦੀ ਵਿਸਥਾਰਤ ਜਾਂਚ ਬਾਅਦ ਵਿੱਚ ਕੀਤੀ ਜਾਵੇਗੀ, ਪਰ ਇਸ ਵੇਲੇ ਮਜ਼ਦੂਰਾਂ ਦੀ ਜਾਨ ਬਚਾਉਣੀ ਵੱਡੀ ਤਰਜ਼ੀਹ ਹੈ।ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਨਿਰਮਾਣ ਕਾਰਜ ਦੀ ਆਗਿਆ ਨਹੀਂ ਲਈ ਗਈ ਸੀ।ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਮਾਲਕ ਅਤੇ ਠੇਕੇਦਾਰ ਖਿਲਾਫ ਕੇਸ ਦਰਜ ਕੀਤਾ ਗਿਆ ਹੈ।

 

Tags: DC Ludhiana , Varinder Kumar Sharma , Rakesh Kumar Agrawal , Deputy Commissioner Ludhiana , Commissioner of Police Ludhiana , National Disaster Response Force , NDRF , State Disaster Response Fund , SDRF

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD