Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਅੰਤਰ ਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦਿਆਂ ਅਫ਼ਰੀਕਨ ਵਾਸੀ ਦੋ ਸਮੱਗਰ ਗ੍ਰਿਫ਼ਤਾਰ

ਲੰਬੇ ਸਮੇਂ ਤੋਂ ਪੰਜਾਬ ਅਤੇ ਹਰਿਆਣਾ 'ਚ ਕਰੇ ਰਹੇ ਸਨ ਨਸ਼ੇ ਦੀ ਸਮੱਗਲਿੰਗ

 Crime News Punjab, Punjab Police, Police, Crime News, Jalandhar Police, Jalandhar, Commissioner of Police Jalandhar, Gurpreet Singh Bhullar

Web Admin

Web Admin

5 Dariya News

ਜਲੰਧਰ , 05 Apr 2021

Last updated on: Apr 05, 2021, 00:00 IST

ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਅੰਤਰ ਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦਿਆਂ ਦੋ ਅਫ਼ਰੀਕਨ ਵਾਸੀਆਂ ਨੂੰ ਗ੍ਰਿਫ਼ਤਾਰ ਕਰਕੇ ਉਨਾਂ ਪਾਸੋਂ 1 ਕਿਲੋ 500 ਗਰਾਮ ਹੈਰੋਇਨ ਬਰਾਮਦ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਪਤ ਇਤਲਾਹ 'ਤੇ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ-1 ਵਲੋਂ  ਜੀਂ.ਟੀ.ਰੋਡ ਨੇੜੇ ਪਰਾਗਪੁਰ ਵਿਖੇ ਵਿਸ਼ੇਸ਼ ਨਾਕਾ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਸੀ.ਆਈ.ਏ. ਸਟਾਫ-1 ਦੀ ਟੀਮ ਵਲੋਂ ਅਫ਼ਰੀਕਨ ਮੂਲ ਵਾਸੀ ਇਕ ਪੁਰਸ਼ ਅਤੇ ਮਹਿਲਾ ਨੂੰ ਬੈਗ ਸਮੇਤ ਆਉਂਦੇ ਦੇਖਿਆ। ਸ੍ਰੀ ਭੁੱਲਰ ਨੇ ਦੱਸਿਆ ਕਿ ਪੁਲਿਸ ਵਲੋਂ ਅਫਰੀਕਾ ਦੇ ਦੋਵਾਂ ਮੂਲ ਵਾਸੀਆਂ ਦੀ ਪਹਿਚਾਣ ਓਕਫੌਰ ਪਾਲ ਚੁਕਵੂਨਵੇਕਿਨ ਪੁੱਤਰ ਓਭਾਅ ਵਾਸੀ 12 ਨਵਾਫੀਆ ਸਟਰੀਟ ਓਮੈਗਬਾ ਫੇਸ-2, ਓਨੀਸਥਾ ਅਨੈਨਬਰਾ ਸਟੇਟ ਨਾਈਜ਼ੀਰੀਆ ਹਾਲ ਪਤਾ ਉਤੱਮ ਸਿੰਘ ਨਗਰ ਈਸਟ ,ਨਿਊ ਦਿੱਲੀ ਅਤੇ ਮੈਰੀ ਨਿਆਮਬੁਰਾ ਪੁੱਤਰੀ ਵਾਨਜੂ ਵਾਸੀ ਨੈਵਾਸ਼ਾ ਕੀਨੀਆ ਹਾਲ ਵਾਸੀ ਐਮ ਬਲਾਕ ਮੋਹਨ ਗਾਰਡਨ ਨਿਊ ਦਿੱਲੀ ਵਜੋਂ ਹੋਈ ਹੈ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸ਼ੱਕ ਦੇ ਅਧਾਰ 'ਤੇ ਪੁਲਿਸ ਪਾਰਟੀ ਵਲੋਂ ਅਫਰੀਕਨ ਵਾਸੀਆਂ ਤੋਂ ਪੁਛਗਿੱਛ ਕੀਤੀ ਗਈ। ਉਨ੍ਹਾਂ ਦੱਸਿਆ ਕਿ ਦੋਵਾਂ ਦੀ ਜਾਂਚ ਦੌਰਾਨ ਅਫਰੀਕਨ ਵਾਸੀ ਸਮੱਗਲਰ ਓਕਫੌਰ ਪਾਲ ਚੁਕਵੂਨਵੇਕਿਨ ਪਾਸੋਂ 1 ਕਿਲੋ 200 ਗਰਾਮ ਅਤੇ ਮੈਰੀ ਨਿਆਮਬੁਰਾ ਪਾਸੋਂ 300 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਸਟੇਸ਼ਨ ਜਲੰਧਰ ਕੈਂਟ ਵਿਖੇ ਧਾਰਾ 21/61/85 ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਛਗਿੱਛ ਦੌਰਾਨ ਓਕਫੌਰ ਪਾਲ ਚੁਕਵੂਨਵੇਕਿਨ ਨੇ ਕਬੂਲ ਕੀਤਾ ਹੈ ਕਿ ਅਫਰੀਕਨ ਵਾਸੀ ਸਾਥਣਨਾਲ ਪੰਜਾਬ ਅਤੇ ਹਰਿਆਣਾ ਵਿੱਚ ਨਸ਼ਿਆਂ ਦੀ ਸਮੱਗਲਿੰਗ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਮੈਰੀ ਨਿਆਮਬੁਰਾ ਨੇ ਵੀ ਖੁਲਾਸਾ ਕੀਤਾ ਹੈ ਕਿ ਪੈਸੇ ਕਮਾਉਣ ਲਈ ਪਿਛਲੇ ਕਾਫ਼ੀ ਸਮੇਂ ਤੋਂ ਓਕਫੌਰ ਨਾਲ ਮਿਲ ਕੇ ਨਸ਼ਿਆਂ ਦੇ ਕਾਰੋਬਾਰ ਵਿੱਚ ਲਿਪਤ ਸੀ। ਉਨ੍ਹਾਂ ਦੱਸਿਆ ਕਿ ਇਸ ਰੈਕੇਟ ਦੇ ਹੋਰਨਾਂ ਨਾਲ ਜੁੜੇ ਹੋਣ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਪੜਤਾਲ ਜਾਰੀ ਹੈ ।

 

Tags: Crime News Punjab , Punjab Police , Police , Crime News , Jalandhar Police , Jalandhar , Commissioner of Police Jalandhar , Gurpreet Singh Bhullar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD