Friday, 05 June 2026

 

 

ਖ਼ਾਸ ਖਬਰਾਂ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ

 

ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕਨੇਡਾ ਅਧਾਰਤ ਗੋਲਡੀ ਬਰਾੜ ਦੇ ਕਰੀਬੀ ਗਗਨ ਬਰਾੜ ਨੂੰ ਹਿਮਾਚਲ ਦੇ ਕਸੌਲ ਤੋਂ ਕੀਤਾ ਗਿ੍ਰਫਤਾਰ

ਫਰੀਦਕੋਟ ਦੇ ਯੂਥ ਕਾਂਗਰਸ ਨੇਤਾ ਗੁਰਲਾਲ ਸਿੰਘ ਭਲਵਾਨ ਦੇ ਕਤਲ ਕੇਸ ਵਿਚ ਮੁੱਖ ਸਾਜਿਸ਼ਕਰਤਾ ਸੀ ਗਗਨ

  Crime News Punjab, Punjab Police, Police, Crime News, Lawrence Bishnoi, Gagandeep Singh

Web Admin

Web Admin

5 Dariya News

ਚੰਡੀਗੜ੍ਹ , 05 Apr 2021

Last updated on: Apr 05, 2021, 00:00 IST

ਪੰਜਾਬ ਪੁਲਿਸ ਨੇ ਹਿਮਾਚਲ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਜੇਲ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਨੂੰ ਗਿ੍ਰਫਤਾਰ ਕੀਤਾ, ਜਿਸਨੇ ਲਾਰੈਂਸ ਬਿਸ਼ਨੋਈ ਅਤੇ ਕਨੇਡਾ ਅਧਾਰਤ ਗੋਲਡੀ ਬਰਾੜ ਦੇ ਇਸ਼ਾਰੇ ’ਤੇ ਯੂਥ ਕਾਂਗਰਸ  ਨੇਤਾ ਗੁਰਲਾਲ ਸਿੰਘ ਭਲਵਾਨ ਦੇ ਕਤਲ ਦੀ ਯੋਜਨਾ ਬਣਾਉਣ, ਕਤਲ ਨੂੰ ਅੰਜਾਮ ਦੇਣ ਅਤੇ ਕਾਤਲਾਂ ਨੂੰ ਪਨਾਹ ਦੇਣ ਵਿੱਚ ਮੁੱਖ ਭੂਮਿਕਾ ਨਿਭਾਈ ਸੀ। ਗਿ੍ਰਫਤਾਰ  ਕੀਤੇ ਦੋਸ਼ੀ ਦੀ ਪਛਾਣ ਗਗਨਦੀਪ ਸਿੰਘ ਉਰਫ ਪੱਡਾ ਉਰਫ ਗਗਨ ਬਰਾੜ,ਉਰਫ ਲਾਭ ਸਿੰਘ ਲੱਭੂ, ਉਰਫ ਗੋਗੀ ਪੁੱਤਰ ਗੁਰਮੀਤ ਸਿੰਘ ਵਾਸੀ ਪੰਜਗਰਾਈ ਕਲਾਂ, ਕੋਟਕਪੂਰਾ, ਫਰੀਦਕੋਟ ਵਜੋਂ ਹੋਈ ਹੈ।ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਨੇ ਆਪਣੇ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਗੋਲਡੀ ਬਰਾੜ ਨੇ ਗੈਂਗਸਟਰ ਬਿਸ਼ਨੋਈ ਦੀ ਮਦਦ ਨਾਲ ਉਸਦੇ ਭਰਾ(ਕਜ਼ਨ) ਗੁਰਲਾਲ ਬਰਾੜ ਦੇ ਕਤਲ ਦਾ ਬਦਲਾ ਲੈਣ ਲਈ ਇਸ ਅਪਰਾਧ ਨੂੰ ਅੰਜਾਮ ਦਿੱਤਾ ਸੀ।ਕਤਲ ਤੋਂ ਕੁਝ ਘੰਟਿਆਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ, ਜੋ ਇਸ ਸਮੇਂ ਰਾਜਸਥਾਨ ਦੀ ਅਜਮੇਰ ਜੇਲ ਵਿੱਚ ਬੰਦ ਹੈ, ਦੇ ਫੇਸਬੁੱਕ ਪੇਜ ਉੱਤੇ ਇੱਕ ਪੋਸਟ ਪਾਈ ਗਈ ਜਿਸ ਦੇ ਅਧਾਰ ਤੇ ਇਸ ਅਪਰਾਧ ਨੂੰ ਬਿਸ਼ਨੋਈ ਦੇ ਸਹਾਇਕ ਗੁਰਲਾਲ ਬਰਾੜ ਦੀ ਮੌਤ ਨਾਲ ਜੋੜਿਆ ਜਾ ਰਿਹਾ ਹੈ।21 ਫਰਵਰੀ ਨੂੰ ਦਿੱਲੀ ਪੁਲਿਸ ਨੇ ਇਸ ਕਤਲ ਵਿੱਚ ਸ਼ਾਮਲ 3 ਵਿਅਕਤੀਆਂ ਗੁਰਵਿੰਦਰ ਪਾਲ ਉਰਫ ਗੋਰਾ, ਸੁਖਵਿੰਦਰ ਢਿੱਲੋਂ ਅਤੇ ਸੌਰਭ ਵਰਮਾ ਨੂੰ ਗਿ੍ਰਫਤਾਰ ਕੀਤਾ ਸੀ ਅਤੇ ਅਗਲੇ ਹੀ ਦਿਨ ਪੰਜਾਬ ਪੁਲਿਸ ਨੇ ਉਹਨਾਂ ਨੂੰ ਹਥਿਆਰ ਮੁਹੱਈਆ ਕਰਾਉਣ ਦੇ ਮਾਮਲੇ ਵਿੱਚ ਘਣੀਆ ਵਾਲਾ ਪਿੰਡ ਦੇ ਰਹਿਣ ਵਾਲੇ ਗੁਰਪਿੰਦਰ ਸਿੰਘ ਨੂੰ ਗਿ੍ਰਫਤਾਰ ਕੀਤਾ ਸੀ। ਜਾਂਚ ਵਿੱਚ ਪਤਾ ਲੱਗਿਆ ਕਿ ਗੁਰਵਿੰਦਰ ਪਾਲ ਉਰਫ ਗੋਰਾ ਖਰੜ ਵਿਖੇ ਗਗਨ ਬਰਾੜ ਨਾਲ ਕਿਰਾਏ ਦੇ ਇੱਕ ਸਾਂਝੇ ਫਲੈਟ ਵਿੱਚ  ਰਹਿੰਦਾ ਸੀ ਅਤੇ ਖਰੜ ਵਿਖੇ ਗਗਨ ਬਰਾੜ ਦੇ ਇਸ ਮਕਾਨ ਵਿੱਚ ਹੀ ਸਾਜਿਸ਼ ਰਚੀ ਗਈ ਸੀ। ਗੋਲਡੀ ਬਰਾੜ ਦਾ ਕਰੀਬੀ ਸਾਥੀ ਹੋਣ ਕਰਕੇ ਗਗਨ ਦਿੱਲੀ ਸਪੈਸ਼ਲ ਸੈੱਲ ਅਤੇ ਫਰੀਦਕੋਟ ਪੁਲਿਸ ਇਸ ਕਤਲ ਮਾਮਲੇ ਵਿੱਚ ਲੋੜੀਂਦਾ ਸੀ ।

ਦਿੱਲੀ ਪੁਲਿਸ ਨੇ ਉਸ ਦੇ ਖਰੜ ਦੀ ਕਿਰਾਏ ਵਾਲੀ ਰਿਹਾਇਸ਼ ’ਤੇ ਵੀ ਛਾਪਾ ਮਾਰਿਆ ਪਰ ਗਗਨ ਨੇ ਆਪਣੇ ਸਾਰੇ ਸੰਚਾਰ ਚੈਨਲਾਂ ਨੂੰ ਠੱਪ ਕਰ ਦਿੱਤਾ ਸੀ ਅਤੇ ਛਾਪੇਮਾਰੀ ਤੋਂ ਪਹਿਲਾਂ ਹੀ ਉਹ ਪੁਿਲਸ ਨੂੰ ਚਕਮਾਂ ਦੇ ਕੇ ਫਰਾਰ ਹੋ ਗਿਆ ਕਿਉਂਕਿ ਉਸਨੂੰ ਦਿੱਲੀ ਪੁਲਿਸ ਵਲੋਂ ਉਨਾਂ ਦੀ ਗਿ੍ਰਫਤਾਰੀ ਦੀ ਭਿਣਕ ਲੱਗ ਗਈ ਸੀ।ਡੀਜੀਪੀ ਗੁਪਤਾ ਨੇ ਦੱਸਿਆ ਕਿ ਵਿਸੇਸ ਸੂਹਾਂ ਦੇ ਅਧਾਰ ‘ਤੇ ਪੰਜਾਬ ਪੁਲਿਸ ਦੀਆਂ ਸੰਗਠਿਤ ਕ੍ਰਾਈਮ ਕੰਟਰੋਲ ਯੂਨਿਟ (ਓ.ਸੀ.ਸੀ.ਯੂ) ਅਤੇ ਕਾਊਂਟਰ ਇੰਟੈਲੀਜੈਂਸ ਯੂਨਿਟਾਂ ਦੀਆਂ ਟੀਮਾਂ ਨੂੰ ਵਧੀਕ ਡੀ.ਜੀ.ਪੀ. (ਏ.ਡੀ.ਜੀ.ਪੀ.) ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ ਦੀ ਨਿਗਰਾਨੀ ਹੇਠ ਮੁਲਜਮ ਨੂੰ ਗਿ੍ਰਫਤਾਰ ਕਰਨ ਦਾ ਕੰਮ ਸੌਂਪਿਆ ਗਿਆ। ਇਨਾਂ ਟੀਮਾਂ ਨੇ ਹਿਮਾਚਲ ਪ੍ਰਦੇਸ ਦੇ ਕਾਸੋਲ ਵਿੱਚ ਮੁਲਜਮ ਦੇ ਟਿਕਾਣਿਆਂ ਦਾ ਪਤਾ ਲਗਾਇਆ ਅਤੇ ਹਿਮਾਚਲ ਪੁਲਿਸ ਨਾਲ ਸਾਂਝੇ ਆਪ੍ਰੇਸਨ ਦੌਰਾਨ ਗੈਂਗਸਟਰ ਗਗਨ ਬਰਾੜ ਨੂੰ ਕਾਬੂ ਕੀਤਾ।ਆਪਣੀ ਮੁੱਢਲੀ ਪੁੱਛਗਿੱਛ ਦੌਰਾਨ ਗਗਨ ਬਰਾੜ ਨੇ ਖੁਲਾਸਾ ਕੀਤਾ ਕਿ ਉਹ ਚੰਡੀਗੜ ਦੇ ਨਾਈਟ ਕਲੱਬਾਂ ਵਿੱਚ ਬਾਊਂਸਰ ਵਜੋਂ ਕੰਮ ਕਰ ਰਿਹਾ ਸੀ ਅਤੇ ਪਿਛਲੇ 4-5 ਸਾਲਾਂ ਤੋਂ ਗੋਰਾ ਅਤੇ ਗੁਰਲਾਲ ਬਰਾੜ ਦਾ ਦੋਸਤ ਸੀ। ਉਸ ਨੂੰ ਗੁਰਲਾਲ ਬਰਾੜ ਦੇ ਹਵਾਲੇ ਨਾਲ ਬਾਊਂਸਰ ਦੀ ਨੌਕਰੀ ਮਿਲੀ ਸੀ।ਡੀਜੀਪੀ ਨੇ ਅੱਗੇ ਦੱਸਿਆ ਕਿ ਗੋਰੇ ਨੇ ਉਸ ਨੂੰ ਗੋਲਡੀ ਬਰਾੜ ਨਾਲ ਮਿਲਾਇਆ ਸੀ । ਇਸ ਤੋਂ ਇਲਾਵਾ ਦੋ ਵਿਅਕਤੀਆਂ ਰਾਜਨ ਪਾਂਡੇ ਉਰਫ ਵਿਸ਼ਾਲ ਅਤੇ ਛੋਟੂ ਜੋ ਕਿ ਹਰਿਆਣਾ ਦੇ ਰਹਿਣ ਵਾਲੇ ਜਾਪਦੇ ਹਨ, ਕਰੀਬ 20 ਦਿਨ ਉਨਾਂ ਦੇ ਕਮਰੇ ਵਿੱਚ ਰਹੇ ਅਤੇ ਕਤਲ ਤੋਂ ਦੋ ਦਿਨ ਪਹਿਲਾਂ ਹੀ ਗੋਰੇ ਦਾ ਕਮਰਾ ਛੱਡ ਕੇ  ਚਲੇ ਗਏ। ਗੋਲਡੀ ਬਰਾੜ ਦੇ ਨਿਰਦੇਸਾਂ ‘ਤੇ, ਕਤਲ ਤੋਂ ਇਕ ਦਿਨ ਪਹਿਲਾਂ ਗਗਨ ਨੇ ਖਰੜ ਦੇ ਫਰਸਟ ਬਾਈਟ ਪੀਜਾ ਨੇੜੇ ਇਕ ਅਣਪਛਾਤੇ ਵਿਅਕਤੀ ਨੂੰ ਇਕ ਹਥਿਆਰਾਂ ਅਤੇ ਗੋਲੀ-ਸਿੱਕੇ ਨਾਲ ਭਰਿਆ ਬੈਗ ਫੜਾਇਆ ਸੀ । ਇਹ ਬੈਗ ਗੋਰੇ  ਨੇ ਲਿਆਂਦਾ ਸੀ ਅਤੇ ਆਪਣੇ ਕਮਰੇ ਦੀ ਅਲਮਾਰੀ ਵਿੱਚ ਰੱਖਿਆ ਹੋਇਆ ਸੀ।ਜਦੋਂ ਦਿੱਲੀ ਪੁਲਿਸ ਨੇ ਉਸਦੇ ਕਿਰਾਏ ਦੇ ਮਕਾਨ ‘ਤੇ ਛਾਪਾ ਮਾਰਿਆ ਤਾਂ ਉਸਨੇ ਅਗਲੇ ਦੋ ਦਿਨਾਂ ਲਈ ਖਰੜ ਵਿਖੇ ਇੱਕ ਦੋਸਤ ਦੇ ਫਲੈਟ ਵਿੱਚ ਪਨਾਹ ਲਈ ਅਤੇ ਫਿਰ ਹਰਿਮੰਦਰ ਸਾਹਿਬ ਅੰਮਿ੍ਰਤਸਰ ਚਲਾ ਗਿਆ। ਉੱਥੋਂ ਉਹ ਮਕਲੌਡ ਗੰਜ ਚਲਾ ਗਿਆ ਅਤੇ ਫਿਰ ਹਿਮਾਚਲ ਪ੍ਰਦੇਸ ਦੇ ਕਾਸੋਲ ਪਹੁੰਚ ਗਿਆ।ਫਰਾਰ ਹੋਣ ਸਮੇਂ ਗਗਨ ਬਰਾੜ ਕਈ ਓਟੀਟੀ ਐਪਸ ਜਰੀਏ ਗੋਲਡੀ ਬਰਾੜ ਦੇ ਸੰਪਰਕ ਵਿੱਚ ਰਿਹਾ ਅਤੇ ਗੋਲਡੀ ਬਰਾੜ ਨੇ ਉਸ ਨੂੰ ਗੁਜਾਰੇ ਲਈ ਗੂਗਲ ਪੇਅ ਰਾਹੀਂ ਪੈਸੇ ਭੇਜੇ।ਦੋਸ਼ੀ  ਉੱਤੇ ਮੁਕੱਦਮਾ ਨੰਬਰ 44 ਮਿਤੀ 18/2/2021 ਨੂੰ ਆਈਪੀਸੀ ਦੀ ਧਾਰਾ 302, 120-ਬੀ, 34 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਟੀ ਫਰੀਦਕੋਟ ਵਿਖੇ ਮਾਮਲਾ ਦਰਜ ਕਰਕੇ ਗਿ੍ਰਫਤਾਰ ਕੀਤਾ ਗਿਆ ਹੈ। ਪੁਲਿਸ ਟੀਮ ਨੇ ਉਸਨੂੰ ਮੈਜਿਸਟਰੇਟ ਸਾਹਮਣੇ ਪੇਸ਼ ਕੀਤਾ ਅਤੇ ਅਗਲੇਰੀ ਜਾਂਚ ਲਈ ਉਸਨੂੰ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।

 

Tags: Crime News Punjab , Punjab Police , Police , Crime News , Lawrence Bishnoi , Gagandeep Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD