Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਵੱਲੋਂ ਧਾਰਮਿਕ ਸੰਸਥਾਵਾਂ ਅਤੇ ਜਨਤਕ ਪ੍ਰਤੀਨਿਧਾਂ ਨੂੰ ਕੋਵਿਡ ਟੀਕਾਕਰਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਦੀ ਅਪੀਲ

9 ਅਪ੍ਰੈਲ ਨੂੰ ਪਟਿਆਲਾ, ਰਾਜਪੁਰਾ ਤੇ ਨਾਭਾ ਵਿਖੇ ਲਾਏ ਜਾਣਗੇ ਮੈਗਾ ਟੀਕਾਕਰਣ ਕੈਂਪ

 Patiala, DC Patiala, Deputy Commissioner Patiala, Kumar Amit, Coronavirus, COVID 19, Novel Coronavirus, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Coronavirus Vaccine, Punjab Fights Corona

Web Admin

Web Admin

5 Dariya News

ਪਟਿਆਲਾ , 05 Apr 2021

Last updated on: Apr 05, 2021, 00:00 IST

ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਜ਼ਿਲ੍ਹੇ 'ਚ ਕੋਵਿਡ ਟੀਕਾਕਰਣ ਲਈ ਲੋਕਾਂ 'ਚ ਪਾਈ ਜਾ ਰਹੀ ਝਿਜਕ ਨੂੰ ਦੂਰ ਕਰਨ ਦੇ ਮੰਤਵ ਨਾਲ ਧਾਰਮਿਕ ਸੰਸਥਾਵਾਂ ਅਤੇ ਜਨਤਕ ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪੱਧਰ 'ਤੇ ਲੋਕਾਂ ਨੂੰ ਟੀਕਾਕਰਣ ਪ੍ਰਤੀ ਪ੍ਰੇਰਿਤ ਕਰਕੇ ਉਨ੍ਹਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟੀਕਾਕਰਣ ਮੁਹਿੰਮ ਨੂੰ ਤੇਜ਼ ਕਰਨ ਲਈ ਆਊਟਰੀਚ ਕੈਂਪ ਦਾ ਲੜੀ ਅਰੰਭੀ ਗਈ ਹੈ, ਜਿਸ ਤਹਿਤ ਅੱਜ ਪਟਿਆਲਾ ਜ਼ਿਲ੍ਹੇ 'ਚ 17 ਥਾਵਾਂ 'ਤੇ ਮੋਬਾਇਲ ਟੀਮਾਂ ਵੱਲੋਂ ਦੋ ਹਜ਼ਾਰ ਤੋਂ ਵਧੇਰੇ ਲੋਕਾਂ ਦਾ ਕੋਵਿਡ ਤੋਂ ਬਚਾਅ ਲਈ ਟੀਕਾਕਰਣ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਵੱਲੋਂ ਖੁਦ ਵੀ ਨਿਗਮ ਕਮਿਸ਼ਨਰ ਪੂਨਮਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ ਅਤੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੂੰ ਨਾਲ ਲੈਕੇ ਨਗਰ ਨਿਗਮ ਦਫ਼ਤਰ ਵਿਖੇ ਲਗਾਏ ਗਏ ਆਊਟਰੀਚ ਕੈਂਪ, ਵਾਰਡ ਨੰਬਰ 48 ਅਤੇ ਵਾਰਡ ਨੰਬਰ 35 (ਨਿਊ ਅਫ਼ਸਰ ਕਲੋਨੀ) ਵਿਖੇ ਬਾਅਦ ਦੁਪਹਿਰ ਟੀਕਾਕਰਣ ਮੁਹਿੰਮ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਇਸ ਮੌਕੇ ਇਨ੍ਹਾਂ ਦੋਵਾਂ ਵਾਰਡਾਂ ਦੇ ਕਾਊਸਲਰਾਂ ਯੋਗਿੰਦਰ ਸਿੰਘ ਯੋਗੀ ਸੀਨੀਅਰ ਡਿਪਟੀ ਮੇਅਰ ਅਤੇ ਕਾਊਸਲਰ ਸੰਤੋਸ਼ ਰਾਣੀ ਨੂੰ ਕਿਹਾ ਕਿ ਉਹ ਆਪਣੇ ਵਾਰਡ ਦੇ ਹਰੇਕ ਟੀਕਾਕਰਣ ਲਈ ਯੋਗ ਵਿਅਕਤੀ ਨੂੰ ਇਨ੍ਹਾਂ ਕੈਂਪਾਂ ਤੱਕ ਲੈਕੇ ਆਉਣ ਤਾਂ ਜੋ ਕੋਵਿਡ ਖ਼ਿਲਾਫ਼ ਵਿੱਢੀ ਜੰਗ 'ਚ ਜਿੱਤ ਹਾਸਲ ਕੀਤੀ ਜਾ ਸਕੇ।ਸ੍ਰੀ ਕੁਮਾਰ ਅਮਿਤ ਨੇ ਇਸ ਤੋਂ ਬਾਅਦ ਦੱਸਿਆ ਕਿ ਪਟਿਆਲਾ ਜ਼ਿਲ੍ਹੇ 'ਚ ਕੋਵਿਡ ਟੀਕਾਕਰਣ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 9 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਪਟਿਆਲਾ, ਰਾਜਪੁਰਾ ਅਤੇ ਨਾਭਾ ਵਿਖੇ ਮੈਗਾ ਟੀਕਾਕਰਣ ਕੈਂਪ ਉਲੀਕੇ ਗਏ ਹਨ, ਜਿਸ ਵਿੱਚ ਵੱਡੀ ਗਿਣਤੀ ਵਿੱਚ ਟੀਕਾਕਰਣ ਲਈ ਯੋਗ ਲੋਕਾਂ ਨੂੰ ਆਉਣ ਲਈ ਪ੍ਰੇਰਿਆ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਦੀ ਦੂਸਰੀ ਲਹਿਰ ਨੂੰ ਹਲਕੇ ਢੰਗ ਨਾਲ ਨਾ ਲੈਣ ਬਲਕਿ ਇਸ ਦੀ ਗੰਭੀਰਤਾ ਨੂੰ ਦੇਖਦੇ ਹੋਏ ਕੋਵਿਡ ਸਾਵਧਾਨੀਆਂ ਦੀ ਪਾਲਣਾ ਕਰਨ ਦੇ ਨਾਲ ਨਾਲ ਟੀਕਾਕਰਣ ਵੀ ਜ਼ਰੂਰ ਕਰਵਾਉਣ।

 

Tags: Patiala , DC Patiala , Deputy Commissioner Patiala , Kumar Amit , Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Punjab Fights Corona Patiala , DC Patiala , Deputy Commissioner Patiala , Kumar Amit , Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Punjab Fights Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD