Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ‘ਪੰਜਾਬ ਦਾ ਮਾਣ' ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ

ਪੰਜਾਬ ਸਰਕਾਰ ਅਤੇ ਯੂਨੀਸੈਫ਼ (ਯੁਵਾਹ) ਵੱਲੋਂ ਸਾਂਝੇ ਤੌਰ' ਤੇ ਤਿਆਰ ‘ਵਾਇਸਿਜ਼ ਆਫ਼ ਯੁਵਾਹ' ਰਿਪੋਰਟ ਕੀਤੀ ਜਾਰੀ

 Rana Gurmeet Singh Sodhi, Punjab Pradesh Congress Committee, Congress, Punjab Congress, Government of Punjab, Punjab Government, Punjab, UNICEF, YuWaah, D.P.S. Kharbanda, Anurag Verma, Pride of Punjab, Abhishek Gupta, Tapinder Kaur Ghuman

Web Admin

Web Admin

5 Dariya News

ਚੰਡੀਗੜ੍ਹ , 05 Apr 2021

Last updated on: Apr 05, 2021, 00:00 IST

ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇੱਥੇ ‘ਪੰਜਾਬ ਦਾ ਮਾਣ' ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਅਤੇ ਪੰਜਾਬ ਸਰਕਾਰ ਅਤੇ ਯੂਨੀਸੈਫ਼ (ਯੁਵਾਹ) ਵੱਲੋਂ ਸਾਂਝੇ ਤੌਰ' ਤੇ ਤਿਆਰ ਕੀਤੀ ‘ਵਾਇਸਿਜ਼ ਆਫ਼ ਯੁਵਾਹ’ ਰਿਪੋਰਟ ਵੀ ਜਾਰੀ ਕੀਤੀ।ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਅਨੁਰਾਗ ਵਰਮਾ ਅਤੇ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਸਣੇ ਆਨਲਾਈਨ ਪ੍ਰੋਗਰਾਮ 'ਚ ਸ਼ਾਮਾਲ ਹੁੰਦਿਆਂ ਰਾਣਾ ਸੋਢੀ ਨੇ ਦੱਸਿਆ ਕਿ ‘ਪੰਜਾਬ ਦਾ ਮਾਣ' ਪ੍ਰੋਗਰਾਮ ਪੰਜਾਬ ਸਰਕਾਰ ਅਤੇ ਯੂਨੀਸੈਫ਼ (ਯੁਵਾਹ) ਦੀ ਸਾਂਝੀ ਪਹਿਲਕਦਮੀ ਹੈ ਅਤੇ ਇਸ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਗਸਤ 2020 ਵਿੱਚ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਦੂਜੇ ਪੜਾਅ ਤਹਿਤ ਪੰਜਾਬ ਦਾ ਮਾਣ ਪ੍ਰੋਗਰਾਮ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਸਬੰਧੀ ਸੇਧ, ਹੁਨਰ ਸਿਖਲਾਈ, ਉੱਦਮੀ ਹੁਨਰ ਅਤੇ ਨੌਕਰੀਆਂ ਤੱਕ ਪਹੁੰਚ ਪ੍ਰਦਾਨ ਕਰਨਾ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਨੌਜਵਾਨ ਸੰਗਠਨਾਂ, ਸਰਕਾਰੀ ਸੰਸਥਾਵਾਂ, ਕਾਰੋਬਾਰੀ ਭਾਈਵਾਲਾਂ, ਤਕਨਾਲੌਜੀ ਕੰਪਨੀਆਂ ਅਤੇ ਬਹੁਪੱਖੀ ਸੰਸਥਾਵਾਂ ਨੂੰ ਸ਼ਾਮਲ ਕਰਦਿਆਂ ਪੰਜਾਬ ਦਾ ਮਾਣ ਪ੍ਰੋਗਰਾਮ ਦਾ ਉਦੇਸ਼ ਸੂਬੇ ਦੇ 22 ਜ਼ਿਲ੍ਹਿਆਂ ਵਿੱਚ ਘੱਟੋ-ਘੱਟ 1,00,000 ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ, 21ਵੀਂ ਸਦੀ ਦੇ ਢੁੱਕਵੇਂ ਹੁਨਰਾਂ ਅਤੇ ਨਾਗਰਿਕ ਕੇਂਦਰਤ ਫ਼ੈਸਲੇ ਲੈਣ ਦੀਆਂ ਸੰਭਾਵਨਾਵਾਂ ਨਾਲ ਜੋੜਨਾ ਹੈ। ਪੰਜਾਬ ਸਰਕਾਰ ਅਤੇ ਐਨ.ਜੀ.ਓ. ਭਾਈਵਾਲਾਂ ਨਾਲ ਸਾਂਝੇਦਾਰੀ ਵਜੋਂ ਯੁਵਾਹ ਸੰਸਥਾ ਸੂਬੇ ਵਿੱਚ ਨਾਗਰਿਕ ਰੁਝੇਵਿਆਂ ਲਈ ਪ੍ਰੋਗਰਾਮ ਉਲੀਕ ਰਹੀ ਹੈ ਜਿਸ ਦਾ ਉਦੇਸ਼ 21ਵੀਂ ਸਦੀ ਦੀਆਂ ਲੋੜੀਂਦੀਆਂ ਮੁਹਾਰਤਾਂ ਜਿਵੇਂ ਆਲੋਚਨਾਤਮਕ ਸੋਚ, ਸਮੱਸਿਆ ਦਾ ਹੱਲ, ਵਿਚਾਰਾਂ ਦਾ ਅਦਾਨ-ਪ੍ਰਦਾਨ, ਡਾਟਾ ਨਿਰਧਾਰਨ, ਹੱਲ ਲਈ ਵੱਖ-ਵੱਖ ਕਦਮ ਚੁੱਕਣਾ ਅਤੇ ਤਬਦੀਲੀ ਲਿਆਉਣ ਤੇ ਫ਼ੈਸਲਾ ਲੈਣ ਦੇ ਸਮਰੱਥ ਬਣਾਉਣਾ ਅਤੇ ਮੁਕਾਮੀ ਆਗੂਆਂ ਵਜੋਂ ਸਥਾਪਤ ਕਰਨਾ ਹੈ।ਆਪਣੇ ਸੰਬੋਧਨ ਦੌਰਾਨ ਰਾਣਾ ਸੋਢੀ ਨੇ ਕਿਹਾ, “ਅਸੀਂ ਨੌਜਵਾਨਾਂ ਨੂੰ ਸਮਾਜਿਕ ਵਰਗਾਂ ਨਾਲ ਜੋੜਨ, ਤਕਨੀਕੀ ਸਿੱਖਿਆ ਨਾਲ ਜੋੜਨ, ਉਨ੍ਹਾਂ ਨੂੰ ਹੁਨਰਮੰਦ ਬਣਾਉਣ ਅਤੇ ਵਧੀਆ ਰੋਜ਼ਗਾਰ ਦੇ ਯੋਗ ਬਣਾਉਣ ਲਈ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਾਂ। ਅਸੀਂ ਨੌਜਵਾਨਾਂ ਨੂੰ ਸਮਰੱਥ ਬਣਾਉਣ ਪ੍ਰਤੀ ਵਚਨਬੱਧ ਹਾਂ ਕਿਉਂਕਿ ਇਹੀ ਸਾਡਾ ਭਵਿੱਖ ਹਨ। ਨੋਡਲ ਵਿਭਾਗ ਹੋਣ ਨਾਤੇ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਯੂਨੀਸੈਫ਼ ਅਤੇ ਭਾਈਵਾਲਾਂ ਨਾਲ ਕੰਮ ਕਰਨ ਲਈ ਤਿਆਰ ਹੈ। ਇਸ ਤੋਂ ਪਹਿਲਾਂ ਯੁਵਾਹ ਦੇ ਮੁੱਖ ਕਾਰਜਕਾਰੀ ਅਫ਼ਸਰ ਸ੍ਰੀ ਅਭਿਸ਼ੇਕ ਗੁਪਤਾ ਨੇ ਦੱਸਿਆ ਕਿ ਵੱਡੀ ਪੱਧਰ 'ਤੇ ਉਲੀਕੀ ਗਈ ਯੂ-ਰਿਪੋਰਟ ਚੋਣ ਵਿੱਚ 28,000 ਤੋਂ ਵੱਧ ਨੌਜਵਾਨਾਂ ਦੀ ਸਿੱਖਿਆ, ਹੁਨਰ ਅਤੇ ਰੋਜ਼ਗਾਰ ਤੱਕ ਪਹੁੰਚ ਬਾਰੇ ਪੋਲ ਦਾ ਮੁਲਾਂਕਣ ਕੀਤਾ ਗਿਆ ਹੈ, ਜੋ ਭਾਈਵਾਲੀ ਵਲੋਂ ਜਾਰੀ ਕੀਤੀ ਗਈ 'ਵਾਇਸਿਜ਼ ਆਫ਼ ਯੁਵਾਹ' ਦਾ ਹਿੱਸਾ ਹਨ। ਇਨ੍ਹਾਂ ਜਾਣਕਾਰੀਆਂ ਦੇ ਆਧਾਰ 'ਤੇ ਪੰਜਾਬ ਦਾ ਮਾਣ ਪ੍ਰੋਗਰਾਮ ਹੁਨਰ, ਕਿੱਤੇ ਦੇ ਮਾਰਗਦਰਸ਼ਨ ਅਤੇ ਰੋਜ਼ਗਾਰ ਨੂੰ ਨੌਜਵਾਨਾਂ ਨਾਲ ਜੋੜਨ ਲਈ ਪੇਸ਼ ਕਰੇਗਾ ਤਾਂ ਜੋ ਨੌਜਵਾਨਾਂ ਦੀਆਂ ਇੱਛਾਵਾਂ ਦੀ ਪੂਰਤੀ ਵਿੱਚ ਸਹਾਇਤਾ ਕੀਤੀ ਜਾ ਸਕੇ।ਇਸ ਉਪਰੰਤ ਪੈਨਲ ਵਿਚਾਰ-ਵਟਾਂਦਰਾ ਵੀ ਕੀਤਾ ਗਿਆ ਜਿਸ ਵਿੱਚ ਸਰਕਾਰੀ ਸਕੀਮਾਂ ਨੂੰ ਪੰਜਾਬ ਦੇ ਨੌਜਵਾਨਾਂ ਦੀਆਂ ਲੋੜਾਂ ਮੁਤਾਬਕ ਬਣਾਉਣ, ਉਨ੍ਹਾਂ ਦੇ ਉਦਮਾਂ ਵਿੱਚ ਮਦਦਗਾਰ ਬਣਾਉਣ ਅਤੇ ਰੋਜ਼ਗਾਰ ਮੁਖੀ ਬਣਾਉਣ ਬਾਰੇ ਵਿਚਾਰ ਕੀਤਾ ਗਿਆ। ਇਸ ਮੌਕੇ ਖੇਡ ਵਿਭਾਗ ਦੇ ਸੰਯੁਕਤ ਡਾਇਰੈਕਟਰ ਸ੍ਰੀ ਕਰਤਾਰ ਸਿੰਘ ਅਤੇ ਗਵਰਨੈਂਸ ਫੈਲੋ ਤਪਿੰਦਰ ਕੌਰ ਘੁੰਮਣ ਵੀ ਮੌਜੂਦ ਸਨ।

 

Tags: Rana Gurmeet Singh Sodhi , Punjab Pradesh Congress Committee , Congress , Punjab Congress , Government of Punjab , Punjab Government , Punjab , UNICEF , YuWaah , D.P.S. Kharbanda , Anurag Verma , Pride of Punjab , Abhishek Gupta , Tapinder Kaur Ghuman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD