Saturday, 18 May 2024

 

 

ਖ਼ਾਸ ਖਬਰਾਂ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ

 

ਵਿਗਿਆਨ, ਨਵੀਨਤਾ, ਖੋਜ ਅਤੇ ਸਮਾਜ ਦੀ ਸੇਵਾ ਲਈ ਵਚਨਬੱਧ, ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਅੰਤਰਰਾਸ਼ਟਰੀ ਸਾਈਮੈਗੋ ਇੰਸਟੀਟਿਊਸ਼ਨਜ਼ ਰੈਂਕਿੰਗ 2021 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ

ਪੰਜਾਬ ਸੈਂਟਰਲ ਯੂਨੀਵਰਸਿਟੀ ਨੇ ਸਾਈਮੈਗੋ ਇੰਸਟੀਟਿਊਸ਼ਨਜ਼ ਰੈਂਕਿੰਗ 2021 ਵਿੱਚ "ਭਾਰਤ ਦੀਆਂ ਸਰਬੋਤਮ ਯੂਨੀਵਰਸਿਟੀਆਂ" ਵਿਚੋਂ 53ਵਾਂ ਰੈਂਕ ਪ੍ਰਾਪਤ ਕੀਤਾ

Central University of Punjab, CUPB, Bathinda, Prof. Raghvendra P Tiwari, Best Universities of India, SCImago Institutions Rankings 2021

Web Admin

Web Admin

5 Dariya News

ਬਠਿੰਡਾ , 06 Apr 2021

ਵਿਗਿਆਨ, ਨਵੀਨਤਾ, ਖੋਜ ਅਤੇ ਪੰਜਾਬ ਸੂਬੇ ਦੀ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨਾਲ ਇਸ ਦਿਸ਼ਾ ਵਿੱਚ ਕੰਮ ਕਰਨਾ ਜਾਰੀ ਰੱਖਦਿਆਂ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਨੇ ‘ਸਾਈਮੈਗੋ ਇੰਸਟੀਟਿਊਸ਼ਨਜ਼ ਰੈਂਕਿੰਗ 2021’ (SIR-2021) ਵਿੱਚ ਭਾਰਤ ਦੀਆਂ ਸਰਬੋਤਮ ਯੂਨੀਵਰਸਿਟੀਆਂ ਵਿਚੋਂ ‘53ਵਾਂ ਸਥਾਨ’ ਪ੍ਰਾਪਤ ਕਰਕੇ ਇਕ ਹੋਰ ਮੀਲ ਪੱਥਰ ਹਾਸਿਲ ਕੀਤਾ ਹੈ। ਸਾਈਮੈਗੋ ਇਕ ਖੋਜ ਸਮੂਹ ਹੈ ਜੋ ਦਰਸ਼ਨੀ ਤਕਨੀਕਾਂ ਦੇ ਜ਼ਰੀਏ ਪ੍ਰਾਪਤ ਸਮੱਗਰੀ ਦੇ ਵਿਸ਼ਲੇਸ਼ਣ ਅਤੇ ਪੇਸ਼ਕਾਰੀ ਕਰਨ ਲਈ ਸਮਰਪਿਤ ਹੈ। ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪੀ ਤਿਵਾੜੀ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਪੱਧਰ ਤੇ ਇਹ ਪਹਿਲੀ ਸਫਲਤਾ ਪ੍ਰਾਪਤ ਕੀਤੀ ਹੈ। ਜਿਕਰਯੋਗ ਹੈ ਕਿ ਸੀਯੂਪੀਬੀ ਪਹਿਲਾਂ ਹੀ ਐਨਆਈਆਰਐਫ ਵਿੱਚ 87ਵਾਂ ਰੈਂਕ ਪ੍ਰਾਪਤ ਕਰ ਚੁੱਕੀ ਹੈ।ਐਸ.ਆਈ.ਆਰ.-2021 ਵਿੱਚ, ਸਾਈਮੈਗੋ ਨੇ ਖੋਜ ਕਾਰਜਕੁਸ਼ਲਤਾ, ਨਵੀਨਤਾ ਅਤੇ ਸਮਾਜਿਕ ਪ੍ਰਭਾਵ ਵਰਗੇ ਤਿੰਨ ਮਾਪਦੰਡਾਂ ਦੇ ਅਧਾਰ ਤੇ ਵਿਸ਼ਵ ਭਰ ਵਿੱਚ 7500 ਤੋਂ ਵੱਧ ਅਕਾਦਮਿਕ ਅਤੇ ਖੋਜ-ਸੰਬੰਧੀ ਸੰਸਥਾਵਾਂ ਦੀ ਦਰਜਾਬੰਦੀ ਕੀਤੀ ਹੈ। ਸੀਯੂਪੀਬੀ ਨੇ ਇਨ੍ਹਾਂ ਮਾਪਦੰਡਾਂ ਤਹਿਤ ਖੋਜ ਪ੍ਰਦਰਸ਼ਨ ਵਿੱਚ 53ਵਾਂ ਰੈਂਕ, ਨਵੀਨਤਾ ਆਉਟਪੁੱਟ ਵਿੱਚ 27ਵਾਂ ਅਤੇ ਸਮਾਜਕ ਪ੍ਰਭਾਵ ਵਿੱਚ 26ਵਾਂ ਰੈਂਕ ਪ੍ਰਾਪਤ ਕੀਤਾ ਹੈ। ਯੂਨੀਵਰਸਿਟੀ ਨੇ ਭਾਰਤ ਦੇ ਸਾਰੇ ਵਿੱਦਿਅਕ ਅਤੇ ਖੋਜ-ਅਧਾਰਤ ਅਦਾਰਿਆਂ ਦੀ ਸ਼੍ਰੇਣੀ ਵਿੱਚ 81ਵਾਂ ਸਮੁੱਚਾ ਰੈਂਕ ਪ੍ਰਾਪਤ ਕੀਤਾ ਅਤੇ ਭਾਰਤ ਦੀਆਂ ਸਰਬੋਤਮ ਯੂਨੀਵਰਸਿਟੀਆਂ ਦੀ ਸ਼੍ਰੇਣੀ ਵਿੱਚ 53ਵਾਂ ਰੈਂਕ ਪ੍ਰਾਪਤ ਕੀਤਾ।ਸਾਈਮੈਗੋ ਨੇ ਗਿਆਨ ਦੇ 19 ਵੱਖ-ਵੱਖ ਵਿਆਪਕ ਖੇਤਰਾਂ ਵਿੱਚ ਸਾਰੇ ਅਦਾਰਿਆਂ ਦੇ ਵਿਗਿਆਨਕ ਆਉਟਪੁੱਟ ਨੂੰ ਪ੍ਰਕਾਸ਼ਤ ਕੀਤਾ ਹੈ। ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਇਨ੍ਹਾਂ ਵਿਸ਼ੇਵਾਰ ਰੈਂਕਿੰਗ ਵਿੱਚ  'ਕੈਮਿਸਟਰੀ' ਵਿੱਚ 6ਵਾਂ ਰੈਂਕ, ਫਾਰਮਾਕੋਲੋਜੀ, ਟੌਕਸੀਕੋਲੋਜੀ ਅਤੇ ਫਾਰਮਾਸਿਉਟਿਕਸ ਵਿੱਚ 18ਵਾਂ ਰੈਂਕ, ਵਾਤਾਵਰਣ ਵਿਗਿਆਨ ਵਿੱਚ 19ਵਾਂ ਰੈਂਕ ਅਤੇ 'ਫਿਜ਼ਿਕਸ ਐਂਡ ਐਸਟ੍ਰੋਨੋਮੀ' ਵਿੱਚ 30ਵਾਂ ਰੈਂਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਦਿੱਤਾ ਹੈ। 

ਇਸ ਤੋਂ ਇਲਾਵਾ, ਯੂਨੀਵਰਸਿਟੀ ਨੇ ਭਾਰਤ ਦੀ 'ਯੂਨੀਵਰਸਿਟੀ ਸ਼੍ਰੇਣੀ' ਵਿੱਚ 'ਮੈਡੀਸਨ' ਵਿੱਚ 47ਵਾਂ ਰੈਂਕ, 'ਬਾਇਓਕੈਮਿਸਟਰੀ, ਜੈਨੇਟਿਕਸ ਐਂਡ ਮੋਲਿਕੁਲਰ ਮੈਡੀਸਨ' ਵਿੱਚ 81ਵਾਂ ਰੈਂਕ ਅਤੇ 'ਖੇਤੀਬਾੜੀ ਅਤੇ ਜੀਵ ਵਿਗਿਆਨ' ਵਿਸ਼ਿਆਂ ਵਿੱਚ 83ਵਾਂ ਰੈਂਕ ਹਾਸਲ ਕੀਤਾ ਹੈ।ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪੀ ਤਿਵਾੜੀ ਨੇ ਯੂਨੀਵਰਸਿਟੀ ਦੇ ਅਧਿਆਪਕਾਂ, ਸਟਾਫ, ਖੋਜਕਰਤਾਵਾਂ ਅਤੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਐਸ.ਆਈ.ਆਰ.-2021 ਵਿੱਚ, ਸੀਯੂਪੀਬੀ ਭਾਰਤ ਦੀਆਂ ਸਾਰੀਆਂ ਨਵੀਆਂ ਸਥਾਪਿਤ ਕੇਂਦਰੀ ਯੂਨੀਵਰਸਿਟੀਆਂ ਵਿੱਚ ਮੋਹਰੀ ਰਹੀ ਹੈ। ਇਸ ਸਫਲਤਾ ਨੂੰ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਨੂੰ ਸਮਰਪਿਤ ਕਰਦਿਆਂ ਪ੍ਰੋ: ਤਿਵਾੜੀ ਨੇ ਜ਼ਿਕਰ ਕੀਤਾ ਕਿ ਇਹ ਕਾਮਯਾਬੀ ਸਾਨੂੰ ਨਵੇਂ ਮਾਪਦੰਡ ਸਥਾਪਤ ਕਰਨ ਲਈ ਉਤਸ਼ਾਹਤ ਕਰੇਗੀ।ਇਹ ਜਿਕਰ ਯੋਗ ਹੈ ਕਿ ਵਾਈਸ ਚਾਂਸਲਰ ਪ੍ਰੋ. ਤਿਵਾੜੀ ਦੀ ਅਗਵਾਈ ਹੇਠ ਯੂਨੀਵਰਸਿਟੀ ਨੇ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਨਵੀਆਂ ਉਚਾਈਆਂ ਪ੍ਰਾਪਤ ਕੀਤੀਆਂ ਹਨ। ਹਾਲ ਹੀ ਵਿੱਚ ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਐਨਆਈਆਰਐਫ 2020 ਵਿੱਚ ‘ਭਾਰਤ ਦੀਆਂ ਚੋਟੀ ਦੀਆਂ 100 ਸਰਬੋਤਮ ਯੂਨੀਵਰਸਿਟੀਆਂ’ ਦੀ ਸੂਚੀ ਵਿੱਚ ਅਤੇ ਆਉਟਲੁੱਕ ਆਈਕੇਅਰ 2020 ਰੈਂਕਿੰਗ ਵਿੱਚ ‘ਭਾਰਤ ਦੀਆਂ ਚੋਟੀ ਦੀਆਂ 15 ਸਰਬੋਤਮ ਕੇਂਦਰੀ ਯੂਨੀਵਰਸਿਟੀਆਂ ਦੀ ਸੂਚੀ’ ਵਿੱਚ ਸਥਾਨ ਪ੍ਰਾਪਤ ਕੀਤਾ ਹੈ। ਐਸਆਈਆਰ -2021 ਵਿੱਚ ਸੀਯੂਪੀਬੀ ਦੀ ਵਿਗਿਆਨਕ ਖੋਜ ਅਤੇ ਨਵੀਨਤਾ ਦੇ ਖੇਤਰ ਵਿੱਚ ਸ਼ਲਾਘਾਯੋਗ ਕਾਰਗੁਜ਼ਾਰੀ ਦੀ ਪੁਸ਼ਟੀ ਕਰਦੀ ਹੈ। ਐਸ.ਆਈ.ਆਰ.-2021 ਵਿੱਚ ਪੰਜਾਬ ਦੀਆਂ ਸਰਕਾਰੀ ਯੂਨੀਵਰਸਿਟੀਆਂ ਜਿਵੇਂ ਕਿ ਪੰਜਾਬ ਯੂਨੀਵਰਸਿਟੀ ਨੂੰ ਭਾਰਤ ਦੀ ਯੂਨੀਵਰਸਿਟੀ ਸ਼੍ਰੇਣੀ ਵਿੱਚ 19ਵਾਂ ਰੈਂਕ, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ 45ਵਾਂ ਰੈਂਕ, ਪੰਜਾਬੀ ਯੂਨੀਵਰਸਿਟੀ ਨੂੰ 81ਵਾਂ ਰੈਂਕ, ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਨੂੰ 99ਵਾਂ ਰੈਂਕ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ 107ਵਾਂ ਰੈਂਕ ਮਿਲਿਆ ਹੈ। ਇਲਾਕੇ ਦੀ ਸਭ ਤੋਂ ਘੱਟ ਉਮਰ ਵਾਲੀ ਸਰਕਾਰੀ ਯੂਨੀਵਰਸਿਟੀ ਹੋਣ ਦੇ ਬਾਵਜੂਦ, ਸੀਯੂਪੀਬੀ ਨੇ ਸਾਈਮੈਗੋ ਇੰਸਟੀਟਿਊਸ਼ਨਜ਼ ਰੈਂਕਿੰਗ 2021 ਵਿੱਚ '53ਵਾਂ ਰੈਂਕ' ਹਾਸਲ ਕਰਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ।

 

Tags: Central University of Punjab , CUPB , Bathinda , Prof. Raghvendra P Tiwari , Best Universities of India , SCImago Institutions Rankings 2021

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD