Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਹਲਕਾ ਮੋਹਾਲੀ ਦੇ ਪਿਡਾਂ ਦਾ ਵਿਕਾਸ ਜੰਗੀ ਪੱਧਰ ਉਤੇ ਜਾਰੀ : ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ

ਮਾਰਕਿਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ ਨੇ ਬੈਰਮਪੁਰ ਭਾਗੋਮਾਜਰਾ ਤੋਂ ਮਾਣਕਮਾਜਰਾ ਤੱਕ ਦੀ ਸੜਕ ਦੀ ਕਾਇਆ ਕਲਪ ਦੇ ਕੰਮ ਦੀ ਕਰਵਾਈ ਸ਼ੁਰੂਆਤ

  Harkesh Chand Sharma, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ. ਨਗਰ , 06 Apr 2021

Last updated on: Apr 06, 2021, 00:00 IST

ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਹਲਕਾ ਮੋਹਾਲੀ ਦੇ ਪਿੰਡਾਂ ਦਾ ਵਿਕਾਸ ਜੰਗੀ ਪੱਧਰ ਉਤੇ ਜਾਰੀ ਹੈ ਤੇ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਤੇ ਮਾਰਕਿਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ ਨੇ ਪਿੰਡ ਬੈਰਮਪੁਰ ਭਾਗੋਮਾਜਰਾ ਵਿਖੇ ਖੂਹ ਵਾਲਾ ਚੌਕ ਨੇੜਿਓਂ ਪਿੰਡ ਬੈਰਮਪੁਰ ਭਾਗੋਮਾਜਰਾ ਤੋਂ ਮਾਣਕਮਾਜਰਾ ਸੜਕ ਦੀ  33 ਲੱਖ ਰੁਪਏ ਦੀ ਲਾਗਤ ਨਾਲ ਕਾਇਆ ਕਲਪ ਕੀਤੇ ਜਾਣ ਦੇ ਕੰਮ ਦੀ ਸ਼ੁਰੂਆਤ ਜਥੇਦਾਰ ਬਲਬੀਰ ਸਿੰਘ ਤੋਂ ਕਰਵਾਉਣ ਮੌਕੇ ਕੀਤਾ। ਇਸ ਪ੍ਰੋਜੈਕਟ ਤਹਿਤ ਪਿੰਡ ਬੈਰਮਪੁਰ ਦੀ ਫਿਰਨੀ ਉੱਤੇ ਇੰਟਰਲਾਕ ਟਾਈਲਾਂ ਲੱਗ ਚੁੱਕੀਆਂ ਹਨ।ਸ਼੍ਰੀ ਹਰਕੇਸ਼ ਚੰਦ ਸ਼ਰਮਾ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੇ ਕੈਬਨਿਟ ਮੰਤਰੀ ਸ. ਸਿੱਧੂ ਕੋਲ ਇਸ ਸੜਕ ਸਬੰਧੀ ਮੁਸ਼ਕਲਾਂ ਦੂਰ ਕਰਨ ਦੀ ਅਪੀਲ ਕੀਤੀ ਸੀ, ਜਿਸ ਸਬੰਧੀ ਕੈਬਨਿਟ ਮੰਤਰੀ ਨੇ ਫੌਰੀ ਕਾਰਵਾਈ ਕਰਵਾਈ ਤੇ ਹੁਣ ਸੜਕ ਦਾ ਕੰਮ ਸ਼ੁਰੂ ਹੋਣ ਨਾਲ ਲੋਕਾਂ ਦੀ ਚਿਰਕੋਣੀ ਮੰਗ ਪੂਰੀ ਹੋਈ ਹੈ।ਇਸ ਸੜਕ ਦੀ ਕਾਇਆ ਕਲਪ ਤਹਿਤ ਪ੍ਰੀਮਿਕਸ ਪਾਉਣ ਦੇ ਨਾਲ ਨਾਲ ਇੰਟਰਲੌਕ ਟਾਈਲਾਂ ਵੀ ਲਾਈਆਂ ਜਾ ਰਹੀਆਂ ਹਨ।ਸ਼੍ਰੀ ਸ਼ਰਮਾ ਨੇ ਕਿਹਾ ਕਿ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਪਿੰਡਾਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ ਉਤੇ ਜਾਰੀ ਹਨ। ਇਸ ਤੋਂ ਪਹਿਲਾਂ ਕਰੀਬ 01 ਕਰੋੜ ਰੁਪਏ ਦੀ ਲਾਗਤ ਨਾਲ ਭਾਗੋਮਾਜਰਾ ਤੋਂ ਸੋਹਾਣਾ ਸੜਕ ਜੋ ਕਿ 10 ਫੁੱਟ ਚੌੜੀ ਸੀ, ਨੂੰ 18 ਫੁੱਟ ਚੌੜਾ ਕਰ ਕੇ ਉਸ ਦੀ ਕਾਇਆ ਕਲਪ ਕੀਤੀ ਗਈ, ਜ਼ੋ ਕਿ ਸਿੱਧੀ ਡੀ.ਸੀ. ਦਫ਼ਤਰ ਆ ਜਾਂਦੀ ਹੈ। ਜਦੋਂ ਲਾਂਡਰਾਂ ਚੌਕ ਵਿਖੇ ਜ਼ਿਆਦਾ ਜਾਮ ਲੱਗਿਆ ਕਰਦੇ ਸਨ, ਉਦੋਂ ਇਹ ਸੜਕ ਲੋਕਾਂ ਲਈ ਬਹੁਤ ਜ਼ਿਆਦਾ ਲਾਹੇਵੰਦ ਸਾਬਤ ਹੋਈ। 

ਇਸ ਤੋਂ ਇਲਾਵਾ ਕੇਵਲ ਮੋਹਾਲੀ ਲਈ ਹੀ ਨਹੀਂ ਸਗੋਂ ਸਮੁੱਚੇ ਪੰਜਾਬ ਦੇ ਲੋਕਾਂ ਲਈ ਵੱਡੀ ਸਮੱਸਿਆ ਬਣੇ ਰਹੇ ਲਾਂਡਰਾਂ ਟੀ ਪੁਆਇੰਟ ਵਾਲੇ ਜਾਮ ਤੋਂ ਨਿਜਾਤ ਦਿਵਾਉਣ ਲਈ 27 ਕਰੋੜ ਰੁਪਏ ਦੀ ਲਾਗਤ ਨਾਲ ਲਾਂਡਰਾਂ ਚੌਕ ਵਿਖੇ ਨਵੀਂ ਸੜਕਾਂ ਕੱਢੀਆਂ ਗਈਆਂ ਹਨ, ਜਿਸ ਸਬੰਧੀ ਰਹਿੰਦਾ ਕੰਮ ਛੇਤੀ ਹੀ ਪੂਰਾ ਹੋ ਜਾਵੇਗਾ।ਸ਼੍ਰੀ ਸ਼ਰਮਾ ਨੇ ਦੱਸਿਆ ਕਿ ਉਪਰੋਕਤ ਤੋਂ ਇਲਾਵਾ ਦੈੜੀ ਤੋਂ ਨਗਾਰੀ, ਗੀਗੇਮਾਜਰਾ, ਮਿੱਢੇਮਾਜਰਾ ਅੱਗੇ ਗੱਜੂਖੇੜਾ ਤੇ ਰਾਜਪੁਰਾ ਤੱਕ ਦੀ ਸੜਕ ਅਤੇ ਸਨੇਟਾ ਤੋਂ ਗੁਡਾਣਾ ਦੇਵੀਨਗਰ ਅਵਰਾਵਾਂ, ਢੇਲਪੁਰ, ਤਸੌਲੀ, ਮਾਣਕਪੁਰ ਹੁੰਦੀ ਹੋਈ ਗੱਜੂਖੇੜਾ ਤੇ ਅੱਗੇ ਰਾਜਪੁਰੇ ਨੂੰ ਜਾਂਦੀ ਸੜਕ ਨੂੰ 11 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਕਰ ਕੇ ਕਾਇਆ ਕਲਪ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿੱਚੋਂ ਸਨੇਟੇ ਤੋਂ ਗੁਡਾਣੇ ਵਾਲੀ ਸੜਕ ਦਾ ਕੰਮ ਮੁਕੰਮਲ ਹੋ ਗਿਆ ਹੈ ਤੇ ਦੂਜੀ ਦਾ ਕੰਮ ਜੰਗੀ ਪੱਧਰ ਉਤੇ ਜਾਰੀ ਹੈ।ਸ਼੍ਰੀ ਸ਼ਰਮਾ ਨੇ ਕਿਹਾ ਕਿ ਕੈਬਨਿਟ ਮੰਤਰੀ ਸ. ਸਿੱਧੂ ਦੇ ਅਣਥੱਕ ਯਤਨਾਂ ਸਦਕਾ ਪਿੰਡਾਂ ਨੂੰ ਲਗਾਤਾਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਸ ਮੌਕੇ ਦੋਵੇਂ ਪਿੰਡਾਂ ਦੀਆਂ ਪੰਚਾਇਤਾਂ ਨੇ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦਾ ਧੰਨਵਾਦ ਕੀਤਾ।ਇਸ ਮੌਕੇ ਬਲਬੀਰ ਸਿੰਘ ਭਾਗੋਮਾਜਰਾ, ਅਵਤਾਰ ਸਿੰਘ ਤਾਰੀ ਸਰਪੰਚ ਭਾਗੋਮਾਜਰਾ, ਬਲਜੀਤ ਸਿੰਘ ਭਾਗੋਮਾਜਰਾ, ਸੁਦੇਸ਼ ਕੁਮਾਰ ਗੋਗਾ ਸਰਪੰਚ, ਭੁਪਿੰਦਰ ਕੁਮਾਰ, ਬਲਜੀਤ ਸਿੰਘ ਥਿੰੰਦ, ਸੰਤੋਖ ਸਿੰਘ, ਗੁਰਜੀਤ ਸਿੰਘ, ਐਸ.ਡੀ.ਓ. ਕਰਨੈਲ ਸਿੰਘ, ਰਜੀਵ ਕੁਮਾਰ ਜੇ.ਈ. ਸਮੇਤ ਵੱਖ ਵੱਖ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।

 

Tags: Harkesh Chand Sharma , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD