Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਪੁਲਿਸ ਮੁਖੀ ਨੇ ਕੀਤਾ ‘ਪ੍ਰਾਜੈਕਟ ਪਹਿਲ’ ਲਾਂਚ

ਜ਼ਿਲਾ ਵਾਸੀ ਘਰ ਬੈਠੇ ਵੱਟਸਐਪ ’ਤੇ ਦਰਜ਼ ਕਰਾ ਸਕਣਗੇ ਸ਼ਿਕਾਇਤ-ਐਸ.ਐਸ.ਪੀ

Web Admin

Web Admin

5 Dariya News

ਸੰਗਰੂਰ , 06 Apr 2021

Last updated on: Apr 06, 2021, 00:00 IST

ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਵਾਧਾ ਕਰਦਿਆਂ ‘ਪ੍ਰਾਜੈਕਟ ਪਹਿਲ’ ਲਾਂਚ ਕੀਤਾ ਗਿਆ। ਇਸ ਪ੍ਰੋਜੈਕਟ  ਦੀ ਸ਼ੁਰੂਆਤ ਅੱਜ ਪੁਲਿਸ ਲਾਈਨ ਸੰਗਰੂਰ ਤੋਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਵਿਵੇਕਸ਼ੀਲ ਸੋਨੀ ਨੇ ਕੀਤੀ।ਸ੍ਰੀ ਵਿਵੇਕਸ਼ੀਲ ਸੋਨੀ ਨੇ ਪਹਿਲ ਪ੍ਰੋਜੈਕਟ ਪਹਿਲ ਬਾਰੇ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਹੁਣ ਕੋਈ ਵੀ ਪ੍ਰਾਰਥੀ ਘਰ ਬੈਠੇ ਹੀ ਆਪਣੀ ਸ਼ਿਕਾਇਤ (ਦੁੱਖ ਤਕਲੀਫਾਂ) ਸਬੰਧੀ ਵੱਟਸਐਪ ਰਾਹੀਂ ਵੀਡੀਓ ਕਾਲ ਕਰਕੇ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਦੇ ਸਨਮੁੱਖ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਜੈਕਟ ਸਬੰਧੀ ਵੱਟਸਐਪ ਨੰਬਰ 8054-112-112 ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਜੈਕਟ ਰਾਹੀਂ ਸਿਰਫ ਗੈਰ ਸੰਕਟਕਾਲੀਨ ਕਿਸਮ (Non Emergent Nature)  ਦੀਆਂ ਦਰਖਾਸਤਾਂ ਹੀ ਲਈਆਂ ਜਾਣਗੀਆਂ। ਸ੍ਰੀ ਵਿਵੇਕਸ਼ੀਲ ਨੇ ਕਿਹਾ ਕਿ ਪ੍ਰਾਰਥੀ ਨੂੰ ਦਫਤਰ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਆਉਣ ਦੀ ਜਰੂਰਤ ਨਹੀ ਹੋਵੇਗੀ ਬਲਕਿ ਵੱਟਸਐਪ ਰਾਹੀਂ ਹੀ ਆਪਣੀ ਦਰਖਾਸਤ ਅਤੇ ਸਬੰਧਤ ਕਾਗਜਾਤ ਦੀ ਸਾਫ ਅਤੇ ਪੜਨਯੋਗ ਫੋਟੋ ਭੇਜ ਕੇ ਵੱਟਸਐਪ ਨੰਬਰ 8054-112-112 ’ਤੇ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸ਼ਿਕਾਇਤ ਦੀ ਸੁਣਵਾਈ 24 ਘੰਟਿਆਂ ਦੇ ਅੰਦਰ-ਅੰਦਰ ਵੀਡੀਓ ਕਾਲ ਰਾਹੀਂ ਕੀਤੀ ਜਾਵੇਗੀ।ਉਨ੍ਹਾ ਕਿਹਾ ਕਿ ਜ਼ਿਲ੍ਰਾ ਵਾਸੀ ਲੋਕ ਸਿਕਾਇਤ ਦਰਜ਼ ਕਰਨ ਲਈ ਦਿੱਤੇ ਵੱਟਸਐਪ ਨੰਬਰ ’ਤੇ ਕਾਲ ਕਰ ਸਕਣਗੇ। ਜਿਸ ਦੀ ਸੁਣਵਾਈ ਹਰ ਰੋਜ ਦੁਪਹਿਰ 12 ਵਜੇ ਤੋਂ 02 ਵਜੇ ਤੱਕ  ਨਿਵਾਰਨ ਅਫਸਰ ਵੱਲੋਂ  ਵੀਡੀਓ ਕਾਲ ਰਾਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਿਕਾਇਤਕਰਤਾ ਆਪਣੀ ਸਹੂਲਤ ਲਈ ਉਪਰੋਕਤ ਸਮੇਂ ਵਿੱਚ ਬਦਲਾਅ ਕਰ ਸਕੇਗਾ।

 

Tags: SSP Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD