Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਿਪਟੀ ਕਮਿਸ਼ਨਰ ਵੱਲੋਂ ਵਿਕਾਰ ਪ੍ਰੋਜੈਕਟ ਅਤੇ ਸਮਾਜ ਭਲਾਈ ਸਕੀਮਾਂ ਦੀ ਸਮੀਖਿਆ

ਲੋਕਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਪੁੱਜਦਾ ਕੀਤਾ ਜਾਵੇ, ਸਮਾਰਟ ਵਿਲੇਜ਼ ਸਕੀਮ ਤਹਿਤ ਜ਼ਿਲੇ ਵਿਚ ਖਰਚੇ 20.30 ਕਰੋੜ

  DC Fazilka, Arvind Pal Singh Sandhu, Fazilka, Deputy Commissioner Fazilka

5 Dariya News

ਫਾਜ਼ਿਲਕਾ , 06 Apr 2021

Last updated on: Apr 06, 2021, 00:00 IST

ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਇੱਥੇ ਵੱਖ ਵੱਖ ਵਿਭਾਗਾਂ ਦੇ ਵਿਕਾਸ ਪ੍ਰੋਜੈਕਟਾਂ ਅਤੇ ਸਮਾਜ ਭਲਾਈ ਸਕੀਮਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨਾਂ ਨੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਿਕਾਸ ਪ੍ਰੋਜੈਕਟ ਸਮੇਂ ਸਿਰ ਮੁਕੰਮਲ ਕਰਨ ਦੇ ਨਾਲ ਨਾਲ ਸਮਾਜ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪੁੱਜਦਾ ਕਰਨ ਦੇ ਨਿਰਦੇਸ਼ ਦਿੱਤੇ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿੰਡਾਂ ਨੂੰ ਸਮਾਰਟ ਪਿੰਡ ਬਣਾਉਣ ਲਈ ਸ਼ੁਰੂ ਕੀਤੀ ਸਮਾਰਟ ਵਿਲੇਜ ਸਕੀਮ ਤਹਿਤ ਜ਼ਿਲਾ ਫਾਜ਼ਿਲਕਾ ਦੇ ਪਿੰਡਾਂ ਵਿਚ 1053 ਪ੍ਰੋਜੈਕਟਾਂ ਲਈ ਸਰਕਾਰ ਵੱਲੋਂ 20.30 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇੰਨਾਂ ਵਿਚੋਂ 1039 ਕੰਮ ਮੁਕੰਮਲ ਵੀ ਹੋ ਗਏ ਹਨ। ਇੰਨਾਂ ਵਿਚੋਂ ਜਲਾਲਾਬਾਦ ਬਲਾਕ ਵਿਚ 376 ਕੰਮ, ਫਾਜ਼ਿਲਕਾ ਵਿਚ 107, ਅਬੋਹਰ ਵਿਚ 269, ਖੂਈਆਂ ਸਰਵਰ ਬਲਾਕ ਵਿਚ 198 ਅਤੇ ਅਰਨੀਵਾਲਾ ਬਲਾਕ ਵਿਚ 89 ਕੰਮ ਸ਼ਾਮਿਲ ਹਨ।ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਹਿੰਸਾਂ ਪੀੜਤ ਔਰਤਾਂ ਦੀ ਮਦਦ ਲਈ ਜ਼ਿਲੇ ਵਿਚ ਸਖ਼ੀ ਸੈਂਟਰ ਚਲਾਇਆ ਜਾ ਰਿਹਾ ਹੈ ਇਸ ਵਿਚ ਹਿੰਸਾਂ ਤੋਂ ਪੀੜਤ ਔਰਤਾਂ ਨੂੰ ਇਲਾਜ, ਕਾਨੂੰਨੀ ਮਦਦ ਅਤੇ ਕਾਊਂਸਿਗ ਇੱਕੋ ਛੱਤ ਹੇਠ ਮੁਹਈਆ ਕਰਵਾਈ ਜਾਂਦੀ ਹੈ। ਪਿੱਛਲੇ ਦੋ ਸਾਲਾਂ ਵਿਚ ਇੱਥੋਂ ਕ੍ਰਮਵਾਰ 137 ਅਤੇ 48 ਔਰਤਾਂ ਨੂੰ ਮਦਦ ਮੁਹਈਆ ਕਰਵਾਈ ਗਈ ਹੈ।ਇਸੇ ਤਰਾਂ ਜ਼ਿਲੇ ਵਿਚ ਅਵਾਜ ਯੋਜਨਾ ਤਹਿਤ 1505 ਘਰਾਂ ਦਾ ਨਿਰਮਾਣ ਸ਼ੁਰੂ ਹੋ ਚੁੱਕਾ ਹੈ ਜਿੰਨਾਂ ਵਿਚੋਂ 117 ਮੁਕੰਮਲ ਹੋ ਚੁੱਕੇ ਹਨ। ਇਸ ਯੋਜਨਾ ਤਹਿਤ ਸਰਕਾਰ ਵੱਲੋਂ ਬੇਘਰੇ ਲੋਕਾਂ ਨੂੰ ਮਕਾਨ ਬਣਾਉਣ ਲਈ ਵਿੱਤੀ ਮਦਦ ਦਿੱਤੀ ਜਾਂਦੀ ਹੈ।ਬੈਠਕ ਵਿਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਨਵਲ ਰਾਮ, ਜ਼ਿਲਾ ਮਾਲ ਅਫ਼ਸਰ ਕਮ ਐਸਡੀਐਮ ਸ੍ਰੀ ਕੇਸਵ ਗੋਇਲ, ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

Tags: DC Fazilka , Arvind Pal Singh Sandhu , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD