Friday, 10 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ ਆਪ ਦੇ ਸਹਿਯੋਗ ਨਾਲ ਕੇਂਦਰ ਵਿੱਚ ਅਗਲੀ ਸਰਕਾਰ ਬਣੇਗੀ : ਮੀਤ ਹੇਅਰ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਅਤੇ ਆਪਣੇ ਹਲਕੇ ਦੇ ਉੱਜਵਲ ਭਵਿੱਖ ਦਾ ਵਾਅਦਾ ਕੀਤਾ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ- ਵਧੀਕ ਡਿਪਟੀ ਕਮਿਸ਼ਨਰ

 

ਕਣਕ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਅਨਾਜ ਮੰਡੀ ਮਾਨਸਾ ਵਿਖੇ ਆਯੋਜਿਤ ਕੋਰੋਨਾ ਵੈਕਸੀਨੇਸ਼ਨ ਕੈਂਪ ਨੂੰ ਭਰਵਾਂ ਹੁੰਗਾਰਾ

ਆੜ੍ਹਤੀਆਂ, ਮਜ਼ਦੂਰਾਂ, ਕਰਮਚਾਰੀਆਂ ਸਮੇਤ 150 ਨਾਗਰਿਕਾਂ ਨੇ ਲਗਵਾਇਆ ਟੀਕਾ

 DC Mansa, Deputy Commissioner Mansa, Mohinder Pal, Mansa

Web Admin

Web Admin

5 Dariya News

ਮਾਨਸਾ , 06 Apr 2021

ਆਉਂਦੀ 10 ਅਪ੍ਰੈਲ ਤੋਂ ਅਨਾਜ ਮੰਡੀਆਂ ਵਿੱਚ ਆਰੰਭ ਹੋਣ ਵਾਲੀ ਕਣਕ ਦੀ ਸਰਕਾਰੀ ਖਰੀਦ ਪ੍ਰਕਿਰਿਆ ਤੋਂ ਪਹਿਲਾਂ ਅਹਿਤਿਆਤ ਵਜੋਂ ਅੱਜ ਨਵੀਂ ਅਨਾਜ ਮੰਡੀ ਵਿਖੇ ਆਯੋਜਿਤ ਕੋਵਿਡ ਵੈਕਸੀਨੇਸ਼ਨ ਕੈਂਪ ਨੂੰ ਵੱਖ-ਵੱਖ ਵਰਗਾਂ ਦੀ ਤਰਫੋਂ ਜਬਰਦਸਤ ਹੁੰਗਾਰਾ ਮਿਲਿਆ ਅਤੇ 150 ਤੋਂ ਵੱਧ ਨਾਗਰਿਕਾਂ ਨੇ ਵੈਕਸੀਨੇਸ਼ਨ ਕਰਵਾਈ। ਕੋਵਿਡ ਦੇ ਪਾਸਾਰ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਅਤੇ ਐਸ.ਐਸ.ਪੀ ਸ਼੍ਰੀ ਸੁਰੇਂਦਰ ਲਾਂਬਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਕੜੀ ਤਹਿਤ ਲਗਾਇਆ ਗਿਆ ਕੋਵਿਡ ਵੈਕਸੀਨੇਸ਼ਨ ਕੈਂਪ ਕਾਫੀ ਸਾਰਥਕ ਸਿੱਧ ਹੋਇਆ। ਕੈਂਪ ਦੌਰਾਨ ਵੱਡੀ ਗਿਣਤੀ ਜਿਨ੍ਹਾਂ ਵਿੱਚ ਆੜ੍ਹਤੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ, ਮਜ਼ਦੂਰ, ਕਿਸਾਨ, ਟਰਾਂਸਪੋਰਟਰ, ਕਾਟਨ ਫੈਕਟਰੀਆਂ ਦੇ ਮਾਲਕ ਤੇ ਉਨ੍ਹਾਂ ਨੁਮਾਇੰਦੇ, ਡੀ.ਐਮ.ਓ ਦਫ਼ਤਰ ਦੇ ਅਮਲੇ ਵੱਲੋਂ ਸਵੈ ਇੱਛਾ ਨਾਲ ਟੀਕਾਕਰਨ ਕਰਵਾਇਆ ਗਿਆ।ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਅਤੇ ਐਸ.ਐਸ.ਪੀ ਸ਼੍ਰੀ ਸੁਰੇਂਦਰ ਲਾਂਬਾ ਨੇ ਕੈਂਪ ਦਾ ਜਾਇਜ਼ਾ ਲਿਆ ਅਤੇ ਟੀਕਾਕਰਨ ਕਰਵਾਉਣ ਪੁੱਜੇ ਲੋਕਾਂ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ। ਸਿਹਤ ਵਿਭਾਗ ਦੀਆਂ ਟੀਮਾਂ ਨੇ ਕੋਵਿਡ ਤੋਂ ਬਚਾਅ ਲਈ ਅਤੇ ਆਪਣੀ ਇਮਿਊਨਟੀ ਨੂੰ ਮਜ਼ਬੂਤ ਕਰਨ ਲਈ ਟੀਕਾਕਰਨ ਕਰਵਾਉਣ ਦੀ ਅਹਿਮੀਅਤ ਬਾਰੇ ਵੀ ਨਾਗਰਿਕਾਂ ਨੂੰ ਦੱਸਿਆ।

ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਟੀਕਾ ਲਗਾਉਣ ਲਈ ਸ਼ਾਮਲ ਹੋਏ ਮਾਨਸਾ ਸ਼ਹਿਰ ਦੇ ਵਸਨੀਕ 84 ਵਰ੍ਹਿਆਂ ਦੇ ਸ਼੍ਰੀ ਬੰਤ ਰਾਮ ਨੂੰ ਦੇਖ ਕੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਸਮੇਤ ਹੋਰ ਅਧਿਕਾਰੀ ਬਹੁਤ ਪ੍ਰਭਾਵਿਤ ਹੋਏ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼੍ਰੀ ਬੰਤ ਰਾਮ ਕੋਵਿਡ ਵੈਕਸੀਨੇਸ਼ਨ ਦੀ ਇਸ ਮੁਹਿੰਮ ਦਾ ਅਹਿਮ ਹਿੱਸਾ ਹਨ ਅਤੇ ਜਲਦੀ ਹੀ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਸਨਮਾਨਿਤ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੀ ਜੰਗ ਨੂੰ ਫ਼ਤਿਹ ਕਰਨ ਲਈ ਆਪਣੇ ਆਪ ਦੇ ਨਾਲ ਨਾਲ ਆਪਣੇ ਪਰਿਵਾਰਾਂ ਤੇ ਆਲੇ-ਦੁਆਲੇ ਵਸਦੇ ਲੋਕਾਂ ਦੀ ਸਿਹਤ ਸੁਰੱਖਿਆ ਲਈ ਜਿਥੇ ਸਿਹਤ ਸਾਵਧਾਨੀਆਂ ਦੀ ਪਾਲਣਾ ਸਮੇਂ ਦੀ ਅਹਿਮ ਲੋੜ ਹੈ ਉਥੇ ਹੀ 45 ਸਾਲ ਤੋਂ ਵੱਧ ਉਮਰ ਦੇ ਸਾਰੇ ਹੀ ਨਾਗਰਿਕਾਂ ਨੂੰ ਤਰਜੀਹ ਦੇ ਆਧਾਰ 'ਤੇ ਟੀਕਾਕਰਨ ਜ਼ਰੂਰ ਕਰਵਾ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜਲਦੀ ਹੀ ਹੋਰਨਾਂ ਮੁੱਖ ਮੰਡੀਆਂ ਵਿਖੇ ਵੀ ਅਜਿਹਾ ਟੀਕਾਕਰਨ ਕੈਂਪ ਲਗਾਇਆ ਜਾਵੇਗਾ ਤਾਂ ਜੋ ਸਮੁੱਚੇ ਖਰੀਦ ਸੀਜ਼ਨ ਦੌਰਾਨ ਕੋਵਿਡ ਦੇ ਪਾਸਾਰ ਨੂੰਮੁਕੰਮਲ ਤੌਰ 'ਤੇ ਠੱਲ੍ਹ ਪਾਈ ਜਾ ਸਕੇ। ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਰਜਨੀਸ਼ ਗੋਇਲ ਦੀ ਅਗਵਾਈ ਹੇਠ ਲੱਗੇ ਕੈਂਪ ਦੌਰਾਨ ਟੀਕਾਕਰਨ ਕਰਵਾਉਣ ਉਪਰੰਤ ਵੱਖ ਵੱਖ ਜਣਿਆਂ ਨੇ ਜਿਥੇ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਵਿਡ ਵੈਕਸੀਨੇਸ਼ਨ ਲਗਵਾਉਣ ਦੀ ਸੁਵਿਧਾ ਪ੍ਰਦਾਨ ਕਰਨ ਲਈ ਧੰਨਵਾਦ ਕੀਤਾ ਉਥੇ ਹੀ ਸਾਰੇ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਇਸ ਨਾਮੁਰਾਦ ਬਿਮਾਰੀ ਤੋਂ ਬਚਣ ਲਈ ਕੋਵਿਡ ਵੈਕਸੀਨੇਸ਼ਨ ਅਤੇ ਸਮੇਂ ਸਮੇਂ ਸਿਰ ਟੈਸਟਿੰਗ ਕਰਵਾਉਣ ਦੀ ਪ੍ਰਕਿਰਿਆ ਜ਼ਰੂਰ ਅਮਲ ਵਿੱਚ ਲਿਆਂਦੀ ਜਾਵੇ। 

 

Tags: DC Mansa , Deputy Commissioner Mansa , Mohinder Pal , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD