Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਿਪਟੀ ਕਮਿਸ਼ਨਰ ਵੱਲੋਂ ਵੈਕਸੀਨੇਸ਼ਨ ਪ੍ਰਕਿਰਿਆ ਵਿਚ ਤੇਜੀ ਲਿਆਉਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਲੋਕਾਂ ਅੰਦਰ ਵੈਕਸੀਨ ਲਗਵਾਉਣ ਪ੍ਰਤੀ ਲਿਆਂਦੀ ਜਾਵੇ ਜਾਗਰੂਕਤਾ

 DC Fazilka, Arvind Pal Singh Sandhu, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 06 Apr 2021

Last updated on: Apr 06, 2021, 00:00 IST

ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਕਰੋਨਾ `ਤੇ ਠਲ ਪਾਉਣ ਲਈ ਵੈਕਸੀਨੇਸ਼ਨ ਪ੍ਰਕਿਰਿਆ `ਚ ਤੇਜੀ ਲਿਆਉਣ ਦੇ ਮੰਤਵ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ੳਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਲਗਾਉਣ ਪ੍ਰਤੀ ਸਿਹਤ ਵਿਭਾਗ ਦੀਆਂ ਟੀਮਾਂ ਕੈਂਪ ਲਗਾ ਕੇ ਵੱਧ ਤੋਂ ਵੱਧ ਜਾਗਰੂਕ ਕਰਨ।ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਅੰਦਰ 5571 ਵਿਅਕਤੀਆਂ ਨੂੰ ਪ੍ਰਤੀ ਦਿਨ ਵੈਕਸੀਨੇਸ਼ਨ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ 137 ਟੀਮਾਂ ਵੱਲੋਂ ਸਿਹਤ ਕੇਂਦਰਾਂ ਵਿਖੇ ਵੈਕਸੀਨੇਸ਼ਨ ਦੀ ਪ੍ਰਕਿਰਿਆ ਆਰੰਭੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਰੋਜਾਨਾਂ ਦੇ ਆਧਾਰ `ਤੇ ਕੁਲ ਜ਼ਿਲੇ੍ਹ ਅੰਦਰ 5571 ਵੈਕਸੀਨੇਸ਼ਨ ਦੇ ਟੀਚੇ ਵਿਚ ਅਬੋਹਰ ਤਹਿਸੀਲ ਵਿਚ ਲਗਭਗ 2300, ਫਾਜਿਲਕਾ ਵਿਚ 1900 ਅਤੇ ਜਲਾਲਾਬਾਦ ਵਿਚ 1400 ਵਿਅਕਤੀਆਂ ਨੂੰ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਾਟ-ਸਪੋਟ ਇਲਾਕਿਆਂ ਦੀ ਪਹਿਚਾਣ ਕਰ ਲਈ ਗਈ ਹੈ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਾਟ-ਸਪੋਟ ਏਰੀਆ ਵਿਚ ਪਹਿਲ ਦੇ ਆਧਾਰ `ਤੇ ਵੈਕਸੀਨੇਸ਼ਨ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।ਉਨ੍ਹਾਂ ਸਬੰਧਤ ਐਸ.ਡੀ.ਐਮਜ਼ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੀ ਤਹਿਸੀਲ ਵਿਚ ਨਿਗਰਾਨੀ ਰੱਖਣ ਤੇ ਸਿਹਤ ਕੇਂਦਰਾਂ ਵਿਖੇ ਵੈਕਸੀਨੇਸ਼ਨ ਲਗਾਉਣ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਦੇ ਉਪਰਾਲੇ ਕਰਨ।

ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਇਸ ਮੁਹਿੰਮ ਵਿਚ ਵੱਧ ਤੋਂ ਵੱਧ ਸਹਿਯੋਗ ਕਰਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰੋਨਾ ਦੇ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਲਈ ਵੈਕਸੀਨੇਸ਼ਨ ਲਗਵਾਉਣ ਦੇ ਨਾਲ-ਨਾਲ ਸਾਵਧਾਨੀਆਂ ਦੀ ਪਾਲਣਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲੇ੍ਹ ਅੰਦਰ 4622 ਕਰੋਨਾ ਪਾਜੀਟਿਵ ਆਏ ਹਨ ਜਿਸ ਵਿਚੋਂ 4264 ਜਣੇ ਕਰੋਨਾ ਨੂੰ ਮਾਤ ਦੇ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਜਿਥੇ ਅੱਜ 51 ਜਣੇ ਪਾਜੀਟਿਵ ਆਏ ਹਨ ਉਥੇ 29 ਜਣਿਆਂ ਨੇ ਕਰੋਨਾ ਨੂੰ ਹਰਾਇਆ ਹੈ। ਉਨ੍ਹਾਂ ਕਿਹਾ ਕਿ ਐਕਟਿਵ ਕੇਸਾਂ ਦੀ ਗਿਣਤੀ 275 ਹੋ ਗਈ ਹੈ ਅਤੇ 83 ਜਣਿਆਂ ਦੀ ਮੌਤ ਹੋ ਚੁੱਕੀ ਹੈ।ਸਿਵਲ ਸਰਜਨ ਡਾ. ਹਰਜਿੰਦਰ ਸਿੰਘ ਨੇ ਕਰੋਨਾ ਵੈਕਸੀਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਇਹ ਵੈਕਸੀਨ ਜ਼ਰੂਰ ਲਗਵਾਉਣ ਤਾਂ ਜ਼ੋ ਕਰੋਨਾ ਤੋਂ ਪੀੜਤ ਹੋਣ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਬੂਤ ਵਜੋਂ ਕੋਈ ਵੀ ਪਹਿਚਾਣ ਪਤਰ ਲੈ ਕੇ ਸਿਹਤ ਵਿਭਾਗ ਵਿਖੇ ਪਹੁੰਚ ਕੇ ਵੈਕਸੀਨ ਲਗਵਾਈ ਜਾ ਸਕਦੀ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਯੋਗ ਲਾਭਪਾਤਰੀ ਆਪਣੇ ਨੇੜਲੇ ਸਿਹਤ ਕੇਂਦਰ ਵਿਖੇ ਜਾ ਕੇ ਵੈਕਸੀਨ ਜ਼ਰੂਰ ਲਗਵਾਉਣ।ਇਸ ਤੋਂ ਇਲਾਵਾ ਜ਼ਿਲ੍ਹਾ ਵਾਸੀ ਹਦਾਇਤਾਂ ਮੁਤਾਬਕ ਮਾਸਕ ਜ਼ਰੂਰ ਪਾਉਣ, ਸਮਾਜਿਕ ਦੂਰੀ ਬਣਾ ਕੇ ਰੱਖਣ, ਹੱਥਾਂ ਨੂੰ ਵਾਰ-ਵਾਰ ਧੋਣ ਅਤੇ ਭੀੜ ਵਾਲੀ ਜਗ੍ਹਾਂ ਜਾਣ ਤੋਂ ਗੁਰੇਜ਼ ਕਰਨ।ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ ਕੰਵਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਨਵਲ ਰਾਮ, ਮੈਡਮ ਕਵਿਤਾ, ਡੀ.ਪੀ.ਐਮ. ਰਾਜੇਸ਼ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।

 

Tags: DC Fazilka , Arvind Pal Singh Sandhu , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD