Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਹੜਾਂ ਦੀ ਰੋਕਥਾਮ ਲਈ ਅਗੇਤੇ ਪ੍ਰਬੰਧਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਬੈਠਕ

 DC Sri Mukatsar Sahib, M K Aravind kumar, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 06 Apr 2021

Last updated on: Apr 06, 2021, 00:00 IST

ਸ੍ਰੀ ਐਮ.ਕੇ ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਇੱਥੇ ਵੱਖ ਵੱਖ ਅਧਿਕਾਰੀਆਂ ਨਾਲ ਬੈਠਕ ਕਰਕੇ ਜ਼ਿਲੇ ਵਿਚ ਹੜਾਂ ਦੀ ਰੋਕਥਾਮ ਕਰਨ ਲਈ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨਾਂ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਲੋੜੀਂਦੇ ਪ੍ਰਬੰਧ ਕਰਨ ਵਿਚ ਕੋਈ ਕੋਤਾਹੀ ਨਾ ਰਹੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਬਰਸਾਤਾਂ ਦੀ ਸ਼ਰੂਆਤ ਤੋਂ ਪਹਿਲਾਂ ਸਾਰੇ ਇੰਤਜਾਮ ਕਰ ਲਏ ਜਾਣ।ਉਨਾਂ ਨੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਹੜਾਂ ਦੀ ਰੋਕਥਾਮ ਲਈ ਲੋੜੀਂਦੇ ਸਮਾਨ ਦਾ ਇੰਤਜਾਮ ਵੀ ਕਰਨ। ਉਨਾਂ ਨੇ ਪਿੱਛਲੇ 5 ਸਾਲਾਂ ਵਿਚ ਹੜਾਂ ਦੇ ਨੁਕਸਾਨ ਦੇ ਅਧਾਰ ਤੇ ਜ਼ਿਲੇ ਦਾ ਮਾਣਚਿੱਤਰ ਬਣਾਉਣ ਲਈ ਕਿਹਾ ਹੈ ਤਾਂ ਜੋ ਖਤਰੇ ਵਾਲੇ ਇਲਾਕਿਆਂ ਵਿਚ ਪਹਿਲ ਦੇ ਅਧਾਰ ਤੇ ਹੜ ਰੋਕੂ ਪ੍ਰਬੰਧ ਹੋ ਸਕਨ।ਉਨਾਂ ਨੇ ਕਿਹਾ ਕਿ ਸੇਮ ਨਾਲਿਆਂ ਦੀ ਸਫਾਈ ਦੇ ਕੰਮ ਦੀ ਜਾਂਚ ਸਾਰੇ ਐਸ.ਡੀ.ਐਮ. ਵੱਲੋਂ ਕੀਤੀ ਜਾਵੇਗੀ। ਇਸ ਤੋਂ ਬਿਨਾਂ ਉਨਾਂ ਨੇ ਦਿਹਾਤੀ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਕਿ ਬਰਸਾਤਾਂ ਤੋਂ ਪਹਿਲਾਂ ਪਿੰਡਾਂ ਦੇ ਛੱਪੜਾਂ ਵਿਚ ਪਾਣੀ ਦੀ ਨਿਕਾਸੀ ਕੀਤੀ ਜਾਵੇ। ਇਸੇ ਤਰਾਂ ਉਨਾਂ ਨੇ ਪੀਣ ਵਾਲੇ ਪਾਣੀ, ਦਵਾਈਆਂ ਆਦਿ ਦੇ ਪ੍ਰਬੰਧ ਕਰਨ ਲਈ ਵੀ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ। ਇਸੇ ਤਰਾਂ ਬਿਜਲੀ ਨਿਗਮ ਨੂੰ ਢਿੱਲੀਆਂ ਬਿਜਲੀ ਦੀਆਂ ਤਾਰਾਂ ਠੀਕ ਕਰਨ ਦੇ ਨਿਰਦੇਸ਼ ਦਿੱਤੇ ਗਏ।ਬੈਠਕ ਵਿਚ ਐਸ.ਡੀ.ਐਮ ਸਵਰਨਜੀਤ ਕੋਰ, ਸ੍ਰੀ ਮੁਕਤਸਰ ਸਾਹਿਬ, ਐਸ.ਡੀ.ਐਮ ਓਮ ਪ੍ਰਕਾਸ਼ ਗਿੱਦੜਬਾਹਾ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਿਲ ਸਨ।

 

Tags: DC Sri Mukatsar Sahib , M K Aravind kumar , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD