Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਕਣਕ ਦੀ ਫਸਲ ਨੂੰ ਅੱਗ ਜਿਹੀਆਂ ਘਟਨਾਵਾਂ ਤੋਂ ਬਚਾਉਣ ਲਈ ਸਾਂਝੇ ਹੰਭਲੇ ਦੀ ਲੋੜ: ਤੇਜ ਪ੍ਰਤਾਪ ਸਿੰਘ ਫੂਲਕਾ

ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਕੀਤੀ ਅਪੀਲ

 DC Barnala, Deputy Commissioner Barnala, Tej Partap Singh Phoolka, Barnala

Web Admin

Web Admin

5 Dariya News

ਬਰਨਾਲਾ , 06 Apr 2021

ਕਣਕ ਦੀ ਫਸਲ ਨੂੰ ਅਚਾਨਕ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਬਚਾਉਣ ਅਤੇ ਫਸਲੀ ਰਹਿੰਦ-ਖੂੰਹਦ ਨੂੰ ਨਾ ਸਾੜਨ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਅਤੇ ਲੋੜੀਂਦੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਅੱਜ ਇੱਥੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਅਗਾਂਹਵਧੂ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਹਾੜੀ ਦੀ ਪ੍ਰਮੁੱਖ ਫਸਲ ਕਣਕ ਪੱਕ ਚੁੱਕੀ ਹੈ ਅਤੇ ਸਰਕਾਰੀ ਖਰੀਦ ਵੀ 10 ਅਪਰੈਲ ਤੋਂ ਸ਼ੁਰੂ ਹੋ ਰਹੀ ਹੈ। ਉਨਾਂ ਆਖਿਆ ਕਿ ਪੱਕੀ ਫਸਲ ਨੂੰ ਅੱਗ ਲੱਗਣ ਜਿਹੀਆਂ ਘਟਨਾਵਾਂ ਤੋਂ ਬਚਾਉੁਣ ਲਈ ਜ਼ਿਲਾ ਪ੍ਰਸ਼ਾਸਨ ਅਤੇ ਵਿਭਾਗਾਂ ਦੇ ਨਾਲ ਨਾਲ ਕਿਸਾਨਾਂ ਦੇ ਵੀ ਪੂਰੇ ਸਹਿਯੋਗ ਦੀ ਜ਼ਰੂਰਤ ਹੈ। ਉਨਾਂ ਆਖਿਆ ਕਿ ਜਿੱਥੇ ਕਣਕ ਦੀ ਪੱਕੀ ਫਸਲ ਨੂੰ ਸੁਰੱਖਿਅਤ ਕਰਨਾ ਹੈ, ਉਥੇ ਫਸਲ ਕੱਟਣ ਮਗਰੋਂ ਰਹਿੰਦ-ਖੂੰਹਦ ਨੂੰ ਅੱਗ ਨਾ ਲਾਈ ਜਾਵੇ, ਕਿਉਕਿ ਇਸ ਨਾਲ ਜਿੱਥੇ ਨੇੜਲੇ ਖੇਤਾਂ ਵਿਚ ਪੱਕੀ ਫਸਲ ਦਾ ਨੁਕਸਾਨ ਹੋ ਜਾਂਦਾ ਹੈ, ਉਥੇ ਵਾਤਾਵਰਣ ਵੀ ਗੰਧਲਾ ਹੁੰਦਾ ਹੈ। ਇਸ ਮੌਕੇ ਉਨਾਂ ਅਗਾਂਹਵਧੂ ਕਿਸਾਨਾਂ ਤੋਂ ਸੁਝਾਅ ਲਏ ਤਾਂ ਜੋ ਕਿਸਾਨਾਂ ਦੀ ਪੱਕੀ ਫਸਲ ਦਾ ਨੁਕਸਾਨ ਨਾ ਹੋਵੇ। ਉਨਾਂ ਆਖਿਆ ਕਿ ਹਾੜੀ ਦੇ ਸੀਜ਼ਨ ਦੇ ਮੱਦੇਨਜ਼ਰ ਸਬੰਧਤ ਵਿਭਾਗਾਂ ਨੂੰ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਚਰਨਜੀਤ ਸਿੰਘ ਕੈਂਥ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੇ ਨਾੜ ਨੂੰ ਅੱਗ ਲਾਉਣ ਦੀ ਬਜਾਏ ਖੇਤਾਂ ਵਿਚ ਹੀ ਵਾਹ ਦਿੱਤਾ ਜਾਵੇ, ਇਸ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਵਾਧਾ ਹੁੰਦਾ ਹੈ, ਉਥੇ ਵਾਤਾਵਰਣ ਵੀ ਦੂਸ਼ਿਤ ਨਹੀਂ ਹੁੰਦਾ। ਉਨਾਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਦੀ ਅਪੀਲ ਕੀਤੀ। ਇਸ ਮੌਕੇ ਖੇਤੀਬਾੜੀ ਅਫਸਰ ਮਹਿਲ ਕਲਾਂ ਡਾ. ਲਖਵੀਰ ਸਿੰਘ, ਏਡੀਓ ਬਰਨਾਲਾ ਡਾ. ਗੁਰਚਰਨ ਸਿੰਘ, ਡਾ. ਗੁਰਮੀਤ ਸਿੰਘ, ਡਾ. ਅੰਮਿ੍ਰਤਪਾਲ ਸਿੰਘ, ਸਫਲ ਕਿਸਾਨ ਹਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਕਾਹਨੇਕੇ ਨੇ ਵੀ ਆਪਣੇ ਵਿਚਾਰ ਰੱਖੇ।

 

Tags: DC Barnala , Deputy Commissioner Barnala , Tej Partap Singh Phoolka , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD