Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਪੰਜਾਬ ਦੀ ਪਹਿਲੀ ਸਬ ਤਹਿਸੀਲ ਚਨਾਰਥਲ ਕਲਾਂ ਦੇ ਸ਼ੁਰੂ ਹੋਣ ਨਾਲ 55 ਪਿੰਡਾਂ ਦੇ ਲੋਕਾਂ ਨੂੰ ਪਹੁੰਚੇਗੀ ਰਾਹਤ : ਕੁਲਜੀਤ ਸਿੰਘ ਨਾਗਰਾ

ਵਿਧਾਇਕ ਨਾਗਰਾ ਤੇ ਡੀ.ਸੀ. ਅੰਮ੍ਰਿਤ ਕੌਰ ਗਿੱਲ ਨੇ ਸਬ ਤਹਿਸੀਲ ਚਨਾਰਥਲ ਕਲਾਂ ਦੀ ਨਵੀਂ ਬਿਲਡਿੰਗ ਦਾ ਕੀਤਾ ਉਦਘਾਟਨ

 Kuljit Singh Nagra, Punjab Pradesh Congress Committee, Congress, Punjab Congress, DC Fatehgarh Sahib, Amrit Kaur Gill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 06 Apr 2021

Last updated on: Apr 06, 2021, 00:00 IST

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿਦਰ ਸਿੰਘ ਅਜਿਹੇ ਮੁੱਖ ਮੰਤਰੀ ਹਨ ਜਿਨ੍ਹਾਂ ਨੇ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਦੇ ਵਿਕਾਸ ਲਈ ਕਾਨੂੰਨਾਂ ’ਚ ਤਬਦੀਲੀ  ਕੀਤੀ ਅਤੇ ਲੋਕਾਂ ਨੂੰ ਲੋੜੀਂਦੀਆਂ ਸੁਵਿਧਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਈਆਂ ਗਈਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਚਨਾਰਥਲ ਕਲਾਂ ਵਿਖੇ ਨਵੀਂ ਸਬ ਤਹਿਸੀਲ ਦੀ ਬਿਲਡਿੰਗ ਦਾ ਉਦਘਾਟਨ ਕਰਨ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਹਮੇਸ਼ਾਂ ਵਿਕਾਸ ਨੂੰ ਪਹਿਲ ਦਿੱਤੀ ਹੈ ਅਤੇ ਉਨ੍ਹਾਂ ਦੀ ਸੋਚ ਸਦਕਾ ਅੱਜ ਪੰਜਾਬ ਦੇ ਪਿੰਡਾਂ ਵਿੱਚ ਵਿਕਾਸ ਕੰਮਾਂ ਦੀ ਹਨੇਰੀ ਚੱਲ ਰਹੀ ਹੈ।ਸ. ਨਾਗਰਾ ਨੇ ਕਿਹਾ ਕਿ  ਆਪਣੇ ਆਪ ਨੂੰ ਪੰਥ ਹਿਤੈਸ਼ੀ ਕਹਾਉਣ ਵਾਲੇ ਜਥੇਦਾਰ ਦੱਸਣ ਕਿ ਉਨ੍ਹਾਂ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਦੇ ਵਿਕਾਸ ਲਈ ਕੀ ਕੀਤਾ ਹੈ ਜਦੋਂ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਹਲਕੇ ਦੇ ਵਿਕਾਸ  ਲਈ ਸਰਹਿੰਦ ਵਿਖੇ ਬੱਸ ਸਟੈਂਡ ਦਾ ਨਿਰਮਾਣ ਕਰਵਾਇਆ ਅਤੇ ਹੋਰ ਕੰਮ ਛੇਤੀ ਹੀ ਸ਼ੁਰੂ ਹੋ ਰਹੇ ਹਨ ਜਿਨ੍ਹਾਂ ਦੇ ਮੁਕੰਮਲ ਹੋਣ ਨਾਲ ਇਹ ਹਲਫਾ ਵਿਕਾਸ ਪੱਖੋਂ ਦੁਨੀਆਂ ਦੇ ਨਕਸ਼ੇ ’ਤੇ ਉਭਰ ਕੇ ਸਾਹਮਣੇ ਆਵੇਗਾ। ਉਨ੍ਹਾਂ ਦੱਸਿਆ ਕਿ ਪਿੰਡ ਚਨਾਰਥਲ ਕਲਾਂ ਦੇ ਟੋਭੇ ਦੇ ਗੰਦੇ ਪਾਣੀ ਦੀ  ਨਿਕਾਸੀ ਲਈ 50 ਲੱਖ ਰੁਪਏ ਦਾ ਪ੍ਰੋਜੈਕਟ ਪਾਸ ਹੋ ਚੁੱਕਾ ਹੈ ਅਤੇ ਛੇਤੀ ਹੀ ਇਸ ਦਾ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਪਿੰਡ ਵਿੱਚ ਸੋਲਰ ਲਾਈਟਾਂ ਵੀ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਗੰਦੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਬਣਾਏ ਗਏ ਪਲਾਨ ਤਹਿਤ 75 ਪਿੰਡਾਂ ਵਿੱਚ ਗੰਦਾ ਪਾਣੀ ਕੱਢਣ ਲਈ ਸੋਲਰ ਮੋਟਰਾਂ ਵੀ ਲਗਾਈਆਂ ਗਈਆਂ ਹਨ।ਅਕਾਲੀਆਂ ’ਤੇ ਵਰ੍ਹਦਿਆਂ ਵਿਧਾਇਕ ਨਾਗਰਾ ਨੇ ਕਿਹਾ ਕਿ ਲੋਕਾਂ ਨੂੰ ਗੁੰਮਰਾਹ ਕਰਨ ਲਈ ਬਿਆਨਬਾਜੀ ਕਰਨ ਦੀ ਥਾਂ  10 ਸਾਲ ਤੱਕ ਰਾਜ ਹੋਣ ਦੇ ਬਾਵਜੂਦ ਉਨ੍ਹਾਂ ਨੇ ਸ਼ਹੀਦਾਂ ਦੀ ਧਰਤੀ ਦੇ ਵਿਕਾਸ ਲਈ ਕੀ ਕੀਤਾ ਹੈ। 

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਸਿਰਫ ਫੋਕੀ ਬਿਆਨਬਾਜੀ ਨਹੀ਼ ਕਰਦੀ ਸਗੋਂ ਮੌਜੂਦਾ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜ ਮੂੰਹ ਬੋਲਦੀ ਤਸਵੀਰ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਸਬ ਤਹਿਸੀਲ ਦੇ ਸ਼ੁਰੂ ਹੋਣ ਨਾਲ 55 ਪਿੰਡਾਂ ਦੇ ਲੋਕਾਂ ਨੂੰ ਇੱਕ ਤਰ੍ਹਾਂ ਦੀ ਸੌਗਾਤ ਦਿੱਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ-19 ਤੋਂ ਬਚਾਅ ਲਈ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਦੇ ਟੀਕੇ ਲਗਾਉਣੇ ਸ਼ੁਰੂ ਕੀਤੇ ਹਨ ਇਸ ਲਈ ਵੱਧ ਤੋਂ ਵੱਧ ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ ਤਾਂ ਜੋ ਇਸ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਕੋਰੋਨਾ ਤੋਂ ਬਚਾਅ ਲਈ ਦੱਸੀਆਂ ਸਾਵਧਾਨੀਆਂ ਅਪਣਾਉਣ ਦੀ ਅਪੀਲ ਵੀ ਕੀਤੀ।ਇਸ ਮੌਕੇ ਪੰਜਾਬ ਲੇਬਰ ਬੋਰਡ ਦੇ ਚੇਅਰਮੈਨ ਹਰੀ ਸਿੰਘ ਟੌਹੜਾ,ਜਿਲਾ ਪ੍ਰੀਸ਼ਦ ਦੀ ਚੇਅਰਪਰਸਨ ਮਨਦੀਪ ਕੌਰ, ਜਿ਼ਲ੍ਹਾ ਕਾਂਗਰਸ ਕਮੇਟੀ ਦੇ ਸ਼ਹਿਰੀ ਪ੍ਰਧਾਨ ਸ਼੍ਰੀ ਸੁਭਾਸ਼ ਸੂਦ, ਮਾਰਕਿਟ ਕਮੇਟੀ ਦੇ ਚੇਅਰਮੈਨ ਬਲਜਿੰਦਰ ਸਿੰਘ,ਵਾਇਸ ਚੇਅਰਮੈਨ ਇੰਦਰਪਾਲ ਸਿੰਘ,ਪਿੰਡ ਦੇ ਸਰਪੰਚ ਜਗਦੀਪ ਸਿੰਘ ਨੰਬਰਦਾਰ,ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ,ਸੀਨੀਅਰ ਕਾਂਗਰਸ ਆਗੂ ਭੁਪਿੰਦਰ ਸਿੰਘ ਬਧੌਛੀ,ਰਾਜਿੰਦਰ ਸਿੰਘ ਜਖਵਾਲੀ,ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ,ਮੈਂਬਰ ਬਲਾਕ ਸੰਮਤੀ ਲਖਵਿੰਦਰ ਸਿੰਘ,ਸਰਪੰਚ ਦਵਿੰਦਰ ਜੱਲਾ,ਪਰਮਜੀਤ ਸਿੰਘ,ਅਵਤਾਰ ਸਿੰਘ,ਗੁਰਸੇਵਕ ਸਿੰਘ,ਰਣਜੀਤ ਸਿੰਘ,ਕਰਮਜੀਤ ਸਿੰਘ ਸਾਰੇ ਪੰਚ,ਗੁਰਪ੍ਰੀਤ ਸਿੰਘ ਬਾਵਾ,ਗੁਰਕ੍ਰਿਪਾਲ ਸਿੰਘ,ਕਿਸ਼ਨ ਲਾਲ,ਕੁਲਵੰਤ ਸਿੰਘ ਤੇ ਇਲਾਕੇ ਦੇ ਜਿਲਾ ਪ੍ਰੀਸ਼ਦ ਮੈਂਬਰ,ਬਲਾਕ ਸੰਮਤੀ ਮੈਂਬਰ,ਸਰਪੰਚ,ਪੰਚ ਆਦਿ ਹਾਜ਼ਰ ਸਨ। ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਐਸ.ਡੀ.ਐਮ. ਡਾ. ਸੰਜੀਵ ਕੁਮਾਰ, ਜਿ਼ਲ੍ਹਾ ਮਾਲ ਅਫਸਰ ਡਾ. ਅਜੀਤ ਸਿੰਘ, ਕਾਰਜਕਾਰੀ ਇੰਜਨੀਅਰ ਪੰਚਾਇਤੀ ਰਾਜ ਸ਼੍ਰੀ ਜਸਵਿੰਦਰ ਸਿੰਘ, ਤਹਿਸੀਲਦਾਰ ਗੁਰਜਿੰਦਰ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Kuljit Singh Nagra , Punjab Pradesh Congress Committee , Congress , Punjab Congress , DC Fatehgarh Sahib , Amrit Kaur Gill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD