Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੈਬਨਿਟ ਮੰਤਰੀ ਰਜ਼ੀਆਂ ਸੁਲਤਾਨਾਂ ਨੇ ਮਲੇਰਕੋਟਲਾ ਵਿਖੇ 29.57 ਕਰੋੜ ਦੀ ਲਾਗਤ ਨਾਲ ਨਵੇਂ ਬਣੇ ਓਵਰਬਿ੍ਰਜ ਦਾ ਕੀਤਾ ਉਦਘਾਟਨ

ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ-ਰਜ਼ੀਆ ਸੁਲਤਾਨਾ

Razia Sultana, Water Supply and Sanitation Minister, Chandigarh, Punjab Pradesh Congress Committee, Congress, Punjab Congress, Government of Punjab, Punjab  Government, Punjab, Malerkotla, Sangrur

Web Admin

Web Admin

5 Dariya News

ਮਲੇਰੋਕਟਲਾ/ਸੰਗਰੂਰ , 06 Apr 2021

Last updated on: Apr 06, 2021, 00:00 IST

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਰਾਜ ਦੇ ਲੋਕਾਂ ਨੂੰ ਮੁੱਢਲੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੀ ਮਹਾਂਮਾਰੀ ਦੇ ਬਾਵਜੂਦ ਸੂਬੇ ਦੇ ਵਿਕਾਸ ਕਾਰਜ਼ਾਂ ਅੰਦਰ ਕੋਈ ਘਾਟ ਨਹੀ ਆਉਣ ਦਿੱਤੀ। ਇਹਨਾ ਵਿਚਾਰਾਂ ਦਾ ਪ੍ਰਗਟਾਵਾ ਅੱਜ ਟਰਾਂਸਪੋਰਟ ਤੇ ਜਲ ਸਪਲਾਈ ਮੰਤਰੀ ਪੰਜਾਬ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਜਰਗ ਚੌਂਕ ਮਲੇਰਕੋਟਲਾ ਨੇੜੇ 29.57 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਓਵਰਬਿ੍ਰਜ ਦਾ ਉਦਘਾਟਨ ਕਰਨ ਵੇਲੇ ਕੀਤਾ।ਕੈਬਨਿਟ ਮੰਤਰੀ ਨੇ ਕਿਹਾ ਕਿ ਮਲੇਰਕੋਟਲਾ ਵਾਸੀਆਂ ਨੂੰ ਇਸ ਓਵਰਬਿ੍ਰਜ ਦੇ ਚਲਣ ਨਾਲ ਟੈ੍ਰਫਿਕ ਸਮੱਸਿਆ ਤੋਂ ਵੱਡੀ ਨਿਜ਼ਾਤ ਮਿਲੇਗੀ। ਉਨਾਂ ਕਿਹਾ ਕਿ ਲੁਧਿਆਣਾ, ਖੰਨਾ, ਪਟਿਆਲਾ ਨੂੰ ਜਾਣ ਵਾਲੀ ਟੈ੍ਰਫਿਕ ਓਵਰਬਿ੍ਰਜ ਤੋਂ ਲੰਘਣ ਨਾਲ ਸ਼ਹਿਰ ’ਚ ਆਵਾਜਾਈ ਅੰਦਰ ਕਿਸੇ ਕਿਸਮ ਦੀ ਪਰੇਸਾਨੀ ਦਾ ਹੁਣ ਲੋਕਾਂ ਨੂੰ ਸਾਮਣਾ ਨਹੀ ਕਰਨਾ ਪਵੇਗਾ। ਉਨਾਂ ਦੱਸਿਆ ਕਿ ਹੁਣ ਮਲੇਰਕੋਟਲਾ ਸਹਿਰ ਦੀਆਂ ਸੜਕਾਂ ਦੇ ਪੁਨਰ ਨਿਰਮਾਣ ਦਾ ਕਾਰਜ ਜੰਗੀ ਪੱਧਰ ’ਤੇ ਹੋਵੇਗਾ ਅਤੇ ਅਗਲੇ ਮਹੀਨਿਆਂ ਅੰਦਰ ਸਹਿਰ ਦੀਆਂ ਸਾਰੀਆਂ ਸੜਕਾਂ ਮੁਕੰਮਲ ਹੋ ਜਾਣਗੀਆਂ ਜਿੰਨਾਂ ਦੇ ਨਿਰਮਾਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 12 ਕਰੋੜ ਰੁਪਏ ਦੀ ਗਰਾਂਟ ਪ੍ਰਾਪਤ ਹੋ ਚੁੱਕੀ ਹੈ।ਉਨਾਂ ਕਿਹਾ ਕਿ ਲੁਧਿਆਣਾ-ਸੰਗਰੂਰ ਮੁੱਖ ਮਾਰਗ ’ਤੇ ਬਣੇ 785 ਮੀਟਰ ਲੰਬੇ ਅਤੇ 10 ਮੀਟਰ ਚੌੜੇ ਓਵਰਬਿ੍ਰਜ ਨੂੰ ਮੁਕੰਮਲ ਹੋਣ ’ਚ ਭਾਵੇਂ ਕੁੱਝ ਸਮਾਂ ਜਰੂਰ ਲੱਗਿਆ ਹੈ, ਪਰੰਤੂ ਹੁਣ ਇਹ ਪੁੱਲ ਦੇ ਬਣਨ ਨਾਲ ਸ਼ਹਿਰ ਵਾਸੀਆ ’ਚ ਖੁਸ਼ੀ ਦਾ ਮਾਹੌਲ ਹੈ। ਉਨਾਂ ਕਿਹਾ ਕਿ ਓਵਰ ਬਿ੍ਰਜ ਦੇ ਨਾਲ ਦੋਵੇਂ ਪਾਸੇ ਆਵਾਜਾਈ ਲਈ ਵੱਖਰੇ ਪ੍ਰਬੰਧਾਂ ਵਜੋਂ 5.5 ਮੀਟਰ ਚੌੜੀਆਂ ਸੜਕਾਂ ਵੀ ਬਣਾਈਆਂ ਜਾਣਗੀਆਂ। ਉਨਾਂ ਕਿਹਾ ਕਿ ਮਲੇਰੋਕਟਲਾ ਸ਼ਹਿਰ ਦੀ ਵਿਕਾਸ ਪੱਖੋਂ ਨੁਹਾਰ ਬਦਲਣ ’ਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ।ਇਸ ਮੌਕੇਐਸ.ਡੀ.ਐਮ. ਮਲੇਰਕੋਟਲਾ ਸ੍ਰੀ ਟੀ. ਬੈਨਿਥ ਆਈ.ਏ.ਐਸ., ਡੀ.ਐਸ.ਪੀ. ਸ੍ਰੀ ਸੰਜੀਵ ਭੱਟ, ਸ੍ਰੀ ਵਿਪਨ ਬਾਂਸਲ ਐਸ.ਸੀ. ਪੀ.ਬੀ.ਡਬਲਿਊ.ਡੀ., ਸੀ.ਐਸ.ਬੈਂਸ ਐਕਸ਼ੀਅਨ, ਘੱਟ ਗਿਣਤੀ ਕਮਿਸ਼ਨ ਦੇ ਸੀਨੀਅਰ ਉਪ ਚੇਅਰਮੈਨ ਪ੍ਰੋ. ਮੁਹੰਮਦ ਰਫੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਚੌਧਰੀ ਮੁਹੰਮਦ ਬਸੀਰ, ਪੰਜਾਬ ਵਕਫ ਬੋਰਡ ਦੇ ਮੈਂਬਰ ਸੇਖ ਸਯਾਦ ਹੁਸੈਨ, ਸਾਬਕਾ ਨਗਰ ਕੌਂਸਲ ਪ੍ਰਧਾਨ ਇਕਬਾਲ ਫੋਜੀ, ਕਾ. ਸ਼ੁਲੇਮਾਨ ਜੋਸ, ਮੁਨਸ਼ੀ ਮੁਹੰਮਦ ਅਸਰਫ. ਡਾ. ਮੁਹੰਮਦ ਇਕਬਾਲ ਸਮੇਤ ਸਾਰੇ ਕਾਂਗਰਸੀ ਨਗਰ ਕੌਂਸਲਰ ਮੌਜੂਦ ਸਨ।

 

Tags: Razia Sultana , Water Supply and Sanitation Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Malerkotla , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD