Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਭਾਰਤ ਭੂਸ਼ਣ ਆਸ਼ੂ ਅਤੇ ਸੁੰਦਰ ਸ਼ਾਮ ਅਰੋੜਾ ਵੱਲੋਂ ਡਾਬਾ ਰੋਡ ਦੇ ਇੰਡਸਟਰੀ ਏਰੀਆ ਵਿਖੇ ਫੈਕਟਰੀ ਦੀ ਛੱਤ ਡਿੱਗਣ ਕਾਰਨ ਵਾਪਰੇ ਹਾਦਸੇ ਦਾ ਲਿਆ ਜਾਇਜ਼ਾ

ਮੰਦਭਾਗੀ ਘਟਨਾ ਲਈ, ਦੋਸ਼ੀਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ, 4 ਵਿਅਕਤੀ ਦੀ ਜਾਨ ਗਈ, 5 ਹਨ ਜ਼ੇਰੇ ਇਲਾਜ਼ ਤੇ ਬਾਕੀਆਂ ਨੂੰ ਮਿਲੀ ਹਸਪਤਾਲ ਤੋਂ ਛੁੱਟੀ

Bharat Bhushan Ashu, Congress, Chandigarh, Punjab Congress, Government of Punjab, Punjab Government, Punjab, Ludhiana, Pardeep Kumar Sabharwal, Sunder Sham Arora, Varinder Kumar Sharma, Rakesh Kumar Agrawal, Balkar Singh Sandhu, Krishan Kumar Bawa, Punjab State Industrial Development Corporation, PSIDC

Web Admin

Web Admin

5 Dariya News

ਲੁਧਿਆਣਾ , 06 Apr 2021

Last updated on: Apr 06, 2021, 00:00 IST

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਵੱਲੋਂ ਅੱਜ ਸਵੇਰੇ ਬਾਬਾ ਮੁਕੰਦ ਸਿੰਘ ਨਗਰ ਵਿਖੇ ਉਸ ਜਗ੍ਹਾ ਦੇ ਦੌਰੇ ਦੌਰਾਨ ਜਾਇਜਾ ਲਿਆ, ਜਿੱਥੇ ਬੀਤੇ ਕੱਲ ਸੋਮਵਾਰ ਨੂੰ ਚਾਰ ਮੰਜ਼ਿਲਾ ਆਟੋ-ਪਾਰਟ ਫੈਕਟਰੀ ਦੀ ਛੱਤ ਢਹਿ ਗਈ ਸੀ। ਜੈਕ ਰਾਹੀਂ ਗੈਰ-ਕਾਨੂੰਨੀ ਢੰਗ ਨਾਲ ਇਮਾਰਤ ਦਾ ਲੈਂਟਰ ਚੁੱਕਣ ਦੌਰਾਨ ਹੋਏ ਹਾਦਸੇ ਵਿੱਚ 4 ਮਜ਼ਦਰਾਂ ਦੀ ਮੌਤ ਹੋਈ ਹੈ ਅਤੇ 7 ਜਖ਼ਮੀ ਹੋਏ ਹਨ।ਵਿਧਾਇਕ ਸ੍ਰੀ ਸੰਜੇ ਤਲਵਾੜ, ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ, ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ, ਪੰਜਾਬ ਸਟੇਟ ਇੰਡਸਟ੍ਰੀਅਲ ਕਾਰਪੋਰੇਸ਼ਨ (ਪੀ.ਐਸ.ਆਈ.ਡੀ.ਸੀ) ਦੇ ਚੇਅਰਮੈਨ ਕੇ.ਕੇ. ਬਾਵਾ ਅਤੇ ਮੁੱਖ ਮੰਤਰੀ ਦੇ ਓ.ਐਸ.ਡੀ. ਸ੍ਰੀ ਅੰਕਿਤ ਬਾਂਸਲ ਦੇ ਨਾਲ ਕੈਬਨਿਟ ਮੰਤਰੀ ਨੇ ਕਿਹਾ ਇਹ ਬੜੀ ਹੀ ਮੰਦਭਾਗੀ ਤੇ ਦੁਖਦਾਈ ਘਟਨਾ ਹੈ ਤੇ ਪ੍ਰਭਾਵਿਤ ਪਰਿਵਾਰਾਂ ਅਤੇ ਹੋਰ ਜ਼ਖਮੀਆਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਸ ਹਾਦਸੇ ਸਬੰਧੀ ਕਿਸੇ ਵੀ ਸਰਕਾਰੀ ਅਧਿਕਾਰੀ ਦੀ ਅਣਗਹਿਲੀ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾਵੇਗੀ ਅਤੇ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੇ ਇਸ ਦੁਰਘਟਨਾ ਵਿਚ ਸਰਕਾਰੀ ਮੁਲਾਜ਼ਮ ਜਾਂ ਕੋਈ ਹੋਰ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਹਿਲਾਂ ਹੀ ਪਟਿਆਲਾ ਡਵੀਜ਼ਨਲ ਕਮਿਸ਼ਨਰ ਦੁਆਰਾ ਉੱਚ ਪੱਧਰੀ ਜਾਂਚ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਮੁਆਵਜ਼ੇ ਤੋਂ ਇਲਾਵਾ }ਖਮੀ ਮਜ਼ਦੂਰਾਂ ਦਾ ਮੁਫਤ ਇਲਾਜ ਕਰਨ ਦਾ ਐਲਾਨ ਕੀਤਾ ਹੈ।ਕੈਬਨਿਟ ਮੰਤਰੀਆਂ ਨੇ ਅੱਗੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਵਾਰਥੀ ਹਿੱਤਾਂ ਲਈ ਕਿਸੇ ਦੀ ਜਾਨ ਨੂੰ ਜੋਖਮ ਵਿਚ ਨਾ ਪਾਉਣ ਅਤੇ ਸੰਬੰਧਤ ਅਧਿਕਾਰੀਆਂ ਤੋਂ ਬਣਦੀ ਮੰਜੂਰੀ ਲੈਣ ਅਤੇ ਕਾਨੂੰਨ ਅਨੁਸਾਰ ਕੰਮ ਕਰਨ ਦੀ ਆਗਿਆ ਦੇ ਨਾਲ-ਨਾਲ ਉਸਾਰੀ ਦੌਰਾਨ ਸੁਰੱਖਿਆ ਦੇ ਸਾਰੇ ਮਾਪਦੰਡਾਂ ਨੂੰ ਵੀ ਯਕੀਨੀ ਬਣਾਇਆ ਜਾਵੇ।ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੋਵਾਂ ਮੰਤਰੀਆਂ ਨੂੰ ਦੱਸਿਆ ਕਿ ਐਨ.ਡੀ.ਆਰ.ਐਫ. ਦੇ ਨਾਲ ਐਸ.ਡੀ.ਆਰ.ਐਫ, ਨਗਰ ਨਿਗਮ, ਫਾਇਰ ਬ੍ਰਿਗੇਡ ਅਤੇ ਸਥਾਨਕ ਪੁਲਿਸ ਸੋਮਵਾਰ ਸਵੇਰ ਤੋਂ ਅਣਥੱਕ ਮਿਹਨਤ ਕਰ ਰਹੀ ਹੈ ਅਤੇ 36 ਮਜ਼ਦੂਰਾਂ ਨੂੰ ਬਚਾਇਆ ਗਿਆ ਹੈ, ਜਿਨ੍ਹਾਂ ਵਿਚੋਂ ਪੰਜ ਦਾ ਇਲਾਜ ਚੱਲ ਰਿਹਾ ਹੈ, 2 ਗੰਭੀਰ ਜ਼ਖਮੀ ਹਨ ਅਤੇ ਬਾਕੀਆਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗੰਭੀਰ ਹਾਲਤ ਵਿੱਚ ਦੋ ਵਿਅਕਤੀਆਂ ਦਾ ਐਸ.ਪੀ.ਐਸ. ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਜਦੋਂ ਕਿ ਤਿੰਨ ਸਿਵਲ ਹਸਪਤਾਲ ਲੁਧਿਆਣਾ ਵਿਖੇ ਜ਼ੇਰੇ ਇਲਾਜ ਹਨ।ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਨੇ ਵੀ ਕੈਬਨਿਟ ਮੰਤਰੀ ਨੂੰ ਖੁਲਾਸਾ ਕੀਤਾ ਕਿ ਮਾਲਕ ਅਤੇ ਠੇਕੇਦਾਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਅਤੇ ਟੀਮਾਂ ਵੱਲੋਂ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਇਸ ਮੌਕੇ ਪ੍ਰਮੁੱਖ ਤੌਰ 'ਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਅਮਰਜੀਤ ਸਿੰਘ ਬੈਂਸ, ਜੁਆਇੰਟ ਸੀ.ਪੀ.(ਦਿਹਾਤੀ) ਸ੍ਰੀ ਸਚਿਨ ਗੁਪਤਾ, ਐਸ.ਡੀ.ਐਮ. ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਅਤੇ ਹੋਰ ਹਾਜ਼ਰ ਸਨ।

 

Tags: Bharat Bhushan Ashu , Congress , Chandigarh , Punjab Congress , Government of Punjab , Punjab Government , Punjab , Ludhiana , Pardeep Kumar Sabharwal , Sunder Sham Arora , Varinder Kumar Sharma , Rakesh Kumar Agrawal , Balkar Singh Sandhu , Krishan Kumar Bawa , Punjab State Industrial Development Corporation , PSIDC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD