Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲੋਕ : ਵਿਜੈ ਸ਼ਰਮਾ

ਜ਼ਿਲ੍ਹਾ ਯੋਜਨਾ ਕਮੇਟੀ ਐਸ.ਏ.ਐਸ ਨਗਰ ਦੇ ਚੇਅਰਮੈਨ ਸ੍ਰੀ ਵਿਜੈ ਸ਼ਰਮਾ ਟਿੰਕੂ ਵੱਲੋਂ ਪੰਚਾਇਤ ਮੈਂਬਰਾਂ ਨਾਲ ਮੀਟਿੰਗ

 Vijay Sharma Tinku, Punjab, Congress, Punjab Congress, S.A.S.Nagar, Mohali, S.A.S. Nagar Mohali

Web Admin

Web Admin

5 Dariya News

ਐਸ.ਏ.ਐਸ. ਨਗਰ , 06 Apr 2021

Last updated on: Apr 06, 2021, 00:00 IST

ਪਿੰਡਾਂ ਦਾ ਵਿਕਾਸ ਸ਼ਹਿਰਾਂ ਦੀ ਤਰਜ 'ਤੇ ਕਰਵਾਇਆ ਜਾ ਰਿਹਾ ਹੈ ਤੇ ਇਸ ਸਬੰਧੀ ਫੰਡਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਐਸ.ਏ.ਐਸ ਨਗਰ ਦੇ ਚੇਅਰਮੈਨ ਸ੍ਰੀ ਵਿਜੈ ਸ਼ਰਮਾ ਟਿੰਕੂ ਨੇ ਇਥੇ ਆਪਣੇ ਦਫਤਰ ਵਿੱਚ  ਦੀਆਂ ਪੰਚਾਇਤਾ ਦੇ ਮੈਂਬਰਾਂ ਅਤੇ ਹੋਰਨਾ ਮੋਹਤਵਰਾ ਨਾਲ ਮੀਟਿੰਗ ਉਪਰੰਤ ਕੀਤਾ।ਉਹਨਾ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਬੁਲੰਦੀਆਂ ਵੱਲ ਜਾ ਰਿਹਾ ਹੈ ਅਤੇ ਲੋਕਾਂ ਨੂੰ ਸਰਕਾਰ ਵੱਲੋ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।ਅੱਜ ਦੀ ਮੀਟਿੰਗ ਵਿੱਚ ਸਰਪੰਚ ਗ੍ਰਾਮ ਪੰਚਾਇਤ ਮਾਛੀਪੁਰ ਵੱਲੋ ਕੰਮਿਊਨਿਟੀ ਸੈਂਟਰ ਦੀ ਇਮਾਰਤ ਲਈ 10 ਲੱਖ ਰੁਪਏ, ਸ਼ਮਸ਼ਾਨਘਾਟ ਦੇ ਸ਼ੈਡ ਤੇ ਚਾਰਦਿਵਾਰੀ ਲਈ 05 ਲੱਖ ਰੁਪਏ, ਕੇਂਦਰੀ ਮੰਦਿਰ ਪੁਜਾਰੀ ਪ੍ਰੀਸ਼ਦ ਵੈਲਫੇਅਰ ਐਸੋਸੀਏਸ਼ਨ ਮੋਹਾਲੀ ਵੱਲੋਂ ਲੋਕ ਸੇਵਾ ਲਈ ਐਂਬੂਲੈਂਸ ਖ੍ਰਰੀਦਣ ਸਬੰਧੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨੂੰ ਮੰਗ ਪੱਤਰ ਦਿੱਤਾ ਗਿਆ ।ਇਸੇ ਤਰ੍ਹਾਂ ਯੂਥ ਕਲੱਬ ਬਲੌਂਗੀ ਵੱਲੋ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਖੇਡਾਂ ਦੇ ਸਮਾਨ ਅਤੇ ਜਿੰਮ ਦੇ ਸਮਾਨ ਲਈ ਕਲੱਬ ਨੂੰ ਸਹਾਇਤਾਂ ਦੇਣ ਦੀ ਮੰਗ ਕੀਤੀ ਗਈ। ਇਸ ਮੌਕੇ ਚੇਅਰਮੈਨ ਸ੍ਰੀ ਵਿਜੈ ਸ਼ਰਮਾ ਨੇ ਉਕਤ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਅਤੇ ਵਿਕਾਸ ਕੰਮਾਂ ਲਈ ਵੱਧ ਤੋਂ ਵੱਧ ਫੰਡਜ਼ ਮੁਹੱਈਆਂ ਕਰਵਾਕੇ ਪਹਿਲ ਦੇ ਆਧਾਰ ਤੇ ਜਿਲ੍ਹੇ ਦੇ ਵਿਕਾਸ ਕਾਰਜ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਵੱਖ ਵੱਖ ਗ੍ਰਾਮ ਪੰਚਾਇਤਾਂ ਅਤੇ ਸੰਸਥਾਵਾਂ ਦੇ ਪਹੁੰਚੇ ਮੋਹਤਵਰਾਂ ਨੇ ਆਪੋ-ਆਪਣੀਆ ਮੰਗਾਂ ਸਬੰਧੀ ਚੇਅਰਮੈਨ ਨੂੰ ਮੰਗ ਪੱਤਰ ਸੋਪੇ । ਇਸ ਮੌਕੇ ਰਾਜਵੰਤ ਰਾਏ ਸ਼ਰਮਾ ਮੈਂਬਰ ਗਊ ਕਮਿਸ਼ਨ ਪੰਜਾਬ, ਸੁਖਦੀਪ ਸਿੰਘ ਈ.ਟੀ.ਓ (ਰਿਟਾ.), ਪੰਡਿਤ ਸੁੰਦਰ ਲਾਲ ਸਾਸ਼ਤਰੀ, ਪੰਡਿਤ ਲੱਕੀ ਸ਼ਰਮਾ, ਅਚਾਰਿਆਂ ਜਗਦੰਬਾ ਪ੍ਰਸ਼ਾਦ ਰਤੂੜੀ, ਅਚਾਰਿਆ ਐਨ.ਕੇ.ਸ਼ਾਸਤਰੀ, ਪੰਡਿਤ ਸਬੇਸਵਰ ਪ੍ਰਸ਼ਾਦ ਗੌੜ, ਹਰਜੀਤ ਸਿੰਘ ਅੱਲਾਪੁਰ, ਵਰਿੰਦਰ ਸਿੰਘ ਬੜੋਦੀ, ਪੰਡਿਤ ਵਰਿੰਦਰ, ਰਣਜੀਤ ਸਿੰਘ ਨੰਗਲੀਆਂ, ਪ੍ਰੇਮ ਕੁਮਾਰ, ਸੁਖਵਿੰਦਰ ਸਿੰਘ ਚੋਲਟਾ, ਯਾਦਵਿੰਦਰ ਸਿੰਘ ਸੈਕਟਰੀ ਖਰੜ, ਗੁਰਮੀਤ ਸਿੰਘ ਮਾਜਰੀ ਅਤੇ ਕੁਲਦੀਪ ਸਿੰਘ ਓਇੰਦ ਸਿੰਘ ਪੀ.ਏ ਟੂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਐਸ.ਏ.ਐਸ ਨਗਰ ਹਾਜ਼ਰ ਸਨ ।

 

Tags: Vijay Sharma Tinku , Punjab , Congress , Punjab Congress , S.A.S.Nagar , Mohali , S.A.S. Nagar Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD