Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿਹਤ ਵਿਭਾਗ ਵੱਲੋਂ ਦਫ਼ਤਰਾਂ ਅਤੇ ਕੰਮ ਵਾਲੀਆਂ ਥਾਵਾਂ ’ਤੇ ਔਰਤਾਂ ਦੇ ਜਿਨਸੀ ਸ਼ੋਸ਼ਣ ਦੀ ਰੋਕਥਾਮ ਬਾਰੇ ਵਰਕਸ਼ਾਪ ਦਾ ਆਯੋਜਨ

 Health and Family Welfare Department, Prevention of Sexual Harassment at Workplace, Sexual Harassment at Workplace, Dr. Prof Pam Rajput, Sexual Harassment of Women at Workplace, Dr. G B Singh, Dr. Baljit Kaur, V. V. Giri National Labour Institute Noida

Web Admin

Web Admin

5 Dariya News

ਚੰਡੀਗੜ੍ਹ , 06 Apr 2021

Last updated on: Apr 06, 2021, 00:00 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੱਜ ਇੱਥੇ ਦਫ਼ਤਰਾਂ ਅਤੇ ਕੰਮ ਵਾਲੀਆਂ ਥਾਵਾਂ ’ਤੇ ਔਰਤਾਂ ਦੇ ਜਿਨਸੀ ਸ਼ੋਸ਼ਣ ਦੀ ਰੋਕਥਾਮ ਬਾਰੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਡਾ. ਪ੍ਰੋਫੈਸਰ ਪਾਮ ਰਾਜਪੂਤ ਜੋ ਕਿ ਇੱਕ ਨੀਤੀ ਵਿਸ਼ਲੇਸ਼ਕ, ਟ੍ਰੇਨਰ ਅਤੇ ਸਰਵਜਨਕ ਸਪੀਕਰ ਹਨ, ਉਨਾਂ ਵੱਲੋਂ ਵਰਕਸ਼ਾਪ ਦੇ ਮੁੱਖ ਵਕਤਾ ਵਜੋਂ ਦੱਸਿਆ ਗਿਆ ਕਿ ਦਿ ਸੈਕਸੂਅਲ ਹੈਰਾਸਮੈਂਟ ਆਫ਼ ਵੁਮੈਨ ਐਟ ਵਰਕਪਲੇਸ (ਪ੍ਰ੍ਰੀਵੈਂਸ਼ਨ, ਪ੍ਰੋਹਿਬਸ਼ਨ ਐਂਡ ਰੀਡੈ੍ਰਸਲ) ਐਕਟ 2013 ਭਾਰਤ ਵਿੱਚ ਇੱਕ ਵਿਧਾਨਕ ਐਕਟ ਹੈ ਜੋ ਕਿ ਔਰਤਾਂ ਨੂੰ ਉਨਾਂ ਦੇ ਕੰਮ ਵਾਲੀ ਥਾਂ ਤੇ ਜਿਨਸੀ ਸ਼ੋਸ਼ਣ ਤੋਂ ਬਚਾਉਣ ਲਈ ਬਣਾਇਆ ਗਿਆ ਹੈ। ਇਹ ਐਕਟ 9 ਦਸੰਬਰ, 2013 ਤੋਂ ਲਾਗੂ ਹੈ। ਪਰੰਤੂ ਬਹੁਤੇ ਦਫ਼ਤਰਾਂ ਜਾਂ ਸੰਸਥਾਵਾਂ ਨੇ ਕਾਨੂੰਨੀ ਜ਼ਰੂਰਤ ਦੇ ਬਾਵਜੂਦ ਇਸ ਕਾਨੂੰਨ ਨੂੰ ਲਾਗੂ ਨਹੀਂ ਕੀਤਾ ਹੈ।ਇਸ ਕਨੂੰਨ ਅਨੁਸਾਰ ਕਿਸੇ ਵੀ ਕੰਮ ਵਾਲੀ ਥਾਂ ਤੇ ਜੇਕਰ 10 ਤੋਂ ਵਧੇਰੇ ਕਰਮਚਾਰੀਆਂ ਹਨ ਤਾਂ ਉੱਥੇ ਇਸ ਕਾਨੂੰਨ ਦੇ ਸਾਰੇ ਉਪਬੰਧ ਲਾਗੂ ਕਰਨੇ ਲਾਜ਼ਮੀ ਹਨ।ਉਨਾਂ ਅੱਗੇ ਕਿਹਾ ਕਿ ਸਭ ਤੋਂ ਸੀਨੀਅਰ ਮਹਿਲਾ ਕਰਮਚਾਰੀਆਂ ਦੀ ਅਗਵਾਈ ਵਿੱਚ ਅੰਦਰੂਨੀ ਕਮੇਟੀ ਦਾ ਗਠਨ ਕੀਤੇ ਜਾਣ ਦੀ ਜ਼ਰੂਰਤ ਹੈ ਜਿਸ ਵਿੱਚ ਅੱਧੇ ਤੋਂ ਜ਼ਿਆਦਾ ਮਹਿਲਾ ਮੈਂਬਰ ਹੋਣ।ਇਸ ਵਿੱਚ ਬਾਹਰੀ ਮੈਂਬਰ ਹੋਣ ਦੇ ਨਾਲ ਨਾਲ ਕਾਨੂੰਨੀ ਪਿਛੋਕੜ ਵਾਲਾ ਇੱਕ ਮੈਂਬਰ ਹੋਣਾ ਚਾਹੀਦਾ ਹੈ। ਇਹ ਵਰਕਸ਼ਾਪ ਡਾ. ਜੀ.ਬੀ. ਸਿੰਘ ਡਾਇਰੈਕਟਰ ਸਿਹਤ ਸੇਵਾਵਾਂ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਉਨਾਂ ਮਸਲੇ ਦੀ ਗੰਭੀਰਤਾ ਦਾ ਹਵਾਲਾ ਦਿੰਦੇ ਹੋਏ ਹਰੇਕ ਕੰਮ ਵਾਲੀ ਥਾਂ ਤੇ ਇਸ ਐਕਟ ਦੀ ਪਾਲਣਾ ਦੇ ਮਹੱਤਵ ਬਾਰੇ ਦੱਸਿਆ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਸਟੇਟ ਹੈੱਡ ਕੁਆਰਟਰ ਵਿਚ ਇਹ ਐਕਟ ਪੂਰਨ ਤੌਰ ਤੇ ਕਾਰਜਸ਼ੀਲ ਹੈ ਅਤੇ ਇਸ ਸਬੰਧੀ ਕਮੇਟੀ ਮੈਂਬਰਾਂ ਨੂੰ ਵੀ.ਵੀ. ਗਿਰੀ ਨੈਸ਼ਨਲ ਲੇਬਰ ਇੰਸਟੀਟਿਊਟ ਨੋਇਡਾ ਤੋਂ  ਸਿਖਲਾਈ ਦਿੱਤੀ ਗਈ ਹੈ।ਵਿਭਾਗ ਦੀ ਕਮੇਟੀ ਮੈਂਬਰ ਡਾ. ਬਲਜੀਤ ਕੌਰ ਨੇ ਇਸ ਐਕਟ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਲਈ ਭਵਿੱਖ ਦੇ ਕਦਮਾਂ ਬਾਰੇ ਗੱਲ ਕੀਤੀ।ਉਨਾਂ ਕਿਹਾ ਕਿ ਸਰਕਾਰ ਨੇ ਅਜਿਹੇ ਨੌਕਰੀ ਪ੍ਰਦਾਤਾਵਾਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ ਜੋ ਇਸ ਕਾਨੂੰਨ ਦੀ ਪਾਲਣਾ ਕਰਨ ਵਿੱਚ ਅਸਫਲ ਰਹਿੰਦੇ ਹਨ। ਉਨਾਂ ਕਿਹਾ ਕਿ ਸਾਰੀਆਂ ਸੰਸਥਾਵਾਂ ਵਿੱਚ ਅੰਦਰੂਨੀ ਕਮੇਟੀ ਹੋਣੀ ਚਾਹੀਦੀ ਹੈ ਜਿਸਨੂੰ ਸਮੇਂ ਸਮੇਂ ’ਤੇ  ਆਪਣੀ ਸਾਲਾਨਾ ਰਿਪੋਰਟ ਸੰਸਥਾ ਦੇ ਮੁਖੀ ਨੂੰ ਸੌਂਪਣੀ ਚਾਹੀਦੀ ਹੈ। ਵਰਕਸ਼ਾਪ ਵਿੱਚ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ, ਮੁੱਖ ਦਫਤਰ ਦੇ  ਸਟਾਫ ਮੈਂਬਰ ਅਤੇ ਜਿਲਿਆਂ ਦੇ ਸਿਵਲ ਸਰਜਨਾਂ ਵੱਲੋਂ ਸ਼ਿਰਕਤ ਕੀਤੀ ਗਈ। ਇਹ ਵਰਕਸ਼ਾਪ ਕੋਵਿਡ-19 ਦੀਆਂ ਪਾਬੰਦੀਆਂ ਦੇ ਕਾਰਨ ਆਨਲਾਈਨ ਆਯੋਜਿਤ ਕੀਤੀ ਗਈ । ਸਾਰੇ ਭਾਗੀਦਾਰਾਂ ਨੂੰ ਕੰਮ ਵਾਲੀ ਥਾਂ ’ਤੇ ਔਰਤਾਂ ਦੇ ਮਾਣ-ਸਤਿਕਾਰ ਨੂੰ ਯਕੀਨੀ ਬਣਾਉਣ ਲਈ ਵਿਸਥਾਰ ਨਾਲ ਇਸ ਐਕਟ ਬਾਰੇ ਜਾਗਰੂਕ ਕੀਤਾ ਗਿਆ।

 

Tags: Health and Family Welfare Department , Prevention of Sexual Harassment at Workplace , Sexual Harassment at Workplace , Dr. Prof Pam Rajput , Sexual Harassment of Women at Workplace , Dr. G B Singh , Dr. Baljit Kaur , V. V. Giri National Labour Institute Noida

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD