Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਵੱਲੋਂ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਨੂੰ ਕਾਮਯਾਬ ਕਰਨ ਦਾ ਸੱਦਾ

ਜ਼ਿਲੇ ਦੇ ਸਮੂਹ ਯੋਗ ਵਿਅਕਤੀਆਂ ਨੂੰ ਬੇਝਿਜਕ ਹੋ ਕੇ ਟੀਕਾ ਲਗਵਾਉਣ ਦੀ ਕੀਤੀ ਅਪੀਲ

 DC SBS Nagar, Dr. Shena Aggarwal, Shena Aggarwal, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 07 Apr 2021

Last updated on: Apr 07, 2021, 00:00 IST

ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕੋਵਿਡ ਮਹਾਮਾਰੀ ’ਤੇ ਫ਼ਤਿਹ ਹਾਸਲ ਕਰਨ ਲਈ ਚਲਾਈ ਗਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਦੀ ਸਫਲਤਾ ਲਈ ਸਿਹਤ ਅਧਿਕਾਰੀਆਂ ਨੂੰ ਜੀਅ-ਜਾਨ ਨਾਲ ਜੁੱਟ ਜਾਣ ਦੀ ਹਦਾਇਤ ਕੀਤੀ ਹੈ। ਜ਼ਿਲੇ ਵਿਚ ਕੋਵਿਡ ਦੀ ਮੌਜੂਦਾ ਸਥਿਤੀ, ਸੈਂਪਲਿੰਗ, ਸੰਪਰਕ ਟਰੇਸਿੰਗ ਅਤੇ ਟੀਕਾਕਰਨ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ ਮਹਾਮਾਰੀ ਦੇ ਪ੍ਰਕੋਪ ਤੋਂ ਲੋਕਾਂ ਨੂੰ ਬਚਾਉਣ ਲਈ ਇਸ ਵੇਲੇ ਕੋਵਿਡ ਵੈਕਸੀਨ ਸਭ ਤੋਂ ਕਾਰਗਰ ਹਥਿਆਰ ਹੈ। ਉਨਾਂ ਸਮੂਹ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਟੀਕਾਕਰਨ ਮੁਹਿੰਮ ਨੂੰ ਕਾਮਯਾਬ ਕਰਨ ਦਾ ਸੱਦਾ ਦਿੱਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਟੀਕਾ ਪੂਰੀ ਤਰਾਂ ਸੁਰੱਖਿਅਤ ਹੈ, ਇਸ ਲਈ ਲੋਕਾਂ ਨੂੰ ਬਿਨਾਂ ਕਿਸੇ ਝਿਜਕ ਦੇ ਇਹ ਟੀਕਾ ਲਗਵਾ ਕੇ ਆਪਣੇ ਆਪ, ਆਪਣੇ ਪਰਿਵਾਰ ਅਤੇ ਸਮਾਜ ਨੂੰ ਇਸ ਖ਼ਤਰਨਾਕ ਬਿਮਾਰੀ ਤੋਂ ਰੱਖਿਆ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ 45 ਸਾਲ ਤੋਂ ਵੱਧ ਉਮਰ ਦਾ ਹਰੇਕ ਵਿਅਕਤੀ ਵੈਕਸੀਨ ਲਗਵਾਉਣ ਲਈ ਯੋਗ ਹੈ। ਉਨਾਂ ਸਮੂਹ ਯੋਗ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਆਪਣੇ ਨੇੜਲੇ ਸਿਹਤ ਕੇਂਦਰਾਂ ਵਿਚੋਂ ਟੀਕਾ ਲਗਵਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਕੀਮਤੀ ਮਨੁੱਖੀ ਜਾਨਾਂ ਨੂੰ ਇਸ ਮਹਾਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਜ਼ਿਲੇ ਵਿਚ ਹਫ਼ਤੇ ਦੇ ਸਾਰੇ ਦਿਨ ਟੀਕਕਰਨ ਮੁਹਿੰਮ ਚਲਾਈ ਜਾ ਰਹੀ ਹੈ। ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਸਾਰੇ ਯੋਗ ਵਿਅਕਤੀਆਂ ਲਈ ਨਿਰਵਿਘਨ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਜ਼ਿਲੇ ਦੇ ਸਮੂਹ 7 ਸਿਹਤ ਬਲਾਕਾਂ ਵਿਚ 53 ਥਾਵਾਂ ’ਤੇ ਟੀਕਾਕਾਰਨ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਜ਼ਿਲੇ ਦੇ ਤੰਦਰੁਸਤ ਪੰਜਾਬ ਹੈਲਥ ਵੈੱਲਨੈਸ ਸੈਂਟਰਾਂ ਅਤੇ ਉੱਪ ਕੇਂਦਰਾਂ ਦੇ ਪੱਧਰ ’ਤੇ ਵੀ ਟੀਕਾਕਰਨ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਵੱਖ-ਵੱਖ ਥਾਵਾਂ ’ਤੇ ਕੈਂਪ ਲਗਾ ਕੇ ਵੀ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਲੋਕ ਕਿਸੇ ਵੀ ਫੋਟੋ ਪਹਿਚਾਣ ਪੱਤਰ ਰਾਹੀਂ ਮੌਕੇ ’ਤੇ ਹੀ ਰਜਿਸਟ੍ਰੇਸ਼ਨ ਕਰਵਾ ਕੇ ਟੀਕਾ ਲਗਵਾ ਸਕਦੇ ਹਨ। ਉਨਾਂ ਕਿਹਾ ਕਿ ਸਿਹਤ ਵਿਭਾਗ ਤੋਂ ਇਲਾਵਾ ਸਮੁੱਚਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਆਪਣੀਆਂ ਜਾਨਾਂ ਜੋਖਿਮ ਵਿਚ ਪਾ ਕੇ ਲੋਕਾਂ ਨੂੰ ਇਸ ਮਹਾਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਜੀਅ-ਜਾਨ ਨਾਲ ਜੁੱਟਿਆ ਹੋਇਆ ਹੈ। ਇਸ ਲਈ ਲੋਕਾਂ ਨੂੰ ਵੀ ਕੋਵਿਡ ਦੇ ਟੀਕੇ ਨਾਲ ਸਬੰਧਤ ਭਰਮ-ਭੁਲੇਖਿਆਂ ਤੇ ਅਫ਼ਵਾਹਾਂ ਤੋਂ ਬਚਦਿਆਂ ਸਿਹਤਮੰਦ ਅਤੇ ਸੁਰੱਖਿਅਤ ਭਵਿੱਖ ਸਿਰਜਣ ਲਈ ਆਪਣਾ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ, ਤਾਂ ਜੋ ਜ਼ਿਲੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ. ਜਤਿੰਦਰ ਸਿੰਘ, ਜ਼ਿਲਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ, ਡੀ. ਡੀ. ਪੀ. ਓ ਦਵਿੰਦਰ ਕੁਮਾਰ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ, ਜ਼ਿਲਾ ਇੰਚਾਰਜ ਜੀ. ਓ. ਜੀ ਕਰਨਲ ਚੂਹੜ ਸਿੰਘ ਤੋਂ ਇਲਾਵਾ ਸਮੂਹ ਐਸ. ਐਮ. ਓਜ਼ ਅਤੇ ਹੋਰ ਅਧਿਕਾਰੀ ਹਾਜ਼ਰ ਸਨ।  

 

Tags: DC SBS Nagar , Dr. Shena Aggarwal , Shena Aggarwal , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD