Friday, 10 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਕੋਰੋਨਾ ਸੈਂਪਲਿੰਗ ਤੇ ਵੈਕਸੀਨੇਸ਼ਨ ਵਧਾਉਣ ਦੇ ਆਦੇਸ਼

ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਸਾਰਿਆਂ ਦਾ ਸਹਿਯੋਗ ਜ਼ਰੂਰੀ: ਮਹਿੰਦਰ ਪਾਲ

 DC Mansa, Deputy Commissioner Mansa, Mohinder Pal, Mansa

Web Admin

Web Admin

5 Dariya News

ਮਾਨਸਾ , 07 Apr 2021

ਜ਼ਿਲ੍ਹਾ ਮਾਨਸਾ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਕੋਰੋਨਾ ਕੇਸਾਂ ਦੀ ਸਥਿਤੀ ਬਾਰੇ ਜਾਇਜ਼ਾ ਲੈਣ ਮਗਰੋਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਆਦੇਸ਼ ਦਿੱਤੇ ਕਿ ਕੋਰੋਨਾ ਸੈਂਪਲਿੰਗ, ਟੀਕਾਕਰਨ ਅਤੇ ਘਰੇਲੂ ਇਕਾਂਤਵਾਸ 'ਤੇ ਚੱਲ ਰਹੇ ਕੋਰੋਨਾ ਪੀੜਤਾਂ ਦੀ ਨਿਰੰਤਰ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਸਰਕਾਰ ਦੇ ਆਦੇਸ਼ਾਂ ਦੀ ਇੰਨ ਬਿੰਨ ਪਾਲਣਾ ਲਈ ਸਬ ਡਵੀਜ਼ਨ ਪੱਧਰ 'ਤੇ ਚੌਕਸੀ ਨੂੰ ਵਧਾ ਦਿੱਤਾ ਜਾਵੇ ਅਤੇ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਵਿੱਢੀ ਗਈ ਜੰਗ ਨੂੰ ਲੋਕ ਲਹਿਰ ਵਜੋਂ ਉਤਸ਼ਾਹਿਤ ਕਰਦੇ ਹੋਏ ਮਾਨਸਾ ਜ਼ਿਲ੍ਹੇ ਵਿੱਚ ਮੁਕੰਮਲ ਤੌਰ 'ਤੇ ਕੋਰੋਨਾ ਦੀ ਰੋਕਥਾਮ ਲਈ ਸਾਰਥਕ ਕਦਮ ਪੁੱਟੇ ਜਾਣ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਇਸ ਮਹਾਂਮਾਰੀ ਦੀ ਰੋਕਥਾਮ ਸੰਭਵ ਹੈ।ਡਿਪਟੀ ਕਮਿਸ਼ਨਰ ਨੇ ਬੀਤੀ ਸ਼ਾਮ ਤੱਕ ਪ੍ਰਾਪਤ ਜ਼ਿਲ੍ਹੇ ਦੇ ਕੋਰੋਨਾ ਅੰਕੜਿਆਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ 241 ਐਕਟਿਵ ਕੇਸ ਹਨ ਅਤੇ ਜੇ ਇਹ ਗਿਣਤੀ ਲਗਾਤਾਰ ਇੰਜ ਹੀ ਵਧਦੀ ਰਹੀ ਤਾਂ ਇਹ ਚਿੰਤਾਜਨਕ ਨਤੀਜੇ ਸਾਹਮਣੇ ਲਿਆ ਸਕਦੀ ਹੈ ਇਸ ਲਈ ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕੀਤੇ ਜਾਣ ਦੀ ਲੋੜ ਹੈ। ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਲ ਨਾਲ ਆਮ ਲੋਕਾਂ ਨੂੰ ਵੀ ਕੋਵਿਡ ਵੈਕਸੀਨੇਸ਼ਨ ਬਾਰੇ ਲਗਾਤਾਰ ਪ੍ਰੇਰਿਤ ਕਰਦੇ ਹੋਏ ਮੌਜੂਦਾ ਮਹੀਨੇ ਅੰਦਰ ਵੱਧ ਤੋਂ ਵੱਧ ਲੋਕਾਂ ਦਾ ਟੀਕਾਕਰਨ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ, ਵੱਖ ਵੱਖ ਵਰਗਾਂ ਦੀ ਨੁਮਾਇੰਦਗੀ ਕਰਦੇ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਇਸ ਮੁਹਿੰਮ ਵਿੱਚ ਵਧ ਚੜ੍ਹ ਕੇ ਸਹਿਯੋਗ ਕਰਨ ਦੀ ਅਪੀਲ ਕੀਤੀ ਅਤੇ ਵੱਧ ਤੋਂ ਵੱਧ ਨਾਗਰਿਕਾਂ ਨੂੰ ਵੈਕਸੀਨੇਸ਼ਨ ਕਰਵਾਉਣ ਲਈ ਪ੍ਰੇਰਿਤ ਕਰਨ ਅਤੇ ਕੋਰੋਨਾ ਸੈਂਪਲਿੰਗ ਕਰਵਾਉਣ ਲਈ ਜਾਗਰੂਕ ਕਰਨ ਲਈ ਪ੍ਰੇਰਿਆ। ਮੀਟਿੰਗ ਦੌਰਾਨ ਏ.ਡੀ.ਸੀ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ ਮਾਨਸਾ ਸ਼ਿਖਾ ਭਗਤ, ਐਸ.ਡੀ.ਐਮ ਬੁਢਲਾਡਾ ਸਾਗਰ ਸੇਤੀਆ, ਐਸ.ਡੀ.ਐਮ ਸਰਦੂਲਗੜ੍ਹ ਸਰਬਜੀਤ ਕੌਰ, ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਣਜੀਤ ਸਿੰਘ ਰਾਏ ਸਮੇਤ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: DC Mansa , Deputy Commissioner Mansa , Mohinder Pal , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD