Saturday, 18 May 2024

 

 

ਖ਼ਾਸ ਖਬਰਾਂ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ

 

ਬਿਮਾਰੀਆਂ ਪ੍ਰਤੀ ਜਾਗਰੂਕਤਾ ਸਿਹਤਮੰਦ ਜੀਵਨ ਦਾ ਆਧਾਰ : ਡਾ. ਗੁਰਦੀਪ ਸਿੰਘ ਕਪੂਰ

ਸ੍ਰੀ ਬਾਂਕੇ ਬਿਹਾਰੀ ਗਊਸ਼ਾਲਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 07 Apr 2021

ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਦੀ ਯੋਗ ਅਗਵਾਈ ਹੇਠ ਸਥਾਨਕ ਸ੍ਰੀ ਬਾਂਕੇ ਬਿਹਾਰੀ ਗਊਸ਼ਾਲਾ ਵਿਖੇ ਅੱਜ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ, ਜਿਸ ਦਾ ਮੁੱਖ ਵਿਸ਼ਾ “ਇਕ ਚੰਗੇ ਅਤੇ ਸਿਹਤਮੰਦ ਵਿਸ਼ਵ ਦਾ ਨਿਰਮਾਣ ਕਰਨਾ” ਸੀ। ਇਸ ਮੌਕੇ ਵਿਸ਼ਵ ਸਿਹਤ ਦਿਵਸ ਨੂੰ ਸਮਰਪਿਤ 45 ਸਾਲ ਤੋਂ ਵੱਧ ਉਮਰ ਦੇ ਯੋਗ ਵਿਅਕਤੀਆਂ ਦਾ ਕੋਵਿਡ-19 ਰੋਕੂ ਟੀਕਾਕਰਨ ਵੀ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਵਿਸ਼ਵ ਅੰਦਰ ਫੈਲ ਰਹੀਆਂ ਬਿਮਾਰੀਆਂ ਬਾਰੇ ਚਾਨਣਾ ਪਾਇਆ ਅਤੇ ਇਨ੍ਹਾਂ ਤੋਂ ਬਚਣ ਲਈ ਲੋਕਾਂ ਨੂੰ ਸਿਹਤ ਸਿੱਖਿਆ ਦਿੱਤੀ। ਉਨ੍ਹਾਂ ਕਿਹਾ ਕਿ ਬਿਮਾਰੀਆਂ ਪ੍ਰਤੀ ਜਾਗਰੂਕਤਾ ਸਿਹਤਮੰਦ ਜੀਵਨ ਦਾ ਸਹੀ ਆਧਾਰ ਹੈ। ਮਨੁੱਖ ਦੀ ਸਭ ਤੋਂ ਵੱਡੀ ਦੌਲਤ ਸਿਹਤ ਹੁੰਦੀ ਹੈ ਅਤੇ ਜੇਕਰ ਅਸੀਂ ਸਿਹਤਮੰਦ ਹੋਵਾਂਗੇ ਤਾਂ ਹੀ ਆਪਣੀ ਜ਼ਿੰਦਗੀ ਦਾ ਆਨੰਦ ਮਾਣ ਸਕਾਂਗੇ।ਡਾ. ਕਪੂਰ ਨੇ ਕੋਰੋਨਾ ਵਾਇਰਸ ਦੀ ਗੱਲ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਵਿਸ਼ਵ ਸਿਹਤ ਦਿਵਸ ਦਾ ਮਹੱਤਵ ਹੋਰ ਵੀ ਵਧ ਜਾਂਦਾ ਹੈ ਅਤੇ ਸਾਨੂੰ ਕੋਵਿਡ-19 ਸਬੰਧੀ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਜਿਵੇਂ ਇੱਕ ਦੂਜੇ ਤੋਂ ਸਮਜਿਕ ਦੂਰੀ ਬਣਾ ਕੇ ਰੱਖਣਾ, ਮਾਸਕ ਪਾਉਣਾ ਅਤੇ ਸਾਫ਼-ਸਫ਼ਾਈ ਤੇ ਸਵੱਛਤਾ ਬਣਾ ਕੇ ਰੱਖਣਾ ਆਦਿ ਦੀ ਪੂਰੀ ਤਰ੍ਹਾਂ ਪਾਲਣਾ ਕਰਨੀ ਚਾਹੀਦੀ ਹੈ। ਮਾਹਿਰਾਂ ਅਨੁਸਾਰ ਕੋਵਿਡ-19 ਵਾਇਰਸ ਦਾ ਨਵਾਂ ਸਰੂਪ ਤੇਜ਼ੀ ਨਾਲ ਫੈਲਣ ਵਾਲਾ ਅਤੇ ਤੀਬਰ ਹੈ, ਇਸ ਲਈ ਸਿਹਤਮੰਦ ਰਹਿਣ ਲਈ ਕੋਵਿਡ-19 ਟੀਕਾਕਰਨ ਕਰਵਾਉਣਾ ਸਾਡੀ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। 

ਸਿਵਲ ਸਰਜਨ ਨੇ ਅੱਗੇ ਦੱਸਿਆ ਕਿ ਇਕ ਸਿਹਤਮੰਦ ਸਰੀਰ ਲਈ ਨਾ ਕੇਵਲ ਸਰੀਰਕ, ਸਗੋਂ ਮਾਨਸਿਕ ਰੂਪ ਨਾਲ ਵੀ ਤੰਦਰੁਸਤ ਰਹਿਣ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਅਨੇਕਾਂ ਬਿਮਾਰੀਆਂ ਦਾ ਇਲਾਜ ਜਾਗਰੂਕਤਾ ਹੈ ਅਤੇ ਅਸੀਂ ਆਪਣੀ ਜੀਵਨਸ਼ੈਲੀ ਵਿਚ ਤਬਦੀਲੀਆਂ ਕਰਕੇ ਸਿਹਤਮੰਦ ਬਣ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਅਜੋਕੇ ਸਮਾਂ ਤਣਾਅ ਨਾਲ ਭਰਪੂਰ ਹੈ ਅਤੇ ਸਾਨੂੰ ਸਿਹਤਮੰਦ ਰਹਿਣ ਲਈ ਪੌਸ਼ਟਿਕ ਆਹਾਰ ਖਾਣ, ਗੂੜੀ ਨੀਂਦ ਲੈਣ, ਤਣਾਅ ਤੋਂ ਦੂਰ ਰਹਿਣ, ਰੋਜ਼ਾਨਾ ਕਸਰਤ ਕਰਨ ਉੱਤੇ ਖਾਸ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਕਈ ਵੱਡੀਆਂ ਬਿਮਾਰੀਆਂ ਨਾਲ ਜੂਝ ਰਹੇ ਹਨ ਅਤੇ ਲੋਕਾਂ ਨੂੰ ਸਰੀਰਕ, ਮਾਨਸਿਕ ਅਤੇ ਸਮਾਜਿਕ ਰੂਪ ਨਾਲ ਸਿਹਤਮੰਦ ਬਣਾਉਣ ਲਈ ਜਾਗਰੂਕ ਕਰਨਾ ਹੀ ਇਸ ਦਿਵਸ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਦੇ ਸਮੇਂ ਵਿਚ ਗੈਰ-ਸੰਚਾਰੀ ਬਿਮਾਰੀਆਂ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ, ਜਿਨ੍ਹਾਂ ਦੇ ਮੁੱਖ ਕਾਰਨ ਮੋਟਾਪਾ, ਕਸਰਤ ਘੱਟ ਕਰਨਾ, ਗੈਰ-ਸੰਤੁਲਿਤ ਭੋਜਨ ਖਾਣਾ, ਤਣਾਅ ਅਤੇ ਪਰਿਵਾਰਕ ਇਤਿਹਾਸ ਹਨ। ਇਸ ਲਈ ਜ਼ਰੂਰੀ ਹੈ ਸੁੰਤਲਿਤ ਭੋਜਨ ਦੀ ਵਰਤੋਂ ਕੀਤੀ ਜਾਵੇ ਅਤੇ ਬਾਹਰੀ ਡੱਬਾਬੰਦ ਭੋਜਨ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ। ਇਸਦੇ ਨਾਲ ਹੀ ਹਰ ਰੋਜ਼ ਘੱਟ ਤੋਂ ਘੱਟ ਅੱਧਾ ਘੰਟਾ ਕਸਰਤ ਵੀ ਕਰਨੀ ਚਾਹੀਦੀ ਹੈ।ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਜਤਿੰਦਰ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਜਗਤ ਰਾਮ, ਬਲਾਕ ਐਕਸਟੈਂਸ਼ਨ ਐਜੂਕੇਟਰ ਤਰਸੇਮ ਲਾਲ ਅਤੇ ਸਿਵਲ ਸਰਜਨ ਦੇ ਪੀਏ ਅਜੇ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। 

 

Tags: Civil Surgeon SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD