Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ

 

ਇਲਾਕਾ ਵਾਸੀਆਂ ਦੀ ਸਹੂਲਤ ਲਈ, ਪਿੰਡ ਝੱਮਟ ਨੇੜੇ ਨਵੇਂ ਪੁਲ ਦੀ ਕੀਤੀ ਜਾਵੇਗੀ ਉਸਾਰੀ : ਮਮਤਾ ਆਸ਼ੂ

ਗਲਾਡਾ ਵੱਲੋਂ 7 ਕਰੋੜ ਰੁਪਏ ਦੀ ਲਾਗਤ ਨਾਲ, 2 ਮਹੀਨੇ 'ਚ ਬਣਾਇਆ ਜਾਵੇਗਾ ਇਹ ਪੁਲ

Punjab Congress, Ludhiana, Mamta Ashu

Web Admin

Web Admin

5 Dariya News

ਲੁਧਿਆਣਾ , 07 Apr 2021

Last updated on: Apr 07, 2021, 00:00 IST

ਬੁਨਿਆਦੀ ਢਾਂਚੇ ਨੂੰ ਸੁਧਾਰਨ ਅਤੇ ਇਲਾਕੇ ਦੇ ਵਸਨੀਕਾਂ ਦੀ ਸਹੂਲਤ ਲਈ ਇਕ ਹੋਰ ਵੱਡੇ ਪ੍ਰਾਜੈਕਟ ਤਹਿਤ, ਪਿੰਡ ਝੱਮਟ ਨੇੜੇ 7 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪੁਲ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਲਾਡੋਵਾਲ ਨੈਸ਼ਨਲ ਹਾਈਵੇ ਬਾਈਪਾਸ ਜੋ ਕਿ ਜਲੰਧਰ ਨੂੰ ਜਾਣ ਵਾਲੀ ਸੜ੍ਹਕ ਅਤੇ ਦੂਜੀ ਸੜ੍ਹਕ ਜੋਕਿ ਅੰਡਰਪਾਸ ਤੱਕ ਜਾਂਦੀ ਹੈ, ਦੀ ਮੁਰੰਮਤ ਵੀ ਕੀਤੀ ਜਾਵੇਗੀ।ਝੱਮਟ ਪਿੰਡ ਨੇੜੇ ਪ੍ਰਸਤਾਵਿਤ ਬ੍ਰਿਜ ਸਾਈਟ ਦਾ ਮੁਆਇਨਾ ਕਰਦੇ ਹੋਏ ਸ੍ਰੀ ਪ੍ਰਦੀਪ ਢੱਲ, ਸ੍ਰੀ ਰਾਹੁਲ ਵਰਮਾ ਅਤੇ ਅਧਿਕਾਰੀਆਂ ਦੇ ਨਾਲ ਅੱਜ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ਤਰਫੋਂ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਨੇ ਕਿਹਾ ਕਿ ਪੁਲ ਦੀ ਮੌਜੂਦਾ ਚੌੜਾਈ ਸਿਰਫ 3.7 ਮੀਟਰ ਹੈ ਜੋ ਵਰਤਮਾਨ ਟ੍ਰੈਫਿਕ ਨਾਲ ਨਜਿੱਠਣ ਲਈ ਬਹੁਤ ਜ਼ਿਆਦਾ ਤੰਗ ਹੈ ਅਤੇ ਯਾਤਰੀਆਂ ਨੂੰ ਕਾਫ਼ੀ ਪ੍ਰੇਸ਼ਾਨੀ ਹੁੰਦੀ ਹੈ।ਉਨ੍ਹਾਂ ਦੱਸਿਆ ਕਿ ਝੱਮਟ ਪਿੰਡ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਵੱਡੀ ਗਿਣਤੀ ਵਿੱਚ ਰਿਹਾਇਸ਼ੀ ਕਲੋਨੀਆਂ ਦਾ ਵਿਕਾਸ ਹੋਇਆ ਹੈ ਅਤੇ ਕੁਝ ਵਿਦਿਅਕ ਸੰਸਥਾਵਾਂ ਵੀ ਖੁੱਲੀਆਂ ਹਨ। ਉਨ੍ਹਾਂ ਕਿਹਾ ਕਿ ਯਾਤਰੀ ਮੌਜੂਦਾ ਬ੍ਰਿਜ ਦੀ ਵਰਤੋਂ ਕਰ ਰਹੇ ਹਨ ਅਤੇ ਪੁਲ ਦੀ ਚੌੜਾਈ ਘੱਟ ਹੋਣ ਕਾਰਨ ਅਕਸਰ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈਂਦਾ ਹੈ।ਉਨ੍ਹਾਂ ਕਿਹਾ ਕਿ ਖੁਰਾਕ, ਸਿਵਲ ਅਤੇ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਇਹ ਮਸਲਾ ਸੂਬਾ ਸਰਕਾਰ ਦੇ ਧਿਆਨ ਵਿਚ ਲਿਆਂਦਾ ਗਿਆ, ਜਿਸ ਤੋਂ ਬਾਅਦ ਗਲਾਡਾ, ਸਿੰਚਾਈ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੇ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਸਰਵੇਖਣ ਕੀਤਾ ਅਤੇ ਨਵੇਂ ਪੁਲ ਦੀ ਉਸਾਰੀ ਸੰਬੰਧੀ ਵਿਸਥਾਰਤ ਪ੍ਰੋਜੈਕਟ ਰਿਪੋਰਟ ਤਿਆਰ ਕੀਤੀ ਤਾਂ ਜੋ ਸੜਕੀ ਢਾਂਚੇ ਵਿਚ ਸੁਧਾਰ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਪ੍ਰਾਜੈਕਟ ਨੂੰ ਤਿੰਨ ਹਿੱਸਿਆਂ ਵਿਚ ਵੰਡਿਆ ਗਿਆ ਹੈ ਜਿਸ ਵਿਚ 12 ਮੀਟਰ ਦੀ ਚੌੜਾਈ ਵਾਲੇ ਨਵੇਂ ਪੁਲ ਦੀ ਉਸਾਰੀ, ਲਾਡੋਵਾਲ ਨੈਸ਼ਨਲ ਹਾਈਵੇ ਬਾਈਪਾਸ ਰਾਹੀਂ ਜਲੰਧਰ ਨੂੰ ਜੋੜਨ ਵਾਲੀ ਅਤੇ ਅੰਡਰਪਾਸ ਨੂੰ ਜੋੜਨ ਵਾਲੀ ਸੜਕ ਦੀ ਮੁਰੰਮਤ ਕਰਨਾ ਸ਼ਾਮਲ ਹੈ।ਸ੍ਰੀਮਤੀ ਆਸ਼ੂ ਨੇ ਦੱਸਿਆ ਕਿ ਗਲਾਡਾ ਇਸ ਪ੍ਰਾਜੈਕਟ ਦੀ ਕਾਰਜਕਾਰੀ ਏਜੰਸੀ ਹੋਵੇਗੀ ਅਤੇ ਕੰਮ ਸ਼ੁਰੂ ਹੋਣ ਤੋਂ ਬਾਅਦ ਦੋ ਮਹੀਨਿਆਂ ਵਿਚ ਉਸਾਰੀ ਮੁਕੰਮਲ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਹ ਇਲਾਕਾ ਨਿਵਾਸੀਆਂ ਦੀ ਚਿਰੋਕਣੀ ਮੰਗ ਰਹੀ ਹੈ ਜੋ ਟ੍ਰੈਫਿਕ ਜਾਮ ਦੇ ਮੁੱਦੇ ਨੂੰ ਚੁੱਕਦੇ ਆ ਰਹੇ ਸਨ।ਉਨ੍ਹਾਂ ਕਿਹਾ ਕਿ ਪ੍ਰੋਜੈਕਟ ਹੁਣ ਟੈਂਡਰ ਪੜਾਅ ਵਿੱਚ ਹੈ ਅਤੇ ਇਸਦਾ ਵਰਕ ਆਰਡਰ ਏਜੰਸੀ ਜਾਰੀ ਕਰੇਗੀ। ਉਨ੍ਹਾਂ ਕਿਹਾ ਕਿ ਆਵਾਜਾਈ ਦੌਰਾਨ ਭੀੜ ਅਤੇ ਜਾਮ ਲੱਗਣਾ ਜਲਦ ਹੀ ਬੀਤੇ ਸਮੇਂ ਦੀਆਂ ਗੱਲਾਂ ਬਣ ਕੇ ਰਹਿ ਜਾਣਗੀਆਂ ਕਿਉਂਕਿ ਅਧਿਕਾਰੀਆਂ ਨੂੰ ਪ੍ਰਾਜੈਕਟ ਦੇ ਸਮੇਂ ਸਿਰ ਮੁੰਕਮਲ ਕਰਨ ਲਈ ਸਪੱਸ਼ਟ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।ਸ੍ਰੀਮਤੀ ਆਸ਼ੂ ਨੇ ਕਿਹਾ ਕਿ ਉਹ ਇਸ ਪ੍ਰਾਜੈਕਟ ਦੀ ਨਿੱਜੀ ਤੌਰ ਤੇ ਨਿਗਰਾਨੀ ਕਰ ਰਹੇ ਹਨ ਅਤੇ ਲੋਕ ਕਿਸੇ ਵੀ ਮਸਲੇ ਸਬੰਧੀ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।

 

Tags: Punjab Congress , Ludhiana , Mamta Ashu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD