Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

'ਆਪ' ਨੂੰ ਮਾਝਾ ਖੇਤਰ ਵਿੱਚ ਮਿਲੀ ਮਜ਼ਬੂਤੀ, ਕਾਂਗਰਸ ਆਗੂ ਸਰਵਨ ਸਿੰਘ ਧੁੰਨ 'ਆਪ' 'ਚ ਹੋਏ ਸ਼ਾਮਲ

'ਆਪ' ਦੀ ਲੋਕ ਪੱਖੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਵਿੱਚ ਹੋ ਰਹੇ ਹਨ ਸ਼ਾਮਲ : ਰਾਘਵ ਚੱਢਾ

 Raghav Chadha, AAP, Aam Aadmi Party, Meet Hayer, Gurmeet Singh Meet Hayer, Harchand Singh Barsat, Sarvan Singh Dhun

Web Admin

Web Admin

5 Dariya News

ਚੰਡੀਗੜ੍ਹ , 07 Apr 2021

Last updated on: Apr 07, 2021, 00:00 IST

ਆਮ ਆਦਮੀ ਪਾਰਟੀ ਦਾ ਕਾਫ਼ਲਾ ਪੰਜਾਬ ਵਿੱਚ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ। ਪੰਜਾਬ ਭਰ ਵਿੱਚ ਵੱਡੇ-ਵੱਡੇ ਲੋਕ ਰੋਜ਼ਾਨਾ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਬੁੱਧਵਾਰ ਨੂੰ ਮਾਝਾ ਖੇਤਰ ਵਿੱਚ ਪਾਰਟੀ ਨੂੰ ਉਸ ਸਮੇਂ ਇੱਕ ਵੱਡੀ ਮਜ਼ਬੂਤੀ ਮਿਲੀ ਜਦੋਂ ਕਾਂਗਰਸ ਪਾਰਟੀ ਦੇ ਆਗੂ ਸਰਵਣ ਸਿੰਘ ਧੁੰਨ ਅਤੇ ਕਈ ਹੋਰ ਕਾਂਗਰਸ ਆਗੂ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਮੁੱਖ ਦਫ਼ਤਰ ਤੋਂ 'ਆਪ' ਪੰਜਾਬ ਦੇ ਸਹਿ-ਪ੍ਰਭਾਰੀ ਰਾਘਵ ਚੱਢਾ, ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜ਼ਰੀ ਵਿੱਚ ਸਰਵਣ ਸਿੰਘ ਧੁੰਨ 'ਆਪ' ਵਿੱਚ ਸ਼ਾਮਿਲ ਹੋਏ ।ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਸਵਾਗਤ ਕਰਦੇ ਹੋਏ ਰਾਘਵ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੋਕ ਪੱਖੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿੱਚ 'ਆਪ' 'ਚ ਸ਼ਾਮਿਲ ਹੋ ਰਹੇ ਹਨ। ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰ ਦੇ ਲੈਵਲ ਤੱਕ ਬਣਾਇਆ ਅਤੇ ਸਰਕਾਰੀ ਹਸਪਤਾਲਾਂ ਦੀ ਹਾਲਤ ਨੂੰ ਬਿਹਤਰ ਕਰਕੇ ਵਿਕਾਸ ਦਾ ਇੱਕ ਨਵਾਂ ਮਾਡਲ ਪੇਸ਼ ਕੀਤਾ। ਅੱਜ ਦਿੱਲੀ ਦੇ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿਚੋਂ ਨਾਮ ਕੱਟਵਾਕੇ ਸਰਕਾਰੀ ਸਕੂਲ ਵਿੱਚ ਪੜ੍ਹਨ ਲਈ ਭੇਜ ਰਹੇ ਹਨ ਅਤੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਦੇ ਮੁਫ਼ਤ ਵਿੱਚ ਚੰਗੀ ਤਰ੍ਹਾਂ ਇਲਾਜ ਹੋ ਰਹੇ ਹਨ। ਉਸੀ ਦਾ ਨਤੀਜਾ ਹੈ ਕਿ ਅੱਜ ਦੇਸ਼ ਭਰ  ਦੇ ਲੋਕ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਪਸੰਦ ਕਰ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਵੀ ਆਮ ਆਦਮੀ ਪਾਰਟੀ ਦੇ ਦਿੱਲੀ ਵਿੱਚ ਕੀਤੇ ਗਏ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ 'ਆਪ' ਨੂੰ ਬਦਲਾਅ ਕਰਨ ਵਾਲੀ ਪਾਰਟੀ ਦੇ ਰੂਪ ਵਿੱਚ ਵੇਖ ਰਹੇ ਹਨ।  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਦੇ ਹੋਏ ਚੱਢਾ ਨੇ ਕਿਹਾ ਕਿ ਕੈਪਟਨ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ  ਦੇ ਕਾਰਨ ਲੋਕ ਕਾਂਗਰਸ ਛੱਡ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਜਿੰਨੇ ਵੀ ਵਾਅਦੇ ਕੀਤੇ, ਉਸ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਕੈਪਟਨ ਅਮਰਿੰਦਰ ਸਿੰਘ ਪੂਰੇ ਭਾਰਤ ਦੇ ਸਭ ਤੋਂ ਨਿਕੰਮੇ ਅਤੇ ਆਲਸੀ ਮੁੱਖ ਮੰਤਰੀ ਹਨ।  ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਉਨ੍ਹਾਂ ਨੂੰ ਧੋਖਾ ਦਿੱਤਾ ।

ਕਾਨਫ਼ਰੰਸ ਵਿੱਚ ਮੌਜੂਦ ਪਾਰਟੀ ਦੇ ਵਿਧਾਇਕ ਅਤੇ ਯੂਥ ਵਿੰਗ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਨੇ ਪੰਜਾਬ ਦੇ ਨੌਜਵਾਨਾਂ ਨਾਲ ਹਰ ਘਰ ਰੋਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ, ਪਰੰਤੂ ਸਰਕਾਰ ਬਣਾਉਣ ਤੋਂ ਬਾਅਦ ਇੱਕ ਵੀ ਨੌਜਵਾਨ ਨੂੰ ਨੌਕਰੀ ਨਹੀਂ ਦਿੱਤੀ। ਕੈਪਟਨ ਸਰਕਾਰ ਨੇ ਵਿਭਾਗਾਂ ਦੇ ਪੁਨਰਗਠਨ ਦੇ ਨਾਮ 'ਤੇ ਉਲਟਾ ਹਜ਼ਾਰਾਂ ਸਰਕਾਰੀ ਅਹੁਦਿਆਂ ਨੂੰ ਖ਼ਤਮ ਕਰ ਦਿੱਤਾ। ਪੰਜਾਬ ਦੇ ਨੌਜਵਾਨ ਕੈਪਟਨ ਤੋਂ ਉਨ੍ਹਾਂ ਦੇ ਝੂਠੇ ਵਾਅਦਿਆਂ ਦਾ ਹਿਸਾਬ 2022 ਦੇ ਚੋਣਾਂ ਵਿੱਚ ਜ਼ਰੂਰ ਲੈਣਗੇ ।ਧੁੰਨ ਲੰਬੇ ਸਮੇਂ ਤੋਂ ਸਮਾਜਿਕ ਅਤੇ ਰਾਜਨੀਤਕ ਕੰਮਾਂ ਵਿੱਚ ਸਰਗਰਮ ਹਨ। ਉਹ 2008 ਤੋਂ 2013 ਤੱਕ ਜ਼ਿਲ੍ਹਾ ਪਰਿਸ਼ਦ ਮੈਂਬਰ ਰਹੇ ਹਨ। ਉਨ੍ਹਾਂ ਨੇ 2012 ਵਿੱਚ ਖੇਮਕਰਨ ਵਿਧਾਨ ਸਭਾ ਖੇਤਰ ਤੋਂ ਵਿਧਾਨ ਸਭਾ ਦਾ ਚੋਣ ਲੜੀ ਅਤੇ ਲਗਭਗ 9000 ਵੋਟਾਂ ਹਾਸਿਲ ਕੀਤੀਆਂ।  ਉਹ ਵਰਤਮਾਨ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਮੈਂਬਰ ਰਹਿ ਚੁੱਕੇ ਹਨ, ਪਰੰਤੂ ਕੈਪਟਨ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਅਤੇ ਦਿੱਲੀ ਵਿੱਚ 'ਆਪ' ਦੀ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਇਸ ਮੌਕੇ ਧੁੰਨ ਨੇ ਕੈਪਟਨ ਅਮਰਿੰਦਰ ਸਿੰਘ ਦੇ ਝੂਠੇ ਵਾਅਦੇ ਤੋਂ ਅੱਜ ਹਰ ਪੰਜਾਬੀ ਨਿਰਾਸ਼ ਹੈ ਅਤੇ ਜ਼ਮੀਨੀ ਪੱਧਰ ਉੱਤੇ ਕੰਮ ਕਰਨ ਵਾਲੇ ਨੇਤਾ ਪਾਰਟੀ ਛੱਡਣ ਨੂੰ ਮਜਬੂਰ ਹਨ।ਸਰਵਣ ਸਿੰਘ  ਧੁੰਨ ਦੇ ਨਾਲ ਉਨ੍ਹਾਂ ਦੇ ਸਾਥੀ ਅਮਰੀਕ ਸਿੰਘ ਆਸਲ (ਚੇਅਰਮੈਨ), ਭਗਵੰਤ ਸਿੰਘ (ਕੰਬੋਕੇ) ਚੇਅਰਮੈਨ, ਜਸਵਿੰਦਰ ਸਿੰਘ (ਚੂੰਘ) ਪ੍ਰਧਾਨ, ਕਾਰਜ ਸਿੰਘ (ਡਲੀਰੀ), ਮੇਹਰ ਸਿੰਘ (ਸਰਪੰਚ), ਬਲਜੀਤ ਸਿੰਘ (ਅਲਗੋ) ਸਰਪੰਚ, ਗੁਲਸ਼ਨ (ਅਲਗੋ) ਪ੍ਰਧਾਨ, ਜੁਗਰਾਜ ਸਿੰਘ, ਗੁਰਕਰਮ ਸਿੰਘ (ਮੁਗਲ ਚੱਕ), ਸਾਬ ਸਿੰਘ (ਪਹੂਵਿੰਡ), ਬਾਜ ਸਿੰਘ (ਵੀਰਮ), ਸੁਖਵੰਤ ਸਿੰਘ (ਵੀਰਮ), ਸਰਵਨ ਸਿੰਘ (ਜਮਾਲਪੁਰ), ਸੁਖਚੈਨ ਸਿੰਘ (ਬੇਗੇਪੁਰ), ਗੁਰਸਾਹਿਬ ਸਿੰਘ (ਮਾਸਟਰ) ਰਾਜੋਕੇ, ਗੁਰਵਿੰਦਰ ਸਿੰਘ (ਕਾਲੇ) ਭਿਖੀਵਿੰਡ, ਦਿਲਬਾਗ ਸਿੰਘ (ਲੱਧੂ), ਹਰਪਾਲ ਸਿੰਘ ਚੱਠੂ (ਅਲਗੋ), ਲਖਵਿੰਦਰ ਸਿੰਘ (ਰਾਜੋਕੇ), ਲੱਕੀ ਔਲਖ, ਚਾਨਣ ਸਿੰਘ (ਬੁਰਜ), ਗੁਰਵੇਲ ਸਿੰਘ (ਬੁਰਜ), ਹਰਵਿੰਦਰ ਸਿੰਘ (ਬੁਰਜ), ਹੀਰਾ ਸਿੰਘ ਭੁੱਲਰ (ਰਾਜੋਕੇ), ਰੇਸ਼ਮ ਸਿੰਘ (ਧੁੰਨ), ਹੁਸ਼ਿਅਰ ਸਿੰਘ (ਜੋਧ ਸਿੰਘ ਵਾਲਾ), ਰਸਾਲ ਸਿੰਘ (ਕਾਜੀ ਚੱਕ),     ਰਣਜੀਤ ਸਿੰਘ, ਜਰਮਨਜੀਤ ਗਿੱਲ (ਭਿਖੀਵਿੰਡ), ਗੁਰਸਾਬ ਸਿੰਘ ਡੱਲ ਵੀ 'ਆਪ' 'ਚ ਸ਼ਾਮਲ ਹੋਏ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਨੇ ਕਿਹਾ ਕਿ ਉਹ ਪੂਰੀ ਲਗਨ ਅਤੇ ਮਿਹਨਤ ਨਾਲ ਪਾਰਟੀ ਵੱਲੋਂ ਸੌਂਪੀ ਗਈ ਜਿੰਮੇਦਾਰੀਆਂ ਨੂੰ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਣਗੇ ।

 

Tags: Raghav Chadha , AAP , Aam Aadmi Party , Meet Hayer , Gurmeet Singh Meet Hayer , Harchand Singh Barsat , Sarvan Singh Dhun

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD